ਪੰਜਾਬ

ਰੇਲ ਹਾਦਸਿਆਂ ਦੀ ਉਚ ਪੱਧਰੀ ਜਾਂਚ ਹੋਣੀ ਚਾਹੀਦੀ: ਨਿਹੰਗ ਮੁਖੀ ਬਾਬਾ ਬਲਬੀਰ ਸਿੰਘ

ਕੌਮੀ ਮਾਰਗ ਬਿਊਰੋ | June 03, 2023 05:47 PM

 

ਅੰਮ੍ਰਿਤਸਰ-ਓਡੀਸ਼ਾ ਦੇ ਜ਼ਿਲਾ ਬਾਲਾਸੋਰ ਦੇ ਮਹਾਨਗਰ ‘ਚ ਬੈਂਗਲੁਰੂ ਹਾਵੜਾ ਸੁਪਰਫਾਸਟ ਐਕਸਪ੍ਰੈਸ, ਤੇ ਕੋਰੋਮੰਡਲ ਐਕਸਪ੍ਰੈਸ ਅਤੇ ਇਕ ਮਾਲ ਗੱਡੀ ਦਰਮਿਆਨ ਵੱਖ-ਵੱਖ ਪਟੜੀਆਂ ਤੇ ਵਾਪਰੀ ਤ੍ਰੈਮਾਰਗੀ ਰੇਲ ਹਾਦਸੇ ਵਿੱਚ ਸੈਂਕੜੇ ਤੋਂ ਵੱਧ ਲੋਕਾਂ ਦੀ ਮੌਤ ਅਤੇ ਕਈ ਸੈਂਕੜੇ ਲੋਕ ਜਖ਼ਮੀ ਹੋ ਗਏ ਹਨ ਇਸ ਸਬੰਧੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਗਹਿਰੇ ਦੁਖ ਦਾ ਪ੍ਰਗਟਾਵਾ ਕੀਤਾ ਹੈ ਅਤੇ ਜਖਮੀਆਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਜਲਦ ਸੇਹਤਯਾਬ ਹੋਣ ਦੀ ਕਾਮਨਾ ਕੀਤੀ ਹੈ।

ਉਨ੍ਹਾਂ ਕਿਹਾ ਕਿ ਅੱਜ ਦੀ ਤਕਨੋਲਜ਼ੀ ਬਹੁੱਤ ਅਗਾਂਹਵਧੂ ਤੇ ਸੂਚਨਾਦਾਇਕ ਹੋਣ ਦੇ ਬਾਵਜੂਦ ਅਜਿਹੇ ਹਾਦਸੇ ਦੁਖਦਾਇਕ ਹਨ। ਉਨ੍ਹਾਂ ਕਿਹਾ ਕਿ ਤਿੰਨ ਤਿੰਨ ਰੇਲ ਗੱਡੀਆਂ ਦਾ ਹਾਦਸਾ ਇਕੋ ਸਮੇਂ ਬੇਹੱਦ ਅਫਸੋਸਜਨਕ ਤੇ ਮਹਿਕਮੇ ਦੀ ਅਗਾਂਹਵਧੂ ਵਿਗਿਆਨਕ ਤਕਨੋਲਜ਼ੀ ਸਬੰਧੀ ਕਈ ਤਰ੍ਹਾਂ ਦੇ ਸਵਾਲ ਖੜੇ ਕਰਦਾ ਹੈ। ਉਨ੍ਹਾਂ ਕਿਹਾ ਕਿ ਰੇਲ ਮੰਤਰੀ ਵੱਲੋਂ ਮ੍ਰਿਤਕਾਂ ਦੇ ਪ੍ਰੀਵਾਰਾਂ ਨੂੰ ਜੋ ਰਾਸ਼ੀ ਦਾ ਐਲਾਨ ਕੀਤਾ ਗਿਆ ਹੈ ਉਸ ਨਾਲ ਹਾਦਸੇ ਵਿਚ ਮਾਰੇ ਗਏ ਲੋਕਾਂ ਦੀ ਭਰਪਾਈ ਨਹੀਂ ਹੋ ਸਕਦੀ। ਉਨ੍ਹਾਂ ਕਿਹਾ ਕਿ ਇਨ੍ਹਾਂ ਰੇਲ ਹਾਦਸਿਆਂ ਦੀ ਉਚ ਪੱਧਰੀ ਜਾਂਚ ਕਰਾਈ ਜਾਣੀ ਚਾਹੀਦੀ ਹੈ। ਉਨ੍ਹਾਂ ਨੇ ਮ੍ਰਿਤਕਾਂ ਦੇ ਪ੍ਰੀਵਾਰਾਂ ਨਾਲ ਦੁਖ ਸਾਂਝਾ ਕਰਦਿਆਂ ਜਖਮੀਆਂ ਦੀ ਸੇਹਤਯਾਬੀ ਦੀ ਕਾਮਨਾ ਕੀਤੀ ਹੈ।

