ਪੰਜਾਬ

ਡਾ. ਬਲਜੀਤ ਕੌਰ ਨੇ ਸਮਾਜਿਕ ਨਿਆਂ ਵਿਭਾਗ ਵਿੱਚ 25 ਕਲਰਕਾਂ ਨੂੰ ਸੌਪੇ ਨਿਯੁਕਤੀ ਪੱਤਰ

ਕੌਮੀ ਮਾਰਗ ਬਿਊਰੋ | June 02, 2023 06:09 PM

ਚੰਡੀਗੜ੍ਹ-ਪੰਜਾਬ ਦੇ ਸਮਾਜਿਕ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਵਿਭਾਗ ਬਾਰੇ ਮੰਤਰੀ ਡਾ.ਬਲਜੀਤ ਕੌਰ ਨੇ ਸ਼ੁੱਕਰਵਾਰ ਨੂੰ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਸਥਿਤ ਆਪਣੇ ਦਫਤਰ ਵਿਖੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਵਿਭਾਗ ਵਿੱਚ ਨਵੇਂ ਚੁਣੇ ਗਏ 25 ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ।

ਕੈਬਨਿਟ ਮੰਤਰੀ ਨੇ ਨਵ-ਨਿਯੁਕਤ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਪੂਰੀ ਤਨਦੇਹੀ ਤੇ ਸੁਹਿਰਦਤਾ ਨਾਲ ਕੰਮ ਕਰਨਾ ਚਾਹੀਦਾ ਹੈ ਤਾਂ ਜੋ ਸਰਕਾਰੀ ਦਫ਼ਤਰਾਂ ਵਿੱਚ ਲੋਕਾਂ ਦੇ ਵਿਸ਼ਵਾਸ ਨੂੰ ਹੋਰ ਵਧਾਇਆ ਜਾ ਸਕੇ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੌਜਵਾਨਾਂ ਨੂੰ ਪਹਿਲ ਦੇ ਆਧਾਰ ‘ਤੇ ਰੋਜ਼ਗਾਰ ਦੇ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਸਰਕਾਰ ਸੂਬੇ ਵਿੱਚ ਨੌਜਵਾਨਾਂ ਲਈ ਰੁਜ਼ਗਾਰ ਦੇ ਹੋਰ ਮੌਕੇ ਪੈਦਾ ਕਰੇਗੀ।

ਕੈਬਨਿਟ ਮੰਤਰੀ ਨੇ ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲੇ ਕਰਮਚਾਰੀਆਂ ਨੂੰ ਲੋਕ ਹਿੱਤ ਵਿੱਚ ਆਪਣੀਆਂ ਸੇਵਾਵਾਂ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਨਵ-ਨਿਯੁਕਤ ਕਰਮਚਾਰੀ ਪੂਰੀ ਸੁਹਿਰਦਤਾ ਨਾਲ ਆਪਣੀਆਂ ਸੇਵਾਵਾਂ ਨਿਭਾ ਕੇ ਸਮਾਜ ਦੀ ਭਲਾਈ ਲਈ ਯੋਗਦਾਨ ਪਾ ਸਕਦੇ ਹਨ।

ਇਸ ਮੌਕੇ ਵਧੀਕ ਮੁੱਖ ਸਕੱਤਰ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਰਮੇਸ਼ ਕੁਮਾਰ ਗੈਂਟਾ, ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਵਿਭਾਗ ਦੇ ਡਾਇਰੈਕਟਰ ਜਸਪ੍ਰੀਤ ਸਿੰਘ ਅਤੇ ਸੁਪਰਡੰਟ ਅਮਰਜੀਤ ਕੌਰ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

 

Have something to say? Post your comment

 

ਪੰਜਾਬ

ਰਾਜਸਥਾਨ ਨੂੰ ਫੌਜ ਲਈ ਪਾਣੀ ਦੇਣ ਦਾ ਫ਼ੈਸਲਾ ਕੌਮੀ ਹਿੱਤ 'ਚ: ਬਰਿੰਦਰ ਕੁਮਾਰ ਗੋਇਲ

ਸੋਮਵਾਰ ਤੋਂ ਮੁੜ ਖੁੱਲ੍ਹਣਗੇ ਸਾਰੇ ਵਿਦਿਅਕ ਅਦਾਰੇ: ਹਰਜੋਤ ਸਿੰਘ ਬੈਂਸ

ਸਤਿਗੁਰ ਕਬੀਰ ਸਾਹਿਬ ਨੇ ਸਮੁੱਚੀ ਮਾਨਵਤਾ ਨੂੰ ਸਾਂਝੀਵਾਲਤਾ ਦਾ ਸੰਦੇਸ਼ ਦਿੱਤਾ- ਮੋਹਿੰਦਰ ਭਗਤ

ਪੰਜਾਬ: ਪਾਕਿਸਤਾਨ ਨੂੰ ਸੰਵੇਦਨਸ਼ੀਲ ਰੱਖਿਆ ਜਾਣਕਾਰੀ ਲੀਕ ਕਰਨ ਦੇ ਦੋਸ਼ ਵਿੱਚ ਇੱਕ ਗ੍ਰਿਫ਼ਤਾਰ

ਦਰਿਆਈ ਪਾਣੀਆਂ ਦੇ ਮੁੱਦੇ ਤੇ ਸਾਰੀਆਂ ਰਾਜਸੀ ਪਾਰਟੀਆਂ ਇੱਕਜੁੱਟ ਹੋ ਕੇ ਮੌਜੂਦ ਸ਼ਕਤੀ ਨਾਲ ਲੜਨ: ਬਾਬਾ ਬਲਬੀਰ ਸਿੰਘ

ਪੁਣਛ ਹਮਲੇ ਦੇ ਜਖਮੀਆਂ ਲਈ ਕੈਬਿਨਟ ਮੰਤਰੀ ਈ ਟੀ ਓ ਨੇ ਕੀਤਾ ਖੂਨਦਾਨ

ਗਿਆਨੀ ਮੋਹਨ ਸਿੰਘ ਦੇ ਅਕਾਲ ਚਲਾਣੇ ਤੇ ਬਾਬਾ ਬਲਬੀਰ ਸਿੰਘ ਨੇ ਗਹਿਰੇ ਦੁਖ ਦਾ ਇਜ਼ਹਾਰ ਕੀਤਾ

ਸਿੰਘ ਸਾਹਿਬ ਗਿਆਨੀ ਮੋਹਣ ਸਿੰਘ ਦਾ ਜੀਵਨ ਸਮੁੱਚੇ ਸਿੱਖ ਜਗਤ ਲਈ ਪ੍ਰੇਰਣਾਸਰੋਤ- ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ

ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਦੇ ਦੇਹਾਂਤ 'ਤੇ ਦੁੱਖ ਪ੍ਰਗਟ ਕੀਤਾ