ਪੰਜਾਬ

ਪੰਜਾਬ ਦੀ ਐਨ.ਐਸ.ਐਸ. ਵਲੰਟੀਅਰ ਸ਼੍ਰੇਆ ਮੈਣੀ ਦੀ ਕੌਮੀ ਐਨ.ਐਸ.ਐਸ. ਐਵਾਰਡ ਲਈ ਚੋਣ

ਕੌਮੀ ਮਾਰਗ ਬਿਊਰੋ | September 26, 2023 07:39 PM

ਚੰਡੀਗੜ੍ਹ-ਪੰਜਾਬ ਦੀ ਐਨ.ਐਸ.ਐਸ. ਵਲੰਟੀਅਰ ਸ਼੍ਰੇਆ ਮੈਣੀ ਨੂੰ ਉਨ੍ਹਾਂ ਦੇ ਸ਼ਾਨਦਾਰ ਲੋਕ ਭਲਾਈ ਦੇ ਕਾਰਜਾਂ ਅਤੇ ਐਨ.ਐਸ.ਐਸ. ਵਲੰਟੀਅਰ ਵਜੋਂ ਉਤਸ਼ਾਹੀ ਭਾਵਨਾ ਨਾਲ ਦੇਸ਼ ਦੀ ਸੇਵਾ ਕਰਨ ਲਈ ਕੇਂਦਰੀ ਯੁਵਕ ਮਾਮਲੇ ਅਤੇ ਖੇਡ ਮੰਤਰਾਲੇ ਵੱਲੋਂ 2021-22 ਲਈ ਐਨ.ਐਸ.ਐਸ. ਐਵਾਰਡ (ਵਲੰਟੀਅਰ ਸ਼੍ਰੇਣੀ) ਲਈ ਚੁਣਿਆ ਗਿਆ ਹੈ।

ਖੇਡਾਂ ਅਤੇ ਯੁਵਕ ਸੇਵਾਵਾਂ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਉਨ੍ਹਾਂ ਨੂੰ ਇਸ ਵੱਕਾਰੀ ਪੁਰਸਕਾਰ ਲਈ ਚੁਣੇ ਜਾਣ 'ਤੇ ਵਧਾਈ ਦਿੰਦਿਆਂ ਕਿਹਾ ਕਿ ਇਹ ਪੰਜਾਬ ਲਈ ਮਾਣ ਵਾਲੀ ਗੱਲ ਹੈ। ਸ਼੍ਰੇਆ ਮੈਣੀ ਪੰਜਾਬ ਦੇ ਉਨ੍ਹਾਂ ਨੌਜਵਾਨਾਂ ਲਈ ਮਾਰਗਦਰਸ਼ਕ ਹੈ, ਜਿਨ੍ਹਾਂ ਨੇ ਐਨ.ਐਸ.ਐਸ. ਵਲੰਟੀਅਰ ਵਜੋਂ ਸਮਾਜ ਸੇਵਾ ਦੇ ਖੇਤਰ ਵਿੱਚ ਵਡਮੁੱਲੀਆਂ ਸੇਵਾਵਾਂ ਨਿਭਾਈਆਂ ਹਨ।
ਏਪੀਜੇ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਇੰਜਨੀਅਰਿੰਗ ਟੈਕਨੀਕਲ ਕੈਂਪਸ, ਜਲੰਧਰ ਦੇ ਇਸ ਵਿਦਿਆਰਥੀ ਨੇ ਜਲੰਧਰ ਜ਼ਿਲ੍ਹੇ ਵਿੱਚ ਕੋਵਿਡ-19 ਬਾਰੇ ਜਾਗਰੂਕਤਾ ਪੈਦਾ ਕਰਨ ਸਬੰਧੀ ਗਤੀਵਿਧੀਆਂ ਅਤੇ ਵੱਖ-ਵੱਖ ਟੀਕਾਕਰਨ ਕੈਂਪਾਂ ਵਿੱਚ ਹਿੱਸਾ ਲਿਆ ਸੀ। ਉਨ੍ਹਾਂ ਵੱਲੋਂ ਕੀਤੇ ਮੁੱਖ ਕੰਮਾਂ ਵਿੱਚ ਸਵੱਛ ਭਾਰਤ ਅਭਿਆਨ, ਵਾਤਾਵਰਣ ਦੀ ਸੰਭਾਲ, ਲੋੜਵੰਦਾਂ ਨੂੰ ਗਰਮ ਕਪੜੇ ਪ੍ਰਦਾਨ ਕਰਨਾ, ਬੇਸਹਾਰਾ ਬੱਚਿਆਂ ਲਈ ਸਟੇਸ਼ਨਰੀ ਆਈਟਮਾਂ ਅਤੇ ਸ਼ੈਲਟਰ ਹੋਮਜ਼ ਵਿੱਚ ਸੁੱਕੇ ਭੋਜਨ ਦੀਆਂ ਵਸਤੂਆਂ ਸ਼ਾਮਲ ਹਨ। ਗੋਦ ਲਏ ਪਿੰਡਾਂ ਨੂੰ ਬੇਟੀ ਬਚਾਓ ਬੇਟੀ ਪੜ੍ਹਾਓ, ਉੱਜਵਲਾ ਯੋਜਨਾ ਅਤੇ ਪ੍ਰਧਾਨ ਮੰਤਰੀ ਬੀਮਾ ਯੋਜਨਾ ਵਰਗੀਆਂ ਵੱਖ-ਵੱਖ ਯੋਜਨਾਵਾਂ ਬਾਰੇ ਜਾਗਰੂਕ ਕੀਤਾ ਗਿਆ। ਉਨ੍ਹਾਂ ਨੇ ਪਰਾਲੀ ਸਾੜਨ, ਪਲਾਸਟਿਕ ਦੇ ਖ਼ਤਰਿਆਂ ਅਤੇ ਵਾਤਾਵਰਣ, ਕਿਸਾਨਾਂ ਅਤੇ ਖਪਤਕਾਰਾਂ ਲਈ ਬਾਜਰੇ ਦੀ ਮਹੱਤਤਾ ਬਾਰੇ ਵੀ ਜਾਗਰੂਕਤਾ ਪੈਦਾ ਕਰਨ ਸਬੰਧੀ ਗਤੀਵਿਧੀਆਂ ਨੂੰ ਸਰਗਰਮੀ ਨਾਲ ਹਿੱਸਾ ਲਿਆ।

