ਪੰਜਾਬ

ਔਰਤ ਪਹਿਲਵਾਨਾਂ ਉੱਤੇ ਹੋਏ ਤਸ਼ੱਦਦ ਖਿਲਾਫ਼ ਮੁਲਾਜ਼ਮਾਂ ਨੇ ਫੂਕਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ

ਕੌਮੀ ਮਾਰਗ ਬਿਊਰੋ/ ਦਲਜੀਤ ਕੌਰ | June 02, 2023 06:14 PM
ਔਰਤ ਪਹਿਲਵਾਨਾਂ ਦਾ ਜਿਣਸੀ ਸੋਸ਼ਣ ਕਰਨ ਵਾਲੇ ਭਾਜਪਾ ਆਗੂ ਅਤੇ ਕੁਸ਼ਤੀ ਫੈਡਰੇਸ਼ਨ ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਨ ਸ਼ਰਨ ਦੀ ਗ੍ਰਿਫਤਾਰੀ ਲਈ ਸੰਘਰਸ਼ ਕਰ ਰਹੀ ਪਹਿਲਵਾਨ ਕੁੜੀਆਂ ਨੂੰ ਇਨਸਾਫ਼ ਨਾ ਦਿੱਤੇ ਜਾਣ, ਉਹਨਾਂ ਦਾ ਜੰਤਰ-ਮੰਤਰ ਤੇ ਚੱਲ ਰਿਹਾ ਸ਼ਾਂਤਮਈ ਧਰਨਾ ਜਬਰੀ ਖਤਮ ਕਰਵਾਉਣ ਅਤੇ ਇਸ ਸੰਘਰਸ਼ ਦੀ ਅਗਵਾਈ ਕਰ ਰਹੀਆਂ ਅੰਤਰਰਾਸ਼ਟਰੀ ਪ੍ਰਸਿੱਧ ਪਹਿਲਵਾਨਾਂ ਨਾਲ ਖਿੱਚ ਧੂਹ ਕਰਕੇ ਉਹਨਾਂ ਤੇ ਝੂਠੇ ਪੁਲਿਸ ਕੇਸ ਦਰਜ਼ ਕਰਨ ਦੇ ਰੋਸ ਵਿੱਚ ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਦਿੱਤੇ ਸੱਦੇ ਤਹਿਤ ਅੱਜ ਸਮਾਣਾ-ਪਾਤੜਾਂ ਇਲਾਕੇ ਦੇ ਮੁਲਾਜ਼ਮਾਂ ਵੱਲੋਂ ਸਥਾਨਕ ਤਹਿਸੀਲ ਕੇੰਦਰ ਦੇ ਸਾਹਮਣੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕ ਕੇ ਜੋਰਦਾਰ ਨਾਅਰੇਬਾਜੀ ਕੀਤੀ ਗਈ।
      
ਇਸ ਮੌਕੇ ਸੰਬੋਧਨ ਕਰਦਿਆਂ ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਦੇ ਸੂਬਾ ਜਨਰਲ ਸਕੱਤਰ ਹਰਦੀਪ ਟੋਡਰਪੁਰ, ਸੂਬਾ ਆਗੂ ਗੁਰਜੀਤ ਘੱਗਾ, ਪ.ਸ.ਸ.ਫ ਦੇ ਨਾਥ ਸਿੰਘ ਤੇ ਹਰਦੇਵ ਸਿੰਘ ਨੇ ਆਖਿਆ ਕਿ ਕੇੰਦਰ ਦੀ ਭਾਜਪਾ ਸਰਕਾਰ ਹਿਟਲਰ ਦੀ ਫਾਸ਼ੀਵਾਦੀ ਵਿਚਾਰਧਾਰਾ ਤੇ ਚੱਲਦਿਆਂ ਵਿਰੋਧ ਦੀ ਹਰ ਆਵਾਜ਼ ਨੂੰ ਦਬਾਅ ਰਹੀ ਹੈ। ਇਸ ਸਰਕਾਰ ਨੇ ਜਿੱਥੇ ਪਹਿਲਾਂ ਦੇਸ਼ ਦੇ ਅਨੇਕਾਂ ਜਮਹੂਰੀ ਕਾਰਕੂਨਾਂ, ਬੁੱਧੀਜੀਵੀਆਂ ਅਤੇ ਲੇਖਕਾਂ ਨੂੰ ਝੂਠੇ ਕੇਸਾਂ ਤਹਿਤ ਜੇਲਾਂ ਵਿੱਚ ਬੰਦ ਕੀਤਾ ਹੋਇਆ ਹੈ ਉੱਥੇ ਹੁਣ ਓਲੰਪਿੰਕ, ਰਾਸ਼ਟਰ ਮੰਡਲ ਅਤੇ ਏਸ਼ੀਆਈ ਖੇਡਾਂ ਵਿੱਚ ਮੈਡਲ ਜਿੱਤ ਕੇ ਦੇਸ਼ ਦਾ ਨਾਮ ਰੋਸ਼ਨ ਕਰਨ ਵਾਲੀਆਂ ਪਹਿਲਵਾਨਾਂ ਨੂੰ ਵੀ ਨਹੀਂ ਬਖਸ਼ਿਆ ਜਾ ਰਿਹਾ।
     
