ਨੈਸ਼ਨਲ

ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਪੱਛਮੀ ਬੰਗਾਲ ’ਚ ਪੰਜ ਦਿਨਾਂ ਗੁਰਮਤਿ ਕੈਂਪ ਆਯੋਜਤ

ਕੌਮੀ ਮਾਰਗ ਬਿਊਰੋ/ਚਰਨਜੀਤ ਸਿੰਘ | June 03, 2023 06:32 PM
 
 
ਅੰਮ੍ਰਿਤਸਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਪੱਛਮੀ ਬੰਗਾਲ ਦੇ ਆਸਨਸੋਲ ਵਿਖੇ ਲਗਾਏ ਗਏ ਪੰਜ ਰੋਜ਼ਾ ਗੁਰਮਤਿ ਸਮਰ ਕੈਂਪ ਦੇ ਸਮਾਪਤੀ ਸਮਾਗਮ ਮੌਕੇ ਬੱਚਿਆਂ ਨੇ ਧਾਰਮਿਕ ਮੁਕਾਬਲਿਆਂ ਵਿਚ ਉਤਸ਼ਾਹ ਨਾਲ ਹਿੱਸਾ ਲਿਆ। ਇਸ ਗੁਰਮਤਿ ਕੈਂਪ ਵਿਚ 350 ਬੱਚਿਆਂ ਨੇ ਸ਼ਮੂਲੀਅਤ ਕਰਕੇ ਸਿੱਖ ਇਤਿਹਾਸ, ਰਹਿਤ ਮਰਯਾਦਾ, ਗੁਰਬਾਣੀ ਨਿਤਨੇਮ ਦੀ ਸੰਥਿਆ ਅਤੇ ਗੁਰਮਤਿ ਸਿਧਾਂਤਾਂ ਬਾਰੇ ਜਾਣਕਾਰੀ ਹਾਸਲ ਕੀਤੀ। ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਹਰ ਸਾਲ ਲਗਾਏ ਜਾਂਦੇ ਇਸ ਕੈਂਪ ਵਿਚ ਪੱਛਮੀ ਬੰਗਾਲ ਦੀਆਂ ਵੱਖ-ਵੱਖ ਗੁਰਦੁਆਰਾ ਕਮੇਟੀਆਂ ਅਤੇ ਸਭਾ-ਸੁਸਾਇਟੀਆਂ ਵੱਲੋਂ ਭਰਵਾਂ ਸਹਿਯੋਗ ਕੀਤਾ ਜਾਂਦਾ ਹੈ। ਇਸ ਵਾਰ ਆਸਨਸੋਲ ਕੈਂਪ ਦੇ ਮੁੱਖ ਸੰਚਾਲਕ ਵਜੋਂ ਸ. ਗੁਰਿੰਦਰ ਸਿੰਘ ਨੇ ਅਹਿਮ ਭੂਮਿਕਾ ਨਿਭਾਈ।
ਗੁਰਮਤਿ ਸਮਰ ਕੈਂਪ ਦੀ ਸਮਾਪਤੀ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਪੁੱਜੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਅਜਿਹੇ ਕੈਂਪ ਸਿੱਖ ਨੌਜੁਆਨੀ ਅੰਦਰ ਸਿੱਖੀ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਅਹਿਮ ਸਾਬਤ ਹੁੰਦੇ ਹਨ। ਉਨ੍ਹਾਂ ਆਖਿਆ ਕਿ ਸ਼੍ਰੋਮਣੀ ਕਮੇਟੀ ਸਿੱਖ ਨੌਜੁਆਨਾਂ ਅਤੇ ਬੱਚਿਆਂ ਨੂੰ ਗੁਰਮਤਿ ਨਾਲ ਜੋੜਨ ਵਾਸਤੇ ਪੰਜਾਬ ਦੇ ਨਾਲ-ਨਾਲ ਦੇਸ਼ ਦੇ ਹੋਰਨਾਂ ਸੂਬਿਆਂ ਵਿਚ ਲਗਾਤਾਰ ਕਾਰਜ ਕਰ ਰਹੀ ਹੈ। ਜਿਹੜੀਆਂ ਸਿੱਖ ਸੰਸਥਾਵਾਂ ਸਿੱਖੀ ਪ੍ਰਚਾਰ ਲਈ ਕਾਰਜਸ਼ੀਲ ਹਨ, ਉਨ੍ਹਾਂ ਦਾ ਸਹਿਯੋਗ ਵੀ ਸ਼੍ਰੋਮਣੀ ਕਮੇਟੀ ਵੱਲੋਂ ਪਹਿਲ ਦੇ ਅਧਾਰ ’ਤੇ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸਿੱਖੀ ਪ੍ਰਚਾਰ ਲਈ ਕਾਰਜਸ਼ੀਲ ਸੰਸਥਾਵਾਂ ਵਿਚ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਡੇ ਕਾਰਜ ਕਰ ਰਿਹਾ ਹੈ, ਜਿਸ ਤਹਿਤ ਇਸ ਗੁਰਮਤਿ ਸਮਰ ਕੈਂਪ ਵਿਚ ਬੱਚਿਆਂ ਨੇ ਭਰਵੀਂ ਸ਼ਮੂਲੀਅਤ ਕਰਕੇ ਅਤੇ ਸਿੱਖ ਇਤਿਹਾਸ ਨਾਲ ਸਬੰਧਤ ਵੱਖ-ਵੱਖ ਮੁਕਾਬਲਿਆਂ ਵਿਚ ਹਿੱਸਾ ਲੈ ਕੇ ਸਿੱਖੀ ਪ੍ਰਤੀ ਸ਼ਰਧਾ ਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਅਜਿਹੇ ਕਾਰਜਾਂ ਵਿਚ ਸਹਿਯੋਗੀ ਬਣੀ ਰਹੇਗੀ।
ਇਸ ਦੌਰਾਨ ਵੱਖ-ਵੱਖ ਗੁਰਦੁਆਰਾ ਕਮੇਟੀਆਂ ਵੱਲੋਂ ਪ੍ਰਚਾਰਕਾਂ ਦੀ ਕੀਤੀ ਮੰਗ ’ਤੇ ਭਾਈ ਗਰੇਵਾਲ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਵਿਚਾਰ ਕਰਕੇ ਲੋੜ ਅਨੁਸਾਰ ਜਥੇ ਭੇਜੇ ਜਾਣਗੇ। ਇਸ ਮੌਕੇ ਗੁਰਦੁਆਰਾ ਕਮੇਟੀਆਂ ਵੱਲੋਂ ਸ਼੍ਰੋਮਣੀ ਕਮੇਟੀ ਦੇ ਸਹਿਯੋਗੀ ਬਣ ਕੇ ਸਿੱਖੀ ਪ੍ਰਚਾਰ ਦੀ ਵਚਨਬੱਧਤਾ ਵੀ ਪ੍ਰਗਟਾਈ ਗਈ।
ਗੁਰਮਤਿ ਸਮਰ ਕੈਂਪ ਦੌਰਾਨ ਧਾਰਮਿਕ ਮੁਕਾਬਲਿਆਂ ਵਿਚ ਬੇਹਤਰ ਕਾਰਗੁਜ਼ਾਰੀ ਦਿਖਾਉਣ ਵਾਲੇ ਅਤੇ ਕੈਂਪ ਵਿਚ ਸ਼ਮੂਲੀਅਤ ਕਰਨ ਵਾਲੇ ਸਮੂਹ ਬੱਚਿਆਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਸ. ਸੂਰਤ ਸਿੰਘ ਨਲਵਾ, ਸ. ਅਮਰਜੀਤ ਸਿੰਘ ਬਰਾਰਾ, ਸ. ਤੇਜਿੰਦਰ ਸਿੰਘ, ਸ. ਦਵਿੰਦਰ ਸਿੰਘ, ਸ. ਸੁਖਦੇਵ ਸਿੰਘ, ਸ. ਨਿਰਮਲ ਸਿੰਘ, ਸ. ਇੰਦਰ ਸਿੰਘ, ਸ. ਮਨਜੀਤ ਸਿੰਘ ਨਿਰਸਾ, ਸ. ਜਤਿੰਦਰ ਸਿੰਘ, ਸ. ਗੁਰਦੀਪ ਸਿੰਘ ਆਸਨਸੋਲ, ਸ. ਦਲਵਿੰਦਰ ਸਿੰਘ, ਸ. ਜੋਗਿੰਦਰ ਸਿੰਘ, ਸ. ਬਲਜੀਤ ਸਿੰਘ, ਸ. ਮਲਕੀਤ ਸਿੰਘ, ਸ. ਜਸਪਾਲ ਸਿੰਘ, ਬੀਬੀ ਦਲਜੀਤ ਕੌਰ, ਬੀਬੀ ਮਨਿੰਦਰ ਕੌਰ, ਸ. ਗੁਰਵਿੰਦਰ ਸਿੰਘ, ਸ. ਹਰਦੀਪ ਸਿੰਘ, ਸ. ਪਰਮਜੀਤ ਸਿੰਘ, ਸ. ਹਰਭਜਨ ਸਿੰਘ, ਸ. ਗੁਰਮੀਤ ਸਿੰਘ, ਸ. ਜਗਮੀਤ ਸਿੰਘ ਆਦਿ ਹਾਜ਼ਰ ਸਨ।
 

