ਪੰਜਾਬ

ਖੇਡ ਮੁਕਾਬਲੇ ’ਚ ਗੁਰਸਿੱਖ ਖਿਡਾਰੀ ਨੂੰ ਹੈਲਮਟ ਨਾ ਪਾਉਣ ਕਾਰਨ ਮੁਕਾਬਲੇ ਤੋਂ ਬਾਹਰ ਕਰਨ ਦੀ ਐਡਵੋਕੇਟ ਧਾਮੀ ਵੱਲੋਂ ਨਿੰਦਾ

ਕੌਮੀ ਮਾਰਗ ਬਿਊਰੋ/ਚਰਨਜੀਤ ਸਿੰਘ | September 18, 2023 09:28 PM

ਅੰਮ੍ਰਿਤਸਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਟਿਆਲਾ ਦੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿਚ ਸਕੇਟਿੰਗ ਮੁਕਾਬਲੇ ਦੌਰਾਨ ਇਕ ਗੁਰਸਿੱਖ ਖਿਡਾਰੀ ਨੂੰ ਹੈਲਮਟ ਨਾ ਪਾਉਣ ’ਤੇ ਮੁਕਾਬਲੇ ’ਚੋਂ ਬਾਹਰ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਦੋਸ਼ੀ ਅਧਿਕਾਰੀਆਂ ਖਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖ ਬਹੁਗਿਣਤੀ ਵਾਲੇ ਸੂਬੇ ਪੰਜਾਬ ਅੰਦਰ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਨ ਵਾਲੀ ਅਜਿਹੀ ਹਰਕਤ ਸਿੱਖ ਪਛਾਣ ਨੂੰ ਸਿੱਧੀ ਚੁਣੌਤੀ ਹੈ। ਉਨ੍ਹਾਂ ਕਿਹਾ ਕਿ ਸਿੱਖ ਮਰਯਾਦਾ ਵਿਚ ਹੈਲਮਟ ਪਹਿਨਣ ਨੂੰ ਕੋਈ ਥਾਂ ਨਹੀਂ ਹੈ, ਜੇਕਰ ਕੋਈ ਸਿੱਖ ਖਿਡਾਰੀ ਬਿਨਾਂ ਹੈਲਮਟ ਤੋਂ ਖੇਡ ਮੁਕਾਬਲੇ ਵਿਚ ਭਾਗ ਲੈਣਾ ਚਾਹੁੰਦਾ ਹੈ ਤਾਂ ਉਸ ’ਤੇ ਅਜਿਹੀ ਪਾਬੰਦੀ ਨਹੀਂ ਹੋਣੀ ਚਾਹੀਦੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਿੱਖ ਬਹੁਗਿਣਤੀ ਵਾਲੇ ਸੂਬੇ ਪੰਜਾਬ ਅੰਦਰ ਸਿੱਖ ਖਿਡਾਰੀ ਨਾਲ ਅਜਿਹੀ ਹਰਕਤ ਹੋਣ ਕਰਕੇ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ, ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੂੰ ਇਸ ਲਈ ਤੁਰੰਤ ਮੁਆਫ਼ੀ ਮੰਗਦਿਆਂ ਖੇਡ ਵਿਭਾਗ ਦੇ ਅਧਿਕਾਰੀ ਅਤੇ ਮੁਕਾਬਲੇ ਦੇ ਪ੍ਰਬੰਧਕਾਂ ਖਿਲਾਫ਼ ਤੁਰੰਤ ਕਾਰਵਾਈ ਕਰਨੀ ਚਾਹੀਦੀ ਹੈ। ਇਹ ਵੀ ਯਕੀਨੀ ਬਣਾਇਆ ਜਾਵੇ ਕਿ ਇਸ ਖੇਡ ਮੁਕਾਬਲੇ ਨੂੰ ਰੱਦ ਕਰਦਿਆਂ ਸਬੰਧਤ ਖਿਡਾਰੀ ਨੂੰ ਸ਼ਾਮਲ ਕਰਕੇ ਇਹ ਮੁਕਾਬਲਾ ਦੁਬਾਰਾ ਹੋਵੇ, ਤਾਂ ਜੋ ਸਿੱਖ ਖਿਡਾਰੀ ਨੂੰ ਇਨਸਾਫ਼ ਮਿਲ ਸਕੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਸ ਸਬੰਧ ਵਿਚ ਸਬ-ਡਵੀਜ਼ਨ ਪਾਤੜਾਂ ਦੇ ਪਿੰਡ ਬਣਵਾਲਾ ਗੁਰਸਿੱਖ ਖਿਡਾਰੀ ਕਾਕਾ ਰਿਆਜਪ੍ਰਤਾਪ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ ਕਰਕੇ ਮੁਕੰਮਲ ਰਿਪੋਰਟ ਕਰਨ ਲਈ ਇਕ ਵਫ਼ਦ ਭੇਜਿਆ ਜਾ ਰਿਹਾ ਹੈ, ਜਿਸ ਵਿਚ ਅੰਤ੍ਰਿੰਗ ਕਮੇਟੀ ਦੇ ਮੈਂਬਰ ਸ. ਜਰਨੈਲ ਸਿੰਘ ਕਰਤਾਰਪੁਰ, ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਪਟਿਆਲਾ ਦੇ ਮੈਨੇਜਰ ਅਤੇ ਪ੍ਰਚਾਰਕ ਸਿੰਘ ਸ਼ਾਮਲ ਹਨ।

