ਪੰਜਾਬ

ਸ੍ਰੀ ਗੁਰੂ ਨਾਨਕ ਦੇਵ ਜੀ ਬਾਰੇ ਰਾਹੁਲ ਗਾਂਧੀ ਦੀ ਟਿੱਪਣੀ ਉਸ ਦੀ ਬੌਣੀ ਮਾਨਸਿਕਤਾ ਦਾ ਪ੍ਰਗਟਾਵਾ- ਐਡਵੋਕੇਟ ਧਾਮੀ 

ਕੌਮੀ ਮਾਰਗ ਬਿਊਰੋ/ਚਰਨਜੀਤ ਸਿੰਘ | June 02, 2023 06:21 PM
 
ਅੰਮ੍ਰਿਤਸਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਾਂਗਰਸ ਆਗੂ ਰਾਹੁਲ ਗਾਂਧੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਬਾਰੇ ਕੀਤੀਆਂ ਮਨਘੜਤ ਟਿੱਪਣੀਆਂ ’ਤੇ ਸਖ਼ਤ ਪ੍ਰਤੀਕਿਰਿਆ ਦਿੰਦਿਆਂ ਇਸ ਨੂੰ ਰਾਹੁਲ ਗਾਂਧੀ ਦੀ ਬੌਣੀ ਮਾਨਸਿਕਤਾ ਦਾ ਪ੍ਰਗਟਾਵਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਉੱਚੀ ਸੁੱਚੀ ਸ਼ਖ਼ਸੀਅਤ ਅਤੇ ਬ੍ਰਹਿਮੰਡੀ ਵਿਚਾਰਧਾਰਾ ਪੂਰੀ ਮਨੁੱਖਤਾ ਨੂੰ ਜੋੜਣ ਵਾਲੀ ਹੈ, ਜਿਸ ਨਾਲ ਕਿਸੇ ਦੁਨਿਆਵੀ ਮਨੁੱਖ ਵੱਲੋਂ ਆਪਣੀ ਤੁਲਨਾ ਕਰਨਾ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਰਾਹੁਲ ਗਾਂਧੀ ਨੇ ਆਪਣੀ ਨਿੱਜੀ ਅਤੇ ਰਾਜਸੀ ਯਾਤਰਾ ਨੂੰ ਪ੍ਰਭਾਸ਼ਿਤ ਕਰਨ ਲਈ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਹਵਾਲਾ ਦੇ ਕੇ ਵੱਡੀ ਅਵੱਗਿਆ ਕੀਤੀ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਭਾਰਤ ਜੋੜਣ ਦੀ ਗੱਲ ਕਰਨ ਵਾਲੇ ਕਾਂਗਰਸ ਦੇ ਇਸ ਆਗੂ ਨੂੰ 1984 ਵਿਚ ਕਾਂਗਰਸ ਵੱਲੋਂ ਕੀਤੇ ਗਏ ਸਿੱਖ ਕਤਲੇਆਮ ਨੂੰ ਚੇਤੇ ਕਰਨਾ ਚਾਹੀਦਾ ਹੈ। ਕੀ ਇਹ ਭਾਰਤ ਜੋੜਣ ਵਾਲੀ ਕਾਰਵਾਈ ਸੀ? ਇਸ ਦਾ ਜਵਾਬ ਰਾਹੁਲ ਗਾਂਧੀ ਜ਼ਰੂਰ ਦੇਣ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਜਦੋਂ ਸਿੱਖ ਕੌਮ ਜੂਨ 1984 ਦੇ ਘਲੂਘਾਰੇ ਨੂੰ ਯਾਦ ਕਰ ਰਹੀ ਹੈ ਤਾਂ ਸਿੱਖ ਇਤਿਹਾਸ ਅਤੇ ਗੁਰੂ ਸਾਹਿਬਾਨ ਦੇ ਵਿਰੁੱਧ ਟਿੱਪਣੀ ਕਰਕੇ ਕਾਂਗਰਸ ਆਗੂ ਰਾਹੁਲ ਗਾਂਧੀ ਨੇ ਇਕ ਵਾਰ ਫਿਰ ਸਿੱਖ ਮਾਨਸਿਕਤਾ ਨੂੰ ਸੱਟ ਮਾਰਨ ਦੀ ਕੋਝੀ ਹਰਕਤ ਕੀਤੀ ਹੈ। ਉਨ੍ਹਾਂ ਰਾਹੁਲ ਗਾਂਧੀ ਨੂੰ ਨਸੀਹਤ ਦਿੱਤੀ ਕਿ ਉਹ ਸਿੱਖਾਂ ਦੇ ਜ਼ਖਮਾਂ ’ਤੇ ਲੂਣ ਛਿੜਕਣ ਤੋਂ ਬਾਜ ਆਉਣ ਅਤੇ ਸਿੱਖ ਕੌਮ ਦੇ ਇਤਿਹਾਸ, ਗੁਰੂ ਸਾਹਿਬਾਨ ਦੀਆਂ ਸ਼ਖ਼ਸੀਅਤਾਂ ਅਤੇ ਸਿੱਖ ਸਰੋਕਾਰਾਂ ਨਾਲ ਟਕਰਾਉਣ ਤੋਂ ਦੂਰ ਰਹਿਣ। 
 

