BREAKING NEWS
1550 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਵਾਟਰ ਟਰੀਟਮੈਂਟ ਪਲਾਂਟ ਨਾਲ ਲੁਧਿਆਣਾ ਦੇ ਲੱਖਾਂ ਨਿਵਾਸੀਆਂ ਨੂੰ ਮਿਲੇਗਾ ਸਾਫ ਨਹਿਰੀ ਪਾਣੀ : ਕੈਬਿਨਟ ਮੰਤਰੀ ਡਾ. ਰਵਜੋਤ ਸਿੰਘਭਾਰਤ ਸਰਕਾਰ ਕੇਂਦਰੀ ਜਲ ਜੀਵਨ ਮਿਸ਼ਨ ਤਹਿਤ ਪੰਜਾਬ ਦੇ ਪੈਂਡਿੰਗ ਪਏ 111.13 ਕਰੋੜ ਰੁਪਏ ਦੇ ਫੰਡ ਤੁਰੰਤ ਜਾਰੀ ਕਰੇ: ਮੁੰਡੀਆਨਿਊਜ਼ੀਲੈਂਡ ਦੇ ਵਫ਼ਦ ਵੱਲੋਂ ਪੰਜਾਬ ਦੇ ਡੇਅਰੀ ਅਤੇ ਪਸ਼ੂ ਪਾਲਣ ਸੈਕਟਰ ਵਿੱਚ ਸਹਿਯੋਗੀ ਮੌਕਿਆਂ ਦੀ ਪਹਿਚਾਣਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਦਿੱਤੇ ਹੁਕਮਾਂ ਤੋਂ ਬਾਅਦ 65,607 ਮਗਨਰੇਗਾ ਦੇ ਨਵੇਂ ਜੌਬ ਕਾਰਡ ਬਣੇਪੰਜਾਬ ਸਰਕਾਰ ਨੇ ਮਿਸ਼ਨ ਜੀਵਨਜੋਤ ਅਤੇ ਬੇਸਹਾਰਾ ਬੱਚਿਆਂ ਲਈ 15.95 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪਾਰਦਰਸ਼ਤਾ, ਕਾਰਜ਼ਕੁਸ਼ਲਤਾ ਵਧਾਉਣ ਅਤੇ ਪੈਨਸ਼ਨਰਾਂ ਦੀ ਸਹੂਲਤ ਲਈ ਆਈ.ਟੀ. ਅਧਾਰਤ ਵਿੱਤੀ ਮਾਡਿਊਲਾਂ ਦਾ ਉਦਘਾਟਨ

ਨੈਸ਼ਨਲ

ਮੈਂਬਰ ਪਾਰਲੀਮੈਂਟ ਵਿਕਰਮਜੀਤ ਸਿੰਘ ਸਾਹਨੀ ਨੇ ਕੈਨੇਡਾ ਵਿੱਚ ਭਾਰਤੀ ਮੂਲ ਦੇ ਲੋਕਾਂ ਲਈ ਮੁੜ ਵੀਜ਼ਾ ਸ਼ੁਰੂ ਕਰਨ ਲਈ ਵਿਦੇਸ਼ ਮੰਤਰਾਲੇ ਨੂੰ ਕੀਤੀ ਮੰਗ

