ਸੰਸਾਰ

ਨਾਮਵਰ ਸਾਹਿਤਕਾਰ ਰਵਿੰਦਰ ਰਵੀ 'ਵਾਰਿਸ ਸ਼ਾਹ ਇੰਟਰਨੈਸ਼ਨਲ ਅਵਾਰਡ' ਨਾਲ ਸਨਮਾਨਿਤ

ਹਰਦਮ ਮਾਨ/ ਕੌਮੀ ਮਾਰਗ ਬਿਊਰੋ | August 29, 2023 07:31 PM

 

ਸਰੀ- 26 ਅਗਸਤ 2023 ਨੂੰ ਲਾਹੌਰ (ਪਾਕਿਸਤਾਨ) ਵਿਖੇ ਕਜਾਫੀ ਸਟੇਡੀਅਮ ਦੇ ਪਿਲਾਕ ਆਡੀਟੋਰੀਅਮ ਵਿਚ ਵਾਰਿਸ ਸ਼ਾਹ ਫਾਊਂਡੇਸ਼ਨ ਵੱਲੋਂ ਕਰਵਾਏ ਗਏ ਇਕ ਵਿਸ਼ੇਸ਼ ਸਮਾਰੋਹ ਵਿਚ ਕੈਨੇਡਾ ਨਿਵਾਸੀ ਨਾਮਵਰ ਸਾਹਿਤਕਾਰ ਰਵਿੰਦਰ ਰਵੀ ਨੂੰ 'ਵਾਰਿਸ ਸ਼ਾਹ ਇੰਟਰਨੈਸ਼ਨਲ ਅਵਾਰਡਨਾਲ ਸਨਮਾਨਿਤ ਕੀਤਾ ਗਿਆ। ਇਸ ਐਵਾਰਡ ਵਿਚ ਉਨ੍ਹਾਂ ਨੂੰ ਸੋਨ ਚਿੰਨ੍ਹ,  ਵੱਡੇ ਸ਼ਾਇਰ ਦਾ ਖ਼ਿਤਾਬ,  ਵਾਰਿਸ ਸ਼ਾਹ ਦਰਬਾਰ ਦੀਆਂ ਵਿਸ਼ੇਸ਼ ਬਖਸ਼ਿਸ਼ਾਂ ਅਤੇ ਅਨੇਕਾਂ ਹੋਰ ਤੋਹਫਿਆਂ ਨਾਲ ਨਿਵਾਜਿਆ ਗਿਆ। ਇਸ ਸਮਾਰੋਹ ਵਿਚ ਵੱਡੀ ਗਿਣਤੀ ਵਿਚ ਲੋਕਾਂ ਨੇ ਸ਼ਮੂਲੀਅਤ ਕੀਤੀ।

ਸਰੀ-ਵੈਨਕੂਵਰ ਖੇਤਰ ਦੇ ਲੇਖਕਾਂ ਨੇ ਰਵਿੰਦਰ ਰਵੀ ਨੂੰ ਇਹ ਐਵਾਰਡ ਮਿਲਣ ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ ਅਤੇ ਰਵੀ ਸਾਹਿਬ ਨੂੰ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਨੂੰ ਮੁਬਾਰਕਬਾਦ ਕਹਿਣ ਵਾਲਿਆਂ ਵਿਚ ਗ਼ਜ਼ਲ ਮੰਚ ਸਰੀ ਦੇ ਸ਼ਾਇਰ ਜਸਵਿੰਦਰ, ਰਾਜਵੰਤ ਰਾਜ, ਹਰਦਮ ਮਾਨ, ਕ੍ਰਿਸ਼ਨ ਭਨੋਟ, ਦਵਿੰਦਰ ਗੌਤਮ, ਪ੍ਰੀਤ ਮਨਪ੍ਰੀਤ, ਦਸਮੇਸ਼ ਗਿੱਲ ਫਿਰੋਜ਼ ਤੇ ਗੁਰਮੀਤ ਸਿੰਘ ਸਿੱਧੂ, ਵੈਨਕੂਵਰ ਵਿਚਾਰ ਮੰਚ ਦੇ ਜਰਨੈਲ ਸਿੰਘ ਸੇਖਾ, ਜਰਨੈਲ ਸਿੰਘ ਆਰਟਿਸਟ, ਮੋਹਨ ਗਿੱਲ ਅਤੇ ਅੰਗਰੇਜ਼ ਬਰਾੜ ਸ਼ਾਮਲ ਹਨ।

