ਪੰਜਾਬ

ਪੰਜਾਬ ਪੁਲਿਸ ਵੱਲੋਂ ਗੈਂਗਸਟਰਾਂ ਦੇ ਕਰੀਬੀ ਸਾਥੀਆਂ ਦੇ 264 ਟਿਕਾਣਿਆਂ 'ਤੇ ਛਾਪੇਮਾਰੀ

ਕੌਮੀ ਮਾਰਗ ਬਿਊਰੋ | September 25, 2023 11:22 PM

ਚੰਡੀਗੜ੍ਹ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਨੇ ਅੱਜ ਗੈਂਗਸਟਰਾਂ ਅਤੇ ਦੇਸ਼ ਵਿਰੋਧੀ ਤੱਤਾਂ ਦੇ ਸਾਥੀਆਂ ਨਾਲ ਸਬੰਧਤ ਵਿਅਕਤੀਆਂ ਦੇ ਸ਼ੱਕੀ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ।
ਇਹ ਛਾਪੇਮਾਰੀ ਮੁਹਿੰਮ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਸੂਬੇ ਭਰ ਵਿੱਚ ਇੱਕੋ ਸਮੇਂ ਚਲਾਈ ਗਈ।

ਸੂਬੇ ਦੇ ਸਮੂਹ 28 ਪੁਲਿਸ ਜ਼ਿਲ੍ਹਿਆਂ ਵਿੱਚ ਚਲਾਏ ਗਏ ਇਸ ਅਪਰੇਸ਼ਨ ਦੌਰਾਨ ਵੱਖ-ਵੱਖ ਗੈਂਗਸਟਰਾਂ ਦੇ ਨਜ਼ਦੀਕੀ ਸਾਥੀਆਂ ਨਾਲ ਸਬੰਧਤ 264 ਰਿਹਾਇਸ਼ੀ ਅਤੇ ਹੋਰ ਵੱਖ-ਵੱਖ ਟਿਕਾਣਿਆਂ ਦੀ ਚੰਗੀ ਤਰ੍ਹਾਂ ਚੈਕਿੰਗ ਕੀਤੀ ਗਈ।

ਏ.ਡੀ.ਜੀ.ਪੀ. ਕਾਨੂੰਨ ਤੇ ਵਿਵਸਥਾ ਗੁਰਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਹਦਾਇਤ ਕੀਤੀ ਗਈ ਸੀ ਕਿ ਉਹ ਇਸ ਅਪਰੇਸ਼ਨ ਨੂੰ ਸਫ਼ਲ ਬਣਾਉਣ ਲਈ ਇੰਸਪੈਕਟਰ ਜਾਂ ਸਬ-ਇੰਸਪੈਕਟਰ ਦੀ ਅਗਵਾਈ ਵਿੱਚ ਪੁਲਿਸ ਟੀਮਾਂ ਤਾਇਨਾਤ ਕਰਨ। ਉਨ੍ਹਾਂ ਕਿਹਾ ਕਿ ਪੁਲਿਸ ਟੀਮਾਂ ਨੂੰ ਇਸ ਕਾਰਵਾਈ ਦੌਰਾਨ ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿੱਚ ਲੈਣ ਲਈ ਵੀ ਕਿਹਾ ਗਿਆ ਸੀ।

ਉਨ੍ਹਾਂ ਕਿਹਾ ਕਿ 500 ਪੁਲਿਸ ਮੁਲਾਜ਼ਮਾਂ ਦੀ ਸ਼ਮੂਲੀਅਤ ਵਾਲੀਆਂ ਪੰਜਾਬ ਪੁਲਿਸ ਦੀਆਂ 150 ਤੋਂ ਵੱਧ ਟੀਮਾਂ ਨੇ ਗੈਂਗਸਟਰਾਂ ਨਾਲ ਸਬੰਧਤ 264 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਅਤੇ 229 ਵਿਅਕਤੀਆਂ ਦੀ ਤਲਾਸ਼ੀ ਵੀ ਲਈ। ਉਨ੍ਹਾਂ ਕਿਹਾ ਕਿ ਇਸ ਆਪਰੇਸ਼ਨ ਦੀ ਯੋਜਨਾ ਸੂਬੇ ਵਿੱਚ ਗ੍ਰਿਫਤਾਰ ਕੀਤੇ ਗਏ ਵੱਖ-ਵੱਖ ਗਿਰੋਹਾਂ ਦੇ ਮੈਂਬਰਾਂ ਤੋਂ ਪੁੱਛਗਿੱਛ ਤੋਂ ਬਾਅਦ ਬਣਾਈ ਗਈ ਸੀ।

