ਨੈਸ਼ਨਲ

ਟਾਈਟਲਰ ਦੇ ਮਾਮਲੇ ਦੀ ਸੁਣਵਾਈ ਲਈ ਵਿਸ਼ੇਸ਼ ਐਮਪੀ-ਐਮਐਲਏ ਅਦਾਲਤ ਵਿੱਚ ਹੋਇਆ ਤਬਦੀਲ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | June 02, 2023 05:46 PM

ਨਵੀਂ ਦਿੱਲੀ -ਦਿੱਲੀ ਦੀ ਇੱਕ ਅਦਾਲਤ ਨੇ 39 ਸਾਲ ਪੁਰਾਣੇ ਸਿੱਖ ਕਤਲੇਆਮ ਦੇ ਮਾਮਲੇ ਵਿੱਚ ਕਾਂਗਰਸ ਆਗੂ ਜਗਦੀਸ਼ ਟਾਈਟਲਰ ਖ਼ਿਲਾਫ਼ ਸੀਬੀਆਈ ਵੱਲੋਂ ਦਾਇਰ ਕੀਤੀ ਸਪਲੀਮੈਂਟਰੀ ਚਾਰਜਸ਼ੀਟ ਨੂੰ ਮਨਜ਼ੂਰੀ ਦੇ ਦਿੱਤੀ ਹੈ ਅਤੇ ਰੌਜ਼ ਐਵੇਨਿਊ ਅਦਾਲਤ ਨੇ ਵੀ ਕੇਸ ਨੂੰ ਸੁਣਵਾਈ ਲਈ ਵਿਸ਼ੇਸ਼ ਐਮਪੀ-ਐਮਐਲਏ ਅਦਾਲਤ ਵਿੱਚ ਤਬਦੀਲ ਕਰ ਦਿੱਤਾ ਹੈ।
ਜਿਕਰਯੋਗ ਹੈ ਕਿ ਕਾਂਗਰਸ ਨੇਤਾ ਦੇ ਖਿਲਾਫ ਨਵੇਂ ਸਬੂਤ ਮਿਲਣ ਤੋਂ ਬਾਅਦ ਚਾਰਜਸ਼ੀਟ 'ਚ ਉਸਦੇ ਨਾਮ ਨਾਮਜ਼ਦ ਕੀਤਾ ਗਿਆ ਸੀ।
ਅਪ੍ਰੈਲ 'ਚ ਕੇਂਦਰੀ ਜਾਂਚ ਏਜੰਸੀ ਨੇ 1984 'ਚ ਰਾਸ਼ਟਰੀ ਰਾਜਧਾਨੀ ਦੇ ਪੁਲ ਬੰਗਸ਼ ਇਲਾਕੇ 'ਚ ਹੋਈ ਹਿੰਸਾ ਦੇ ਸਬੰਧ 'ਚ ਟਾਈਟਲਰ ਦੀ ਆਵਾਜ਼ ਦੇ ਨਮੂਨੇ ਲਏ ਸਨ ।
ਧਿਆਨਦੇਣ ਯੋਗ ਹੈ ਕਿ 22 ਨਵੰਬਰ 2005 ਨੂੰ ਸੀ.ਬੀ.ਆਈ. ਨੇ 1 ਨਵੰਬਰ 1984 ਦੇ ਇਕ ਮਾਮਲੇ ਵਿਚ ਕੇਸ ਦਰਜ ਕੀਤਾ ਸੀ ਜਿਸ ਵਿੱਚ ਗੁਰਦੁਆਰਾ ਪੁਲ ਬੰਗਸ਼ ਆਜ਼ਾਦ ਮਾਰਕੀਟ ਨੂੰ ਭੀੜ ਨੇ ਅੱਗ ਲਗਾ ਦਿੱਤੀ ਸੀ ਅਤੇ ਸਰਦਾਰ ਠਾਕੁਰ ਸਿੰਘ, ਬਾਦਲ ਸਿੰਘ ਅਤੇ ਗੁਰਚਰਨ ਸਿੰਘ ਨਾਮਕ ਤਿੰਨ ਵਿਅਕਤੀਆਂ ਨੂੰ ਸਾੜ ਦਿੱਤਾ ਗਿਆ ਸੀ।
