ਧਰਮ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 15ਵਾਂ ਸਮਾਗਮ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਵਿਖੇ ਹੋਵੇਗਾ

ਕੌਮੀ ਮਾਰਗ ਬਿਊਰੋ/ਚਰਨਜੀਤ ਸਿੰਘ | August 31, 2023 07:25 PM

 

ਅੰਮ੍ਰਿਤਸਰ- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਸ਼ਬਦ ਕੀਰਤਨ ਨਾਮ ਸਿਮਰਨ ਸਤਿਸੰਗ ਸ੍ਰੀ ਅੰਮ੍ਰਿਤਸਰ ਸਾਹਿਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਗੁਰੂਘਰਾਂ ਦੀ ਪ੍ਰਬੰਧਕ ਕਮੇਟੀਆਂ ਦੇ ਸਹਿਯੋਗ ਨਾਲ ਜੀਵਨ ਜੁਗਤਿ ਸਮਾਗਮ ਕੀਤੇ ਜਾ ਰਹੇ ਹਨ। ਇਸ ਲੜੀ ਤਹਿਤ 15ਵਾਂ ਸਮਾਗਮ ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾਤਸ਼ਾਹੀ ਛੇਵੀਂ, ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਵਿਖੇ 3 ਸੰਤਬਰ ਨੂੰ ਸ਼ਾਮ 5:00 ਤੋਂ 9:30 ਤੀਕ ਹੋਵੇਗਾ।

ਇਸ ਸਮਾਗਮ ਦੀਆਂ ਤਿਆਰੀਆਂ ਲਈ ਅੱਜ ਵਿਸ਼ੇਸ਼ ਇੱਕਤਰਤਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਹੋਈ ਜਿਸ ਵਿੱਚ ਬੁੱਢਾ ਦਲ ਦੇ ਸਕੱਤਰ ਦਿਲਜੀਤ ਸਿੰਘ ਬੇਦੀ, ਬਾਬਾ ਭਗਤ ਸਿੰਘ, ਭਾਈ ਜਸਬੀਰ ਸਿੰਘ ਬੈਂਕ ਵਾਲੇ, ਸ. ਦੇਵਿੰਦਰ ਸਿੰਘ, ਸ. ਸ਼ਰਨਜੀਤ ਸਿੰਘ, ਸ. ਗੁਰਬਖਸ਼ ਸਿੰਘ, ਬੀਬੀ ਤੇਜ ਕੌਰ, ਬੀਬੀ ਸੁਖਜੀਤ ਕੌਰ, ਬੀਬੀ ਮਨਜੀਤ ਕੌਰ ਬਟਾਲੇ ਵਾਲੇ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ। 3 ਸਤੰਬਰ ਨੂੰ ਸ਼ਾਮ 5:00 ਵਜੇ ਤੋਂ 9:30 ਤੀਕ ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾਤਸ਼ਾਹੀ ਛੇਵੀਂ, ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਹੋਣ ਵਾਲੇ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਿਮ ਰੂਪ ਦਿੱਤਾ। ਸ. ਦਿਲਜੀਤ ਸਿੰਘ ਬੇਦੀ ਨੇ ਕਿਹਾ ਕਿ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੇ ਨਿਰਦੇਸ਼ਾਂ ਅਨੁਸਾਰ ਸਾਰੇ ਪ੍ਰੋਗਰਾਮ ਨੂੰ ਅੰਤਿਮ ਦੇ ਦਿਤਾ ਗਿਆ ਹੈ ਅਤੇ ਤਿਆਰੀਆਂ ਵੀ ਮੁਕੰਮਲ ਕਰ ਲਈਆਂ ਗਈਆਂ ਹਨ। ਉਨ੍ਹਾਂ ਕਿਹਾ ਇਸ ਸਮਾਗਮ ਵਿੱਚ ਵਿਸ਼ੇਸ਼ ਤੌਰ ਤੇ ਗਿਆਨੀ ਸੁਰਜੀਤ ਸਿੰਘ ਸਭਰਾ ਮੁੱਖ ਗ੍ਰੰਥੀ ਗੁ: ਸ਼ਹੀਦ ਗੰਜ ਬਾਬਾ ਦੀਪ ਸਿੰਘ, ਭਾਈ ਗੁਰਇਕਬਾਲ ਸਿੰਘ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਵਾਲੇ, ਭਾਈ ਸਤਿਬੀਰ ਸਿੰਘ ਚੌਜੀ ਬੈਂਕ ਵਾਲੇ, ਭਾਈ ਹਰਪ੍ਰੀਤ ਸਿੰਘ ਗਿੱਨੀ ਵੀਰ ਜੀ, ਕੀਰਤਨੀ ਜਥਾ ਸਮੂਹ ਬੀਬੀਆਂ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਗੁਰਬਾਣੀ ਕੀਰਤਨ ਰਾਹੀਂ ਹਾਜ਼ਰੀ ਭਰਨਗੇ। ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਸਥਾਨਕ ਸਮੂਹ ਸੰਗਤਾਂ ਸਭਾ ਸੁਸਾਇਟੀਆਂ ਨੂੰ ਇਨ੍ਹਾਂ ਗੁਰਮਤਿ ਸਮਾਗਮਾਂ ਵਿੱਚ ਵੱਧ ਚੜ੍ਹ ਕੇ ਹਾਜ਼ਰੀ ਭਰਨ ਲਈ ਅਪੀਲ ਕੀਤੀ ਹੈ। 

