ਪੰਜਾਬ

ਸਿੰਘ ਸਭਾ ਲਹਿਰ ਦੀ 150 ਸਾਲਾ ਸ਼ਤਾਬਦੀ ਨੂੰ ਸਮਰਪਿਤ 21 ਸਤੰਬਰ ਨੂੰ ਖਾਲਸਾ ਕਾਲਜ ਵਿਖੇ ਹੋਵੇਗਾ ਸੈਮੀਨਾਰ

ਚਰਨਜੀਤ ਸਿੰਘ /ਕੌਮੀ ਮਾਰਗ ਬਿਊਰੋ | September 18, 2023 09:26 PM


ਅੰਮ੍ਰਿਤਸਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਸਿੰਘ ਸਭਾ ਲਹਿਰ ਦੇ 150 ਸਾਲਾ ਸਥਾਪਨਾ ਦਿਵਸ ਸਬੰਧੀ ਕਰਵਾਏ ਜਾਣ ਵਾਲੇ ਸਮਾਗਮਾਂ ਤਹਿਤ 21 ਸਤੰਬਰ 2023 ਨੂੰ ਖਾਲਸਾ ਕਾਲਜ ਸ੍ਰੀ ਅੰਮ੍ਰਿਤਸਰ ਦੇ ਸ. ਸੁੰਦਰ ਸਿੰਘ ਮਜੀਠੀਆ ਹਾਲ ਵਿਖੇ ਵਿਸ਼ੇਸ਼ ਸੈਮੀਨਾਰ ਕਰਵਾਇਆ ਜਾ ਰਿਹਾ ਹੈ। ਇਸ ਸੈਮੀਨਾਰ ਦੀਆਂ ਤਿਆਰੀਆਂ ਸਬੰਧੀ ਅੱਜ ਖਾਲਸਾ ਕਾਲਜ ਵਿਖੇ ਵਿਸ਼ੇਸ਼ ਇਕੱਤਰਤਾ ਹੋਈ, ਜਿਸ ਵਿਚ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ, ਆਲ ਇੰਡੀਆ ਧਰਮ ਪ੍ਰਚਾਰ ਲਹਿਰ ਦੇ ਚੇਅਰਮੈਨ ਭਾਈ ਰਾਜਿੰਦਰ ਸਿੰਘ ਮਹਿਤਾ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਖਾਲਸਾ ਕਾਲਜ ਅੰਮ੍ਰਿਤਸਰ ਦੇ ਪ੍ਰਿੰਸੀਪਲ ਡਾ. ਮਹਿਲ ਸਿੰਘ, ਸਿੱਖ ਵਿਦਿਵਾਨ ਡਾ. ਇੰਦਰਜੀਤ ਸਿੰਘ ਗੋਗੋਆਣੀ ਅਤੇ ਸੈਮੀਨਾਰ ਦੇ ਕੋਆਰਡੀਨੇਟਰ ਸ. ਰਾਜਵਿੰਦਰ ਸਿੰਘ ਜੋਗਾ ਸ਼ਾਮਲ ਹੋਏ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ 19ਵੀਂ ਸਦੀ ਵਿਚ ਸਿੱਖ ਧਰਮ ’ਤੇ ਹੋ ਰਹੇ ਹਮਲਿਆਂ ਨੂੰ ਠੱਲ੍ਹ ਪਾਉਣ ਲਈ ਸੁਹਿਰਦ ਸਿੱਖਾਂ ਵੱਲੋਂ ਸ੍ਰੀ ਗੁਰੂ ਸਿੰਘ ਸਭਾ ਲਹਿਰ ਦੀ ਸਥਾਪਨਾ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਸਿੱਖਾਂ ਦੀ ਵਿਰਾਸਤੀ ਧਰੋਹਰ ਖਾਲਸਾ ਕਾਲਜ ਸ੍ਰੀ ਅੰਮ੍ਰਿਤਸਰ ਨੂੰ ਸਿੰਘ ਸਭਾ ਲਹਿਰ ਦੀ ਉਪਜ ਦੇ ਤੌਰ ’ਤੇ ਜਾਣਿਆ ਜਾਂਦਾ ਹੈ। ਸ਼੍ਰੋਮਣੀ ਕਮੇਟੀ ਵੱਲੋਂ ਸਿੰਘ ਸਭਾ ਲਹਿਰ ਦੀ 150 ਸਾਲਾ ਸ਼ਤਾਬਦੀ ਸਮਾਗਮਾਂ ਤਹਿਤ ਖਾਲਸਾ ਕਾਲਜ ਵਿਖੇ 21 ਸਤੰਬਰ 2023 ਨੂੰ “ਸਿੰਘ ਸਭਾ ਲਹਿਰ ਪਿਛੋਕੜ, ਸਥਾਪਨਾ, ਕਾਰਜ ਦੇ ਪ੍ਰਾਪਤੀਆਂ” ਵਿਸ਼ੇ ’ਤੇ ਵਿਸ਼ੇਸ਼ ਸ਼ੈਮੀਨਾਰ ਕਰਵਾਇਆ ਜਾ ਰਿਹਾ ਹੈ। ਭਾਈ ਗਰੇਵਾਲ ਨੇ ਦੱਸਿਆ ਕਿ ਇਸ ਸੈਮੀਨਾਰ ਦੀ ਪ੍ਰਧਾਨਗੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਕਰਨਗੇ, ਜਦਕਿ ਡਾ. ਹਰਭਜਨ ਸਿੰਘ ਅਤੇ ਡਾ. ਇੰਦਰਜੀਤ ਸਿੰਘ ਗੋਗੋਆਣੀ ਵੱਲੋਂ ਪਰਚੇ ਪੜ੍ਹੇ ਜਾਣਗੇ। ਇਸੇ ਦੌਰਾਨ ਆਲ ਇੰਡੀਆ ਧਰਮ ਪ੍ਰਚਾਰ ਲਹਿਰ ਦੇ ਚੇਅਰਮੇਨ ਭਾਈ ਰਾਜਿੰਦਰ ਸਿੰਘ ਮਹਿਤਾ ਨੇ ਕਿਹਾ ਕਿ ਧਰਮ ਪ੍ਰਚਾਰ ਕਮੇਟੀ ਵੱਲੋਂ ਸ਼ਤਾਬਦੀ ਨੂੰ ਲੈ ਕੇ ਵੱਖ-ਵੱਖ ਸਮਾਗਮ ਉਲੀਕੇ ਗਏ ਹਨ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਸਿੰਘ ਸਭਾ ਲਹਿਰ ਦੀ 150 ਸਾਲਾ ਸ਼ਤਾਬਦੀ ਮਨਾਉਂਦਿਆਂ ਲਹਿਰ ਦੇ ਮਨੋਰਥ ਬਾਰੇ ਸੰਗਤਾਂ ਨੂੰ ਜਾਣੂ ਕਰਵਾਉਣ ਲਈ ਧਰਮ ਪ੍ਰਚਾਰ ਕਮੇਟੀ ਵੱਲੋਂ ਪਿੰਡਾਂ ਅੰਦਰ ਵੀ ਸਮਾਗਮ ਕੀਤੇ ਜਾ ਰਹੇ ਹਨ।