“ਦਿੱਲੀ ਵਿੱਚ ਸਾਲ 1984 ਦੇ ਸਿੱਖ ਕਤਲੇਆਮ ਦੀਆਂ ਘਟਨਾਵਾਂ ਦੀ ਜਾਂਚ ਲਈ ਕੇਂਦਰ ਸਰਕਾਰ ਵੱਲੋਂ ਸਾਲ 2000 ਵਿੱਚ ਜਸਟਿਸ ਨਾਨਾਵਤੀ ਕਮਿਸ਼ਨ ਆਫ਼ ਇਨਕੁਆਇਰੀ ਦੀ ਸਥਾਪਨਾ ਕੀਤੀ ਗਈ ਸੀ। ਕਮਿਸ਼ਨ ਦੀ ਰਿਪੋਰਟ ‘ਤੇ ਵਿਚਾਰ ਕਰਨ ਤੋਂ ਬਾਅਦ, ਗ੍ਰਹਿ ਮੰਤਰਾਲੇ ਨੇ ਸੀਬੀਆਈ ਨੂੰ ਤਤਕਾਲੀ ਸੰਸਦ ਮੈਂਬਰ ਅਤੇ ਹੋਰਾਂ ਖ਼ਿਲਾਫ਼ ਕੇਸ ਦੀ ਜਾਂਚ ਕਰਨ ਦੇ ਨਿਰਦੇਸ਼ ਜਾਰੀ ਕੀਤੇ ਸਨ । ਸੀਬੀਆਈ ਦੀ ਜਾਂਚ ਦੌਰਾਨ ਰਿਕਾਰਡ 'ਤੇ ਸਬੂਤ ਮਿਲੇ ਹਨ ਕਿ 1 ਨਵੰਬਰ, 1984 ਨੂੰ ਨਾਮਜਦ ਦੋਸ਼ੀਆਂ ਨੇ ਆਜ਼ਾਦ ਮਾਰਕੀਟ, ਦਿੱਲੀ ਵਿਖੇ ਗੁਰਦੁਆਰਾ ਪੁਲ ਬੰਗਸ਼ ਵਿਖੇ ਇਕੱਠੀ ਹੋਈ ਭੀੜ ਨੂੰ ਕਥਿਤ ਤੌਰ 'ਤੇ ਭੜਕਾਇਆ ਅਤੇ ਉਕਸਾਇਆ ਸੀ, ਜਿਸ ਕਾਰਨ ਗੁਰਦੁਆਰਾ ਪੁਲ ਬੰਗਸ਼ ਅਤੇ ਗੁਰਦੁਆਰਾ ਸਾਹਿਬ ਨੂੰ ਅੱਗ ਲਗਾ ਦਿੱਤੀ ਗਈ। ਦੁਕਾਨਾਂ ਨੂੰ ਸਾੜਨ ਅਤੇ ਲੁੱਟਣ ਤੋਂ ਇਲਾਵਾ ਭੀੜ ਦੁਆਰਾ ਤਿੰਨ ਸਿੱਖ ਵਿਅਕਤੀਆਂ ਦੀ ਹੱਤਿਆ ਕਰ ਦਿੱਤੀ ਗਈ ਸੀ ।
ਅਦਾਲਤ ਅੰਦਰ ਚਲ ਰਹੇ ਮਾਮਲੇ ਦੀ ਸੁਣਵਾਈ 8 ਜੂਨ ਲਈ ਤੈਅ ਕੀਤੀ ਗਈ ਹੈ।

 

Have something to say? Post your comment

 