ਕੌਮੀ ਮਾਰਗ ਬਿਊਰੋ/ ਮਨਪ੍ਰੀਤ ਸਿੰਘ ਖਾਲਸਾ | October 16, 2023 09:16 PM

ਪੰਜਾਬ ਤੋਂ ਰਾਜ ਸਭਾ ਦੇ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਵਿਦੇਸ਼ ਮੰਤਰੀ ਡਾ. ਐਸ ਜੈਸ਼ੰਕਰ ਨੂੰ ਭਾਰਤੀ ਮੂਲ ਦੇ ਕੈਨੇਡੀਅਨ ਨਾਗਰਿਕਾਂ, ਜਿਨ੍ਹਾਂ ਕੋਲ ਓਵਰਸੀਜ਼ ਸਿਟੀਜ਼ਨ ਆਫ਼ ਇੰਡੀਆ (ਓਸੀਆਈ) ਕਾਰਡ ਨਹੀਂ ਹਨ, ਲਈ ਵੀਜ਼ਾ ਸੇਵਾਵਾਂ ਮੁੜ ਸ਼ੁਰੂ ਕਰਨ ਦੀ ਬੇਨਤੀ ਕੀਤੀ ਹੈ। ਸ੍ਰ. ਸਾਹਨੀ ਨੇ ਕਿਹਾ ਕਿ ਉਨ੍ਹਾਂ ਨੂੰ ਭਾਰਤੀ ਪ੍ਰਵਾਸੀ ਵਿਸ਼ੇਸ਼ ਤੌਰ 'ਤੇ ਪੰਜਾਬੀਆਂ ਵੱਲੋਂ ਆਪਣੇ ਮਾਤਾ-ਪਿਤਾ ਦੀ ਗੰਭੀਰ ਬਿਮਾਰੀ, ਪਰਿਵਾਰਕ ਵਿਆਹਾਂ ਅਤੇ ਹੋਰ ਪਰਿਵਾਰਕ ਜ਼ਰੂਰਤਾਂ ਲਈ ਭਾਰਤੀ ਵੀਜ਼ਾ ਪ੍ਰਾਪਤ ਕਰਨ ਤੋਂ ਅਸਮਰੱਥਾ ਬਾਰੇ ਹਰ ਰੋਜ਼ ਬਹੁਤ ਸਾਰੀਆਂ ਬੇਨਤੀਆਂ ਮਿਲ ਰਹੀਆਂ ਹਨ। ਪੰਜਾਬ ਦੇ ਹਰ ਦੂਜੇ ਘਰ ਕੈਨੇਡਾ ਵਿੱਚ ਪਰਿਵਾਰ ਦਾ ਕੋਈ ਨਾ ਕੋਈ ਮੈਂਬਰ ਰਹਿੰਦਾ ਹੈ। ਸ੍ਰ. ਸਾਹਨੀ ਨੇ ਕੈਨੇਡਾ ਵਿੱਚ ਭਾਰਤੀ ਹਾਈ ਕਮਿਸ਼ਨਰ ਸੰਜੇ ਕੁਮਾਰ ਵਰਮਾ ਨੇ ਕਿਹਾ ਕਿ ਉਹ ਸਿਰਫ਼ ਮੌਤ ਦੇ ਮਾਮਲਿਆਂ ਲਈ ਹੀ ਐਮਰਜੈਂਸੀ ਵੀਜ਼ਾ 'ਤੇ ਵਿਚਾਰ ਕਰ ਸਕਦੇ ਹਨ। ਕਿਸੇ ਹੋਰ ਐਮਰਜੈਂਸੀ ਦੇ ਹੋਰ ਸਾਰੇ ਮਾਮਲਿਆਂ ਲਈ, ਉਹ ਵਿਦੇਸ਼ ਮੰਤਰਾਲੇ ਤੋਂ ਨੀਤੀਗਤ ਦਿਸ਼ਾ-ਨਿਰਦੇਸ਼ਾਂ ਦੀ ਉਡੀਕ ਕਰਦੇ। ਸ੍ਰ. ਸਾਹਨੀ ਨੇ ਵਿਦੇਸ਼ ਮੰਤਰੀ ਨੂੰ ਅਪੀਲ ਕੀਤੀ ਕਿ ਕੈਨੇਡਾ ਵਿੱਚ ਭਾਰਤੀ ਮੂਲ ਦੇ ਲੋਕਾਂ ਨੂੰ ਵੀਜ਼ਾ ਨਾ ਜਾਰੀ ਕਰਨ ਨਾਲ ਉਨ੍ਹਾਂ ਨੂੰ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਿਨ੍ਹਾਂ ਨੂੰ ਦੂਰ ਕਰਨ ਦੀ ਲੋੜ ਹੈ। ਸ੍ਰ. ਸਾਹਨੀ ਨੇ ਉਮੀਦ ਪ੍ਰਗਟ ਕੀਤੀ ਕਿ ਚੰਗੀ ਸੂਝ-ਬੂਝ ਤੋਂ ਕੰਮ ਲੈਂਦਿਆਂ ਵਿਦੇਸ਼ ਵਿਭਾਗ ਕੈਨੇਡਾ ਵਿੱਚ ਆਪਣੇ ਹਾਈ ਕਮਿਸ਼ਨ ਅਤੇ ਕੌਂਸਲੇਟ ਨੂੰ ਵੀਜ਼ਾ ਜਾਰੀ ਕਰਨ ਲਈ ਨਿਰਦੇਸ਼ ਜਾਰੀ ਕਰੇਗਾ। ਉਨ੍ਹਾਂ ਨੇ ਸੁਝਾਅ ਦਿੱਤਾ ਕਿ ਭਾਰਤੀ ਮਿਸ਼ਨਾਂ ਵਿੱਚ ਸਟਾਫ ਦੀ ਕਮੀ ਦੇ ਮਾਮਲੇ ਵਿੱਚ, ਈ-ਵੀਜ਼ਾ ਦੇਣ 'ਤੇ ਵਿਚਾਰ ਕੀਤਾ ਜਾ ਸਕਦਾ ਹੈ, ਪਰ ਅਸੀਂ ਆਪਣੇ ਹੀ ਭੈਣਾਂ-ਭਰਾਵਾਂ ਨੂੰ ਉਨ੍ਹਾਂ ਦੀ ਕੋਈ ਗ਼ਲਤੀ ਬਗੈਰ ਸਜ਼ਾ ਨਹੀਂ ਦੇ ਸਕਦੇ।

