ਪੰਜਾਬ

ਪੰਜਾਬ ਪੇਅ ਸਕੇਲ ਬਹਾਲੀ ਸਾਂਝੇ ਫਰੰਟ ਵੱਲੋਂ ਵਿੱਤ ਮੰਤਰੀ ਹਰਪਾਲ ਚੀਮਾ ਦੀ ਸੰਗਰੂਰ ਕੋਠੀ ਦੇ ਘਿਰਾਓ ਦਾ ਐਲਾਨ

ਕੌਮੀ ਮਾਰਗ ਬਿਊਰੋ/ ਦਲਜੀਤ ਕੌਰ | June 02, 2023 06:25 PM
ਸੰਗਰੂਰ- ਅੱਜ ਵੇਰਕਾ ਮਿਲਕ ਪਲਾਂਟ ਸੰਗਰੂਰ ਦੇ ਵਿਖੇ ਪੰਜਾਬ ਪੇਅ ਸਕੇਲ ਬਹਾਲੀ ਸਾਂਝੇ ਫਰੰਟ ਵੱਲੋਂ ਇੱਕ ਅਹਿਮ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਫਰੰਟ ਨਾਲ਼ ਜੁੜੇ ਸਮੂਹ ਕਨਵੀਨਰ ਸ਼ਾਮਲ ਹੋਏ। ਸਮੂਹ ਕਨਵੀਨਰਾਂ ਨੇ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ 17 ਜੁਲਾਈ 2020 ਤੋਂ ਬਾਅਦ ਜਿੰਨੀਆਂ ਵੀ ਪੰਜਾਬ ਸਰਕਾਰ ਨੇ ਭਰਤੀਆਂ ਕੀਤੀਆਂ ਹਨ। ਉਹ ਇਕ ਅਧੂਰੇ ਪੇਅ ਸਕੇਲ ਨਾਲ ਕੀਤੀਆਂ ਹਨ। 17 ਜੁਲਾਈ 2020 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਨੂੰ ਨਾ ਹੀ ਕੇਂਦਰੀ ਪੇਅ ਸਕੇਲਾਂ ਅਨੁਸਾਰ ਤਨਖ਼ਾਹ ਮਿਲ ਰਹੀ ਹੈ ਤੇ ਨਾਂ ਹੀ ਪੰਜਾਬ ਦੇ ਪੇਅ ਸਕੇਲ ਅਨੁਸਾਰ। 
 
ਆਗੂਆਂ ਨੇ ਕਿਹਾ ਕਿ ਸਾਂਝੇ ਫਰੰਟ ਦੀ ਮੰਗ ਹੈ ਕਿ ਸਮੂਹ ਮੁਲਾਜ਼ਮਾਂ ਤੇ ਪੰਜਾਬ ਦਾ ਪੇਅ ਸਕੇਲ ਲਾਗੂ ਕੀਤਾ ਜਾਵੇ ਤੇ ਮਾਣਯੋਗ ਹਾਈ ਕੋਰਟ ਦੇ ਫੈਸਲੇ ਅਨੁਸਾਰ 15.01.2015 ਦਾ ਨੋਟੀਫਿਕੇਸ਼ਨ ਰੱਦ ਕਰਕੇ ਸਮੂਹ ਮੁਲਾਜ਼ਮਾਂ ਨੂੰ ਪਰਖ ਕਾਲ ਦੌਰਾਨ ਪੂਰੀ ਤਨਖਾਹ ਦਿੱਤੀ ਜਾਵੇ ਤੇ ਪਰਖਕਾਲ ਦਾ ਸਮਾਂ ਇੱਕ ਸਾਲ ਦਾ ਕੀਤਾ ਜਾਵੇ। 
 
ਉਨ੍ਹਾਂ ਦੱਸਿਆ ਕਿ ਇਸ ਸੰਬੰਧੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾਂ ਅਤੇ ਵਿੱਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਹੋ ਚੁੱਕੀ ਹੈ ਪਰ ਸਰਕਾਰ ਮੁਲਾਜ਼ਮਾਂ ਦਾ ਮਸਲਾ ਹੱਲ ਕਰਨ ਲਈ ਗੰਭੀਰ ਨਹੀਂ ਹੈ। ਇਸ ਮੀਟਿੰਗ ਵਿੱਚ ਸਾਂਝੇ ਤੌਰ ਤੇ ਫੈਸਲਾ ਕੀਤਾ ਹੈ ਕਿ 18 ਜੂਨ ਨੂੰ ਸੰਗਰੂਰ ਵਿਖੇ ਵਿੱਤ ਮੰਤਰੀ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ।
 
