ਹਰਿਆਣਾ

ਬੀਕੇਯੂ ਉਗਰਾਹਾਂ ਵੱਲੋਂ ਹਰਿਆਣੇ ਦੇ ਕਿਸਾਨਾਂ 'ਤੇ ਲਾਠੀਚਾਰਜ ਦੀ ਸਖ਼ਤ ਨਿਖੇਧੀ

ਕੌਮੀ ਮਾਰਗ ਬਿਊਰੋ/ ਦਲਜੀਤ ਕੌਰ | June 07, 2023 07:19 PM
ਬੀਤੇ ਦਿਨ ਕੁਰਕਸ਼ੇਤਰ ਵਿਖੇ ਸੂਰਜਮੁਖੀ ਦੀ ਐੱਮ ਐੱਸ ਪੀ 'ਤੇ ਖਰੀਦ ਸ਼ੁਰੂ ਕਰਨ ਦੀ ਮੰਗ ਨੂੰ ਲੈਕੇ ਸ਼ਾਂਤਮਈ ਸੰਘਰਸ਼ ਕਰ ਰਹੇ ਕਿਸਾਨਾਂ ਉੱਤੇ ਹਰਿਆਣਾ ਪੁਲਿਸ ਵੱਲੋਂ ਲਾਠੀਚਾਰਜ ਕਰ ਕੇ ਕਈਆਂ ਨੂੰ ਜ਼ਖ਼ਮੀ ਕਰਨ ਅਤੇ ਕਈਆਂ ਨੂੰ ਗ੍ਰਿਫ਼ਤਾਰ ਕਰਨ ਦੀ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਸਖ਼ਤ ਨਿਖੇਧੀ ਕੀਤੀ ਗਈ ਹੈ।ਇਸ ਬਾਰੇ ਇੱਥੇ ਜਾਰੀ ਕੀਤੇ ਗਏ ਸਾਂਝੇ ਪ੍ਰੈਸ ਬਿਆਨ ਰਾਹੀਂ ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਕਿਹਾ ਹੈ ਕਿ ਆਪਣੀ ਖੂਨ ਪਸੀਨੇ ਦੀ ਕਮਾਈ ਫਸਲ ਦੀ ਖਰੀਦ ਘੱਟੋ ਘੱਟ ਸਮਰਥਨ ਮੁੱਲ ਉੱਤੇ ਕਰਨ ਦੀ ਮੰਗ ਪੂਰੀ ਤਰ੍ਹਾਂ ਜਾਇਜ਼ ਤੇ ਹੱਕੀ ਮੰਗ ਹੈ। ਇਸ ਹੱਕੀ ਮੰਗ ਖਾਤਰ ਸ਼ਾਂਤਮਈ ਜਨਤਕ ਸੰਘਰਸ਼ ਕਰਨਾ ਸੰਵਿਧਾਨਕ ਜਮਹੂਰੀ ਅਧਿਕਾਰ ਹੈ। ਉਨ੍ਹਾਂ ਦੋਸ਼ ਲਾਇਆ ਕਿ ਇਸ ਹੱਕੀ ਮੰਗ ਨੂੰ ਮੰਨਣ ਦੀ ਬਜਾਏ ਉਲਟਾ ਕਿਸਾਨਾਂ ਦੇ ਇਸ ਜਮਹੂਰੀ ਅਧਿਕਾਰ ਨੂੰ ਲਾਠੀ ਦੇ ਜੋਰ ਕੁਚਲਣਾ ਨੰਗੀ ਚਿੱਟੀ ਤਾਨਾਸ਼ਾਹੀ ਹੈ। ਕਿਸਾਨ ਆਗੂਆਂ ਨੇ ਮੰਗ ਕੀਤੀ ਹੈ ਕਿ ਗ੍ਰਿਫਤਾਰ ਕੀਤੇ ਗਏ ਸਾਰੇ ਕਿਸਾਨਾਂ ਨੂੰ ਬਿਨਾਂ ਸ਼ਰਤ ਰਿਹਾਅ ਕੀਤਾ ਜਾਵੇ ਅਤੇ ਜ਼ਖ਼ਮੀਆਂ ਦਾ ਇਲਾਜ ਸਰਕਾਰੀ ਖਰਚੇ 'ਤੇ ਮਾਹਰ ਡਾਕਟਰਾਂ ਕੋਲੋਂ ਕਰਵਾਇਆ ਜਾਵੇ। 
 

