ਪੰਜਾਬ

ਪੰਜਾਬ ਵਿੱਚ 18 ਮਹੀਨਿਆਂ ਦੀ 'ਆਪ' ਸਰਕਾਰ ਨੇ ਮੱਧ ਪ੍ਰਦੇਸ਼ ਵਿੱਚ 18 ਸਾਲਾਂ ਦੀ ਭਾਜਪਾ ਸਰਕਾਰ ਨਾਲੋਂ ਵੱਧ ਕੰਮ ਕੀਤੇ ਹਨ - ਭਗਵੰਤ ਮਾਨ

ਕੌਮੀ ਮਾਰਗ ਬਿਊਰੋ | September 18, 2023 09:34 PM

ਮੱਧ ਪ੍ਰਦੇਸ਼-ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੋਮਵਾਰ ਨੂੰ ਮੱਧ ਪ੍ਰਦੇਸ਼ ਦੇ ਰੀਵਾ ਵਿੱਚ ਇੱਕ ਚੋਣ ਰੈਲੀ ਨੂੰ ਸੰਬੋਧਨ ਕਰਨ ਲਈ ਪਹੁੰਚੇ, ਜਿੱਥੇ 'ਆਪ' ਦੇ ਕੌਮੀ ਕਨਵੀਨਰ ਨੇ ਮੱਧ ਪ੍ਰਦੇਸ਼ ਦੇ ਲੋਕਾਂ ਨੂੰ ਪਾਰਟੀ ਦੀਆਂ ਦਸ ਗਾਰੰਟੀਆਂ ਦਿੱਤੀ।

ਇੱਥੇ ਇੱਕ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ  ਲੋਕਾਂ ਦੀ ਇਹ ਭਾਰੀ ਭੀੜ ਬਦਲਾਅ ਦੇ ਸਂਕੇਤ ਹਨ। ਉਨ੍ਹਾਂ ਕਿਹਾ ਕਿ ਲੋਕ ਭਾਜਪਾ ਦੀ ਸਰਕਾਰ ਤੋਂ ਦੁਖੀ ਹਨ। ਅੱਜ ਉਨ੍ਹਾਂ ਨੇ ਇਸ ਇਤਿਹਾਸਕ ਰੈਲੀ ਦਾ ਹਿੱਸਾ ਬਣਨ ਲਈ ਇੱਕ ਕ੍ਰਾਂਤੀ ਵੱਲ ਕਦਮ ਚੁਕਿਆ ਹੈ ਜੋ 18 ਸਾਲਾਂ ਬਾਅਦ ਮੱਧ ਪ੍ਰਦੇਸ਼ ਵਿੱਚ ਸਰਕਾਰ ਬਦਲਣ ਦੀ ਸ਼ੁਰੂਆਤ ਕਰੇਗੀ। ਮਾਨ ਨੇ ਕਿਹਾ ਕਿ 18 ਸਾਲਾਂ ਵਿੱਚ ਸ਼ਿਵਰਾਜ ਚੌਹਾਨ ਸਰਕਾਰ ਨੇ ਲੋਕਾਂ ਲਈ ਕੁਝ ਨਹੀਂ ਕੀਤਾ। ਪੰਜਾਬ ਦੀ 'ਆਪ' ਸਰਕਾਰ ਨੇ ਸਿਰਫ 18 ਮਹੀਨਿਆਂ 'ਚ ਆਪਣੇ ਸੂਬੇ ਅਤੇ ਲੋਕਾਂ ਲਈ ਬਹੁਤ ਕੁਝ ਕੀਤਾ ਹੈ।

ਮਾਨ ਨੇ ਕਿਹਾ ਕਿ ਪੰਜਾਬ ਵਿੱਚ 18 ਮਹੀਨਿਆਂ ਵਿੱਚ ਸਾਡੀ ਸਰਕਾਰ ਨੇ 36, 000 ਸਰਕਾਰੀ ਨੌਕਰੀਆਂ ਦਿੱਤੀਆਂ, 28, 000 ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕੀਤਾ, ਪੰਜਾਬ ਦੇ 90% ਘਰਾਂ ਦਾ ਬਿਜਲੀ ਦਾ ਬਿੱਲ ਜ਼ੀਰੋ ਆ ਰਿਹਾ ਹੈ, ਸੂਬੇ ਦੀ ਸਿੱਖਿਆ ਅਤੇ ਸਿਹਤ ਪ੍ਰਣਾਲੀ ਵਿੱਚ ਕਾਫੀ ਸੁਧਾਰ ਹੋਇਆ ਹੈ। ਪਰ ਭਾਜਪਾ ਸਰਕਾਰ ਨੇ ਸੂਬੇ ਦੇ ਬਚਪਨ, ਜਵਾਨੀ ਅਤੇ ਬੁੜਾਪੇ ਨੂੰ ਲੁੱਟਿਆ ਹੈ।