ਡੈਮੋਕ੍ਰੇਟਿਕ ਟੀਚਰਜ ਫਰੰਟ ਦੇ ਜਿਲ੍ਹਾ ਪ੍ਰਧਾਨ ਅਤਿੰਦਰ ਘੱਗਾ, ਤੇ ਰਾਜੀਵ ਪਾਤੜਾਂ, ਗੋਰਮਿੰਟ ਟੀਚਰਜ ਯੂਨੀਅਨ ਦੇ ਜਸਵਿੰਦਰ ਸਮਾਣਾ ਤੇ ਮਨਜਿੰਦਰ ਗੋਲਡੀ ਉਹਨਾਂ ਆਖਿਆ ਕਿ ਛੇੜਛਾੜ ਦੇ ਦੋਸ਼ਾਂ ਅਤੇ ਪੋਸਕੋ ਤਹਿਤ ਕੇਸ ਦਰਜ਼ ਹੋਣ ਦੇ ਬਾਵਜੂਦ ਜਿੱਥੇ ਮੋਦੀ ਸਰਕਾਰ ਦੇ ਇਛਾਰੇ ਤੇ ਦਿੱਲੀ ਪੁਲਿਸ ਦੁਆਰਾ ਬ੍ਰਿਜ ਭੂਸ਼ਨ ਸ਼ਰਨ ਨੂੰ ਗ੍ਰਿਫਤਾਰ ਨਹੀਂ ਕੀਤਾ ਜਾ ਰਿਹਾ ਉੱਥੇ ਉਲਟਾ ਇਨਸਾਫ਼ ਦੀ ਮੰਗ ਕਰ ਰਹੀਆਂ ਪੀੜਤ ਪਹਿਲਵਾਨਾਂ ਤੇ ਹੀ ਝੂਠੇ ਪੁਲਿਸ ਕੇਸ ਦਰਜ਼ ਕਰਕੇ ਉਹਨਾਂ ਦੀ ਜੁਬਾਨਬੰਦੀ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਜਿਸਨੂੰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
        
ਔਰਤ ਮੁਲਾਜ਼ਮ ਆਗੂਆਂ ਬੀਨਾ ਘੱਗਾ, ਨਵਲਦੀਪ ਸ਼ਰਮਾਂ ਅਤੇ ਮਨਦੀਪ ਕੌਰ ਸਿੱਧੂ ਨੇ ਆਖਿਆ ਕਿ ਪਹਿਲਾਂ ਬਿਲਕਿਸ ਬਾਨੋ ਕੇਸ ਵਿੱਚ ਬਲਾਤਕਾਰੀਆਂ ਤੇ ਕਾਤਲਾਂ ਨੂੰ ਰਿਹਾਅ ਕੀਤਾ ਜਾਣਾ ਅਤੇ ਦੇਸ਼ ਦੀਆਂ ਨਾਮੀ ਪਹਿਲਵਾਨਾਂ ਨੂੰ ਇਨਸਾਫ਼ ਦੇਣ ਦੀ ਬਜਾਏ ਉਹਨਾਂ ਨੂੰ ਝੂਠੇ ਕੇਸਾਂ ਵਿੱਚ ਫਸਾਉਣਾ ਸਾਬਿਤ ਕਰਦਾ ਹੈ ਕਿ ਮੋਦੀ ਸਰਕਾਰ ਦਾ 'ਬੇਟੀ ਬਚਾਓ, ਬੇਟੀ ਪੜਾਓ' ਦਾ ਨਾਅਰਾ 'ਹਾਥੀ ਦੇ ਦੰਦ ਖਾਣ ਨੂੰ ਹੋਰ ਅਤੇ ਦਿਖਾਉਣ ਨੂੰ ਹੋਰ' ਦੇ ਸਾਮਾਨ ਹੈ। ਇਸ ਮੌਕੇ ਹੌਰਨਾਂ ਤੋਂ ਇਲਾਵਾ ਰਜਿੰਦਰ ਸਮਾਣਾ, ਜਸਪਾਲ ਚੌਧਰੀ, ਸਤਪਾਲ ਸਮਾਣਵੀ, ਗੁਰਵਿੰਦਰ ਖੱਟੜਾ, ਦਵਿੰਦਰ ਘੱਗਾ, ਪਰਗਟ ਸਿੰਘ ਹਰਮਿੰਦਰ ਸਮਾਣਾ, ਜੀਵਨਜੋਤ, ਦੀਦਾਰ ਸਿੰਘ, ਬਲਵੰਤ ਧਨੇਠਾ, ਪ੍ਰਭਾਤ ਵਰਮਾ ਬਲਜੀਤ ਸ਼ਤਰਾਣਾ, ਰਜਨੀਤ ਕੌਰ ਅਤੇ ਪਰਮਿੰਦਰ ਸਮਾਣਾ ਵੀ ਹਾਜ਼ਰ ਸਨ।
 
