ਸੰਸਾਰ

ਪਾਕਿਸਤਾਨ ਸਰਕਾਰ ਉਥੇ ਵਸਦੇ ਸਿੱਖ ਭਾਈਚਾਰੇ ਦੇ ਦੋ ਸਿੱਖਾਂ ਨੂੰ ਆਪਣੇ ਕੌਮੀ ਸਨਮਾਨ ਨਾਲ ਕਰਨ ਜਾ ਰਹੀ ਹੈ ਸਨਮਾਨਿਤ

ਚਰਨਜੀਤ ਸਿੰਘ /ਕੌਮੀ ਮਾਰਗ ਬਿਊਰੋ | August 16, 2023 07:03 PM

ਅੰਮ੍ਰਿਤਸਰ - ਪਾਕਿਸਤਾਨ ਸਰਕਾਰ ਉਥੇ ਵਸਦੇ ਸਿੱਖ ਭਾਈਚਾਰੇ ਵਿਚ ਦੋ ਸਿੱਖਾਂ ਨੂੰ ਆਪਣੇ ਕੌਮੀ ਸਨਮਾਨ ਦੇ ਕੇ ਸਨਮਾਨਿਤ ਕਰਨ ਜਾ ਰਹੀ ਹੈ।ਸਰਕਾਰ ਵਲੋ ਸ੍ਰੀ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ ਦੇ ਐਮਬੈਸਡਰ ਅਤੇ ਐਮ ਐਨ ਏ ਸ੍ਰ ਰਮੇਸ਼ ਸਿੰਘ ਅਰੋੜਾ ਸਿਤਾਰਾ ਏ ਇਮਤਿਆਜ ਅਤੇ ਪਾਕਿਸਤਾਨ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਡਾਕਟਰ ਮੀਮਪਾਲ ਸਿੰਘ ਤਮਗਾ ਏ ਇਮਤਿਆਜ ਦੇ ਕੇ ਸਨਮਾਨਿਤ ਕਰਨ ਦਾ ਫੈਸਲਾ ਲਿਆ ਹੈ।ਜਾਣਕਾਰੀ ਮੁਤਾਬਿਕ ਸਿਤਾਰਾ ਏ ਇਮਤਿਆਜ ਹਾਸਲ ਕਰਨ ਵਾਲੇ ਸ੍ਰ ਰਮੇਸ਼ ਸਿੰਘ ਅਰੋੜਾ ਪਾਕਿਸਤਾਨ ਦੇ ਪਹਿਲੇ ਸਿੱਖ ਹਨ। ਤਮਗਾ ਏ ਇਮਤਿਆਜ ਹਾਸਲ ਕਰਨ ਵਾਲੇ ਡਾਕਟਰ ਮੀਮਪਾਲ ਸਿੰਘ ਦੂਜ਼ੇ ਸਿੱਖ ਹਨ। ਇਸ ਤੋ ਪਹਿਲਾਂ ਇਹ ਸਨਮਾਨ ਪਾਕਿਸਤਾਨ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪਹਿਲੇ ਪ੍ਰਧਾਨ ਬਾਬਾ ਸ਼ਾਮ ਸਿੰਘ ਨੂੰ ਦਿੱਤਾ ਗਿਆ ਸੀ। ਇਸ ਪੱਤਰਕਾਰ ਨਾਲ ਗਲ ਕਰਦਿਆਂ ਸ੍ਰ ਰਮੇਸ਼ ਸਿੰਘ ਅਰੋੜਾ ਨੇ ਦਸਿਆ ਕਿ ਇਹ ਸਨਮਾਨ 23 ਮਾਰਚ ਨੂੰ ਇਕ ਸਰਕਾਰੀ ਸਮਾਗਮ ਦੌਰਾਨ ਦਿੱਤਾ ਜਾਵੇਗਾ।