Have something to say? Post your comment

 

ਪੰਜਾਬ

ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦੇ ਨਾਂ ਰਿਹਾ ਮੁੱਖ ਮੰਤਰੀ ਦੇ ਧੂਰੀ ਦਫ਼ਤਰ ਅੱਗੇ ਪੱਕੇ ਮੋਰਚੇ ਦਾ ਨੌਵਾਂ ਦਿਨ 

21 ਵੀ ਸਦੀ ਵਿਚ ਵੀ ਪੱਥਰਯੁਗ ਦਾ ਨਜਾਰਾ ਪੇਸ਼ ਕਰਦਾ ਹੈ ਮਾਝੇ ਦਾ ਇਹ ਪਿੰਡ਼

ਕਾਂਗਰਸ ਸਰਕਾਰ ਵੇਲੇ ਸੁਖਪਾਲ ਖਹਿਰਾ ਖਿਲਾਫ  ਐਫਆਈਆਰ ਦਰਜ ਹੋਈ ਸੀ, ਹੁਣ ਸਿਆਸੀ ਬਦਲਾਖੋਰੀ ਕਹਿ ਰਹੇ ਹਨ - ਜਗਤਾਰ ਸੰਘੇੜਾ

ਕੈਨੇਡਾ ਦੇ ਖ਼ੁਲਾਸੇ ਬਾਅਦ ਗੋਦੀ ਮੀਡੀਆ ਵੱਲੋਂ ਸਿੱਖਾਂ ਵਿਰੁੱਧ ਸਿਰਜੇ ਜਾ ਰਹੇ ਬਿਰਤਾਂਤ ਖਿਲਾਫ ਪੰਜਾਬ ਹਿਤੈਸ਼ੀ ਸਿਆਸੀ ਪਾਰਟੀਆਂ ਬੋਲਣ-ਜਥੇਦਾਰ ਹਵਾਰਾ ਕਮੇਟੀ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਡਾ. ਐੱਮ ਐੱਸ ਸਵਾਮੀਨਾਥਨ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਮੁੱਖ ਮੰਤਰੀ ਵੱਲੋਂ ਉੱਘੇ ਖੇਤੀਬਾੜੀ ਵਿਗਿਆਨੀ ਡਾ. ਐਮ.ਐਸ. ਸਵਾਮੀਨਾਥਨ ਦੇ ਦੇਹਾਂਤ ਉਤੇ ਦੁੱਖ ਦਾ ਪ੍ਰਗਟਾਵਾ

ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾ ਕੇ ਸ਼ਹੀਦ ਭਗਤ ਸਿੰਘ ਦੇ ਸੁਪਨੇ ਸਾਕਾਰ ਕਰਨ ਦਾ ਤਹੱਈਆ

ਝੋਨੇ ਦੀ ਖਰੀਦ ਤੁਰੰਤ ਸ਼ੁਰੂ ਕਰੇ ਆਪ ਸਰਕਾਰ: ਸੁਖਬੀਰ ਸਿੰਘ ਬਾਦਲ

ਮਾਨ ਸਰਕਾਰ ਵਿਰੋਧੀ ਧਿਰਾਂ ਖ਼ਿਲਾਫ਼ ਬਦਲਾਖੋਰੀ ਨੀਤੀ ਤਹਿਤ ਕਰ ਰਹੀ ਹੈ ਕੰਮ: ਪਰਮਿੰਦਰ ਸਿੰਘ ਢੀਂਡਸਾ

ਐਸਆਈਟੀ ਕੋਲ ਸੁਖਪਾਲ ਖਹਿਰਾ ਦੇ ਖਿਲਾਫ ਨਸ਼ਾ ਤਸਕਰੀ 'ਚ ਸ਼ਾਮਲ ਹੋਣ ਦੇ ਪੁਖਤਾ ਸਬੂਤ- ਆਪ