ਇਸ ਕਾਰਵਾਈ ਦੌਰਾਨ ਪੁਲਿਸ ਟੀਮਾਂ ਨੇ ਇਨ੍ਹਾਂ ਅਪਰਾਧੀਆਂ ਨਾਲ ਸਬੰਧਤ ਘਰਾਂ ਅਤੇ ਵੱਖ-ਵੱਖ ਥਾਵਾਂ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਅਤੇ ਇਲੈਕਟ੍ਰਾਨਿਕ ਉਪਕਰਣਾਂ ਤੋਂ ਡਾਟਾ ਵੀ ਇਕੱਠਾ ਕੀਤਾ, ਜਿਸ ਨੂੰ ਫੋਰੈਂਸਿਕ ਜਾਂਚ ਲਈ ਭੇਜਿਆ ਜਾਵੇਗਾ। ਪੁਲਿਸ ਟੀਮਾਂ ਨੇ ਦੋ ਸ਼ੱਕੀ ਵਿਅਕਤੀਆਂ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਵੀ ਲਿਆ ਹੈ।

ਜ਼ਿਕਰਯੋਗ ਹੈ ਕਿ ਅਜਿਹੀਆਂ ਛਾਪੇਮਾਰੀਆਂ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਦਿਆਂ ਸਮਾਜ ਵਿਰੋਧੀ ਤੱਤਾਂ ਵਿੱਚ ਡਰ ਪੈਦਾ ਕਰਨ ਵਿੱਚ ਵਧੇਰੇ ਮਦਦਗਾਰ ਸਾਬਿਤ ਹੁੰਦੀਆਂ ਹਨ।

 

Have something to say? Post your comment

 

ਪੰਜਾਬ

ਖ਼ਾਲਸਾ ਕਾਲਜ ਪਬਲਿਕ ਸਕੂਲ ਨੂੰ ਰੱਖਿਆ ਮੰਤਰਾਲੇ ਵੱਲੋਂ ਨਵੇਂ ਸੈਨਿਕ ਸਕੂਲ ਵਜੋਂ ਮਿਲੀ ਪ੍ਰਵਾਨਗੀ

ਵਰਲਡ ਸਿੱਖ ਚੈਂਬਰ ਆਫ ਕਮਰਸ ਦੀ ਸਮੁੱਚੀ ਟੀਮ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਵਿਖੇ ਨਤਮਸਤਕ ਹੋਈ

ਪਹਿਲੇ ਵਿਸ਼ਵ ਯੁੱਧ ਚ ਦਿੱਤੇ ਬਲੀਦਾਨ ਲਈ ਸਿੱਖ ਤੇ ਪੰਜਾਬ ਰੈਜੀਮੈਂਟ ਦੇ ਬਹਾਦਰਾਂ ਦੀ ਪੰਜਾਬ ਚ ਯਾਦਗਾਰ ਬਣਾਉਣ ਦੀ ਤਜਵੀਜ਼

ਪਟਿਆਲਾ ਸੜਕ ਹਾਦਸਾ :  ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਵੱਲੋਂ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਤੋਂ ਰਿਪੋਰਟ ਤਲਬ

ਦੇਸ਼ ਵਿੱਚ ਉੱਤੇ ਬਣੀ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਕੰਟਰੋਲ ਰੂਮ ਸਥਾਪਤ

ਬੀਬੀਐਮਬੀ ਦੇ ਪਾਣੀਆਂ ਨੂੰ ਚੋਰੀ ਕਰਨ ਦੇ ਨਾਪਾਕ ਇਰਾਦੇ ਨੂੰ ਨਾਕਾਮ ਕੀਤਾ ਪੰਜਾਬ ਨੇ- ਮੁੱਖ ਮੰਤਰੀ

ਜਲੰਧਰ ਵਾਸੀ ਸ਼ਰਧਾਲੂ ਪਰਿਵਾਰ ਵੱਲੋਂ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਵੱਡੀ ਮਾਤਰਾ ’ਚ ਰਸਦਾਂ ਭੇਟ

ਪਿਛਲੇ 10 ਦਿਨਾਂ ਅੰਦਰ ਬੇਨਕਾਬ ਕੀਤਾ ਗਿਆ ਜੱਸਾ ਦੁਆਰਾ ਸਮਰਥਿਤ ਇਹ ਤੀਜਾ ਮਾਡਿਊਲ

ਵਿਦੇਸ਼ੀ ਗੈਂਗਸਟਰ ਸੋਨੂੰ ਖੱਤਰੀ ਦਾ ਮੁੱਖ ਸਾਥੀ ਖਰੜ ਤੋਂ ਗ੍ਰਿਫ਼ਤਾਰ, ਤਿੰਨ ਪਿਸਤੌਲ ਬਰਾਮਦ

ਮੁੱਖ ਮੰਤਰੀ ਨੇ ਪਟਿਆਲਾ ਵਿੱਚ ਵਾਪਰੇ ਸੜਕ ਹਾਦਸੇ ਵਿੱਚ ਸਕੂਲੀ ਵਿਦਿਆਰਥੀਆਂ ਦੀ ਮੌਤ 'ਤੇ ਦੁੱਖ ਪ੍ਰਗਟ ਕੀਤਾ