ਮਾਨ ਨੇ ਅੱਗੇ ਕਿਹਾ ਕਿ ਭਾਜਪਾ ਵਾਲੇ‘ਜੁਮਲੇ’ਕਹਿੰਦੇ ਹਨ, ਉਹ ਆਉਣ ਵਾਲੀਆਂ ਚੋਣਾਂ ਵਿੱਚ ਹੋਰ ਵੀ ਬਹੁਤ ਕੁੱਝ ਕਹਿਣਗੇ। ਪਰ ਅਸੀਂ ਜੋ ਕਹਿੰਦੇ ਹਾਂ, ਪੂਰਾ ਕਰਦੇ ਹਾਂ ਅਤੇ ਇਹ ਸਾਰੇ ਕੰਮ ਅਸੀਂ ਪੰਜਾਬ ਅਤੇ ਦਿੱਲੀ ਵਿੱਚ ਕੀਤੇ ਹਨ।  ਮੋਦੀ 'ਨਾ ਖੁਦ ਪੜਿਆ ਹਾਂ, ਨਾ ਕਿਸੇ ਨੂੰ ਪੜਨ ਦਵਾਂਗਾ' ਦੇ ਨਿਯਮ ਦੀ ਪਾਲਣਾ ਕਰਦੇ ਹਨ ਪਰ ਅਸੀਂ ਸਕੂਲ ਬਣਾਉਂਦੇ ਹਾਂ ਅਤੇ ਨੌਜਵਾਨਾਂ ਨੂੰ ਰੁਜ਼ਗਾਰ ਦਿੰਦੇ ਹਾਂ। ਮਾਨ ਨੇ ਕਿਹਾ ਕਿ ਅਸੀਂ ਉਹ ਪਾਰਟੀ ਹਾਂ ਜੋ ਭ੍ਰਿਸ਼ਟਾਚਾਰ ਵਿਰੋਧੀ ਲਹਿਰ ਤੋਂ ਬਣੀ ਹੈ।  ਅਸੀਂ ਆਪਣੇ ਘਰਾਂ ਅਤੇ ਦੁਕਾਨਾਂ ਦੀ ਸਫਾਈ ਲਈ 'ਝਾੜੂ' ਦੀ ਵਰਤੋਂ ਕਰਦੇ ਹਾਂ ਪਰ ਅਰਵਿੰਦ ਕੇਜਰੀਵਾਲ ਦੀ ਅਗਵਾਈ 'ਚ ਇਸ 'ਝਾੜੂ' ਨਾਲ ਅਸੀਂ ਆਪਣੇ ਦੇਸ਼ ਨੂੰ ਵੀ ਸਾਫ਼ ਕਰਾਂਗੇ।


 ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਸੀਂ ਤੁਹਾਡੇ ਮੁੱਦਿਆਂ ਦੀ ਗੱਲ ਕਰਨ ਵਾਲੇ ਆਮ ਲੋਕ ਹਾਂ।  ਅਸੀਂ ਤੁਹਾਡੇ ਘਰਾਂ ਅਤੇ ਤੁਹਾਡੇ ਬੱਚਿਆਂ, ਉਨ੍ਹਾਂ ਦੀ ਸਿੱਖਿਆ ਅਤੇ ਭਵਿੱਖ ਬਾਰੇ ਗੱਲ ਕਰਦੇ ਹਾਂ।  ਅਸੀਂ ਹਸਪਤਾਲਾਂ ਅਤੇ ਰੁਜ਼ਗਾਰ ਬਾਰੇ ਗੱਲ ਕਰਦੇ ਹਾਂ।  ਉਨ੍ਹਾਂ ਕਿਹਾ ਕਿ ਪੰਜਾਬ ਅਤੇ ਦਿੱਲੀ ਦੀਆਂ 'ਆਪ' ਸਰਕਾਰਾਂ ਨੇ ਬੇਮਿਸਾਲ ਕੰਮ ਕੀਤੇ ਹਨ।  ਤੁਸੀਂ ਇਕ ਵਾਰ 'ਆਪ' ਨੂੰ ਮੌਕਾ ਦਿਓ, ਤੁਸੀਂ ਹੋਰ ਸਿਆਸੀ ਪਾਰਟੀਆਂ ਨੂੰ ਭੁੱਲ ਜਾਓਗੇ।


