ਹਰਿਆਣਾ

ਹਰਿਆਣਾ ਸਿੱਖ ਗੁਰਦਵਾਰਾ ਕਮੇਟੀ ਸਰਕਾਰ ਨਾਲ ਤਾਲਮੇਲ ਕਰਕੇ ਹਰਿਆਣਵੀ ਸਿੱਖਾਂ ਦੇ ਲਟਕਦੇ ਮਸਲੇ ਹਲ ਕਰਵਾਏਗੀ-ਭੁਪਿੰਦਰ ਸਿੰਘ ਅਸੰਧ

ਚਰਨਜੀਤ ਸਿੰਘ /ਕੌਮੀ ਮਾਰਗ ਬਿਊਰੋ | September 11, 2023 09:49 PM

ਹਰਿਆਣਾ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਨਵਨਿਯੁਕਤ ਪ੍ਰਧਾਨ ਸ੍ਰ ਭੁਪਿੰਦਰ ਸਿੰਘ ਅਸੰਧ ਨੇ ਕਿਹਾ ਹੈ ਕਿ ਹਰਿਆਣਾ ਕਮੇਟੀ ਰਾਜ ਸਰਕਾਰ ਨਾਲ ਤਾਲਮੇਲ ਕਰਕੇ ਹਰਿਆਣਵੀ ਦੇ ਸਿੱਖਾਂ ਦੇ ਲਟਕਦੇ ਮਸਲੇ ਹਲ ਕਰਵਾਏਗੀ। ਅੱਜ ਇਸ ਪੱਤਰਕਾਰ ਨਾਲ ਗਲ ਕਰਦਿਆਂ ਸ੍ਰ ਅਸੰਧ ਨੇ ਕਿਹਾ ਕਿ ਹਰਿਆਣਾ ਕਮੇਟੀ ਹਰਿਆਣਾ ਦੇ ਗੁਰੂ ਘਰਾਂ ਦੇ ਪ੍ਰਬੰਧ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਯਤਨਸ਼ੀਲ ਰਹੇਗੀ ਤੇ ਜਲਦ ਹੀ ਅਸੀ ਸੰਗਤ ਦੇ ਸਹਿਯੋਗ ਨਾਲ ਗੁਰੂ ਘਰਾਂ ਦੀ ਨੁਹਾਰ ਬਦਲ ਦਿਆਂਗੇ। ਉਨਾਂ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਨਿਵੇਕਲਾ ਕਦਮ ਚੁੱਕਦਿਆਂ ਕਿਹਾ ਕਿ ਜਿਸ ਗੁਰੂ ਘਰ ਦਾ ਗ੍ਰੰਥੀ ਸਿੰਘ ਬੱਚਿਆਂ ਨੂੰ ਗੁਰਮੁੱਖੀ ਪੜਾਏਗਾ ਉਸ ਨੂੰ ਤਨਖਾਹ ਤੋ ਇਲਾਵਾ 2 ਹਜਾਰ ਰੁਪਏ ਮਹੀਨਾ ਵਾਧੂ ਦਿੱਤਾ ਜਾਵੇਗਾ। ਉਨਾ ਇਸ ਗਲ ਨੂੰ ਨਕਾਰਿਆ ਕਿ ਭਾਰਤੀ ਜਨਤਾ ਪਾਰਟੀ ਸਿੱਖ ਪਹਿਚਾਣ ਨੂੰ ਲੈ ਕੇ ਗੰਭੀਰ ਨਹੀ ਹੈ। ਸ੍ਰ ਅਸੰਧ ਨੇ ਕਿਹਾ ਕਿ ਹਰਿਆਣਾ ਸਰਕਾਰ ਸਿੱਖਾਂ ਦੇ ਹਰ ਧਾਰਮਿਕ ਸਮਾਗਮ ਨੂੰ ਵਡੀ ਪਧਰ ਤੇ ਮਨਾ ਰਹੀ ਹੈ। ਉਨਾ ਕਿਹਾ ਕਿ ਜਦ ਪੂਰੀ ਦੁਨੀਆਂ ਵਿਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦਾ 400 ਸਾਲਾ ਪ੍ਰਕਾਸ਼ ਦਿਹਾੜਾ ਮਨਾਇਆ ਜਾ ਰਿਹਾ ਸੀ ਤਾਂ ਰਾਜ ਸਰਕਾਰ ਨੇ ਵੱਡੇ ਸਮਾਗਮ ਕਰਕੇ ਇਹ ਦਿਹਾੜਾ ਮਨਾਇਆ ਸੀ ਤੇ ਇਨਾਂ ਸਮਾਗਮਾਂ ਵਿਚ ਮੁੱਖ ਮੰਤਰੀ ਦੇ ਨਾਲ ਨਾਲ ਕੈਬਨਿਟ ਮੰਤਰੀ ਵੀ ਸ਼ਾਮਲ ਹੁੰਦੇ ਰਹੇ। ਉਨਾ ਕਿਹਾ ਕਿ ਹਰਿਆਣਾ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਦਿਨੋ ਦਿਨ ਤਰਕੀਆਂ ਦੀਆਂ ਮੰਜ਼ਿਲਾ ਛੂਹ ਰਹੀ ਹੈ ਅਸੀ ਗੁਰਦਵਾਰਾ ਨਾਢਾ ਸਾਹਿਬ ਤੋ ਗੁਰਬਾਣੀ ਪ੍ਰਸਾਰਣ ਲਈ ਇਕ ਚੈਨਲ ਨਾਲ ਸਮਝੌਤਾ ਕੀਤਾ ਹੈ। ਸ੍ਰ ਅਸੰਧ ਨੇ ਕਿਹਾ ਕਿ ਉਹ ਅੱਜ ਪੂਰੀ ਅਤਿੰ੍ਰਗ ਕਮੇਟੀ ਨਾਲ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣਗੇ।

