ਪੰਜਾਬ

ਮੁੱਖ ਮੰਤਰੀ ਦਾ ਪ੍ਰਤਾਪ ਸਿੰਘ ਬਾਜਵਾ (ਭਾਜਪਾ) ਨੂੰ ਕਰਾਰਾ ਜਵਾਬ; ਦਿਨੇ ਸੁਪਨੇ ਲੈਣੇ ਛੱਡੋ, ਤੁਹਾਡੇ ਮੁੱਖ ਮੰਤਰੀ ਬਣਨ ਦੇ ਸੁਪਨੇ ਦੀ ਹੋ ਚੁੱਕੀ ਹੈ ਭਰੂਣ ਹੱਤਿਆ

ਕੌਮੀ ਮਾਰਗ ਬਿਊਰੋ | September 26, 2023 06:43 PM

ਚੰਡੀਗੜ੍ਹ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ (ਭਾਜਪਾ) ਨੂੰ ਚੁਣੌਤੀ ਦਿੰਦਿਆਂ ਆਖਿਆ ਕਿ ਉਹ ਦਿਨੇ ਸੁਪਨੇ ਲੈਣੇ ਛੱਡ ਦੇਣ ਕਿਉਂਕਿ ਉਨ੍ਹਾਂ ਦੀਆਂ ਸੂਬੇ ਦਾ ਮੁੱਖ ਮੰਤਰੀ ਬਣਨ ਦੀਆਂ ਖਾਹਿਸ਼ਾਂ ਕਦੇ ਵੀ ਹਕੀਕੀ ਰੂਪ ਨਹੀਂ ਲੈਣਗੀਆਂ।

ਇੱਥੇ ਜਾਰੀ ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਬਾਜਵਾ (ਭਾਜਪਾ) ਇਸ ਮੁੱਦੇ ਉਤੇ ਨਿਰਾਧਾਰ ਬਿਆਨ ਜਾਰੀ ਕਰ ਕੇ ਹਵਾਈ ਕਿਲੇ ਉਸਾਰ ਰਹੇ ਹਨ। ਉਨ੍ਹਾਂ ਕਿਹਾ ਕਿ ਬਾਜਵਾ ਦੇ ਇਹ ਖ਼ਿਆਲੀ ਬਿਆਨ ਉਨ੍ਹਾਂ ਦੀ ਪੰਜਾਬ ਦਾ ਮੁੱਖ ਮੰਤਰੀ ਬਣਨ ਦੀ ਇੱਛਾ ਤੋਂ ਪ੍ਰੇਰਿਤ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਾਂਗਰਸ ਨੇ ਪਹਿਲਾਂ ਹੀ ਬੀਤੇ ਸਮੇਂ ਵਿੱਚ ਵਿਰੋਧੀ ਧਿਰ ਦੇ ਆਗੂ ਦੇ ਸੁਪਨੇ ਦੀ ਭਰੂਣ ਹੱਤਿਆ ਕਰ ਦਿੱਤੀ ਸੀ ਅਤੇ ਹੁਣ ਫਿਰ ਉਨ੍ਹਾਂ ਦੀਆਂ ਇੱਛਾਵਾਂ ਨੂੰ ਕਦੇ ਬੂਰ ਨਹੀਂ ਪਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਕਿੰਨੀ ਅਜੀਬ ਗੱਲ ਹੈ ਕਿ ਬਾਜਵਾ ਜਮਹੂਰੀ ਤੌਰ ਉਤੇ ਚੁਣੀ ਸਰਕਾਰ ਨੂੰ ਭੰਗ ਕਰਨ ਦੀ ਗੱਲ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜੇ ਬਾਜਵਾ ਇੰਨੇ ਹੀ ਦਲੇਰ ਹਨ ਤਾਂ ਉਨ੍ਹਾਂ ਨੂੰ ਇਸ ਮੁੱਦੇ ਉਤੇ ਆਪਣੀ ਹਾਈ ਕਮਾਂਡ ਨਾਲ ਗੱਲ ਜ਼ਰੂਰ ਕਰਨੀ ਚਾਹੀਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਰੋਧੀ ਧਿਰ ਦੇ ਆਗੂ ਇਸ ਮੁੱਦੇ ਉਤੇ ਹਵਾਈ ਕਿਲੇ ਉਸਾਰ ਕੇ ਲੋਕਾਂ ਨੂੰ ਗੁਮਰਾਹ ਕਰਨ ਲਈ ਨਿਰਾਧਾਰ ਤੇ ਤਰਕਹੀਣ ਬਿਆਨ ਜਾਰੀ ਕਰ ਰਹੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਸਾਨੂੰ ਪੰਜਾਬ ਦੇ ਤਿੰਨ ਕਰੋੜ ਤੋਂ ਵੱਧ ਲੋਕਾਂ ਨੇ ਚੁਣਿਆ ਹੈ ਅਤੇ ਬਾਜਵਾ ਨੂੰ ਸੱਤਾ ਹਾਸਲ ਕਰਨ ਲਈ ਆਪਣੇ ਨਾਪਾਕ ਮਨਸੂਬਿਆਂ ਦੇ ਕਾਮਯਾਬ ਹੋਣ ਦੇ ਸੁਪਨੇ ਲੈਣੇ ਛੱਡ ਦੇਣੇ ਚਾਹੀਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਰੋਧੀ ਧਿਰ ਦੇ ਆਗੂ ਲੋਕਾਂ ਦੇ ਫ਼ਤਵੇ ਨਾਲ ਖਿਲਵਾੜ ਕਰਨ ਤੋਂ ਬਾਜ਼ ਆਉਣ, ਨਹੀਂ ਤਾਂ ਸੂਬੇ ਦੇ ਬਸ਼ਿੰਦੇ ਉਨ੍ਹਾਂ ਨੂੰ ਇਸ ਗੁਨਾਹ ਲਈ ਸਬਕ ਸਿਖਾ ਦੇਣਗੇ। ਉਨ੍ਹਾਂ ਬਾਜਵਾ ਨੂੰ ਚੇਤੇ ਕਰਵਾਇਆ ਕਿ ਉਹ (ਮੁੱਖ ਮੰਤਰੀ) ਲੋਕਾਂ ਦੇ ਆਗੂ ਹਨ, ਜਦੋਂ ਕਿ ਵਿਰੋਧੀ ਧਿਰ ਦੇ ਆਗੂ ਆਪਣੀਆਂ ਗੁੱਝੀਆਂ ਚਲਾਕੀਆਂ ਲਈ ਬਦਨਾਮ ਹਨ।

