ਪੰਜਾਬ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 35 ਕੈਡਿਟਾਂ ਵੱਲੋਂ ਐਨ.ਡੀ.ਏ. ਪ੍ਰੀਖਿਆ ਪਾਸ

ਕੌਮੀ ਮਾਰਗ ਬਿਊਰੋ | September 27, 2023 10:08 PM

ਚੰਡੀਗੜ੍ਹ-ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.), ਐਸ.ਏ.ਐਸ. ਨਗਰ (ਮੋਹਾਲੀ) ਦੇ 35 ਕੈਡਿਟਾਂ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ ਯੂ.ਪੀ.ਐਸ.ਸੀ. ਵੱਲੋਂ ਲਈ ਗਈ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.)-2 ਦੀ ਲਿਖਤੀ ਪ੍ਰੀਖਿਆ ਪਾਸ ਕਰ ਲਈ ਹੈ। ਜ਼ਿਕਰਯੋਗ ਹੈ ਕਿ ਸੰਸਥਾ ਦੇ 12ਵੇਂ ਕੋਰਸ ਦੇ 46 ਕੈਡਿਟਾਂ ਨੇ ਇਹ ਪ੍ਰੀਖਿਆ ਦਿੱਤੀ ਸੀ, ਜਿਨ੍ਹਾਂ ਵਿੱਚੋਂ 35 ਕੈਡਿਟਾਂ (76.08 ਫ਼ੀਸਦੀ) ਨੇ ਐਨ.ਡੀ.ਏ. ਦਾਖਲਾ ਪ੍ਰੀਖਿਆ ਪਾਸ ਕੀਤੀ। ਇਸ ਤਰ੍ਹਾਂ ਇੰਸਟੀਚਿਊਟ ਨੇ ਆਪਣੀ ਸਥਾਪਨਾ ਤੋਂ ਹੁਣ ਤੱਕ ਦੀ ਸਭ ਤੋਂ ਵੱਧ ਪਾਸ ਪ੍ਰਤੀਸ਼ਤਤਾ ਹਾਸਲ ਕੀਤੀ ਹੈ।
ਜ਼ਿਕਰਯੋਗ ਹੈ ਕਿ ਮਹਾਰਾਜਾ ਰਣਜੀਤ ਸਿੰਘ ਏ.ਐਫ਼.ਪੀ.ਆਈ. ਦੇ ਪਿਛਲੇ 11ਵੇਂ ਕੋਰਸ ਦੇ 26 ਵਿੱਚੋਂ 19 ਕੈਡਿਟਾਂ ਨੇ ਵੀ ਪ੍ਰੀਖਿਆ ਪਾਸ ਕੀਤੀ ਸੀ। ਇਨ੍ਹਾਂ ਕੈਡਿਟਾਂ ਨੂੰ ਹੁਣ ਇੰਸਟੀਚਿਊਟ ਵਿੱਚ ਸਰਵਿਸਿਜ਼ ਸਿਲੈਕਸ਼ਨ ਬੋਰਡ (ਐਸ.ਐਸ.ਬੀ.) ਦੀ ਇੰਟਰਵਿਊ ਲਈ ਸਿਖਲਾਈ ਦਿੱਤੀ ਜਾਵੇਗੀ।

ਕੈਡਿਟਾਂ ਨੂੰ ਉਨ੍ਹਾਂ ਦੀ ਇਸ ਸਫ਼ਲਤਾ ਲਈ ਵਧਾਈ ਦਿੰਦਿਆਂ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਭਾਰਤੀ ਫੌਜ ਵਿਸ਼ਵ ਭਰ ਦੀਆਂ ਉੱਚਤਮ ਫੌਜਾਂ ਵਿੱਚੋਂ ਇੱਕ ਹੈ। ਆਰਮਡ ਫੋਰਸਿਸਜ਼ ਵਿੱਚ ਸ਼ਾਮਲ ਹੋਣਾ ਦੇਸ਼ ਦੇ ਮਾਨ-ਸਨਮਾਨ ਨੂੰ ਬਰਕਰਾਰ ਰੱਖਣ ਪ੍ਰਤੀ ਵੱਡੀ ਜ਼ਿੰਮੇਵਾਰੀ ਹੈ। ਕੈਬਨਿਟ ਮੰਤਰੀ ਨੇ ਸਾਰੇ ਕੈਡਿਟਾਂ ਨੂੰ ਉਨ੍ਹਾਂ ਦੇ ਸੁਨਹਿਰੀ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇਸ਼ ਦੀ ਸੇਵਾ ਕਰਨ ਲਈ ਰੱਖਿਆ ਸੇਵਾਵਾਂ ਵਿੱਚ ਭਰਤੀ ਹੋਣ ਦੇ ਚਾਹਵਾਨ ਸੂਬੇ ਦੇ ਨੌਜਵਾਨਾਂ ਦੀ ਇੱਛਾ ਨੂੰ ਪੂਰਾ ਕਰਨ ਲਈ ਵਚਨਬੱਧ ਹੈ।
ਮਹਾਰਾਜਾ ਰਣਜੀਤ ਸਿੰਘ ਏ.ਐਫ.ਪੀ.ਆਈ. ਦੇ ਡਾਇਰੈਕਟਰ ਮੇਜਰ ਜਨਰਲ ਅਜੈ ਐਚ. ਚੌਹਾਨ (ਸੇਵਾਮੁਕਤ) ਨੇ ਦੱਸਿਆ ਕਿ ਇਸ ਇੰਸਟੀਚਿਊਟ ਦੀ ਸਥਾਪਨਾ ਤੋਂ ਲੈ ਕੇ ਹੁਣ ਤੱਕ ਇਸ ਦੇ ਕੁੱਲ 217 ਕੈਡਿਟ ਵੱਖ-ਵੱਖ ਸਰਵਿਸ ਟਰੇਨਿੰਗ ਅਕੈਡਮੀਆਂ ਵਿੱਚ ਸ਼ਾਮਲ ਹੋ ਚੁੱਕੇ ਹਨ ਅਤੇ ਇਸ ਸੰਸਥਾ ਦੇ 141 ਸਾਬਕਾ ਵਿਦਿਆਰਥੀ ਰੱਖਿਆ ਸੇਵਾਵਾਂ ਵਿੱਚ ਕਮਿਸ਼ਨਡ ਅਫਸਰ ਵਜੋਂ ਨਿਯੁਕਤ ਹੋਏ ਹਨ। ਇਸ ਤੋਂ ਇਲਾਵਾ ਇੰਸਟੀਚਿਊਟ ਦੇ 10 ਕੈਡਿਟਾਂ ਨੇ ਐਸ.ਐਸ.ਬੀ. ਦੀ ਪ੍ਰੀਖਿਆ ਪਾਸ ਕਰ ਲਈ ਹੈ ਅਤੇ ਮੈਰਿਟ ਸੂਚੀ ਦੀ ਉਡੀਕ ਕਰ ਰਹੇ ਹਨ, ਜਦੋਂਕਿ 08 ਕੈਡਿਟ ਐਸ.ਐਸ.ਬੀ. ਪ੍ਰੀਖਿਆ ਦੀ ਉਡੀਕ ਵਿੱਚ ਹਨ। ਉਨ੍ਹਾਂ ਨੇ ਪਾਸ ਹੋਏ ਕੈਡਿਟਾਂ ਨੂੰ ਐਸ.ਐਸ.ਬੀ. ਸਿਖਲਾਈ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਤਾਂ ਜੋ ਉਨ੍ਹਾਂ ਦਾ ਐਨ.ਡੀ.ਏ. ਦਾ ਸੁਪਨਾ ਸਾਕਾਰ ਹੋ ਸਕੇ।

