ਹਰਿਆਣਾ

ਹਰਿਆਣਾ ਮਹਿੰਗਾਈ, ਬੇਰੋਜ਼ਗਾਰੀ ਅਤੇ ਅਪਰਾਧ ਵਿੱਚ ਸਿਖਰ 'ਤੇ : ਹੁੱਡਾ

ਦਵਿੰਦਰ ਸਿੰਘ ਕੋਹਲੀ/ ਕੌਮੀ ਮਾਰਗ ਬਿਊਰੋ | June 14, 2023 06:41 PM

ਚੰਡੀਗੜ੍ਹ- ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਹੁੱਡਾ ਨੇ  ਕਿਹਾ ਕਿ ਸੂਬਾ ਮਹਿੰਗਾਈ, ਬੇਰੁਜ਼ਗਾਰੀ, ਭ੍ਰਿਸ਼ਟਾਚਾਰ ਅਤੇ ਅਪਰਾਧ ਵਿਚ ਸਿਖਰ ’ਤੇ ਆ ਗਿਆ ਹੈ।

ਉਨ੍ਹਾਂ ਕਿਹਾ ਕਿ ਨੈਸ਼ਨਲ ਸਟੈਟਿਸਟੀਕਲ ਆਫਿਸ (ਐੱਨ.ਐੱਸ.ਓ.) ਵੱਲੋਂ ਜਾਰੀ ਅੰਕੜਿਆਂ ਤੋਂ ਪਤਾ ਚੱਲਦਾ ਹੈ ਕਿ ਸੂਬੇ ਦੇ ਲੋਕ ਲਗਾਤਾਰ ਵੱਧ ਰਹੀ ਮਹਿੰਗਾਈ ਦੀ ਮਾਰ ਹੇਠ ਹਨ।

ਰਿਪੋਰਟ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਹੁੱਡਾ ਨੇ ਕਿਹਾ ਕਿ ਸੂਬੇ 'ਚ ਮਹਿੰਗਾਈ ਇੰਨੀ ਚਿੰਤਾਜਨਕ ਹੋ ਗਈ ਹੈ ਕਿ ਇਹ ਸਾਰੇ ਰਾਜਾਂ ਦੇ ਨਾਲ-ਨਾਲ ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਦੁਆਰਾ ਨਿਰਧਾਰਿਤ ਉੱਚ ਪੱਧਰ ਨੂੰ ਵੀ ਪਾਰ ਕਰ ਗਈ ਹੈ।

"ਅੱਜ ਰਾਜ ਵਿੱਚ ਮਹਿੰਗਾਈ ਦਰ 6.04 ਪ੍ਰਤੀਸ਼ਤ ਹੈ। ਪੇਂਡੂ ਖੇਤਰਾਂ ਵਿੱਚ ਮਹਿੰਗਾਈ ਦਰ 7.12 ਪ੍ਰਤੀਸ਼ਤ ਹੋਣ ਦਾ ਅਨੁਮਾਨ ਲਗਾਇਆ ਗਿਆ ਹੈ। ਰਿਪੋਰਟ ਦੇ ਅਨੁਸਾਰ, ਰਾਜ ਵਿੱਚ ਦੁੱਧ, ਸਬਜ਼ੀਆਂ, ਫਲਾਂ ਅਤੇ ਰੋਜ਼ਾਨਾ ਲੋੜਾਂ ਦੀਆਂ ਦਰਾਂ ਸਭ ਤੋਂ ਵੱਧ ਹਨ। ਗਰੀਬ ਅਤੇ ਮੱਧ ਵਰਗ ਲਈ ਰਸੋਈ ਦੇ ਖਰਚਿਆਂ ਦਾ ਪ੍ਰਬੰਧ ਕਰਨਾ ਵੀ ਮੁਸ਼ਕਲ ਹੋ ਗਿਆ ਹੈ।