 ਅਰਵਿੰਦ ਕੇਜਰੀਵਾਲ ਨੇ ਐਮਪੀ ਦੇ ਲੋਕਾਂ ਨੂੰ 'ਕੇਜਰੀਵਾਲ ਕੀ ਗਰੰਟੀ' ਵੀ ਦਿੰਦੇ ਹੋਏ ਕਿਹਾ ਕਿ ਦੂਜੀਆਂ ਪਾਰਟੀਆਂ ਚੋਣ ਮੈਨੀਫੈਸਟੋ ਜਾਂ ਸੰਕਲਪ ਪੱਤਰ ਜਾਰੀ ਕਰਦੀਆਂ ਹਨ ਪਰ ਸਰਕਾਰ ਬਣਨ 'ਤੇ ਕੁਝ ਨਹੀਂ ਕਰਦੀਆਂ।  ਪਰ ਮੈਂ ਤੁਹਾਨੂੰ ਅੱਜ 10 ਗਾਰੰਟੀ ਦੇਵਾਂਗਾ ਅਤੇ ਸੂਬੇ ਵਿੱਚ ਸਾਡੀ ਸਰਕਾਰ ਬਣਨ ਤੋਂ ਬਾਅਦ ਅਸੀਂ ਆਪਣੀਆਂ ਸਾਰੀਆਂ ਗਾਰੰਟੀਆਂ ਪੂਰੀਆਂ ਕਰਾਂਗੇ ਅਤੇ ਆਮ ਲੋਕਾਂ ਲਈ ਹੋਰ ਵੀ ਬਹੁਤ ਕੁਝ ਕਰਾਂਗੇ।


 10 ਗਾਰੰਟੀਆਂ ਵਿੱਚ ਸ਼ਾਮਲ ਹਨ-ਮੁਫਤ ਅਤੇ 24 ਘੰਟੇ ਬਿਜਲੀ ਦੀ ਗਾਰੰਟੀ, ਸਿੱਖਿਆ ਗਾਰੰਟੀ: ਜਿੱਥੇ ਅਸੀਂ ਸਰਕਾਰੀ ਸਕੂਲਾਂ ਨੂੰ ਪ੍ਰਾਈਵੇਟ ਸਕੂਲਾਂ ਨਾਲੋਂ ਬਿਹਤਰ ਬਣਾਉਣਗੇ ਅਤੇ ਮੁਫਤ ਸਿੱਖਿਆ ਦਵਾਂਗੇ, ਸਿਹਤ ਦੀ ਗਾਰੰਟੀ: ਸਭ ਲਈ ਮੁਫਤ ਇਲਾਜ ਅਤੇ ਸਾਰੇ ਆਧੁਨਿਕ ਸਾਧਨਾਂ ਨਾਲ ਵਧੀਆ ਸਰਕਾਰੀ ਹਸਪਤਾਲ, ਭ੍ਰਿਸ਼ਟਾਚਾਰ ਮੁਕਤ ਐਮ.ਪੀ, ਡੋਰ ਟੂ ਡੋਰ ਸੇਵਾਵਾਂ, ਰੁਜ਼ਗਾਰ ਸਿਰਜਣ ਅਤੇ ਬੇਰੁਜ਼ਗਾਰੀ ਭੱਤਾ, ਮੁਫਤ ਤੀਰਥ ਯਾਤਰਾ, ਅਸਥਾਈ ਕਰਮਚਾਰੀਆਂ ਨੂੰ ਰੈਗੂਲਰ ਕਰਨਾ, ਪੇਸਾ ਨੂੰ ਅਨੁਸੂਚਿਤ ਕਬੀਲੇ ਲਈ ਲਾਗੂ ਕਰਨ ਦੇ ਨਾਲ ਨਾਲ ਕਿਸਾਨਾਂ ਨੂੰ ਫਸਲਾਂ ਦੇ ਨੁਕਸਾਨ ਤੇ ਬਿਹਤਰ ਮੁਆਵਜ਼ੇ ਅਤੇ ਫਸਲਾਂ ਦਾ ਸਹੀ ਮੁੱਲ ਦੇਣ ਦਾ ਵਾਅਦਾ ਕੀਤਾ।

