ਪੰਜਾਬ

ਸਰਕਾਰ ਜਾਣ ਬੁਝ ਕੇ ਸਿੱਖਾਂ ਦੇ ਸਬਰ ਦਾ ਇਮਤਿਹਾਨ ਲੈ ਰਹੀ ਹੈ-ਦਮਦਮੀ ਟਕਸਾਲ ਅਜਨਾਲਾ

ਚਰਨਜੀਤ ਸਿੰਘ /ਕੌਮੀ ਮਾਰਗ ਬਿਊਰੋ | June 03, 2023 11:44 PM

ਦਮਦਮੀ ਟਕਸਾਲ ਅਜਨਾਲਾ ਦੇ ਪ੍ਰਬੰਧਕ ਭਾਈ ਅਮਰੀਕ ਸਿੰਘ ਅਜਨਾਲਾ ਨੇ ਕਿਹਾ ਹੈ ਕਿ ਸਰਕਾਰ ਜਾਣ ਬੁਝ ਕੇ ਸਿੱਖਾਂ ਦੇ ਸਬਰ ਦਾ ਇਮਤਿਹਾਨ ਲੈ ਰਹੀ ਹੈ। ਅੱਜ ਪੱਤਰਕਾਰਾਂ ਨਾਲ ਗਲ ਕਰਦਿਆਂ ਭਾਈ ਅਜਨਾਲਾ ਨੇ ਕਿਹਾ ਕਿ ਸ਼ਰਾਰਤੀ ਅਨਸਰ ਅੰਮ੍ਰਿਤਸਰ ਦੇ ਸ਼ਾਤ ਮਾਹੌਲ ਨੂੰ ਖਰਾਬ ਕਰਨ ਦੀ ਨੀਯਤ ਨਾਲ ਸ੍ਰੀ ਦਰਬਾਰ ਸਾਹਿਬ ਦੇ ਬਾਰੇ ਗਲਤ ਅਫਵਾਹਾਂ ਫੈਲਾ ਰਹੇ ਹਨ ਤੇ ਸਰਕਾਰ ਹੱਥ ਤੇ ਹੱਥ ਧਰੀ ਬੈਠੀ ਹੈ। ਪਹਿਲਾਂ ਮਈ ਮਹੀਨੇ ਵਿਚ ਸ੍ਰੀ ਦਰਬਾਰ ਸਾਹਿਬ ਵਲ ਜਾਂਦੇ ਵਿਰਾਸਤੀ ਮਾਰਗ ਤੇ ਦੋ ਧਮਾਕੇ ਹੋਣੇ, ਫਿਰ ਸ੍ਰੀ ਦਰਬਾਰ ਸਾਹਿਬ ਦੇ ਐਨ ਨਾਲ ਬਣੇ ਗਲਿਆਰਾ ਬਾਗ ਵਿਚ ਧਮਾਕਾ ਹੋਣਾ ਸੰਗਤ ਵਿਚ ਦਹਿਸ਼ਤ ਦਾ ਮਾਹੌਲ ਬਣਾਉਣ ਲਈ ਸੀ ਹੁਣ ਇਕ ਸਿਰਫਿਰੇ ਵਲੋ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪਿੱਛੇ ਚਾਰ ਬੰਬ ਰਖੇ ਜਾਣ ਦੀ ਅਫਵਾਹ ਫੈਲਾ ਕੇ ਅੰਮ੍ਰਿਤਸਰ ਦਾ ਮਾਹੌਲ ਖਰਾਬ ਕਰਨ ਦੀ ਸ਼ਾਜਿਸ਼ ਘੜੀ ਗਈ ਤੇ ਨਾਲ ਹੀ ਸਿੱਖਾਂ ਦੇ ਕੇਂਦਰੀ ਅਸਥਾਨ ਬਾਰੇ ਗਲਤ ਅਫਵਾਹ ਫੈਲਾਈ ਗਈ। ਚਾਹੀਦਾ ਤਾਂ ਇਹ ਹੈ ਕਿ ਪੁਲੀਸ ਸਖਤੀ ਨਾਲ ਇਨਾਂ ਦੋਹਾਂ ਮਾਮਲਿਆਂ ਦੇ ਦੋਸ਼ੀਆਂ ਦੇ ਖਿਲਾਫ ਸਖਤ ਐਕਸ਼ਨ ਲਵੇ। ਇਨਾਂ ਦੋਸ਼ੀਆਂ ਕੋਲੋ ਸਖਤੀ ਨਾਲ ਪੁੱਛਗਿਛ ਕਰੇ ਤਾਂ ਕਿ ਇਸ ਸਾਰੇ ਘਟਨਾਕ੍ਰਮ ਦਾ ਮੁੱਖ ਦੋਸ਼ੀ ਸਾਹਮਣੇ ਆ ਸਕੇ। ਸ਼ਹਿਰ ਵਾਸੀਆਂ ਖ਼ਾਸਕਰ ਸਿੱਖ ਭਾਈਚਾਰੇ ਨੂੰ ਪਤਾ ਲਗ ਸਕੇ ਕਿ ਆਖਰ ਉਹ ਕੋਣ ਹੈ ਜਿਸ ਦੇ ਇਸਾਰੇ ਤੇ ਅੰਮ੍ਰਿਤਸਰ ਦਾ ਮਾਹੌਲ ਵਿਗਾੜਿਆ ਜਾ ਰਿਹਾ ਹੈ। ਉਨਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਕਿ ਉਹ ਇਨਾਂ ਦੋਹਾਂ ਮਾਮਲਿਆਂ ਤੇ ਸਖਤ ਸੰਟੈਡ ਲੈਣ ਤਾਂ ਕਿ ਸੱਚ ਸਾਹਮਣੇ ਆ ਸਕੇ।