ਹੁੱਡਾ ਨੇ ਕਿਹਾ ਕਿ ਕਾਂਗਰਸ ਦੇ ਕਾਰਜਕਾਲ ਦੌਰਾਨ ਹਰਿਆਣਾ ਨੂੰ ਗੁਆਂਢੀ ਰਾਜਾਂ ਦੇ ਮੁਕਾਬਲੇ ਸਸਤਾ ਪੈਟਰੋਲ ਅਤੇ ਡੀਜ਼ਲ ਮਿਲਦਾ ਸੀ ਕਿਉਂਕਿ ਰਾਜ ਵਿੱਚ ਵੈਟ ਦੀਆਂ ਦਰਾਂ ਸਭ ਤੋਂ ਘੱਟ ਸਨ।

"ਭਾਜਪਾ-ਜੇਜੇਪੀ ਸਰਕਾਰ ਨੇ ਵੈਟ ਦਰਾਂ ਨੂੰ ਦੁੱਗਣਾ ਕਰ ਦਿੱਤਾ। ਇਸ ਨਾਲ ਸਾਰੀਆਂ ਚੀਜ਼ਾਂ ਦੀਆਂ ਕੀਮਤਾਂ 'ਤੇ ਅਸਰ ਪਿਆ ਹੈ, ਜਿਸ ਦੀ ਪੁਸ਼ਟੀ ਸਰਕਾਰੀ ਅੰਕੜੇ ਖੁਦ ਕਰ ਰਹੇ ਹਨ। ਜਦੋਂ ਤੋਂ ਭਾਜਪਾ ਸੱਤਾ ਵਿੱਚ ਆਈ ਹੈ, ਆਟਾ, ਦੁੱਧ ਸਮੇਤ ਲਗਭਗ ਹਰ ਵਸਤੂ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ। ਘਿਓ, ਸਰ੍ਹੋਂ ਦਾ ਤੇਲ, ਦਾਲਾਂ, ਰਸੋਈ ਗੈਸ ਦੇ ਭਾਅ ਦੁੱਗਣੇ ਜਾਂ ਦੁੱਗਣੇ ਤੋਂ ਵੀ ਵੱਧ ਹੋ ਗਏ ਹਨ।

ਵਿਰੋਧੀ ਧਿਰ ਦੇ ਨੇਤਾ ਨੇ ਕਿਹਾ ਕਿ ਸਰਕਾਰ ਨੇ ਪਿਛਲੇ ਸਮੇਂ ਵਿੱਚ ਬਿਜਲੀ ਦੀਆਂ ਦਰਾਂ ਵਿੱਚ ਵਾਧਾ ਕੀਤਾ , 'ਪਹਿਲਾਂ ਸਰਕਾਰ ਨੇ ਪਾਣੀ ਦੇ ਰੇਟ ਵਧਾ ਕੇ ਲੋਕਾਂ 'ਤੇ ਵਾਧੂ ਬੋਝ ਪਾਇਆ , ਹੁਣ ਸਰਕਾਰ ਰੋਜ਼ਾਨਾ ਦੀਆਂ ਲੋੜਾਂ ਦੇ ਨਾਲ-ਨਾਲ ਸਿੱਖਿਆ ਨੂੰ ਵੀ ਮਹਿੰਗਾ ਕਰਨ ਜਾ ਰਹੀ ਹੈ।

"ਸਰਕਾਰ ਨੇ ਯੂਨੀਵਰਸਿਟੀਆਂ ਨੂੰ ਫੰਡ ਦੇਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ। ਇਸ ਕਾਰਨ ਯੂਨੀਵਰਸਿਟੀਆਂ ਨੇ ਆਪਣੀਆਂ ਫੀਸਾਂ ਵਧਾਉਣੀਆਂ ਸ਼ੁਰੂ ਕਰ ਦਿੱਤੀਆਂ ਹਨ। ਹਿਸਾਰ ਸਥਿਤ ਚੌਧਰੀ ਚਰਨ ਸਿੰਘ ਐਗਰੀਕਲਚਰਲ ਯੂਨੀਵਰਸਿਟੀ ਨੇ ਫੀਸਾਂ ਵਿੱਚ 100 ਤੋਂ 150 ਫੀਸਦੀ ਤੱਕ ਦਾ ਵਾਧਾ ਕਰ ਦਿੱਤਾ ਹੈ, ਜਿਸ ਨਾਲ ਸਿੱਖਿਆ ਬਹੁਤ ਮਹਿੰਗੀ ਹੋ ਜਾਵੇਗੀ ”ਹੁੱਡਾ ਨੇ ਕਿਹਾ ।