ਨੈਸ਼ਨਲ

ਭਾਜਪਾ ਦੇ ਮਾੜੇ ਸ਼ਾਸਨ ਕਾਰਨ ਪੀਜੀਆਈ ਨੂੰ ਵੀ ਝਲਣੀ ਪੈ ਰਹੀ ਸਟਾਫ਼ ਦੀ ਕਮੀ , ਮਰੀਜਾਂ ਦੀਆਂ ਆਸਾਂ 'ਤੇ ਪਾਣੀ ਫੇਰਿਆ - ਬਾਂਸਲ

ਸੁਖਵਿੰਦਰ ਸਿੰਘ ਫ਼ੌਜੀ ਦੀ ਮੌਤ ਸੱਕੀ, ਨਿਰਪੱਖਤਾ ਨਾਲ ਕੀਤੀ ਜਾਏ ਜਾਂਚ : ਮਾਨ

ਕਿਸਾਨੀ ਅੰਦੋਲਨ ਅਤੇ ਸਿਧਾਤਾਂ ਨੂੰ ਲੈ ਕੇ ਭਾਜਪਾ ਨਾਲ ਸਮਝੌਤਾ ਨਹੀਂ ਕੀਤਾ ਜਾ ਸਕਦਾ: ਬੀਬੀ ਰਣਜੀਤ ਕੌਰ

ਦਿੱਲੀ ਵਿਧਾਨ ਸਭਾ ਸੋਮਵਾਰ ਤੱਕ ਮੁਲਤਵੀ

ਕਾਂਗਰਸ ਦੀ ਸੁਪ੍ਰਿਆ ਸ਼੍ਰੀਨਾਤੇ ਅਤੇ ਭਾਜਪਾ ਦੇ ਦਿਲੀਪ ਘੋਸ਼ ਨੂੰ ਔਰਤਾਂ ਵਿਰੁੱਧ ਅਪਮਾਨਜਨਕ ਟਿੱਪਣੀ ਲਈ ਚੋਣ ਕਮਿਸ਼ਨ ਦਾ ਨੋਟਿਸ

ਆਪ ਨੂੰ ਵੱਡਾ ਸਿਆਸੀ ਝਟਕਾ ਇਕਲੌਤੇ ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਭਾਜਪਾ 'ਚ ਹੋ ਗਏ ਸ਼ਾਮਲ

ਦੇਸ਼ ਵਿਦੇਸ਼ ਅੰਦਰ ਸਿੱਖਾਂ ਦੀ ਜਾਨ ਨੂੰ ਖਤਰਾ ਦੇਖਦਿਆਂ ਚੋਣਾਂ ਦੌਰਾਨ ਸਿੱਖ ਉਮੀਦਵਾਰ ਨੂੰ ਹਥਿਆਰ ਰੱਖਣ ਦੀ ਦਿੱਤੀ ਜਾਵੇ ਛੋਟ : ਮਾਨ

ਆਪ ਦੇ ਵਿਰੋਧ ਪ੍ਰਦਰਸ਼ਨ ਦੇ ਮੱਦੇਨਜ਼ਰ ਦਿੱਲੀ ਪੁਲਿਸ ਨੇ ਪ੍ਰਧਾਨ ਮੰਤਰੀ ਨਿਵਾਸ ਦੇ ਬਾਹਰ ਸੁਰੱਖਿਆ ਦਿੱਤੀ ਵਧਾ

ਓੲਸਿਸ ਅਕੈਡਮੀ ਯੂਕੇ ਵੱਲੋਂ ਸਿੱਖਾਂ ਨੂੰ ਤਾਲਿਬਾਨ ਜਾਂ ਕੁ ਕਲੈਕਸ ਕਲੇਨ ਨਾਲ ਤੁਲਨਾ ਕਰਨਾ ਬਦਨਾਮ ਕਰਨ ਦੀ ਡੂੰਘੀ ਸਾਜਿਸ : ਮਾਨ

'ਆਪ' ਵੱਲੋਂ ਪਾਰਟੀ ਪ੍ਰਧਾਨ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਖ਼ਿਲਾਫ਼ ਰੋਸ ਪ੍ਰਦਰਸ਼ਨ