Have something to say? Post your comment

 

ਪੰਜਾਬ

ਰਾਜਸਥਾਨ ਨੂੰ ਫੌਜ ਲਈ ਪਾਣੀ ਦੇਣ ਦਾ ਫ਼ੈਸਲਾ ਕੌਮੀ ਹਿੱਤ 'ਚ: ਬਰਿੰਦਰ ਕੁਮਾਰ ਗੋਇਲ

ਸੋਮਵਾਰ ਤੋਂ ਮੁੜ ਖੁੱਲ੍ਹਣਗੇ ਸਾਰੇ ਵਿਦਿਅਕ ਅਦਾਰੇ: ਹਰਜੋਤ ਸਿੰਘ ਬੈਂਸ

ਸਤਿਗੁਰ ਕਬੀਰ ਸਾਹਿਬ ਨੇ ਸਮੁੱਚੀ ਮਾਨਵਤਾ ਨੂੰ ਸਾਂਝੀਵਾਲਤਾ ਦਾ ਸੰਦੇਸ਼ ਦਿੱਤਾ- ਮੋਹਿੰਦਰ ਭਗਤ

ਪੰਜਾਬ: ਪਾਕਿਸਤਾਨ ਨੂੰ ਸੰਵੇਦਨਸ਼ੀਲ ਰੱਖਿਆ ਜਾਣਕਾਰੀ ਲੀਕ ਕਰਨ ਦੇ ਦੋਸ਼ ਵਿੱਚ ਇੱਕ ਗ੍ਰਿਫ਼ਤਾਰ

ਦਰਿਆਈ ਪਾਣੀਆਂ ਦੇ ਮੁੱਦੇ ਤੇ ਸਾਰੀਆਂ ਰਾਜਸੀ ਪਾਰਟੀਆਂ ਇੱਕਜੁੱਟ ਹੋ ਕੇ ਮੌਜੂਦ ਸ਼ਕਤੀ ਨਾਲ ਲੜਨ: ਬਾਬਾ ਬਲਬੀਰ ਸਿੰਘ

ਪੁਣਛ ਹਮਲੇ ਦੇ ਜਖਮੀਆਂ ਲਈ ਕੈਬਿਨਟ ਮੰਤਰੀ ਈ ਟੀ ਓ ਨੇ ਕੀਤਾ ਖੂਨਦਾਨ

ਗਿਆਨੀ ਮੋਹਨ ਸਿੰਘ ਦੇ ਅਕਾਲ ਚਲਾਣੇ ਤੇ ਬਾਬਾ ਬਲਬੀਰ ਸਿੰਘ ਨੇ ਗਹਿਰੇ ਦੁਖ ਦਾ ਇਜ਼ਹਾਰ ਕੀਤਾ

ਸਿੰਘ ਸਾਹਿਬ ਗਿਆਨੀ ਮੋਹਣ ਸਿੰਘ ਦਾ ਜੀਵਨ ਸਮੁੱਚੇ ਸਿੱਖ ਜਗਤ ਲਈ ਪ੍ਰੇਰਣਾਸਰੋਤ- ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ

ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਦੇ ਦੇਹਾਂਤ 'ਤੇ ਦੁੱਖ ਪ੍ਰਗਟ ਕੀਤਾ