 

Have something to say? Post your comment

 

ਧਰਮ

ਪੰਜਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਸੁੰਦਰ ਜਲੌ

ਗੁਰੂ ਤੇਗ ਬਹਾਦਰ ਸਾਹਿਬ ਦਾ ਜੀਵਨ ਹਿੰਮਤ ਅਤੇ ਨਿਰਸਵਾਰਥ ਸੇਵਾ ਦਾ ਪ੍ਰਤੀਕ-ਪ੍ਰਧਾਨ ਮੰਤਰੀ ਮੋਦੀ

ਪਾਕਿਸਤਾਨ ਦੇ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਫੀਸ ਵਧਾਉਣੀ ਵਾਜਬ ਨਹੀ: ਬਾਬਾ ਬਲਬੀਰ ਸਿੰਘ

ਮੁੱਖ ਮੰਤਰੀ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 648ਵੇਂ ਪ੍ਰਕਾਸ਼ ਉਤਸਵ ਮੌਕੇ ਲੋਕਾਂ ਨੂੰ ਵਧਾਈ

ਪੰਜਾਬ ਸਰਕਾਰ ਨੇ ਮੇਲਾ ਮਾਘੀ ਮੌਕੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ ਸਥਾਨਕ ਛੁੱਟੀ ਐਲਾਨੀ

ਐਡਵੋਕੇਟ ਧਾਮੀ ਨੇ ਦਸਵੇਂ ਪਾਤਸ਼ਾਹ ਦੇ ਪ੍ਰਕਾਸ਼ ਗੁਰਪੁਰਬ ਦੀ ਸੰਗਤ ਨੂੰ ਦਿੱਤੀ ਵਧਾਈ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਮੁੱਖ ਮੰਤਰੀ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲੜੀਵਾਰ ਸਮਾਗਮ ਕਰਵਾਉਣ ਲਈ ਦਿੱਤੀ ਪ੍ਰਵਾਨਗੀ

ਮੁੱਖ ਮੰਤਰੀ ਵੱਲੋਂ ਲੋਕਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀਆਂ ਸਿੱਖਿਆਵਾਂ 'ਤੇ ਚੱਲਣ ਦਾ ਸੱਦਾ

ਸ਼੍ਰੋਮਣੀ ਕਮੇਟੀ ਨੇ ਭਾਈ ਮਰਦਾਨਾ ਜੀ ਦਾ ਅਕਾਲ ਚਲਾਣਾ ਦਿਵਸ ਮਨਾਇਆ