ਸਿੱਖ ਪ੍ਰਚਾਰਕ, ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੌਜੂਦਾ ਮੈਂਬਰ ਅਤੇ ਸਾਬਕਾ ਪ੍ਰਧਾਨ ਜਥੇਦਾਰ ਬਾਬਾ ਬਲਜੀਤ ਸਿੰਘ ਦਾਦੂਵਾਲ ਜੀ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕੇ ਲੰਮੇ ਸਮੇਂ ਤੋਂ ਭਾਰਤ ਦੀਆਂ ਵੱਖ-ਵੱਖ ਜੇਲਾਂ ਵਿਚ ਨਜ਼ਰਬੰਦ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ ਜਥੇਦਾਰ ਦਾਦੂਵਾਲ ਨੇ ਕਿਹਾ ਕੇ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਵੀ ਕਿਸੇ ਵਿਅਕਤੀ ਨੂੰ ਜੇਲ ਵਿੱਚ ਨਜ਼ਰਬੰਦ ਰੱਖਣਾ ਅੰਤਰਰਾਸ਼ਟਰੀ ਅਤੇ ਭਾਰਤੀ ਕਾਨੂੰਨਾਂ ਦੇ ਤਹਿਤ ਮਨੁੱਖੀ ਅਧਿਕਾਰਾਂ ਦੀ ਘੋਰ ਉਲੰਘਣਾ ਹੈ ਜਿਸਨੂੰ ਕਿਸੇ ਵੀ ਧਰਮ ਨਾਲ ਸਬੰਧਤ ਕੋਈ ਵੀ ਇਨਸਾਫ ਪਸੰਦ ਵਿਅਕਤੀ ਬਰਦਾਸ਼ਤ ਨਹੀਂ ਕਰ ਸਕਦਾ ਜਥੇਦਾਰ ਦਾਦੂਵਾਲ ਨੇ ਕਿਹਾ ਕੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਕਰਵਾਉਣ ਲਈ ਸਿੱਖ ਪੰਥ ਵਲੋਂ ਭਾਈ ਗੁਰਬਕਸ਼ ਸਿੰਘ ਠਸਕਾ ਅਲੀ, ਬਾਪੂ ਸੂਰਤ ਸਿੰਘ ਖਾਲਸਾ ਅਤੇ ਬਰਗਾੜੀ ਇਨਸਾਫ ਮੋਰਚਾ ਲੱਗ ਚੁੱਕਾ ਹੈ ਅਤੇ ਹੁਣ ਕੌਮੀ ਇਨਸਾਫ ਮੋਰਚਾ ਚੰਡੀਗੜ ਵਿਖੇ ਲਗਾਤਾਰ ਜਾਰੀ ਹੈ ਪੰਥਕ ਸੰਘਰਸ਼ ਕਨੂੰਨੀ ਲੜਾਈ ਅਤੇ ਸਰਕਾਰਾਂ ਨਾਲ ਗੱਲਬਾਤ ਰਾਹੀਂ ਪਿਛਲੇ ਸਮੇਂ ਕਈ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਕਰਵਾਇਆ ਗਿਆ ਹੈ ਅਤੇ ਕਈ ਬੰਦੀ ਸਿੰਘਾਂ ਦੀ ਜੇਲ ਤਬਦੀਲੀ ਕਰਵਾਈ ਗਈ ਹੈ ਜਿਸ ਦਾ ਅਸੀਂ ਸਵਾਗਤ ਕਰਦੇ ਹਾਂ ਅਤੇ ਇਸ ਕਾਰਜ ਲਈ ਯੋਗਦਾਨ ਪਾਉਣ ਵਾਲਿਆਂ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਾਂ ਇਹਨਾਂ ਵਿੱਚ ਭਾਈ ਦਿਆ ਸਿੰਘ ਲਾਹੌਰੀਆ, ਭਾਈ ਲਖਵਿੰਦਰ ਸਿੰਘ ਨਾਰੰਗਵਾਲ, ਭਾਈ ਨੰਦ ਸਿੰਘ, ਭਾਈ ਸੁਬੇਗ ਸਿੰਘ, ਇੰਜੀਨੀਅਰ ਭਾਈ ਗੁਰਮੀਤ ਸਿੰਘ, ਭਾਈ ਹਰਨੇਕ ਸਿੰਘ ਭੱਪ ਦੇ ਨਾਮ ਸ਼ਾਮਲ ਹਨ ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ, ਜਥੇਦਾਰ ਜਗਤਾਰ ਸਿੰਘ ਹਵਾਰਾ, ਭਾਈ ਗੁਰਦੀਪ ਸਿੰਘ ਖੈੜਾ, ਭਾਈ ਬਲਵੰਤ ਸਿੰਘ ਰਾਜੋਆਣਾ , ਭਾਈ ਸਮਸ਼ੇਰ ਸਿੰਘ, ਭਾਈ ਜਗਤਾਰ ਸਿੰਘ ਤਾਰਾ, ਭਾਈ ਪਰਮਜੀਤ ਸਿੰਘ ਭਿਉਰਾ ਅਤੇ ਕਈ ਹੋਰ ਸਿੰਘਾਂ ਦੀ ਰਿਹਾਈ ਅਜੇ ਬਾਕੀ ਹੈ ਜਥੇਦਾਰ ਦਾਦੂਵਾਲ ਜੀ ਨੇ ਕਿਹਾ ਕੇ ਪੰਜਾਬ ਦਿੱਲੀ ਕਰਨਾਟਕ ਅਤੇ ਕੇਂਦਰ ਸਰਕਾਰ ਅਧਿਕਾਰ ਖੇਤਰ ਵਿੱਚ ਸਜ਼ਾ ਪੂਰੀ ਕਰ ਚੁੱਕੇ ਜਿਸ ਵੀ ਬੰਦੀ ਸਿੰਘ ਦੀ ਰਿਹਾਈ ਪੈਡਿੰਗ ਹੈ ਸਬੰਧਤ ਸਰਕਾਰ ਆਪਣੇ ਅਧਿਕਾਰਾਂ ਦੀ ਬਿਨਾਂ ਭੇਦ ਭਾਵ ਵਰਤੋਂ ਕਰਕੇ ਉਨਾਂ ਨੂੰ ਤੁਰੰਤ ਰਿਹਾਅ ਕਰੇ ਖਾਲਸਾ ਪੰਥ ਵਲੋਂ ਸਵਾਗਤ ਕੀਤਾ ਜਾਵੇਗਾ ਜਥੇਦਾਰ ਦਾਦੂਵਾਲ ਜੀ ਨੇ ਕਿਹਾ ਕੇ ਖਾਲਸਾ ਪੰਥ ਵਲੋਂ ਕੀਤਾ ਗਿਆ ਸੰਘਰਸ਼ ਅਜਾਈਂ ਨਹੀਂ ਜਾਵੇਗਾ ਅਤੇ ਬੰਦੀ ਸਿੰਘ ਜ਼ਰੂਰ ਰਿਹਾਅ ਹੋਣਗੇ