ਡਾਕਟਰ ਮੀਮਪਾਲ ਸਿੰਘ ਪਾਕਿਸਤਾਨ ਦੇ ਪਹਿਲੇ ਸਿੱਖ ਡਾਕਟਰ ਹਨ ਤੇ ਉਨਾਂ ਨੂੰ ਬੱਚਿਆਂ ਦੇ ਇਲਾਜ ਵਿਚ ਮੁਹਾਰਤ ਹਾਸਲ ਹੈ। ਸ੍ਰ ਰਮੇਸ਼ ਸਿੰਘ ਅਰੋੜਾ ਤੇ ਡਾਕਟਰ ਮੀਮਪਾਲ ਸਿੰਘ ਨੂੰ ਇਹ ਸਨਮਾਨ ਮਿਲਣ ਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਦੁਨੀਆਂ ਭਰ ਵਿਚ ਸਿੱਖ ਜਿਥੇ ਵੀ ਵਸਦਾ ਹੈ ਉਹ ਆਪਣੀ ਮਿਹਨਤ ਨਾਲ ਆਪਣਾ ਵਖਰਾ ਮੁਕਾਮ ਹਾਸਲ ਕਰਦਾ ਹੈ। ਉਨਾਂ ਦੋਹਾਂ ਆਗੂਆਂ ਨੂੰ ਵਧਾਈ ਦਿੰਦੇ ਕਿਹਾ ਕਿ ਇਸ ਨਾਲ ਬਾਕੀ ਸਿੱਖਾਂ ਦੇ ਮਨ ਵਿਚ ਵੀ ਉ਼ਤਸ਼ਾਹ ਪੈਦਾ ਹੋਵੇਗਾ। ਉਨਾਂ ਕਿਹਾ ਕਿ ਬੇਸ਼ਕ ਪਾਕਿਸਤਾਨ ਵਿਚ ਸਿੱਖਾਂ ਦੀ ਗਿਣਤੀ ਬਹੁਤ ਘਟ ਹੈ ਇਸ ਦੇ ਬਾਵਜੂਦ ਇਨਾਂ ਸਿੱਖ ਵੀਰਾਂ ਦਾ ਸਨਮਾਨ ਪਾਕਿਸਤਾਨ ਸਰਕਾਰ ਦਾ ਇਤਿਹਾਸਕ ਫੈਸਲਾ ਹੈ।ਇਸ ਮੌਕੇ ਤੇ
ਪਾਕਿਸਤਾਨ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰ ਅਮੀਰ ਸਿੰਘ, ਸਾਬਕਾ ਪ੍ਰਧਾਨ ਸ੍ਰ ਬਿਸ਼ਨ ਸਿੰਘ , ਸ੍ਰ ਤਾਰਾ ਸਿੰਘ, ਸ੍ਰ ਸਤਵੰਤ ਸਿੰਘ, ਜਰਨਲ ਸਕੱਤਰ ਸ੍ਰ ਵਿਕਾਸ਼ ਸਿੰਘ, ਪਾਕਿਸਤਾਨ ਦੇ ਪਹਿਲੇ ਪੀ ਐਚ ਡੀ ਸਿੱਖ ਡਾਕਟਰ ਕਲਿਆਣ ਸਿੰਘ ਕਲਿਆਣ, ਪਾਕਿਸਾਤਨ ਸਿੱਖ ਕੌਂਸਲ ਦੇ ਪ੍ਰਧਾਨ ਸ੍ਰ ਰਮੇਸ਼ ਸਿੰਘ ਖ਼ਾਲਸਾ ਸਮੇਤ ਵਖ ਵਖ ਧਾਰਮਿਕ ਰਾਜਨੀਤਕ ਅਤੇ ਸਮਾਜਿਕ ਜਥੇਬੰਦੀਆਂ ਨੇ ਇਸ ਦਾ ਸਵਾਗਤ ਕੀਤਾ ਹੈ।

 

Have something to say? Post your comment

 

ਸੰਸਾਰ

ਅਸੀਂ ਪ੍ਰਮਾਣੂ ਟਕਰਾਅ ਨੂੰ ਰੋਕਿਆ, ਨਹੀਂ ਤਾਂ ਲੱਖਾਂ ਲੋਕ ਮਾਰੇ ਜਾਂਦੇ, ਭਾਰਤ-ਪਾਕਿਸਤਾਨ ਤਣਾਅ 'ਤੇ ਟਰੰਪ ਨੇ ਕਿਹਾ