 

Have something to say? Post your comment

 

ਪੰਜਾਬ

ਗੁਰਦੁਆਰਾ ਪਾਤਸ਼ਾਹੀ ਪੰਜਵੀਂ ਚੋਹਲਾ ਸਾਹਿਬ ਤੋਂ ਗੁਰਦੁਆਰਾ ਬਾਉਲੀ ਸਾਹਿਬ ਤੱਕ ਸਜਾਇਆ ਨਗਰ ਕੀਰਤਨ

ਸਿੱਖਿਆ ਦੇ ਨਾਲ ਨੌਜਵਾਨਾਂ ਦਾ ਖੇਡਾਂ ਨਾਲ ਜੁੜਨਾ ਵੀ ਲਾਜ਼ਮੀ-ਵਿਧਾਇਕ ਬਣਾਂਵਾਲੀ

ਸ਼ਹੀਦਾਂ ਦੀ ਕੁਰਬਾਨੀ ਸਾਂਭਣਾ ਸਮੇਂ ਦੀ ਲੋੜ : ਵਿਧਾਇਕ ਬੁੱਧ ਰਾਮ

ਨਕੋਦਰ ਪੁਲਿਸ ਫਾਇਰਿੰਗ ਮਾਮਲੇ ਨਾਲ ਮੇਰਾ ਕੋਈ ਸਰੋਕਾਰ ਨਹੀਂ: ਦਰਬਾਰਾ ਸਿੰਘ ਗੁਰੂ

ਨਵੇਂ ਫੌਜਦਾਰੀ ਕਾਨੂੰਨਾਂ ਨੇ 70 ਸਾਲਾਂ 'ਚ ਲੋਕ ਦਬਾਅ ਹੇਠ ਬਣੇ ਲੋਕ-ਪੱਖੀ ਕਾਨੂੰਨੀ ਸੁਧਾਰਾਂ ’ਤੇ ਪੋਚਾ ਮਾਰਿਆ: ਬੈਂਸ

ਬਾਬਾ ਮੱਖਣ ਸ਼ਾਹ ਲੁਬਾਣਾ ਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ ’ਚ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸਮਾਗਮ

ਯਾਦਗਾਰੀ ਹੋ ਨਿਬੜਿਆ ਗਿਆਨੀ ਦਿੱਤ ਸਿੰਘ ਜੀ ਦਾ 123ਵਾਂ ਬਰਸੀ ਸਮਾਗਮ

ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀ ਕੈਡਿਟ ਰਹੀ ਪੱਲਵੀ ਰਾਜਪੂਤ ਦੀ ਭਾਰਤੀ ਫੌਜ ਵਿੱਚ ਲੈਫਟੀਨੈਂਟ ਵਜੋਂ ਚੋਣ

ਭਾਗਸਰ ਪਿੰਡ ਦੇ ਸਰਪੰਚ ਸਣੇ 350 ਪਰਿਵਾਰਾਂ ਨੇ ਫੜਿਆ ਆਪ ਦਾ ਪੱਲਾ

ਅੰਬੇਡਕਰ ਇੰਸਟੀਚਿਊਟ ਫਾਰ ਕੈਰੀਅਰਜ਼ ਐਂਡ ਕੋਰਸਿਜ਼, ਐਸ.ਏ.ਐਸ ਨਗਰ ਦੇ ਗੈਸਟ ਫੈਕਲਟੀ ਮੈਂਬਰਾਂ ਦੇ ਮਾਣ ਭੱਤੇ ਵਿੱਚ ਵਾਧਾ: ਡਾ. ਬਲਜੀਤ ਕੌਰ