 

Have something to say? Post your comment

 

ਹਰਿਆਣਾ

ਰਾਹੁਲ ਗਾਂਧੀ ਨੇ ਪਹਿਲਗਾਮ ਅੱਤਵਾਦੀ ਹਮਲੇ ਵਿੱਚ ਜਾਨ ਗਵਾਉਣ ਵਾਲੇ ਨੇਵੀ ਅਫਸਰ ਵਿਨੈ ਨਰਵਾਲ ਦੇ ਪਰਿਵਾਰਕ ਮੈਂਬਰਾਂ ਨਾਲ ਕੀਤੀ ਮੁਲਾਕਾਤ

ਆਗਜਨੀ ਦੀ ਘਟਨਾਵਾਂ ਕਾਰਨ ਪ੍ਰਭਾਵਿਤ ਫਸਲਾਂ ਦੇ ਨੁਕਸਾਨ ਲਈ ਕਿਸਾਨਾਂ ਨੁੰ ਮਿਲਿਆ ਮੁਆਵਜਾ-ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਨਾਇਬ ਸਰਕਾਰ ਨੇ ਇੱਕ ਕਲਿਕ ਨਾਲ 24695 ਲਾਭਕਾਰਾਂ ਦੇ ਖਾਤਿਆਂ ਵਿੱਚ 7.48 ਕਰੋੜ ਰੁਪਏ ਦੀ ਰਕਮ ਕੀਤੀ ਜਾਰੀ

ਪਹਿਲਗਾਮ ਹਮਲੇ ਤੋਂ ਕਿਸਨੂੰ ਫਾਇਦਾ ਹੋਇਆ ਤੇ ਕਿਸਨੂੰ ਨੁਕਸਾਨ ਹੋਇਆਜਾਂਚ ਹੋਣੀ ਚਾਹੀਦੀ ਹੈ- ਰਾਕੇਸ਼ ਟਿਕੈਤ

ਪਹਿਲਗਾਮ ਹਮਲੇ ਦੇ ਬਾਅਦ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕੀਤੀ ਉੱਚ ਪੱਧਰੀ ਮੀਟਿੰਗ

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੀਂ ਪਾਤਸ਼ਾਹੀ ਦੇ 350 ਸਾਲਾਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪ੍ਰੋਗਰਾਮਾਂ ਦੀ ਧਮਧਾਨ ਸਾਹਿਬ ਤੋਂ ਅਰੰਭਤਾ

ਹਰਿਆਣਾ ਦੇ ਮੁੱਖ ਮੰਤਰੀ ਨੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨਾਲ ਕੀਤੀ ਮੁਲਾਕਾਤ

ਹਰਿਆਣਾ ਦੇ ਰੋਹਤਕ ’ਚ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਿੱਖੀ ਦਾ ਪ੍ਰਚਾਰ

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ 9 ਮੈਂਬਰ ਨਾਮਜ਼ਦ ਕਰਨ ਅਤੇ ਕਾਰਜਕਰਨੀ ਕਮੇਟੀ ਬਣਾਉਣ ਦੀ ਕੀਤੀ ਅਪੀਲ

ਪੰਜਾਬ-ਹਰਿਆਣਾ ਭਰਾ ਹਨ, ਭਗਤ ਸਿੰਘ 'ਤੇ ਕੋਈ ਵਿਵਾਦ ਨਹੀਂ ਹੋਣਾ ਚਾਹੀਦਾ: ਭੁਪਿੰਦਰ ਸਿੰਘ ਹੁੱਡਾ