 

Have something to say? Post your comment

 

ਪੰਜਾਬ

ਜਲੰਧਰ 'ਚ ਭਾਜਪਾ ਨੂੰ ਵੱਡਾ ਝਟਕਾ, ਯੂਥ ਆਗੂ ਰੌਬਿਨ ਸਾਂਪਲਾ ਹੋਏ 'ਆਪ' 'ਚ ਸ਼ਾਮਲ

ਆਮ ਆਦਮੀ ਪਾਰਟੀ ਵਿਕਾਸ ਦੇ ਮੁੱਦੇ ਉਤੇ ਚੋਣ ਪਿੜ ਵਿੱਚ ਉੱਤਰੀ ਹੈ: ਗੁਰਮੀਤ ਸਿੰਘ ਮੀਤ ਹੇਅਰ

ਸੰਯੁਕਤ ਕਿਸਾਨ ਮੋਰਚਾ ਨੇ ਨਫ਼ਰਤ ਭਰੇ ਭਾਸ਼ਣ ਲਈ ਪ੍ਰਧਾਨ ਮੰਤਰੀ 'ਤੇ ਮੁਕੱਦਮਾ ਚਲਾਉਣ ਤੇ ਦੀ ਕੀਤੀ ਮੰਗ

ਖ਼ਾਲਸਾ ਕਾਲਜ ਸੀ: ਸੈਕੰ: ਸਕੂਲ ਦਾ 10ਵੀਂ ਪ੍ਰੀਖਿਆ ਦਾ ਨਤੀਜਾ 100 ਫੀਸਦੀ ਰਿਹਾ

ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ

ਆਪ ਨੇ ਅਰਵਿੰਦ ਕੇਜਰੀਵਾਲ ਦੀ ਸਿਹਤ ਦੀ ਜਾਂਚ ਲਈ ਏਮਜ਼ ਦੇ ਡਾਕਟਰਾਂ ਦਾ ਪੈਨਲ ਬਣਾਉਣ ਦੇ ਆਦੇਸ਼ ਲਈ ਅਦਾਲਤ ਦਾ ਕੀਤਾ ਧੰਨਵਾਦ

ਮਹਿੰਦਰ ਸਿੰਘ ਕੇਪੀ ਅਕਾਲੀ ਦਲ ਵਿੱਚ ਸ਼ਾਮਲ,ਜਲੰਧਰ ਤੋਂ ਚੋਣ ਮੈਦਾਨ 'ਚ

ਭਾਜਪਾ ਨੂੰ ਹਰਾਓ ਅਤੇ ਭਜਾਓ, ਵਿਰੋਧੀ ਧਿਰ ਪਾਰਟੀਆਂ ਨੂੰ ਸੁਆਲ ਕਰੋ: ਸੀ.ਪੀ.ਆਈ. (ਐਮ-ਐਲ) ਨਿਊ ਡੈਮੋਕਰੇਸੀ

ਫ਼ਰੀਦਕੋਟ  ਤੇ ਖਡੂਰ ਸਾਹਿਬ 'ਚ 'ਆਪ' ਨੂੰ ਮਿਲੀ ਮਜ਼ਬੂਤੀ, ਅਕਾਲੀ ਦਲ, ਕਾਂਗਰਸ ਤੇ ਭਾਜਪਾ ਨੂੰ ਲੱਗਿਆ ਵੱਡਾ ਝਟਕਾ

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦਾ 10ਵੀਂ ਦਾ ਨਤੀਜਾ ਰਿਹਾ ਸ਼ਾਨਦਾਰ