ਭਾਰਤ-ਪਾਕਿਸਤਾਨ ਤੁਰੰਤ ਅਤੇ ਸੰਪੂਰਨ ਜੰਗਬੰਦੀ 'ਤੇ ਸਹਿਮਤ: ਅਮਰੀਕਾ

ਜੇਕਰ ਭਾਰਤ ਪਿੱਛੇ ਹਟਦਾ ਹੈ, ਤਾਂ ਅਸੀਂ ਵੀ ਤਣਾਅ ਖਤਮ ਕਰਾਂਗੇ: ਪਾਕਿਸਤਾਨੀ ਰੱਖਿਆ ਮੰਤਰੀ ਖਵਾਜਾ ਆਸਿਫ

ਬੇਅਰਕਰੀਕ ਐਲੀਮੈਂਟਰੀ ਸਕੂਲ ਦੇ ਵਿਦਿਆਰਥੀ ਗੁਰਦੁਆਰਾ ਸਾਹਿਬ ਬਰੁੱਕਸਾਈਡ ਸਰੀ ਵਿਖੇ ਨਤਮਸਤਕ ਹੋਏ

ਕੈਨੇਡਾ ਦੀਆਂ ਫੈਡਰਲ ਚੋਣਾਂ ‘ਚ ਲਿਬਰਲ ਪਾਰਟੀ ਨੇ 169 ਅਤੇ ਕਸੰਰਵੇਟਿਵ ਨੇ 144 ਸੀਟਾਂ ‘ਤੇ ਜਿੱਤ/ਲੀਡ ਹਾਸਲ ਕੀਤੀ

ਕੈਨੇਡਾ ਚੋਣਾਂ ਵਿੱਚ ਜਗਮੀਤ ਸਿੰਘ ਅਤੇ ਉਨ੍ਹਾਂ ਦੀ ਪਾਰਟੀ ਨੂੰ ਮਿਲੀ ਕਰਾਰੀ ਹਾਰ

ਕੈਨੇਡਾ ਚੋਣ: ਲਿਬਰਲ ਪਾਰਟੀ ਚੌਥੀ ਵਾਰ ਸੱਤਾ ਵਿੱਚ ਵਾਪਸ ਆਈ, ਟਰੰਪ ਦੀ 'ਟੈਰਿਫ ਵਾਰ' ਨੇ ਮਾਰਕ ਕਾਰਨੀ ਦਾ ਰਸਤਾ ਆਸਾਨ ਕਰ ਦਿੱਤਾ

ਕਿਲੋਨਾ ਵਿਖੇ ਓਕਆਗਨ ਗੁਰਦੁਆਰਾ ਵੱਲੋਂ ਸਜਾਏ ਵਿਸਾਖੀ ਨਗਰ ਕੀਰਤਨ ਵਿਚ ਹਜਾਰਾਂ ਸ਼ਰਧਾਲੂ ਬੜੇ ਉਤਸ਼ਾਹ ਨਾਲ ਹੋਏ ਸ਼ਾਮਲ

ਕੈਨੇਡਾ: ਬਲਵੀਰ ਢੱਟ,ਤੇਗਜੋਤ ਬੱਲ, ਬਲਦੀਪ ਝੰਡ ਅਤੇ ਮਨਦੀਪ ਧਾਲੀਵਾਲ ਨੇ ਰਾਜਵੀਰ ਢਿੱਲੋਂ ਦੇ ਹੱਕ ਵਿੱਚ ਸੰਭਾਲਿਆ ਮੋਰਚਾ

ਭਾਰਤ-ਪਾਕਿਸਤਾਨ ਸਰਹੱਦੀ ਤਣਾਅ -ਦੋਵੇਂ ਦੇਸ਼ ਇਸਨੂੰ ਹੱਲ ਕਰ ਲੈਣਗੇ- ਟਰੰਪ ਨੇ ਕਿਹਾ