 

Have something to say? Post your comment

 

ਪੰਜਾਬ

ਖ਼ਾਲਸਾ ਕਾਲਜ ਪਬਲਿਕ ਸਕੂਲ ਨੂੰ ਰੱਖਿਆ ਮੰਤਰਾਲੇ ਵੱਲੋਂ ਨਵੇਂ ਸੈਨਿਕ ਸਕੂਲ ਵਜੋਂ ਮਿਲੀ ਪ੍ਰਵਾਨਗੀ

ਵਰਲਡ ਸਿੱਖ ਚੈਂਬਰ ਆਫ ਕਮਰਸ ਦੀ ਸਮੁੱਚੀ ਟੀਮ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਵਿਖੇ ਨਤਮਸਤਕ ਹੋਈ

ਪਹਿਲੇ ਵਿਸ਼ਵ ਯੁੱਧ ਚ ਦਿੱਤੇ ਬਲੀਦਾਨ ਲਈ ਸਿੱਖ ਤੇ ਪੰਜਾਬ ਰੈਜੀਮੈਂਟ ਦੇ ਬਹਾਦਰਾਂ ਦੀ ਪੰਜਾਬ ਚ ਯਾਦਗਾਰ ਬਣਾਉਣ ਦੀ ਤਜਵੀਜ਼

ਪਟਿਆਲਾ ਸੜਕ ਹਾਦਸਾ :  ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਵੱਲੋਂ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਤੋਂ ਰਿਪੋਰਟ ਤਲਬ

ਦੇਸ਼ ਵਿੱਚ ਉੱਤੇ ਬਣੀ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਕੰਟਰੋਲ ਰੂਮ ਸਥਾਪਤ

ਬੀਬੀਐਮਬੀ ਦੇ ਪਾਣੀਆਂ ਨੂੰ ਚੋਰੀ ਕਰਨ ਦੇ ਨਾਪਾਕ ਇਰਾਦੇ ਨੂੰ ਨਾਕਾਮ ਕੀਤਾ ਪੰਜਾਬ ਨੇ- ਮੁੱਖ ਮੰਤਰੀ

ਜਲੰਧਰ ਵਾਸੀ ਸ਼ਰਧਾਲੂ ਪਰਿਵਾਰ ਵੱਲੋਂ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਵੱਡੀ ਮਾਤਰਾ ’ਚ ਰਸਦਾਂ ਭੇਟ

ਪਿਛਲੇ 10 ਦਿਨਾਂ ਅੰਦਰ ਬੇਨਕਾਬ ਕੀਤਾ ਗਿਆ ਜੱਸਾ ਦੁਆਰਾ ਸਮਰਥਿਤ ਇਹ ਤੀਜਾ ਮਾਡਿਊਲ

ਵਿਦੇਸ਼ੀ ਗੈਂਗਸਟਰ ਸੋਨੂੰ ਖੱਤਰੀ ਦਾ ਮੁੱਖ ਸਾਥੀ ਖਰੜ ਤੋਂ ਗ੍ਰਿਫ਼ਤਾਰ, ਤਿੰਨ ਪਿਸਤੌਲ ਬਰਾਮਦ

ਮੁੱਖ ਮੰਤਰੀ ਨੇ ਪਟਿਆਲਾ ਵਿੱਚ ਵਾਪਰੇ ਸੜਕ ਹਾਦਸੇ ਵਿੱਚ ਸਕੂਲੀ ਵਿਦਿਆਰਥੀਆਂ ਦੀ ਮੌਤ 'ਤੇ ਦੁੱਖ ਪ੍ਰਗਟ ਕੀਤਾ