ਇਸ ਮੌਕੇ ਸੂਬਾ ਕਨਵੀਨਰ ਹਰਜਿੰਦਰ ਸਿੰਘ, ਸਲਿੰਦਰ ਕੰਬੋਜ, ਨਵਜੀਵਨ ਸਿੰਘ, ਸਸਪਾਲ ਸਿੰਘ, ਯੁੱਧਜੀਤ ਸਿੰਘ, ਜਰਨੈਲ ਸਿੰਘ, ਅਦਿੱਤਿਆ ਕਤਿਆਲ, ਰਾਜਵਿੰਦਰ ਸਿੰਘ, ਮਨਦੀਪ ਸਿੰਘ, ਪਾਰੁਲ ਕੌਂਸਲ, ਲਖਵੀਰ ਸਿੰਘ, ਸੁਖਨਵੀਰ ਕੌਰ ਸੰਗਰੂਰ, ਸਤਪਾਲ ਸਿੰਘ, ਅਮਨਦੀਪ ਸਿੰਘ, ਨਵਦੀਪ ਸਿੰਘ, ਪੁਨੀਤ ਗੋਇਲ, ਜਰਨੈਲ ਸਿੰਘ ਆਦਿ ਹਾਜ਼ਰ ਸਨ
 

Have something to say? Post your comment

 

ਪੰਜਾਬ

ਪੰਜਾਬ ਨੇ ਮਾਣਯੋਗ ਹਾਈ ਕੋਰਟ ਨੂੰ ਗੁੰਮਰਾਹ ਕਰਨ ਲਈ ਬੀ.ਬੀ.ਐਮ.ਬੀ. ਚੇਅਰਮੈਨ ਵਿਰੁੱਧ ਕਾਨੂੰਨੀ ਕਾਰਵਾਈ ਦੀ ਕੀਤੀ ਮੰਗ

ਪੰਜਾਬ ਪੁਲਿਸ ਵੱਲੋਂ 72 ਦਿਨਾਂ 'ਚ 10,000 ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ ਤੁਰਕੀ ਅਧਾਰਿਤ ਤਸਕਰ ਵੱਲੋਂ ਸਮਰਥਿਤ ਨਾਰਕੋ-ਹਵਾਲਾ ਕਾਰਟੈਲ ਦਾ ਪਰਦਾਫਾਸ਼- ਡਰੱਗ ਮਨੀ ਤੇ ਹੈਰੋਇਨ ਸਮੇਤ ਤਿੰਨ ਕਾਬੂ

ਫਤਹਿ ਮਾਰਚ ਵਿੱਚ ਬਾਬਾ ਬਲਬੀਰ ਸਿੰਘ ਸਮੇਤ ਗੁਰੂ ਦੀਆਂ ਲਾਡਲੀਆਂ ਫੌਜਾਂ ਨੇ ਵੱਧ ਚੜ੍ਹ ਕੇ ਹਾਜ਼ਰੀ ਭਰੀ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ 315 ਵੇਂ ਸਰਹੰਦ ਫਤਹਿ ਦਿਵਸ ਦੀ ਖੁਸ਼ੀ ਵਿੱਚ ਗੁਰਮਤਿ ਸਮਾਗਮ ਆਯੋਜਨ

ਪੰਜਾਬ ਸਰਕਾਰ ਵੱਲੋਂ ਔਰਤਾਂ ਵਿਰੁੱਧ ਹਿੰਸਾਂ ਖ਼ਿਲਾਫ਼ ਜੰਗ ਜਾਰੀ, ਹਰ ਜ਼ਿਲ੍ਹੇ 'ਚ ਸਖੀ ਵਨ ਸਟਾਪ ਐਮਰਜੈਂਸੀ ਸੇਵਾਵਾਂ ਉਪਲਬੱਧ

‘ਪੱਕੀਆਂ ਸੜਕਾਂ, ਪੱਕੇ ਇਰਾਦੇ: 'ਆਪ ਸਰਕਾਰ' ਦਾ ਭ੍ਰਿਸ਼ਟਾਚਾਰ ਮੁਕਤ ਸੜਕ ਮਿਸ਼ਨ

ਆਪ ਸਰਕਾਰ ਦਾ ਕਰਾਰਾ ਵਾਰ: 1,549 ਕਰੋੜ ਰੁਪਏ ਦੇ ਜਾਅਲੀ ਲੈਣ-ਦੇਣ ਦਾ ਕੀਤਾ ਪਰਦਾਫਾਸ਼: ਹਰਪਾਲ ਚੀਮਾ

ਰਾਜਸਥਾਨ ਨੂੰ ਫੌਜ ਲਈ ਪਾਣੀ ਦੇਣ ਦਾ ਫ਼ੈਸਲਾ ਕੌਮੀ ਹਿੱਤ 'ਚ: ਬਰਿੰਦਰ ਕੁਮਾਰ ਗੋਇਲ

ਸੋਮਵਾਰ ਤੋਂ ਮੁੜ ਖੁੱਲ੍ਹਣਗੇ ਸਾਰੇ ਵਿਦਿਅਕ ਅਦਾਰੇ: ਹਰਜੋਤ ਸਿੰਘ ਬੈਂਸ