 

Have something to say? Post your comment

 

ਪੰਜਾਬ

ਖ਼ਾਲਸਾ ਕਾਲਜ ਪਬਲਿਕ ਸਕੂਲ ਨੂੰ ਰੱਖਿਆ ਮੰਤਰਾਲੇ ਵੱਲੋਂ ਨਵੇਂ ਸੈਨਿਕ ਸਕੂਲ ਵਜੋਂ ਮਿਲੀ ਪ੍ਰਵਾਨਗੀ

ਵਰਲਡ ਸਿੱਖ ਚੈਂਬਰ ਆਫ ਕਮਰਸ ਦੀ ਸਮੁੱਚੀ ਟੀਮ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਵਿਖੇ ਨਤਮਸਤਕ ਹੋਈ

ਪਹਿਲੇ ਵਿਸ਼ਵ ਯੁੱਧ ਚ ਦਿੱਤੇ ਬਲੀਦਾਨ ਲਈ ਸਿੱਖ ਤੇ ਪੰਜਾਬ ਰੈਜੀਮੈਂਟ ਦੇ ਬਹਾਦਰਾਂ ਦੀ ਪੰਜਾਬ ਚ ਯਾਦਗਾਰ ਬਣਾਉਣ ਦੀ ਤਜਵੀਜ਼

ਪਟਿਆਲਾ ਸੜਕ ਹਾਦਸਾ :  ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਵੱਲੋਂ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਤੋਂ ਰਿਪੋਰਟ ਤਲਬ

ਦੇਸ਼ ਵਿੱਚ ਉੱਤੇ ਬਣੀ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਕੰਟਰੋਲ ਰੂਮ ਸਥਾਪਤ

ਬੀਬੀਐਮਬੀ ਦੇ ਪਾਣੀਆਂ ਨੂੰ ਚੋਰੀ ਕਰਨ ਦੇ ਨਾਪਾਕ ਇਰਾਦੇ ਨੂੰ ਨਾਕਾਮ ਕੀਤਾ ਪੰਜਾਬ ਨੇ- ਮੁੱਖ ਮੰਤਰੀ

ਜਲੰਧਰ ਵਾਸੀ ਸ਼ਰਧਾਲੂ ਪਰਿਵਾਰ ਵੱਲੋਂ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਵੱਡੀ ਮਾਤਰਾ ’ਚ ਰਸਦਾਂ ਭੇਟ

ਪਿਛਲੇ 10 ਦਿਨਾਂ ਅੰਦਰ ਬੇਨਕਾਬ ਕੀਤਾ ਗਿਆ ਜੱਸਾ ਦੁਆਰਾ ਸਮਰਥਿਤ ਇਹ ਤੀਜਾ ਮਾਡਿਊਲ

ਵਿਦੇਸ਼ੀ ਗੈਂਗਸਟਰ ਸੋਨੂੰ ਖੱਤਰੀ ਦਾ ਮੁੱਖ ਸਾਥੀ ਖਰੜ ਤੋਂ ਗ੍ਰਿਫ਼ਤਾਰ, ਤਿੰਨ ਪਿਸਤੌਲ ਬਰਾਮਦ

ਮੁੱਖ ਮੰਤਰੀ ਨੇ ਪਟਿਆਲਾ ਵਿੱਚ ਵਾਪਰੇ ਸੜਕ ਹਾਦਸੇ ਵਿੱਚ ਸਕੂਲੀ ਵਿਦਿਆਰਥੀਆਂ ਦੀ ਮੌਤ 'ਤੇ ਦੁੱਖ ਪ੍ਰਗਟ ਕੀਤਾ