ਪੰਜਾਬ

ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦੇ ਨਾਂ ਰਿਹਾ ਮੁੱਖ ਮੰਤਰੀ ਦੇ ਧੂਰੀ ਦਫ਼ਤਰ ਅੱਗੇ ਪੱਕੇ ਮੋਰਚੇ ਦਾ ਨੌਵਾਂ ਦਿਨ 

ਕੌਮੀ ਮਾਰਗ ਬਿਊਰੋ/ ਦਲਜੀਤ ਕੌਰ | September 28, 2023 09:00 PM
 
 
ਧੂਰੀ-ਨਹਿਰੀ ਪਾਣੀ ਪ੍ਰਾਪਤੀ ਲਈ ਮੁੱਖ ਮੰਤਰੀ ਭਗਵੰਤ ਮਾਨ ਦੇ ਧੂਰੀ ਦਫ਼ਤਰ ਅੱਗੇ ਲੱਗੇ ਪੱਕੇ ਦਿਨ ਰਾਤ ਦੇ ਮੋਰਚੇ ਦਾ ਨੌਵਾਂ ਦਿਨ ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਜੀ ਦੇ ਨਾਮ ਰਿਹਾ, ਜਿੱਥੇ ਅੱਜ ਦੇ ਦਿਨ ਸਾਰੇ ਬੁਲਾਰਿਆਂ ਨੇ ਸਰਦਾਰ ਭਗਤ ਸਿੰਘ ਜੀ ਦੇ ਜਨਮ ਦਿਹਾੜੇ ਤੇ ਵਧਾਈਆਂ ਦਿੱਤੀਆਂ ਉਥੇ ਹੀ ਉਸ ਮਹਾਨ ਰੂਹ ਦੇ ਨਕਸ਼ੇ ਕਦਮਾਂ ਤੇ ਚੱਲਣ ਦੀ ਅਪੀਲ ਕੀਤੀ। 
 
ਇਸ ਮੌਕੇ ਨਹਿਰੀ ਪਾਣੀਂ ਪ੍ਰਾਪਤੀ ਸੰਘਰਸ਼ ਕਮੇਟੀ ਦੇ ਪ੍ਰਧਾਨ ਜਰਨੈਲ ਸਿੰਘ ਜਹਾਂਗੀਰ ਨੇ ਕੱਲ੍ਹ ਮੁੱਖ ਮੰਤਰੀ ਦਾ ਪੁਤਲਾ ਫੂਕ ਕੇ ਪ੍ਰਦਰਸ਼ਨ ਕਰਨ ਲਈ ਸਾਰੇ ਸ਼ਮੂਲੀਅਤ ਕਰਨ ਵਾਲੇ ਜੁਝਾਰੂ ਲੋਕਾਂ ਦਾ ਜ਼ਾਬਤੇ ਵਿੱਚ ਰਹਿਣ ਅਤੇ ਇਸ ਪਹਿਲੇ ਐਕਸ਼ਨ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਲਈ ਧੰਨਵਾਦ ਕੀਤਾ।
           