ਭਾਰਤ ਦੇ ਰਾਸ਼ਟਰਪਤੀ 29 ਸਤੰਬਰ ਨੂੰ ਰਾਸ਼ਟਰਪਤੀ ਭਵਨ, ਨਵੀਂ ਦਿੱਲੀ ਵਿਖੇ ਸ਼੍ਰੇਆ ਮੈਣੀ ਨੂੰ 1, 00, 000/- ਰੁਪਏ ਦੇ ਨਕਦ ਇਨਾਮ, ਸਰਟੀਫਿਕੇਟ ਅਤੇ ਸਿਲਵਰ ਮੈਡਲ ਸਮੇਤ ਐਨ.ਐਸ.ਐਸ ਐਵਾਰਡ (ਵਲੰਟੀਅਰ ਸ਼੍ਰੇਣੀ) ਨਾਲ ਸਨਮਾਨਿਤ ਕਰਨਗੇ।

 

Have something to say? Post your comment

 

ਪੰਜਾਬ

ਜੰਗ ਕਿਸੇ ਸਮੱਸਿਆ ਦਾ ਹੱਲ ਨਹੀਂ ਇਹ ਸਿਰਫ਼ ਮੌਤ ਤੇ ਤਬਾਹੀ ਹੀ ਲੈ ਕੇ ਆਉਂਦੀ ਹੈ : ਬਾਪੂ ਤਰਸੇਮ ਸਿੰਘ

'ਦੀ ਵਾਇਰ' ਯੂ ਟਿਊਬ ਚੈਨਲ ਨੂੰ ਬਲੌਕ ਕਰਨ ਨਾਲ ਸੱਚ ਦੀ ਆਵਾਜ਼ ਨੂੰ ਦਬਾਇਆ ਨਹੀਂ ਜਾ ਸਕੇਗਾ: ਦੱਤ, ਖੰਨਾ

ਮੁੱਖ ਮੰਤਰੀ ਨੇ ਕੈਬਨਿਟ ਮੰਤਰੀਆਂ ਨੂੰ ਸੰਵੇਦਨਸ਼ੀਲ ਇਲਾਕਿਆਂ ਵਿੱਚ ਡੇਰਾ ਲਾਉਣ ਦੇ ਆਦੇਸ਼ ਦਿੱਤੇ

ਸਰਕਾਰੀ ਹਸਪਤਾਲ ਕਲਾਨੌਰ ਵਿੱਚ ਐਮਰਜੈਂਸੀ ਸਿਹਤ ਸੇਵਾਵਾਂ ਦਾ ਜਾਇਜ਼ਾ ਲਿਆ

ਮੰਤਰੀ ਮੰਡਲ ਨੇ ਪੰਜਾਬ ਦੀ ਭਲਾਈ, ਸੁਰੱਖਿਆ ਤੇ ਵਿਕਾਸ ਨੂੰ ਧਿਆਨ ਵਿੱਚ ਰੱਖਦਿਆਂ ਮਹੱਤਵਪੂਰਨ ਫੈਸਲੇ ਲਏ

ਭਾਰਤ ਪਾਕਿਸਤਾਨ ਤਣਾਓ ਦੌਰਾਨ ਜਥੇਦਾਰ ਸ਼੍ਰੀ ਅਕਾਲ ਤਖਤ ਨੇ ਸਰਹੱਦੀ ਪਿੰਡਾਂ ਦਾ ਕੀਤਾ ਦੌਰਾ

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਦੱਖਣ ਏਸ਼ੀਆ ਖ਼ਿੱਤੇ ਵਿੱਚ ਸੁੱਖ ਸ਼ਾਂਤੀ ਲਈ ਕੀਤੀ ਅਰਦਾਸ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ

ਭਾਰਤ-ਪਾਕਿ ਤਣਾਅ ਦੌਰਾਨ ਸਾਰੇ ਪੰਜਾਬੀ ਭਾਰਤੀ ਫੌਜਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਨ: ਸੰਧਵਾਂ

ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਪੁੰਛ ’ਚ ਹਮਲੇ ਦੌਰਾਨ ਜ਼ਖ਼ਮੀ ਹੋਏ ਸਿੱਖਾਂ ਹਾਲ ਜਾਣਿਆ

ਗੁਰੂ ਦੀਆਂ ਲਾਡਲੀਆਂ ਨਿਹੰਗ ਸਿੰਘ ਫੌਜਾਂ ਵੀ ਜੰਗ ਲਈ ਤਿਆਰ ਬਰ ਤਿਆਰ ਹਨ: ਬਾਬਾ ਬਲਬੀਰ ਸਿੰਘ