Have something to say? Post your comment

 

ਹਰਿਆਣਾ

ਰਾਹੁਲ ਗਾਂਧੀ ਨੇ ਪਹਿਲਗਾਮ ਅੱਤਵਾਦੀ ਹਮਲੇ ਵਿੱਚ ਜਾਨ ਗਵਾਉਣ ਵਾਲੇ ਨੇਵੀ ਅਫਸਰ ਵਿਨੈ ਨਰਵਾਲ ਦੇ ਪਰਿਵਾਰਕ ਮੈਂਬਰਾਂ ਨਾਲ ਕੀਤੀ ਮੁਲਾਕਾਤ

ਆਗਜਨੀ ਦੀ ਘਟਨਾਵਾਂ ਕਾਰਨ ਪ੍ਰਭਾਵਿਤ ਫਸਲਾਂ ਦੇ ਨੁਕਸਾਨ ਲਈ ਕਿਸਾਨਾਂ ਨੁੰ ਮਿਲਿਆ ਮੁਆਵਜਾ-ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਨਾਇਬ ਸਰਕਾਰ ਨੇ ਇੱਕ ਕਲਿਕ ਨਾਲ 24695 ਲਾਭਕਾਰਾਂ ਦੇ ਖਾਤਿਆਂ ਵਿੱਚ 7.48 ਕਰੋੜ ਰੁਪਏ ਦੀ ਰਕਮ ਕੀਤੀ ਜਾਰੀ

ਪਹਿਲਗਾਮ ਹਮਲੇ ਤੋਂ ਕਿਸਨੂੰ ਫਾਇਦਾ ਹੋਇਆ ਤੇ ਕਿਸਨੂੰ ਨੁਕਸਾਨ ਹੋਇਆਜਾਂਚ ਹੋਣੀ ਚਾਹੀਦੀ ਹੈ- ਰਾਕੇਸ਼ ਟਿਕੈਤ

ਪਹਿਲਗਾਮ ਹਮਲੇ ਦੇ ਬਾਅਦ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕੀਤੀ ਉੱਚ ਪੱਧਰੀ ਮੀਟਿੰਗ

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੀਂ ਪਾਤਸ਼ਾਹੀ ਦੇ 350 ਸਾਲਾਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪ੍ਰੋਗਰਾਮਾਂ ਦੀ ਧਮਧਾਨ ਸਾਹਿਬ ਤੋਂ ਅਰੰਭਤਾ

ਹਰਿਆਣਾ ਦੇ ਮੁੱਖ ਮੰਤਰੀ ਨੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨਾਲ ਕੀਤੀ ਮੁਲਾਕਾਤ

ਹਰਿਆਣਾ ਦੇ ਰੋਹਤਕ ’ਚ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਿੱਖੀ ਦਾ ਪ੍ਰਚਾਰ

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ 9 ਮੈਂਬਰ ਨਾਮਜ਼ਦ ਕਰਨ ਅਤੇ ਕਾਰਜਕਰਨੀ ਕਮੇਟੀ ਬਣਾਉਣ ਦੀ ਕੀਤੀ ਅਪੀਲ

ਪੰਜਾਬ-ਹਰਿਆਣਾ ਭਰਾ ਹਨ, ਭਗਤ ਸਿੰਘ 'ਤੇ ਕੋਈ ਵਿਵਾਦ ਨਹੀਂ ਹੋਣਾ ਚਾਹੀਦਾ: ਭੁਪਿੰਦਰ ਸਿੰਘ ਹੁੱਡਾ