 
ਇਸ ਮੌਕੇ ਸੰਬੋਧਨ ਕਰਦਿਆਂ ਨਹਿਰੀ ਪਾਣੀ ਪ੍ਰਾਪਤੀ ਸੰਘਰਸ਼ ਕਮੇਟੀ ਦੇ ਜਨਰਲ ਸਕੱਤਰ ਪਰਮੇਲ ਸਿੰਘ ਹਥਨ, ਸੁਖਵਿੰਦਰ ਸਿੰਘ ਚੂੰਘਾਂ, ਮੇਹਰ ਸਿੰਘ ਈਸਾਪੁਰ, ਲਾਭ ਸਿੰਘ ਨੱਥੋਹੇੜੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦਾ ਨਾਂ ਵਰਤ ਕੇ ਸੱਤਾ ਪ੍ਰਾਪਤ ਕਰਨ ਵਾਲਾ ਮੁੱਖ ਮੰਤਰੀ ਭਗਤ ਸਿੰਘ ਦੇ ਵਿਚਾਰਾਂ ਤੋਂ ਕੋਹਾਂ ਦੂਰ ਹੈ, ਸਰਕਾਰ ਭਗਤ ਸਿੰਘ ਦੇ ਰੂਪ ਨੂੰ ਤਾਂ ਵਰਤ ਰਹੀ ਹੈ ਪਰ ਉਸਦੇ ਵਿਚਾਰ ਲੋਕਾਂ ਵਿੱਚ ਨਹੀਂ ਲੈ ਕੇ ਜਾਣਾ ਚਾਹੁੰਦੀ ਸਗੋਂ ਉਲਟ ਭੁਗਤ ਰਹੀ ਹੈ, ਕੁਦਰਤ ਦੀ ਦਾਤ ਪਾਣੀ ਤੇ ਪੰਜਾਬੀਆਂ ਦਾ ਹੱਕ ਹੈ, ਪਰ ਇਸ ਹੱਕ ਦੀ ਗੱਲ ਕਰਨ ਲਈ ਆਪਣੇ ਦਫ਼ਤਰ ਅੱਗੇ ਬੈਠੇ ਆਪਣੇ ਇਲਾਕੇ ਦੇ ਲੋਕਾਂ ਨੂੰ ਅੱਖੋਂ ਪਰੋਖੇ ਕਰਕੇ ਮੁੱਖ ਮੰਤਰੀ ਕਿਵੇਂ ਭਗਤ ਸਿੰਘ ਦੇ ਵਿਚਾਰਾਂ ਦੀ ਗੱਲ ਕਰ ਸਕਦੇ ਹਨ, ਪਰ ਭਗਤ ਸਿੰਘ ਦੇ ਵਾਰਸ ਜੁਝਾਰੂ ਲੋਕ ਉਨ੍ਹਾਂ ਦੇ ਦੱਸੇ ਸੰਘਰਸ਼ ਦੇ ਰਾਹ ਤੇ ਚੱਲ ਕੇ ਆਪਣਾ ਪਾਣੀਆਂ ਦਾ ਹੱਕ ਜ਼ਰੂਰ ਪ੍ਰਾਪਤ ਕਰਨਗੇ। ਜਿਵੇਂ ਜਿਵੇਂ ਪੱਕੇ ਮੋਰਚੇ ਦੇ ਦਿਨ ਵੱਧ ਰਹੇ ਹਨ, ਉਵੇਂ ਉਵੇਂ ਲੋਕਾਂ ਵਿੱਚ ਲਗਾਤਾਰ ਗੁੱਸਾ ਵਧ ਰਿਹਾ ਹੈ, ਹੁਣ ਸੰਘਰਸ਼ੀ ਲੋਕ ਆਪਣੇ ਹੱਕ ਲੈਣ ਲਈ ਇਸ ਸਰਕਾਰ ਦੇ ਨੱਕ ਵਿੱਚ ਦਮ ਕਰਨਗੇ। ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਹੋਰ ਤਿੱਖਾ ਹੋਵੇਗਾ।
 
 
ਅੱਜ ਦੇ ਰੋਸ਼ ਧਰਨੇ ਨੂੰ ਸੰਘਰਸ਼ ਕਮੇਟੀ ਦੇ ਆਗੂ ਮੱਘਰ ਸਿੰਘ ਭੂਦਨ, ਬੀਕੇਯੂ ਉਗਰਾਹਾਂ ਦੇ ਆਗੂ ਹਰਜੀਤ ਸਿੰਘ ਬਦੇਸ਼ਾ, ਕੁੱਲ ਹਿੰਦ ਕਿਸਾਨ ਸਭਾ ਦੇ ਸੂਬਾ ਆਗੂ ਮੇਜ਼ਰ ਸਿੰਘ ਪੁੰਨਾਵਾਲ, ਕਿਰਤੀ ਕਿਸਾਨ ਯੂਨੀਅਨ ਦੇ ਜਿਲ੍ਹਾ ਆਗੂ ਚਮਕੌਰ ਸਿੰਘ ਹਥਨ, ਬਿੱਕਰ ਸਿੰਘ ਕਾਤਰੋਂ, ਅਮਰੀਕ ਸਿੰਘ ਬਧਰਾਵਾਂ, ਕਰਮਜੀਤ ਸਿੰਘ ਸਤੀਪੁਰਾ, ਅਵਤਾਰ ਸਿੰਘ ਤਾਰੀ ਭੁੱਲਰਹੇੜੀ, ਉਗਰਾਹਾਂ ਦੇ ਆਗੂ ਗੁਰਮੇਲ ਸਿੰਘ ਟਿੱਬਾ, ਬਾਬੂ ਸਿੰਘ ਮੂਲੋਵਾਲ, ਨਾਜ਼ਰ ਸਿੰਘ ਠੂਲੀਵਾਲ, ਮਲਕੀਤ ਸਿੰਘ ਹੇੜੀਕੇ, ਚਰਨਜੀਤ ਕੌਰ ਮਾਮਦਪੁਰ, ਜਗਤਾਰ ਸਿੰਘ ਘਨੌਰ ਖੁਰਦ, ਜਸਵਿੰਦਰ ਸਿੰਘ ਬੱਲਮਗੜ੍ਹ, ਗੁਰਮੁੱਖ ਸਿੰਘ ਚੂੰਘਾਂ, ਜਗਤਾਰ ਸਿੰਘ ਭੂਦਨ ਨੇ ਸੰਬੋਧਨ ਕੀਤਾ।

