ਪੰਜਾਬ

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ 'ਚ ਵਿਜੀਲੈਂਸ ਵੱਲੋਂ ਸਾਬਕਾ ਵਿਧਾਇਕ ਸਤਕਾਰ ਕੌਰ ਗਹਿਰੀ ਅਤੇ ਉਸਦਾ ਪਤੀ ਗ੍ਰਿਫਤਾਰ

ਕੌਮੀ ਮਾਰਗ ਬਿਊਰੋ | September 18, 2023 07:09 PM

ਚੰਡੀਗੜ੍ਹ- ਪੰਜਾਬ ਵਿਜੀਲੈਂਸ ਬਿਊਰੋ ਨੇ ਸੋਮਵਾਰ ਨੂੰ ਫਿਰੋਜ਼ਪੁਰ ਦਿਹਾਤੀ ਤੋਂ ਸਾਬਕਾ ਵਿਧਾਇਕ ਸਤਕਾਰ ਕੌਰ ਗਹਿਰੀ ਅਤੇ ਉਨ੍ਹਾਂ ਦੇ ਪਤੀ ਜਸਮੇਲ ਸਿੰਘ ਗਹਿਰੀ ਵਾਸੀ ਪਿੰਡ ਸ਼ਕੂਰ, ਜਿਲਾ ਫਿਰੋਜ਼ਪੁਰ ਨੂੰ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿੱਚ ਵਿਜੀਲੈਂਸ ਜਾਂਚ ਤੋਂ ਬਾਅਦ ਗ੍ਰਿਫਤਾਰ ਕਰ ਲਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਕੇਸ ਦੀ ਜਾਂਚ ਦੌਰਾਨ ਪਤਾ ਲੱਗਾ ਹੈ ਕਿ ਸਾਬਕਾ ਵਿਧਾਇਕਾ ਨੇ ਆਪਣੇ ਪਤੀ ਦੀ ਮਿਲੀਭੁਗਤ ਨਾਲ ਵਿਧਾਨ ਸਭਾ ਦੇ ਮੈਂਬਰ ਵਜੋਂ ਆਪਣੇ ਕਾਰਜਕਾਲ ਦੌਰਾਨ ਆਮਦਨੀ ਦੇ ਜਾਣੂ ਸਰੋਤਾਂ ਤੋਂ ਵੱਧ ਜਾਇਦਾਦ ਇਕੱਠੀ ਕੀਤੀ। ਉਨਾਂ ਅੱਗੇ ਦੱਸਿਆ ਕਿ ਇਸ ਜਾਂਚ ਲਈ ਮਿਥੀ ਮਿਆਦ ਦੇ ਦੌਰਾਨ, ਸਾਰੇ ਸਰੋਤਾਂ ਤੋਂ ਉਸਦੀ ਕੁੱਲ ਆਮਦਨ 1, 65, 34, 053 ਰੁਪਏ ਸੀ, ਜਦੋਂ ਕਿ ਉਸੇ ਸਮੇਂ ਦੌਰਾਨ ਉਸਦੇ ਕੁੱਲ ਖਰਚੇ 4, 49, 19, 831 ਰੁਪਏ ਸਨ। ਸਿੱਟੇ ਵਜੋਂ, ਉਹਨਾਂ ਨੇ 2, 83, 85, 778.41 ਰੁਪਏ ਵੱਧ ਖਰਚੇ, ਜੋ ਕਿ 171.68% ਫੀਸਦ ਵਜੋਂ ਅਸਪਸ਼ਟ ਵਾਧੇ ਨੂੰ ਦਰਸਾਉਂਦਾ ਹੈ।
ਬੁਲਾਰੇ ਨੇ ਇਹ ਵੀ ਦੱਸਿਆ ਕਿ ਦੋਵਾਂ ਵਿਅਕਤੀਆਂ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1) ਤੇ 13(ਬੀ) ਅਤੇ ਭਾਰਤੀ ਦੰਡਾਵਲੀ (ਆਈ.ਪੀ.ਸੀ.) ਦੀ ਧਾਰਾ 120-ਬੀ ਤਹਿਤ ਫਿਰੋਜ਼ਪੁਰ ਦੇ ਵਿਜੀਲੈਂਸ ਬਿਊਰੋ ਪੁਲਿਸ ਥਾਣੇ ਵਿੱਚ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 