Have something to say? Post your comment

 

ਪੰਜਾਬ

ਜੰਗ ਕਿਸੇ ਸਮੱਸਿਆ ਦਾ ਹੱਲ ਨਹੀਂ ਇਹ ਸਿਰਫ਼ ਮੌਤ ਤੇ ਤਬਾਹੀ ਹੀ ਲੈ ਕੇ ਆਉਂਦੀ ਹੈ : ਬਾਪੂ ਤਰਸੇਮ ਸਿੰਘ

'ਦੀ ਵਾਇਰ' ਯੂ ਟਿਊਬ ਚੈਨਲ ਨੂੰ ਬਲੌਕ ਕਰਨ ਨਾਲ ਸੱਚ ਦੀ ਆਵਾਜ਼ ਨੂੰ ਦਬਾਇਆ ਨਹੀਂ ਜਾ ਸਕੇਗਾ: ਦੱਤ, ਖੰਨਾ

ਮੁੱਖ ਮੰਤਰੀ ਨੇ ਕੈਬਨਿਟ ਮੰਤਰੀਆਂ ਨੂੰ ਸੰਵੇਦਨਸ਼ੀਲ ਇਲਾਕਿਆਂ ਵਿੱਚ ਡੇਰਾ ਲਾਉਣ ਦੇ ਆਦੇਸ਼ ਦਿੱਤੇ

ਸਰਕਾਰੀ ਹਸਪਤਾਲ ਕਲਾਨੌਰ ਵਿੱਚ ਐਮਰਜੈਂਸੀ ਸਿਹਤ ਸੇਵਾਵਾਂ ਦਾ ਜਾਇਜ਼ਾ ਲਿਆ

ਮੰਤਰੀ ਮੰਡਲ ਨੇ ਪੰਜਾਬ ਦੀ ਭਲਾਈ, ਸੁਰੱਖਿਆ ਤੇ ਵਿਕਾਸ ਨੂੰ ਧਿਆਨ ਵਿੱਚ ਰੱਖਦਿਆਂ ਮਹੱਤਵਪੂਰਨ ਫੈਸਲੇ ਲਏ

ਭਾਰਤ ਪਾਕਿਸਤਾਨ ਤਣਾਓ ਦੌਰਾਨ ਜਥੇਦਾਰ ਸ਼੍ਰੀ ਅਕਾਲ ਤਖਤ ਨੇ ਸਰਹੱਦੀ ਪਿੰਡਾਂ ਦਾ ਕੀਤਾ ਦੌਰਾ

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਦੱਖਣ ਏਸ਼ੀਆ ਖ਼ਿੱਤੇ ਵਿੱਚ ਸੁੱਖ ਸ਼ਾਂਤੀ ਲਈ ਕੀਤੀ ਅਰਦਾਸ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ

ਭਾਰਤ-ਪਾਕਿ ਤਣਾਅ ਦੌਰਾਨ ਸਾਰੇ ਪੰਜਾਬੀ ਭਾਰਤੀ ਫੌਜਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਨ: ਸੰਧਵਾਂ

ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਪੁੰਛ ’ਚ ਹਮਲੇ ਦੌਰਾਨ ਜ਼ਖ਼ਮੀ ਹੋਏ ਸਿੱਖਾਂ ਹਾਲ ਜਾਣਿਆ

ਗੁਰੂ ਦੀਆਂ ਲਾਡਲੀਆਂ ਨਿਹੰਗ ਸਿੰਘ ਫੌਜਾਂ ਵੀ ਜੰਗ ਲਈ ਤਿਆਰ ਬਰ ਤਿਆਰ ਹਨ: ਬਾਬਾ ਬਲਬੀਰ ਸਿੰਘ