Have something to say? Post your comment

 

ਹਰਿਆਣਾ

ਰਾਹੁਲ ਗਾਂਧੀ ਨੇ ਪਹਿਲਗਾਮ ਅੱਤਵਾਦੀ ਹਮਲੇ ਵਿੱਚ ਜਾਨ ਗਵਾਉਣ ਵਾਲੇ ਨੇਵੀ ਅਫਸਰ ਵਿਨੈ ਨਰਵਾਲ ਦੇ ਪਰਿਵਾਰਕ ਮੈਂਬਰਾਂ ਨਾਲ ਕੀਤੀ ਮੁਲਾਕਾਤ

ਆਗਜਨੀ ਦੀ ਘਟਨਾਵਾਂ ਕਾਰਨ ਪ੍ਰਭਾਵਿਤ ਫਸਲਾਂ ਦੇ ਨੁਕਸਾਨ ਲਈ ਕਿਸਾਨਾਂ ਨੁੰ ਮਿਲਿਆ ਮੁਆਵਜਾ-ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਨਾਇਬ ਸਰਕਾਰ ਨੇ ਇੱਕ ਕਲਿਕ ਨਾਲ 24695 ਲਾਭਕਾਰਾਂ ਦੇ ਖਾਤਿਆਂ ਵਿੱਚ 7.48 ਕਰੋੜ ਰੁਪਏ ਦੀ ਰਕਮ ਕੀਤੀ ਜਾਰੀ

ਪਹਿਲਗਾਮ ਹਮਲੇ ਤੋਂ ਕਿਸਨੂੰ ਫਾਇਦਾ ਹੋਇਆ ਤੇ ਕਿਸਨੂੰ ਨੁਕਸਾਨ ਹੋਇਆਜਾਂਚ ਹੋਣੀ ਚਾਹੀਦੀ ਹੈ- ਰਾਕੇਸ਼ ਟਿਕੈਤ

ਪਹਿਲਗਾਮ ਹਮਲੇ ਦੇ ਬਾਅਦ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕੀਤੀ ਉੱਚ ਪੱਧਰੀ ਮੀਟਿੰਗ

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੀਂ ਪਾਤਸ਼ਾਹੀ ਦੇ 350 ਸਾਲਾਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪ੍ਰੋਗਰਾਮਾਂ ਦੀ ਧਮਧਾਨ ਸਾਹਿਬ ਤੋਂ ਅਰੰਭਤਾ

ਹਰਿਆਣਾ ਦੇ ਮੁੱਖ ਮੰਤਰੀ ਨੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨਾਲ ਕੀਤੀ ਮੁਲਾਕਾਤ

ਹਰਿਆਣਾ ਦੇ ਰੋਹਤਕ ’ਚ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਿੱਖੀ ਦਾ ਪ੍ਰਚਾਰ

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ 9 ਮੈਂਬਰ ਨਾਮਜ਼ਦ ਕਰਨ ਅਤੇ ਕਾਰਜਕਰਨੀ ਕਮੇਟੀ ਬਣਾਉਣ ਦੀ ਕੀਤੀ ਅਪੀਲ

ਪੰਜਾਬ-ਹਰਿਆਣਾ ਭਰਾ ਹਨ, ਭਗਤ ਸਿੰਘ 'ਤੇ ਕੋਈ ਵਿਵਾਦ ਨਹੀਂ ਹੋਣਾ ਚਾਹੀਦਾ: ਭੁਪਿੰਦਰ ਸਿੰਘ ਹੁੱਡਾ