Have something to say? Post your comment

 

ਪੰਜਾਬ

ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦੇ ਨਾਂ ਰਿਹਾ ਮੁੱਖ ਮੰਤਰੀ ਦੇ ਧੂਰੀ ਦਫ਼ਤਰ ਅੱਗੇ ਪੱਕੇ ਮੋਰਚੇ ਦਾ ਨੌਵਾਂ ਦਿਨ 

21 ਵੀ ਸਦੀ ਵਿਚ ਵੀ ਪੱਥਰਯੁਗ ਦਾ ਨਜਾਰਾ ਪੇਸ਼ ਕਰਦਾ ਹੈ ਮਾਝੇ ਦਾ ਇਹ ਪਿੰਡ਼

ਕਾਂਗਰਸ ਸਰਕਾਰ ਵੇਲੇ ਸੁਖਪਾਲ ਖਹਿਰਾ ਖਿਲਾਫ  ਐਫਆਈਆਰ ਦਰਜ ਹੋਈ ਸੀ, ਹੁਣ ਸਿਆਸੀ ਬਦਲਾਖੋਰੀ ਕਹਿ ਰਹੇ ਹਨ - ਜਗਤਾਰ ਸੰਘੇੜਾ

ਕੈਨੇਡਾ ਦੇ ਖ਼ੁਲਾਸੇ ਬਾਅਦ ਗੋਦੀ ਮੀਡੀਆ ਵੱਲੋਂ ਸਿੱਖਾਂ ਵਿਰੁੱਧ ਸਿਰਜੇ ਜਾ ਰਹੇ ਬਿਰਤਾਂਤ ਖਿਲਾਫ ਪੰਜਾਬ ਹਿਤੈਸ਼ੀ ਸਿਆਸੀ ਪਾਰਟੀਆਂ ਬੋਲਣ-ਜਥੇਦਾਰ ਹਵਾਰਾ ਕਮੇਟੀ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਡਾ. ਐੱਮ ਐੱਸ ਸਵਾਮੀਨਾਥਨ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਮੁੱਖ ਮੰਤਰੀ ਵੱਲੋਂ ਉੱਘੇ ਖੇਤੀਬਾੜੀ ਵਿਗਿਆਨੀ ਡਾ. ਐਮ.ਐਸ. ਸਵਾਮੀਨਾਥਨ ਦੇ ਦੇਹਾਂਤ ਉਤੇ ਦੁੱਖ ਦਾ ਪ੍ਰਗਟਾਵਾ

ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾ ਕੇ ਸ਼ਹੀਦ ਭਗਤ ਸਿੰਘ ਦੇ ਸੁਪਨੇ ਸਾਕਾਰ ਕਰਨ ਦਾ ਤਹੱਈਆ

ਝੋਨੇ ਦੀ ਖਰੀਦ ਤੁਰੰਤ ਸ਼ੁਰੂ ਕਰੇ ਆਪ ਸਰਕਾਰ: ਸੁਖਬੀਰ ਸਿੰਘ ਬਾਦਲ

ਮਾਨ ਸਰਕਾਰ ਵਿਰੋਧੀ ਧਿਰਾਂ ਖ਼ਿਲਾਫ਼ ਬਦਲਾਖੋਰੀ ਨੀਤੀ ਤਹਿਤ ਕਰ ਰਹੀ ਹੈ ਕੰਮ: ਪਰਮਿੰਦਰ ਸਿੰਘ ਢੀਂਡਸਾ

ਐਸਆਈਟੀ ਕੋਲ ਸੁਖਪਾਲ ਖਹਿਰਾ ਦੇ ਖਿਲਾਫ ਨਸ਼ਾ ਤਸਕਰੀ 'ਚ ਸ਼ਾਮਲ ਹੋਣ ਦੇ ਪੁਖਤਾ ਸਬੂਤ- ਆਪ