Have something to say? Post your comment

 

ਪੰਜਾਬ

ਖ਼ਾਲਸਾ ਕਾਲਜ ਪਬਲਿਕ ਸਕੂਲ ਨੂੰ ਰੱਖਿਆ ਮੰਤਰਾਲੇ ਵੱਲੋਂ ਨਵੇਂ ਸੈਨਿਕ ਸਕੂਲ ਵਜੋਂ ਮਿਲੀ ਪ੍ਰਵਾਨਗੀ

ਵਰਲਡ ਸਿੱਖ ਚੈਂਬਰ ਆਫ ਕਮਰਸ ਦੀ ਸਮੁੱਚੀ ਟੀਮ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਵਿਖੇ ਨਤਮਸਤਕ ਹੋਈ

ਪਹਿਲੇ ਵਿਸ਼ਵ ਯੁੱਧ ਚ ਦਿੱਤੇ ਬਲੀਦਾਨ ਲਈ ਸਿੱਖ ਤੇ ਪੰਜਾਬ ਰੈਜੀਮੈਂਟ ਦੇ ਬਹਾਦਰਾਂ ਦੀ ਪੰਜਾਬ ਚ ਯਾਦਗਾਰ ਬਣਾਉਣ ਦੀ ਤਜਵੀਜ਼

ਪਟਿਆਲਾ ਸੜਕ ਹਾਦਸਾ :  ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਵੱਲੋਂ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਤੋਂ ਰਿਪੋਰਟ ਤਲਬ

ਦੇਸ਼ ਵਿੱਚ ਉੱਤੇ ਬਣੀ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਕੰਟਰੋਲ ਰੂਮ ਸਥਾਪਤ

ਬੀਬੀਐਮਬੀ ਦੇ ਪਾਣੀਆਂ ਨੂੰ ਚੋਰੀ ਕਰਨ ਦੇ ਨਾਪਾਕ ਇਰਾਦੇ ਨੂੰ ਨਾਕਾਮ ਕੀਤਾ ਪੰਜਾਬ ਨੇ- ਮੁੱਖ ਮੰਤਰੀ

ਜਲੰਧਰ ਵਾਸੀ ਸ਼ਰਧਾਲੂ ਪਰਿਵਾਰ ਵੱਲੋਂ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਵੱਡੀ ਮਾਤਰਾ ’ਚ ਰਸਦਾਂ ਭੇਟ

ਪਿਛਲੇ 10 ਦਿਨਾਂ ਅੰਦਰ ਬੇਨਕਾਬ ਕੀਤਾ ਗਿਆ ਜੱਸਾ ਦੁਆਰਾ ਸਮਰਥਿਤ ਇਹ ਤੀਜਾ ਮਾਡਿਊਲ

ਵਿਦੇਸ਼ੀ ਗੈਂਗਸਟਰ ਸੋਨੂੰ ਖੱਤਰੀ ਦਾ ਮੁੱਖ ਸਾਥੀ ਖਰੜ ਤੋਂ ਗ੍ਰਿਫ਼ਤਾਰ, ਤਿੰਨ ਪਿਸਤੌਲ ਬਰਾਮਦ

ਮੁੱਖ ਮੰਤਰੀ ਨੇ ਪਟਿਆਲਾ ਵਿੱਚ ਵਾਪਰੇ ਸੜਕ ਹਾਦਸੇ ਵਿੱਚ ਸਕੂਲੀ ਵਿਦਿਆਰਥੀਆਂ ਦੀ ਮੌਤ 'ਤੇ ਦੁੱਖ ਪ੍ਰਗਟ ਕੀਤਾ