 

Have something to say? Post your comment

 

ਸੰਸਾਰ

ਅਸੀਂ ਪ੍ਰਮਾਣੂ ਟਕਰਾਅ ਨੂੰ ਰੋਕਿਆ, ਨਹੀਂ ਤਾਂ ਲੱਖਾਂ ਲੋਕ ਮਾਰੇ ਜਾਂਦੇ, ਭਾਰਤ-ਪਾਕਿਸਤਾਨ ਤਣਾਅ 'ਤੇ ਟਰੰਪ ਨੇ ਕਿਹਾ

ਭਾਰਤ-ਪਾਕਿਸਤਾਨ ਤੁਰੰਤ ਅਤੇ ਸੰਪੂਰਨ ਜੰਗਬੰਦੀ 'ਤੇ ਸਹਿਮਤ: ਅਮਰੀਕਾ

ਜੇਕਰ ਭਾਰਤ ਪਿੱਛੇ ਹਟਦਾ ਹੈ, ਤਾਂ ਅਸੀਂ ਵੀ ਤਣਾਅ ਖਤਮ ਕਰਾਂਗੇ: ਪਾਕਿਸਤਾਨੀ ਰੱਖਿਆ ਮੰਤਰੀ ਖਵਾਜਾ ਆਸਿਫ

ਬੇਅਰਕਰੀਕ ਐਲੀਮੈਂਟਰੀ ਸਕੂਲ ਦੇ ਵਿਦਿਆਰਥੀ ਗੁਰਦੁਆਰਾ ਸਾਹਿਬ ਬਰੁੱਕਸਾਈਡ ਸਰੀ ਵਿਖੇ ਨਤਮਸਤਕ ਹੋਏ

ਕੈਨੇਡਾ ਦੀਆਂ ਫੈਡਰਲ ਚੋਣਾਂ ‘ਚ ਲਿਬਰਲ ਪਾਰਟੀ ਨੇ 169 ਅਤੇ ਕਸੰਰਵੇਟਿਵ ਨੇ 144 ਸੀਟਾਂ ‘ਤੇ ਜਿੱਤ/ਲੀਡ ਹਾਸਲ ਕੀਤੀ

ਕੈਨੇਡਾ ਚੋਣਾਂ ਵਿੱਚ ਜਗਮੀਤ ਸਿੰਘ ਅਤੇ ਉਨ੍ਹਾਂ ਦੀ ਪਾਰਟੀ ਨੂੰ ਮਿਲੀ ਕਰਾਰੀ ਹਾਰ

ਕੈਨੇਡਾ ਚੋਣ: ਲਿਬਰਲ ਪਾਰਟੀ ਚੌਥੀ ਵਾਰ ਸੱਤਾ ਵਿੱਚ ਵਾਪਸ ਆਈ, ਟਰੰਪ ਦੀ 'ਟੈਰਿਫ ਵਾਰ' ਨੇ ਮਾਰਕ ਕਾਰਨੀ ਦਾ ਰਸਤਾ ਆਸਾਨ ਕਰ ਦਿੱਤਾ

ਕਿਲੋਨਾ ਵਿਖੇ ਓਕਆਗਨ ਗੁਰਦੁਆਰਾ ਵੱਲੋਂ ਸਜਾਏ ਵਿਸਾਖੀ ਨਗਰ ਕੀਰਤਨ ਵਿਚ ਹਜਾਰਾਂ ਸ਼ਰਧਾਲੂ ਬੜੇ ਉਤਸ਼ਾਹ ਨਾਲ ਹੋਏ ਸ਼ਾਮਲ

ਕੈਨੇਡਾ: ਬਲਵੀਰ ਢੱਟ,ਤੇਗਜੋਤ ਬੱਲ, ਬਲਦੀਪ ਝੰਡ ਅਤੇ ਮਨਦੀਪ ਧਾਲੀਵਾਲ ਨੇ ਰਾਜਵੀਰ ਢਿੱਲੋਂ ਦੇ ਹੱਕ ਵਿੱਚ ਸੰਭਾਲਿਆ ਮੋਰਚਾ

ਭਾਰਤ-ਪਾਕਿਸਤਾਨ ਸਰਹੱਦੀ ਤਣਾਅ -ਦੋਵੇਂ ਦੇਸ਼ ਇਸਨੂੰ ਹੱਲ ਕਰ ਲੈਣਗੇ- ਟਰੰਪ ਨੇ ਕਿਹਾ