ਪੰਜਾਬ

ਭਗਵੰਤ ਮਾਨ ਸਰਕਾਰ ਵੱਲੋਂ ਬਾਰਡਰ ਜ਼ਿਲਿਆਂ ਵਿੱਚ ਤਾਇਨਾਤ ਅਧਿਆਪਕਾਂ ਨੂੰ ਤਬਾਦਲਾ ਕਰਵਾਉਣ ਲਈ ਵਿਸ਼ੇਸ਼ ਮੌਕਾ ਦੇਣ ਦਾ ਫ਼ੈਸਲਾ: ਹਰਜੋਤ ਸਿੰਘ ਬੈਂਸ

ਕੌਮੀ ਮਾਰਗ ਬਿਊਰੋ | June 04, 2023 12:04 AM
 
 
ਚੰਡੀਗੜ- 
ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਇੱਕ ਹੋਰ ਅਧਿਆਪਕ ਪੱਖੀ ਫ਼ੈਸਲਾ ਲੈਂਦਿਆਂ ਆਪਣੇ ਘਰਾਂ ਤੋਂ ਦੂਰ ਬੈਠੇ 3704, 2392 ਮਾਸਟਰ ਕਾਡਰ ਭਰਤੀ ਅਧੀਨ ਭਰਤੀ ਹੋਏ ਅਧਿਆਪਕਾਂ ਅਤੇ 873 ਡੀ.ਪੀ.ਈ. ਭਰਤੀ ਅਧੀਨ ਭਰਤੀ ਹੋਏ 53 ਡੀ.ਪੀ.ਈ. ਨੂੰ ਬਦਲੀ ਕਰਵਾਉਣ ਦਾ ਮੌਕਾ ਦਿੱਤਾ ਗਿਆ ਹੈ ।
 
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਬੈਂਸ ਨੇ ਦੱਸਿਆ ਕਿ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬਾਰਡਰ ਜ਼ਿਲਿਆਂ ਵਿੱਚ ਤਾਇਨਾਤ ਕੀਤੇ ਗਏ ਅਧਿਆਪਕਾਂ ਨਾਲ ਕੀਤੇ ਵਾਅਦਾ ਪੂਰਾ ਕਰਦਿਆਂ ਅਜਿਹੇ ਅਧਿਆਪਕਾਂ ਨੂੰ ਇੱਕ ਵਾਰ ਦੀ  ਵਿਸ਼ੇਸ਼ ਛੋਟ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ ਜੋ ਕਿ ਪਰਖ਼ ਕਾਲ ਦਾ ਸਮਾਂ ਪੂਰਾ ਨਹੀਂ ਕਰਦੇ ਜਾਂ ਫਿਰ ਸਕੂਲ ਵਿੱਚ ਦੋ ਸਾਲ ਦੀ ਠਹਿਰ ਦੀ ਸ਼ਰਤ ਵੀ ਪੂਰੀ ਨਹੀਂ ਕਰਦੇ।

ਉਹਨਾਂ ਦੱਸਿਆ ਕਿ ਇਨਾਂ ਅਅਿਾਪਕਾਂ ਨੂੰ  ਬਾਰਡਰ ਜਿਲਿਆਂ ਦੇ ਸਕੂਲਾਂ ਅਤੇ ਪੰਜਾਬ ਰਾਜ ਦੇ ਜਿੰਨਾਂ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਗਿਣਤੀ 300 ਤੋਂ ਉੱਪਰ ਹੈ ਪਰੰਤੂ ਅਧਿਆਪਕ ਘੱਟ ਹਨ, ਵਿਖੇ ਬਦਲੀ ਕਰਵਾਉਣ ਵਾਸਤੇ ਆਨਲਾਈਨ ਪੋਰਟਲ ਮਿਤੀ 04/06/2023 ਤੋਂ ਖੁੱਲ ਰਿਹਾ ਹੈ।

ਇਸ ਦੇ ਨਾਲ ਹੀ ਉਹ ਸਾਰੇ ਅਧਿਆਪਕ ਜੋ 31/05/2023 ਤੱਕ ਬਦਲੀ ਦੀਆਂ ਸਾਰੀਆਂ ਸ਼ਰਤਾਂ ਪੂਰੀਆਂ ਕਰਦੇ ਹਨ ਅਤੇ ਪਿਛਲੇ ਗੇੜਾਂ ਵਿੱਚ ਬਦਲੀ ਕਰਵਾਉਣ ਵਿੱਚ ਸਫ਼ਲ ਨਹੀਂ ਹੋ ਸਕੇ, ਨੂੰ ਵੀ ਬਦਲੀ ਕਰਵਾਉਣ ਦਾ ਇੱਕ ਹੋਰ ਮੌਕਾ ਦਿੱਤਾ ਜਾ ਰਿਹਾ ਹੈ।

