ਮਨੋਰੰਜਨ

ਪੰਜਾਬੀ ਫਿਲਮ ‘ਸਰਦਾਰਾ ਐਂਡ ਸੰਨਜ਼’ 27 ਅਕਤੂਬਰ ਨੂੰ ਹੋਵੇਗੀ ਰਿਲੀਜ਼

ਹਰਦਮ ਮਾਨ/ਕੌਮੀ ਮਾਰਗ ਬਿਊਰੋ | October 20, 2023 09:04 PM

 

ਸਰੀ-27 ਅਕਤੂਬਰ ਨੂੰ ਵਿਸ਼ਵ ਭਰ ਦੇ ਸਿਨੇਮਾ ਘਰਾਂ ਵਿਚ ਰੀਲੀਜ਼ ਹੋਣ ਜਾ ਰਹੀ ਪੰਜਾਬੀ ਫਿਲਮ ”ਸਰਦਾਰਾ ਐਂਡ ਸੰਨਜ਼” ਇੰਡੋ-ਕੈਨੇਡੀਅਨ ਪਰਿਵਾਰ ਦੀ ਕਹਾਣੀ ਹੈ ਅਤੇ ਇਸ ਫਿਲਮ ਦੀ ਸਾਰੀ ਸ਼ੂਟਿੰਗ ਸਰੀ (ਕੈਨੇਡਾ) ਵਿਚ ਹੋਈ ਹੈ। ਇਹ ਜਾਣਕਾਰੀ ਫਿਲਮ ਫਿਲਮ ਦੇ ਨਿਰਮਾਤਾ ਅਮਨਦੀਪ ਸਿੰਘ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਂਝੀ ਕੀਤੀ। ਇਸ ਮੌਕੇ ਫਿਲਮ ਦੇ ਮੁੱਖ ਕਲਾਕਾਰ ਯੋਗਰਾਜ ਸਿੰਘ ਅਤੇ ਸਰਬਜੀਤ ਚੀਮਾ, ਡਾਇਰੈਕਟਰ ਸਰਬ ਨਾਗਰਾ ਅਤੇ ਲੇਖਕ ਪੰਕਜ ਬਤਰਾ ਵੀ ਉਨ੍ਹਾਂ ਦੇ ਨਾਲ ਸਨ।

ਫਿਲਮ ਦਾ ਟਰੇਲਰ ਵਿਖਾਉਣ ਉਪਰੰਤ ਫਿਲਮ ਦੇ ਨਿਰਮਾਤਾ ਅਮਨਦੀਪ ਸਿੰਘ ਨੇ ਇਸ ਫਿਲਮ ਦੀ ਕਹਾਣੀ, ਇਸ ਨੂੰ ਬਣਾਉਣ ਦੇ ਉਦੇਸ਼ ਅਤੇ ਸੁਨੇਹੇ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਫਿਲਮ ਵਿਚ ਸਰਦਾਰਾ ਸਿੰਘ ਦੀ ਭੂਮਿਕਾ ਨਿਭਾਉਣ ਵਾਲੇ ਉਘੇ ਅਭਿਨੇਤਾ ਯੋਗਰਾਜ ਸਿੰਘ ਨੇ ਫਿਲਮ ਦੀ ਕਹਾਣੀ ਰਾਹੀਂ ਪ੍ਰਵਾਸੀ ਪਰਿਵਾਰਾਂ ਅਤੇ ਨਵੀਂ ਪੀੜ੍ਹੀ ਨੂੰ ਆਪਣੇ ਮਾਪਿਆਂ ਦੇ ਸਤਿਕਾਰ ਅਤੇ ਸਾਂਭ ਸੰਭਾਲ ਦਾ ਸੁਨੇਹਾ ਦੇਣ ਦੇ ਨਾਲ ਪਰਵਾਸੀ ਪੰਜਾਬੀਆਂ ਨੂੰ ਪੰਜਾਬ ਅਤੇ ਜੜ੍ਹਾਂ ਨਾਲ ਜੁੜੇ ਰਹਿਣ ਦਾ ਸੱਦਾ ਦਿੱਤਾ। ਉਹਨਾਂ ਕਿਹਾ ਕਿ ਮਾਪੇ ਆਪਣੇ ਬੱਚਿਆਂ ਤੋਂ ਸਿਰਫ ਮਾਣ ਸਤਿਕਾਰ ਲੋੜਦੇ ਹਨ, ਹੋਰ ਕੁੱਝ ਨਹੀਂ। ਸਰਬਜੀਤ ਚੀਮਾ ਨੇ ਕਿਹਾ ਕਿ ਫਿਲਮ ਸਰਦਾਰਾ ਐਂਡ ਸੰਨਜ਼ ਪਰਵਾਸੀ ਪੰਜਾਬੀ ਪਰਿਵਾਰਾਂ ਨੂੰ ਇਕ ਚੰਗਾ ਸੁਨੇਹਾ ਦੇਣ ਵਾਲੀ ਫਿਲਮ ਹੈ। ਉਨ੍ਹਾਂ ਪੰਜਾਬੀ ਦਰਸ਼ਕਾਂ ਨੂੰ ਇਸ ਫਿਲਮ ਨੂੰ ਭਰਵਾਂ ਹੁੰਗਾਰਾ ਦੇਣ ਦੀ ਅਪੀਲ ਕੀਤੀ।