Have something to say? Post your comment

 

ਪੰਜਾਬ

ਰਾਜਸਥਾਨ ਦੀ ਮੰਗ ਦੇ ਜਵਾਬ ਵਿੱਚ ਪੰਜਾਬ ਨੇ ਕੌਮੀ ਹਿੱਤ ਵਿੱਚ ਫੌਜੀ ਜ਼ਰੂਰਤਾਂ ਲਈ ਵਾਧੂ ਪਾਣੀ ਛੱਡਿਆ

ਭਾਰਤ-ਪਾਕਿ ਜੰਗਬੰਦੀ: ਪੰਜਾਬ ਨੇ ਪਾਬੰਦੀਸ਼ੁਦਾ ਹੁਕਮ ਵਾਪਸ ਲਏ

ਕਿਸੇ ਵੀ ਅਸੁਖਾਵੀਂ ਸਥਿਤੀ ਦਾ ਸਾਹਮਣਾ ਕਰਨ ਵਾਲਾ ਮੋਹਰੀ ਸੂਬਾ ਹੋਣ ਦੇ ਬਾਵਜੂਦ ਪੰਜਾਬ ਨੂੰ ਰਾਹਤ ਲਈ ਅਖੀਰ ਵਿੱਚ ਵਿਚਾਰਿਆ ਜਾਂਦੈ- ਮੁੱਖ ਮੰਤਰੀ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਭਾਰਤ-ਪਾਕਿਸਤਾਨ ਵਿਚਕਾਰ ਜੰਗਬੰਦੀ ਦਾ ਸਵਾਗਤ

ਮੁਸ਼ਕਿਲ ਵੇਲੇ 'ਚ ਪੰਜਾਬ ਦੀ ਮਾਨ ਸਰਕਾਰ ਬਣੀ ਲੋਕਾਂ ਦੀ ਢਾਲ; ਤਰੁਨਪ੍ਰੀਤ ਸਿੰਘ ਸੌਂਦ ਅਤੇ ਡਾ. ਬਲਜੀਤ ਕੌਰ ਵੱਲੋਂ ਫਾਜ਼ਿਲਕਾ ਦਾ ਦੌਰਾ*

ਚੋਣ ਕਮਿਸ਼ਨ ਵੱਲੋਂ ਸੀਪੀਆਈ (ਐਮ) ਦੇ ਵਫ਼ਦ ਨਾਲ ਵਿਚਾਰ ਵਟਾਂਦਰਾ: ਸਿਬਿਨ ਸੀ

ਜੰਗ ਕਿਸੇ ਸਮੱਸਿਆ ਦਾ ਹੱਲ ਨਹੀਂ ਇਹ ਸਿਰਫ਼ ਮੌਤ ਤੇ ਤਬਾਹੀ ਹੀ ਲੈ ਕੇ ਆਉਂਦੀ ਹੈ : ਬਾਪੂ ਤਰਸੇਮ ਸਿੰਘ

'ਦੀ ਵਾਇਰ' ਯੂ ਟਿਊਬ ਚੈਨਲ ਨੂੰ ਬਲੌਕ ਕਰਨ ਨਾਲ ਸੱਚ ਦੀ ਆਵਾਜ਼ ਨੂੰ ਦਬਾਇਆ ਨਹੀਂ ਜਾ ਸਕੇਗਾ: ਦੱਤ, ਖੰਨਾ

ਮੁੱਖ ਮੰਤਰੀ ਨੇ ਕੈਬਨਿਟ ਮੰਤਰੀਆਂ ਨੂੰ ਸੰਵੇਦਨਸ਼ੀਲ ਇਲਾਕਿਆਂ ਵਿੱਚ ਡੇਰਾ ਲਾਉਣ ਦੇ ਆਦੇਸ਼ ਦਿੱਤੇ

ਸਰਕਾਰੀ ਹਸਪਤਾਲ ਕਲਾਨੌਰ ਵਿੱਚ ਐਮਰਜੈਂਸੀ ਸਿਹਤ ਸੇਵਾਵਾਂ ਦਾ ਜਾਇਜ਼ਾ ਲਿਆ