 

Have something to say? Post your comment

 

ਪੰਜਾਬ

ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗ੍ਰਿਫ਼ਤਾਰ

ਦਿੱਲੀ ਆਧਾਰਿਤ ਪਾਰਟੀਆਂ ਈਸਟ ਇੰਡੀਆ ਕੰਪਨੀ ਵਾਂਗੂ ਪੰਜਾਬ ’ਤੇ ਕਬਜ਼ਾ ਕਰਨਾ ਚਾਹੁੰਦੀਆਂ ਹਨ: ਸੁਖਬੀਰ ਸਿੰਘ ਬਾਦਲ

ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਵਿਖੇ ਉਮੀਦਵਾਰ ਪਵਨ ਕੁਮਾਰ ਟੀਨੂੰ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ

ਭਾਈ ਅੰਮ੍ਰਿਤਪਾਲ ਸਿੰਘ ਹਲਕਾ ਖਡੂਰ ਸਾਹਿਬ ਤੋ ਅਜਾਦ ਉਮੀਦਵਾਰ ਵਜੋ ਚੋਣ ਲੜਣਗੇ

ਮੋਦੀ ਮੰਗਲਸੂਤਰ ਸਬੰਧੀ ਬੇਬੁਨਿਆਦ ਹਊਆ ਖੜ੍ਹਾ ਕਰ ਕੇ ਮੁਲਕ ਦੀ ਬਹੁਗਿਣਤੀ ਦੀਆਂ ਵੋਟਾਂ ਬਟੋਰਨਾ ਚਾਹੁੰਦੇ ਹਨ: ਬਲਬੀਰ ਸਿੱਧੂ

ਮੁੱਖ ਮੰਤਰੀ ਮਾਨ ਨੇ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਭਗਵਾਨ ਸ੍ਰੀ ਵਾਲਮੀਕਿ ਤੀਰਥ ਵਿਖੇ ਗੁਰੂ ਚਰਨਾਂ ‘ਚ ਟੇਕਿਆ ਮੱਥਾ

ਅਕਾਲੀ ਦਲ ਨੇ ਮੋਦੀ ਸਰਕਾਰ ਦੇ ਕਾਲੇ ਕਾਨੂੰਨਾਂ ਦੀ  ਹਮਾਇਤ ਕੀਤੀ, ਕਿਸਾਨਾਂ ਨਾਲ ਧੋਖਾ ਕੀਤਾ- ਨੀਲ ਗਰਗ

ਭਾਜਪਾ ਹਰਾਓ ਤੇ ਭਜਾਓ ਭਜਾਓ ਦਾ ਸੱਦਾ ਦਿੰਦੇ ਫਲੈਕਸ ਕੰਧਾਂ ਉੱਪਰ ਲਗਾਉਣ ਦੀ ਕੀਤੀ ਸ਼ੁਰੂਆਤ 

ਮਾਨ ਦਾ ਮੋਦੀ ਤੋਂ ਬਾਦਲਾਂ ਤੱਕ ਹਰ ਵਿਰੋਧੀ 'ਤੇ ਹਮਲਾ, ਕਿਹਾ ਮੈਂ ਆਪਣੇ ਲੋਕਾਂ ਦੇ ਹੱਕਾਂ ਲਈ ਲੜਦਾ ਰਹਾਂਗਾ