ਸ. ਬੈਂਸ ਨੇ ਕਿਹਾ ਕਿ ਸਾਡੀ ਸਰਕਾਰ ਦਾ ਉਦੇਸ਼ ਹੈ ਕਿ ਸੂਬੇ ਦੇ ਅਧਿਆਪਕਾਂ ਨੂੰ ਉਹਨਾਂ ਦੀ ਰਿਹਾਇਸ ਦੇ ਨੇੜੇ ਸੇਵਾ ਕਰਨ ਦਾ ਮੌਕਾ ਦਿੱਤਾ ਜਾਵੇ ਅਤੇ ਅਧਿਆਪਕਾਂ ਦੀ ਵੱਡੀ ਘਾਟ ਦਾ ਸਾਹਮਣਾ ਕਰ ਰਹੇ ਸਕੂਲਾਂ ਵਿੱਚ ਅਧਿਆਪਕ ਦੀ ਗਿਣਤੀ ਪੂਰੀ ਕਰਨ ਲਈ ਯਤਨਸੀਲ ਹੈ। ਉਹਨਾਂ ਕਿਹਾ ਕਿ ਸਾਰੀਆਂ ਬਦਲੀਆਂ ਅਤੇ ਨਿਯੁਕਤੀਆਂ ਨਿਰੋਲ ਮੈਰਿਟ ਦੇ ਆਧਾਰ ਤੇ ਕੀਤੀਆਂ ਜਾ ਰਹੀਆਂ ਹਨ।
 

Have something to say? Post your comment

 

ਪੰਜਾਬ

'ਦੀ ਵਾਇਰ' ਯੂ ਟਿਊਬ ਚੈਨਲ ਨੂੰ ਬਲੌਕ ਕਰਨ ਨਾਲ ਸੱਚ ਦੀ ਆਵਾਜ਼ ਨੂੰ ਦਬਾਇਆ ਨਹੀਂ ਜਾ ਸਕੇਗਾ: ਦੱਤ, ਖੰਨਾ

ਮੁੱਖ ਮੰਤਰੀ ਨੇ ਕੈਬਨਿਟ ਮੰਤਰੀਆਂ ਨੂੰ ਸੰਵੇਦਨਸ਼ੀਲ ਇਲਾਕਿਆਂ ਵਿੱਚ ਡੇਰਾ ਲਾਉਣ ਦੇ ਆਦੇਸ਼ ਦਿੱਤੇ

ਸਰਕਾਰੀ ਹਸਪਤਾਲ ਕਲਾਨੌਰ ਵਿੱਚ ਐਮਰਜੈਂਸੀ ਸਿਹਤ ਸੇਵਾਵਾਂ ਦਾ ਜਾਇਜ਼ਾ ਲਿਆ

ਮੰਤਰੀ ਮੰਡਲ ਨੇ ਪੰਜਾਬ ਦੀ ਭਲਾਈ, ਸੁਰੱਖਿਆ ਤੇ ਵਿਕਾਸ ਨੂੰ ਧਿਆਨ ਵਿੱਚ ਰੱਖਦਿਆਂ ਮਹੱਤਵਪੂਰਨ ਫੈਸਲੇ ਲਏ

ਭਾਰਤ ਪਾਕਿਸਤਾਨ ਤਣਾਓ ਦੌਰਾਨ ਜਥੇਦਾਰ ਸ਼੍ਰੀ ਅਕਾਲ ਤਖਤ ਨੇ ਸਰਹੱਦੀ ਪਿੰਡਾਂ ਦਾ ਕੀਤਾ ਦੌਰਾ

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਦੱਖਣ ਏਸ਼ੀਆ ਖ਼ਿੱਤੇ ਵਿੱਚ ਸੁੱਖ ਸ਼ਾਂਤੀ ਲਈ ਕੀਤੀ ਅਰਦਾਸ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ

ਭਾਰਤ-ਪਾਕਿ ਤਣਾਅ ਦੌਰਾਨ ਸਾਰੇ ਪੰਜਾਬੀ ਭਾਰਤੀ ਫੌਜਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਨ: ਸੰਧਵਾਂ

ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਪੁੰਛ ’ਚ ਹਮਲੇ ਦੌਰਾਨ ਜ਼ਖ਼ਮੀ ਹੋਏ ਸਿੱਖਾਂ ਹਾਲ ਜਾਣਿਆ

ਗੁਰੂ ਦੀਆਂ ਲਾਡਲੀਆਂ ਨਿਹੰਗ ਸਿੰਘ ਫੌਜਾਂ ਵੀ ਜੰਗ ਲਈ ਤਿਆਰ ਬਰ ਤਿਆਰ ਹਨ: ਬਾਬਾ ਬਲਬੀਰ ਸਿੰਘ

ਹਰਭਜਨ ਸਿੰਘ ਈ.ਟੀ.ਓ. ਵੱਲੋਂ ਅੰਮ੍ਰਿਤਸਰ ਦੇ ਬਿਜਲੀ ਬੁਨਿਆਦੀ ਢਾਂਚੇ ਵਿੱਚ ਪ੍ਰਮੁੱਖ ਪ੍ਰਾਪਤੀਆਂ ਦਾ ਐਲਾਨ