ਧਰਮ

ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਫਰੀਦ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ

ਕੌਮੀ ਮਾਰਗ ਬਿਊਰੋ/ਚਰਨਜੀਤ ਸਿੰਘ | September 23, 2023 06:13 PM



ਅੰਮ੍ਰਿਤਸਰ -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬਾਬਾ ਫਰੀਦ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਬਲਦੇਵ ਸਿੰਘ ਦੇ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸ ਭਾਈ ਬਲਜੀਤ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਗ੍ਰੰਥੀ ਭਾਈ ਅਮਰੀਕ ਸਿੰਘ ਨੇ ਲਿਆ।
ਇਸ ਮੌਕੇ ਭਾਈ ਅਮਰੀਕ ਸਿੰਘ ਨੇ ਸੰਗਤਾਂ ਨੂੰ ਬਾਬਾ ਫਰੀਦ ਜੀ ਦੇ ਜੀਵਨ ਇਤਿਹਾਸ ਤੋਂ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਗੁਰੂ ਸਾਹਿਬਾਨ ਦੇ ਨਾਲ-ਨਾਲ ਭਗਤਾਂ ਦੀ ਬਾਣੀ ਨੂੰ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਦਰਜ ਕੀਤਾ ਹੈ। ਬਾਬਾ ਫਰੀਦ ਜੀ ਦੀ ਬਾਣੀ ਮਨੁੱਖ ਨੂੰ ਪਰਮਾਤਮਾ ਨਾਲ ਜੁੜਨ ਦੀ ਪ੍ਰੇਰਨਾ ਦਿੰਦੀ ਹੈ, ਜਿਸਦੀ ਸੇਧ ਵਿਚ ਚੱਲ ਕੇ ਸਫਲ ਜੀਵਨ ਬਤੀਤ ਕੀਤਾ ਜਾ ਸਕਦਾ ਹੈ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਬਾਬਾ ਫਰੀਦ ਜੀ ਦੇ ਜਨਮ ਦਿਹਾੜੇ ਦੀ ਸੰਗਤ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਜੀਵਨ ਤੋਂ ਸੇਧ ਲੈ ਕੇ ਬਾਣੀ ਅਤੇ ਬਾਣੇ ਦੇ ਧਾਰਨੀ ਬਣਨ ਦੀ ਅਪੀਲ ਕੀਤੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਬੀਬੀ ਜੋਗਿੰਦਰ ਕੌਰ, ਸ਼੍ਰੋਮਣੀ ਕਮੇਟੀ ਸਕੱਤਰ ਸ. ਪ੍ਰਤਾਪ ਸਿੰਘ, ਵਧੀਕ ਸਕੱਤਰ ਸ. ਬਿਜੈ ਸਿੰਘ, ਮੀਤ ਸਕੱਤਰ ਸ. ਮਨਜੀਤ ਸਿੰਘ ਕਾਦੀਆਂ, ਸੁਪਿ੍ਰੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਸ. ਬਘੇਲ ਸਿੰਘ, ਵਧੀਕ ਮੈਨੇਜਰ ਸ. ਇਕਬਾਲ ਸਿੰਘ ਮੁਖੀ ਸਮੇਤ ਸੰਗਤਾਂ ਹਾਜ਼ਰ ਸਨ।

Have something to say? Post your comment

 

ਧਰਮ

ਪੰਜਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਸੁੰਦਰ ਜਲੌ

ਗੁਰੂ ਤੇਗ ਬਹਾਦਰ ਸਾਹਿਬ ਦਾ ਜੀਵਨ ਹਿੰਮਤ ਅਤੇ ਨਿਰਸਵਾਰਥ ਸੇਵਾ ਦਾ ਪ੍ਰਤੀਕ-ਪ੍ਰਧਾਨ ਮੰਤਰੀ ਮੋਦੀ

ਪਾਕਿਸਤਾਨ ਦੇ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਫੀਸ ਵਧਾਉਣੀ ਵਾਜਬ ਨਹੀ: ਬਾਬਾ ਬਲਬੀਰ ਸਿੰਘ

ਮੁੱਖ ਮੰਤਰੀ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 648ਵੇਂ ਪ੍ਰਕਾਸ਼ ਉਤਸਵ ਮੌਕੇ ਲੋਕਾਂ ਨੂੰ ਵਧਾਈ

ਪੰਜਾਬ ਸਰਕਾਰ ਨੇ ਮੇਲਾ ਮਾਘੀ ਮੌਕੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ ਸਥਾਨਕ ਛੁੱਟੀ ਐਲਾਨੀ

ਐਡਵੋਕੇਟ ਧਾਮੀ ਨੇ ਦਸਵੇਂ ਪਾਤਸ਼ਾਹ ਦੇ ਪ੍ਰਕਾਸ਼ ਗੁਰਪੁਰਬ ਦੀ ਸੰਗਤ ਨੂੰ ਦਿੱਤੀ ਵਧਾਈ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਮੁੱਖ ਮੰਤਰੀ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲੜੀਵਾਰ ਸਮਾਗਮ ਕਰਵਾਉਣ ਲਈ ਦਿੱਤੀ ਪ੍ਰਵਾਨਗੀ

ਮੁੱਖ ਮੰਤਰੀ ਵੱਲੋਂ ਲੋਕਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀਆਂ ਸਿੱਖਿਆਵਾਂ 'ਤੇ ਚੱਲਣ ਦਾ ਸੱਦਾ

ਸ਼੍ਰੋਮਣੀ ਕਮੇਟੀ ਨੇ ਭਾਈ ਮਰਦਾਨਾ ਜੀ ਦਾ ਅਕਾਲ ਚਲਾਣਾ ਦਿਵਸ ਮਨਾਇਆ