ਧਰਮ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਸ਼੍ਰੋਮਣੀ ਕਮੇਟੀ ਨੇ ਪਾਸਪੋਰਟ ਮੰਗੇ

ਕੌਮੀ ਮਾਰਗ ਬਿਊਰੋ/ਚਰਨਜੀਤ ਸਿੰਘ | July 12, 2023 06:58 PM
ਅੰਮ੍ਰਿਤਸਰ-ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਨਵੰਬਰ 2023 ਵਿਚ ਭੇਜਿਆ ਜਾਵੇਗਾ। ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਵੀਜ਼ਾ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਸ਼ਰਧਾਲੂ ਆਪਣੇ ਪਾਸਪੋਰਟ 10 ਅਗਸਤ 2023 ਤੱਕ ਜਮ੍ਹਾ ਕਰਵਾ ਸਕਣਗੇ। ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਜਥਾ ਪਾਕਿਸਤਾਨ ਭੇਜਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਜਿਹੜੇ ਸ਼ਰਧਾਲੂ ਇਸ ਇਤਿਹਾਸਕ ਪੁਰਬ ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਪ੍ਰਕਾਸ਼ ਅਸਥਾਨ ਸ੍ਰੀ ਨਨਕਾਣਾ ਸਾਹਿਬ ਸਮੇਤ ਹੋਰ ਗੁਰਧਾਮਾਂ ਦੇ ਦਰਸ਼ਨ ਕਰਨਾ ਚਾਹੁੰਦੇ ਹਨ ਉਹ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਦੇ ਹਲਕਾ ਮੈਂਬਰ ਦੀ ਸ਼ਿਫਾਰਸ ਸਹਿਤ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਯਾਤਰਾ ਵਿਭਾਗ ਵਿਚ ਭੇਜਣ।
ਸ. ਪ੍ਰਤਾਪ ਸਿੰਘ ਨੇ ਜਾਣਕਾਰੀ ਦਿੱਤੀ ਕਿ ਸ਼ਰਧਾਲੂਆਂ ਲਈ ਪਾਸਪੋਰਟ ਦੇ ਨਾਲ ਪਛਾਣ ਦੇ ਸਬੂਤ ਵਜੋਂ ਅਧਾਰ ਕਾਰਡ ਜਾਂ ਵੋਟਰ ਕਾਰਡ ਦੀ ਫੋਟੋ ਕਾਪੀ ਲਗਾਉਣੀ ਜ਼ਰੂਰੀ ਹੈ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਉਹ ਸਮੇਂ ਸਿਰ ਆਪਣੇ ਪਾਸਪੋਰਟ ਅਤੇ ਦਸਤਾਵੇਜ਼ ਸ਼੍ਰੋਮਣੀ ਕਮੇਟੀ ਨੂੰ ਦੇਣ ਤਾਂ ਜੋ ਵੀਜ਼ਾ ਪ੍ਰਕਿਰਿਆ ਪੂਰੀ ਕਰਨ ਲਈ ਅਗਲੀ ਕਾਰਵਾਈ ਕੀਤੀ ਜਾ ਸਕੇ।

Have something to say? Post your comment

 

ਧਰਮ

ਪੰਜਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਸੁੰਦਰ ਜਲੌ

ਗੁਰੂ ਤੇਗ ਬਹਾਦਰ ਸਾਹਿਬ ਦਾ ਜੀਵਨ ਹਿੰਮਤ ਅਤੇ ਨਿਰਸਵਾਰਥ ਸੇਵਾ ਦਾ ਪ੍ਰਤੀਕ-ਪ੍ਰਧਾਨ ਮੰਤਰੀ ਮੋਦੀ

ਪਾਕਿਸਤਾਨ ਦੇ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਫੀਸ ਵਧਾਉਣੀ ਵਾਜਬ ਨਹੀ: ਬਾਬਾ ਬਲਬੀਰ ਸਿੰਘ

ਮੁੱਖ ਮੰਤਰੀ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 648ਵੇਂ ਪ੍ਰਕਾਸ਼ ਉਤਸਵ ਮੌਕੇ ਲੋਕਾਂ ਨੂੰ ਵਧਾਈ

ਪੰਜਾਬ ਸਰਕਾਰ ਨੇ ਮੇਲਾ ਮਾਘੀ ਮੌਕੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ ਸਥਾਨਕ ਛੁੱਟੀ ਐਲਾਨੀ

ਐਡਵੋਕੇਟ ਧਾਮੀ ਨੇ ਦਸਵੇਂ ਪਾਤਸ਼ਾਹ ਦੇ ਪ੍ਰਕਾਸ਼ ਗੁਰਪੁਰਬ ਦੀ ਸੰਗਤ ਨੂੰ ਦਿੱਤੀ ਵਧਾਈ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਮੁੱਖ ਮੰਤਰੀ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲੜੀਵਾਰ ਸਮਾਗਮ ਕਰਵਾਉਣ ਲਈ ਦਿੱਤੀ ਪ੍ਰਵਾਨਗੀ

ਮੁੱਖ ਮੰਤਰੀ ਵੱਲੋਂ ਲੋਕਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀਆਂ ਸਿੱਖਿਆਵਾਂ 'ਤੇ ਚੱਲਣ ਦਾ ਸੱਦਾ

ਸ਼੍ਰੋਮਣੀ ਕਮੇਟੀ ਨੇ ਭਾਈ ਮਰਦਾਨਾ ਜੀ ਦਾ ਅਕਾਲ ਚਲਾਣਾ ਦਿਵਸ ਮਨਾਇਆ