Have something to say? Post your comment

 

ਨੈਸ਼ਨਲ

ਦਿੱਲੀ ਕਮੇਟੀ ਵਲੋਂ ਉਲੀਕੀ ਗਈ ਆਲ ਇੰਡੀਆ ਪੰਥਕ ਕਨਵੈਨਸ਼ਨ ਵੱਲੋਂ ਗਿਆਨੀ ਹਰਪ੍ਰੀਤ ਸਿੰਘ ਨੂੰ ਸੇਵਾ ਮੁਕਤ ਕਰਨ ਦਾ ਫੈਸਲਾ ਮੁੱਢੋਂ ਰੱਦ

ਵਿਦੇਸ਼ੀ ਸਿੱਖ ਭਾਈਚਾਰਾ ਅਮਰੀਕਾ ਵਲੋਂ ਕੀਤੀ ਜਾ ਰਹੀ ਦਸਤਾਰ ਦੀ ਬੇਅਦਬੀ ਬਾਰੇ ਕਿਉਂ ਨਹੀਂ ਬੋਲ ਰਿਹਾ.? ਮਨਜੀਤ ਸਿੰਘ ਜੀਕੇ

ਆਰਪੀ ਸਿੰਘ ਵਰਗੇ ਚਾਪਲੂਸ ਸਿੱਖਾਂ ਨੂੰ ਹਿੰਦੂ ਧਰਮ ਦਾ ਹਿੱਸਾ ਦੱਸ ਰਹੇ ਹਨ ਜਦ ਕਿ ਸਿੱਖ ਅਕਾਲ ਪੁਰਖ ਦੀ ਫੌਜ ਹੈ- ਭਾਈ ਅਰਵਿੰਦਰ ਸਿੰਘ ਰਾਜਾ

ਮੱਲਿਕਾਰਜੁਨ ਖੜਗੇ ਨੇ 'ਵੋਟਰ ਸੂਚੀ ਵਿੱਚ ਹੇਰਾਫੇਰੀ' ਦਾ ਮੁੱਦਾ ਚੁੱਕਿਆ, ਭਾਜਪਾ 'ਤੇ ਲਗਾਇਆ ਦੋਸ਼

ਮਰਹੂਮ ਭਾਈ ਹਰਪਾਲ ਸਿੰਘ ਕੌਲਗੜ੍ਹ ਦੀ ਬੇਟੀ ਨੂੰ ਜਨਮਦਿਹਾੜੇ ਮੌਕੇ ਗੁਰਦੁਆਰਾ ਸਾਹਿਬ ਕਲੋਨ ਵਿਖ਼ੇ ਕੀਤਾ ਗਿਆ ਸਨਮਾਨਿਤ

ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਕੈਨੇਡਾ ਵਿਖੇ ਸਾਲਾਨਾ ਬਸੰਤ ਰਾਗ ਦਰਬਾਰ ਦੀ ਚੜਦੀਕਲਾ ਨਾਲ ਹੋਈ ਸੰਪੂਰਨਤਾ

ਵਿਕਰਮਜੀਤ ਸਿੰਘ ਸਾਹਨੀ ਵਲੋਂ ਰੁਜ਼ਗਾਰ ਨੂੰ ਹੁਲਾਰਾ ਦੇਣ ਲਈ ਪਟਿਆਲਾ ਵਿਖੇ ਨਵਾਂ ਵਰਲਡ ਹੁਨਰ ਵਿਕਾਸ ਕੇਂਦਰ ਸਥਾਪਤ

ਸੱਜਣ ਕੁਮਾਰ ਦੀ ਸਜ਼ਾ ਦਾ ਫ਼ੈਸਲਾ ਵਕੀਲਾਂ ਦੀ ਹੜਤਾਲ ਹੋਣ ਕਰਕੇ ਟਲਿਆ, 21 ਫਰਵਰੀ ਨੂੰ ਹੋਵੇਗੀ ਸੁਣਵਾਈ

ਨਵੇਂ ਸੀਈਸੀ ਦੀ ਚੋਣ ਦਾ ਫੈਸਲਾ ਅਪਮਾਨਜਨਕ ਅਤੇ ਗਲਤ: ਰਾਹੁਲ ਗਾਂਧੀ

ਮਹਾਂਕੁੰਭ ​​ਨੂੰ 'ਮ੍ਰਿਤਯੂ ਕੁੰਭ' ਕਿਹਾ ਮਮਤਾ ਬੈਨਰਜੀ ਨੇ