ਇਸ ਮੌਕੇ ਉਘੇ ਬਿਜਨੈਸਮੈਨ ਜੇ ਮਿਨਹਾਸ,  ਸੁੱਖੀ ਬਾਠ,  ਜੋਤੀ ਸਹੋਤਾ,  ਲੱਕੀ ਸੰਧੂ ,  ਡਾ. ਹਾਕਮ ਭੁੱਲਰ,  ਡਾ. ਜਸਵਿੰਦਰ ਦਿਲਾਵਰੀ,  ਅੰਮ੍ਰਿਤ ਸਰਾਭਾ, ਪ੍ਰੋ. ਗੋਪਾਲ ਸਿੰਘ ਬੁੱਟਰ, ਡਾ. ਗੁਰਵਿੰਦਰ ਧਾਲੀਵਾਲ, ਦਵਿੰਦਰ ਬੈਨੀਪਾਲ,  ਬਲਜਿੰਦਰ ਕੌਰ, ਸੁਖਵਿੰਦਰ ਚੋਹਲਾ ਨੇ ਵੀ ਫਿਲਮ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਫਿਲਮ ਨਿਰਮਾਤਾ ਤੇ ਕਲਾਕਾਰਾਂ ਨੂੰ ਸ਼ੁੱਭ ਕਾਮਨਾਵਾਂ ਦਿੱਤੀਆਂ।

Have something to say? Post your comment

 

ਮਨੋਰੰਜਨ

ਭਾਰਤ ਦੀ ਵਿਲੱਖਣ ਐਪ 'ਗੁੰਗੁਨਾਲੋ' ਲਾਂਚ, ਸੰਗੀਤਕਾਰਾਂ ਨੇ ਦੱਸਿਆ ਕੀ ਹੈ ਖਾਸ

ਸੁਭਾਸ਼ ਘਈ ਦਾ ਸੰਗੀਤ ਦੇ ਵਿਦਿਆਰਥੀਆਂ ਨੂੰ ਤੋਹਫ਼ਾ, ਮੁਹੰਮਦ ਰਫੀ ਦੇ ਨਾਮ 'ਤੇ ਸਕਾਲਰਸ਼ਿਪ ਦੇਣ ਦਾ ਐਲਾਨ

'ਆਂਖੋਂ ਕੀ ਗੁਸਤਾਖੀਆਂ' ਵਿਕਰਾਂਤ ਮੈਸੀ ਅਤੇ ਸ਼ਨਾਇਆ ਕਪੂਰ ਸਟਾਰਰ ਫਿਲਮ 11 ਜੁਲਾਈ ਨੂੰ ਹੋਵੇਗੀ ਰਿਲੀਜ਼

ਸਿਨੇਮਾ ਨੇ ਹਮੇਸ਼ਾ ਮਹੁੱਬਤਾਂ ਵੰਡੀਆਂ ਨੇ ,ਨਫ਼ਰਤਾਂ ਨੂੰ ਨਕਾਰਿਆ ਹੈ -- ਸ਼ਵਿੰਦਰ ਮਾਹਲ

ਅਰਿਜੀਤ ਸਿੰਘ ਆਪਣੀ ਪਤਨੀ ਨਾਲ ਮਹਾਕਾਲ ਦੇ ਦਰਸ਼ਨਾਂ ਲਈ ਉਜੈਨ ਪਹੁੰਚੇ, ਭਸਮ ਆਰਤੀ ਵਿੱਚ ਸ਼ਾਮਲ ਹੋਏ

ਕੋਈ ਵੀ ਧਾਰਨਾ ਬਣਾਉਣ ਤੋਂ ਪਹਿਲਾਂ 'ਫੂਲੇ' ਦੇਖਣ  ਬ੍ਰਾਹਮਣ -ਅਨੰਤ ਮਹਾਦੇਵਨ

ਕੁਝ ਸੰਗਠਨਾਂ ਦੁਆਰਾ ਇਤਰਾਜ਼ ਕਾਰਨ ਫਿਲਮ ਫੂਲੇ ਦੀ ਰਿਲੀਜ਼ 25 ਅਪ੍ਰੈਲ ਤੱਕ ਮੁਲਤਵੀ 

ਨਿਮਰਤ ਕੌਰ ਤੋਂ ਲੈ ਕੇ ਕਪਿਲ ਸ਼ਰਮਾ ਤੱਕ ਸਿਤਾਰਿਆਂ ਨੇ ਵਿਸਾਖੀ 'ਤੇ ਪ੍ਰਸ਼ੰਸਕਾਂ ਨੂੰ ਦਿੱਤੀਆਂ 'ਲੱਖ-ਲੱਖ ਵਧਾਈਆਂ

ਫਿਲਮ ਅਕਾਲ ਦੀ ਟੀਮ ਨੇ ਦਰਬਾਰ ਸਾਹਿਬ ਮੱਥਾ ਟੇਕਿਆ ਲਿਆ ਆਸ਼ੀਰਵਾਦ

ਨਹੀਂ ਰਹੇ ਅਦਾਕਾਰ ਮਨੋਜ ਕੁਮਾਰ , 87 ਸਾਲ ਦੀ ਉਮਰ ਵਿੱਚ ਦੇਹਾਂਤ