Have something to say? Post your comment

 

ਨੈਸ਼ਨਲ

ਸੰਸਦ ਸੁਰੱਖਿਆ ਉਲੰਘਣ ਮਾਮਲੇ ਦੀ ਜਾਂਚ ਪੂਰੀ ਕਰਨ ਲਈ ਪੁਲਿਸ ਨੂੰ ਦਿੱਤੀ 30 ਦਿਨਾਂ ਦੀ ਮਿਆਦ ਦਿੱਲੀ ਦੀ ਅਦਾਲਤ ਨੇ

ਅਮਰੀਕਾ ਮੁਲਕ ‘ਮੋਨਰੋ ਡੌਕਟਰੀਨ’ ਦੇ ਖਿਲਾਫ਼ ਬਿਲਕੁਲ ਕੋਈ ਅਮਲ ਬਰਦਾਸਤ ਨਹੀਂ ਕਰਦਾ: ਮਾਨ

ਯੂਕੇ ਵਿੱਚ ਸਿੱਖਾਂ ਦੇ ਆਪਸੀ ਮਸਲੇ ਸੁਲਝਾਉਣ ਲਈ ਸਥਾਪਿਤ ਕੀਤੀ ਗਈ ਸਿੱਖ ਅਦਾਲਤ ਦੀ ਸ਼ਲਾਘਾ: ਸਰਨਾ

ਨਫਰਤ ਭਰੇ ਪ੍ਰਚਾਰ ਕਰਣ ਵਾਲੇ ਨਰਿੰਦਰ ਮੋਦੀ ਦੀ ਦਿੱਲੀ ਗੁਰਦਵਾਰਾ ਕਮੇਟੀ ਦੇ ਪ੍ਰਬੰਧਕਾਂ ਵਲੋਂ ਹਮਾਇਤ ਕਿਉਂ..? ਬੀਬੀ ਰਣਜੀਤ ਕੌਰ

ਪ੍ਰਧਾਨ ਮੰਤਰੀ ਦਾ ਬਿਆਨ ਦੇਸ਼ ਦੀ ਮੂਲ ਭਾਵਨਾ ਦੇ ਉਲਟ ਅਤੇ ਚਿੰਤਾਜਨਕ : ਸਰਨਾ

ਐਨਡੀਏ ਨੂੰ 243 ਸੀਟਾਂ ਅਤੇ ਇੰਡੀਆ ਬਲਾਕ ਨੂੰ 242 ਸੀਟਾਂ ਮਿਲਣ ਦਾ ਅਨੁਮਾਨ ਵਾਲਾ ਓਪੀਨੀਅਨ ਪੋਲ ਫਰਜ਼ੀ- ਐਕਸਿਸ ਮਾਈ ਇੰਡੀਆ

ਵਿਸਾਖੀ ਦਿਵਸ ਨੂੰ ਸਮਰਪਿਤ ਕਰਵਾਏ ਗਏ ਲੜੀਵਾਰ ਗੁਰਮਤਿ ਸਮਾਗਮ, 26 ਪ੍ਰਾਣੀ ਅੰਮ੍ਰਿਤ ਦੀ ਦਾਤ ਪ੍ਰਾਪਤ ਕਰਕੇ ਬਣੇ ਗੁਰੂ ਵਾਲੇ: ਜਤਿੰਦਰ ਸਿੰਘ ਸੋਨੂੰ

ਸਰੀ ਵਿਖ਼ੇ ਭਾਈ ਦਿਲਾਵਰ ਸਿੰਘ ਬੱਬਰ ਭਾਈ ਨਿੱਝਰ ਅਤੇ ਸਤਨਾਮ ਸਿੰਘ ਛੀਨਾ ਦੇ ਪਰਿਵਾਰਿਕ ਮੈਂਬਰ ਗੋਲਡ ਮੈਡਲ ਨਾਲ ਸਨਮਾਨਿਤ

ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨੇਤਨਯਾਹੂ ਵਿਰੁੱਧ ਜੰਗੀ ਅਪਰਾਧ ਲਈ ਆਈਸੀਜੇ ਨੂੰ ਮੁਕੱਦਮਾ ਚਲਾਉਣਾ ਚਾਹੀਦਾ ਹੈ: ਸੰਯੁਕਤ ਕਿਸਾਨ ਮੋਰਚਾ

ਤਿਹਾੜ ਜੇਲ੍ਹ ਦੇ ਬਾਹਰ ਆਤਿਸ਼ੀ ਅਤੇ ਸੈਂਕੜੇ 'ਆਪ' ਵਰਕਰ ਇਨਸੁਲਿਨ ਲੈ ਕੇ ਇਕੱਠੇ ਹੋਏ