ਪੰਜਾਬ

ਹਥਿਆਰਾਂ ਦੇ ਜਨਤਕ ਪ੍ਰਦਰਸ਼ਨ, ਹਥਿਆਰ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ ’ਤੇ ਹੋਵੇਗੀ ਪਾਬੰਦੀ

ਗੁਰਜੰਟ ਸਿੰਘ ਬਾਜੇਵਾਲੀਆ/ਕੌਮੀ ਮਾਰਗ ਬਿਊਰੋ | June 03, 2023 07:23 PM


ਮਾਨਸਾ-ਪ੍ਰਮੁੱਖ ਸਕੱਤਰ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ, ਪੰਜਾਬ ਸਰਕਾਰ ਵੱਲੋਂ ਪ੍ਰਾਪਤ ਹੋਈਆਂ ਹਦਾਇਤਾਂ ਤਹਿਤ ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਟੀ. ਬੈਨਿਥ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਤਹਿਤ ਹੁਕਮ ਜਾਰੀ ਕਰਦਿਆਂ ਕਿਹਾ ਹੈ ਕਿ ਪਬਲਿਕ ਅਤੇ ਮੌਜੂਦਾ ਸਥਿਤੀ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹੇ ਅੰਦਰ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ’ਤੇ ਪੂਰਨ ਪਾਬੰਦੀ ਹੋਵੇਗੀ। ਇਹ ਪਾਬੰਦੀ ਸ਼ੋਸ਼ਲ ਮੀਡੀਆ ’ਤੇ ਹਥਿਆਰਾਂ ਦੇ ਪ੍ਰਦਰਸ਼ਨ ’ਤੇ ਵੀ ਲਾਗੂ ਹੋਵੇਗੀ।
ਹੁਕਮ ਵਿਚ ਕਿਹਾ ਗਿਆ ਹੈ ਕਿ ਹਥਿਆਰਾਂ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ ’ਤੇ ਵੀ ਪੂਰਨ ਪਾਬੰਦੀ ਹੋਵੇਗੀ। ਜਨਤਕ ਇਕੱਠਾਂ, ਧਾਰਮਿਕ ਸਥਾਨਾਂ, ਵਿਆਹ ਪਾਰਟੀਆਂ ਜਾਂ ਹੋਰ ਸਮਾਗਮਾਂ ਵਿਚ ਹਥਿਆਰ ਲਿਜਾਣ ਅਤੇ ਪ੍ਰਦਰਸ਼ਨ ਕਰਨ ’ਤੇ ਪੂਰਨ ਪਾਬੰਦੀ ਹੋਵੇਗੀ। ਜ਼ਿਲ੍ਹੇ ਵਿਚ ਕਿਸੇ ਵੀ ਭਾਈਚਾਰੇ ਵਿਰੁੱਧ ਨਫ਼ਰਤ ਭਰਿਆ ਭਾਸ਼ਣ ਦੇਣ ’ਤੇ ਵੀ ਪੂਰਨ ਪਾਬੰਦੀ ਹੋਵੇਗੀ।
ਇਹ ਹੁਕਮ 31 ਜੁਲਾਈ 2023 ਤੱਕ ਲਾਗੂ ਰਹੇਗਾ।

Have something to say? Post your comment

 

ਪੰਜਾਬ

ਪਹਿਲੇ ਪੜਾਅ ਦੀਆਂ ਚੋਣਾਂ 'ਚ ਭਾਜਪਾ ਨੂੰ ਸਿਰਫ਼ 25 ਤੋਂ 30 ਸੀਟਾਂ ਮਿਲ ਰਹੀਆਂ ਹਨ,ਤਦੇ ਹੀ ਉਨ੍ਹਾਂ ਦਾ 400 ਪਾਰ ਦਾ ਨਾਅਰਾ ਬੰਦ ਹੋ ਗਿਆ- ਭਗਵੰਤ ਮਾਨ

ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸੁਰਜੀਤ ਸਿੰਘ ਮਿਨਹਾਸ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਪੰਜਾਬ ਵਿੱਚ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ 321.51 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ, ਨਕਦੀ ਅਤੇ ਹੋਰ ਕੀਮਤੀ ਵਸਤਾਂ ਜ਼ਬਤ: ਸਿਬਿਨ ਸੀ

ਭਾਈ ਅੰਮ੍ਰਿਤਪਾਲ ਸਿੰਘ ਨੇ ਕੀਤਾ ਸ਼ਪਸ਼ਟ ਖਡੂਰ ਸਾਹਿਬ ਤੋ ਚੋਣ ਲੜਣ ਬਾਰੇ ਪੰਥਕ ਜਥੇਬੰਦੀਆਂ,ਪਰਵਾਰ,ਤੇ ਸੰਗਤ ਦੀ ਰਾਏ ਨਾਲ ਹੀ ਲੈਣਗੇ ਕੋਈ ਫੈਸਲਾ 

ਚੋਣਾਂ ਨਾਲ ਸਬੰਧਤ ਹੋਰਡਿੰਗਜ਼, ਪੋਸਟਰ, ਬੈਨਰਾਂ 'ਤੇ ਪ੍ਰਿੰਟਰ ਅਤੇ ਪ੍ਰਕਾਸ਼ਕ ਦੀ ਪਛਾਣ ਦਰਜ ਹੋਣੀ ਲਾਜ਼ਮੀ

ਭਗਵੰਤ ਮਾਨ ਦਾ ਪ੍ਰਤਾਪ ਬਾਜਵਾ 'ਤੇ ਹਮਲਾ: ਪੀਡਬਲਊਡੀ ਮੰਤਰੀ ਰਹਿੰਦਿਆਂ ਬਣਵਾਏ ਟੋਲ, ਮੈਂ ਉਨ੍ਹਾਂ ਨੂੰ ਬੰਦ ਕਰਵਾਇਆ

ਜ਼ਿਲ੍ਹਾ ਸੰਗਰੂਰ ਦੇ 1006 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਹੋਈ

ਧੂਰੀ ਵਿੱਚ ਮੀਤ ਹੇਅਰ ਨੂੰ ਮਿਲ ਰਿਹਾ ਹੈ ਭਰਵਾਂ ਹੁੰਗਾਰਾ

ਬਾਬਾ ਬਲਬੀਰ ਸਿੰਘ ਵੱਲੋਂ ਸਾਬਕਾ ਸਪੀਕਰ ਮਿਨਹਾਸ ਦੇ ਅਕਾਲ ਚਲਾਣੇ ਤੇ ਅਫਸੋਸ ਦਾ ਪ੍ਰਗਟਾਵਾ