ਸੰਸਾਰ

ਬੀ.ਸੀ. ਦੀਆਂ ਸਿੱਖ ਸੋਸਾਇਟੀਆਂ ਨੇ ਭਾਰਤ ਦੇ ਵਿਦੇਸ਼ ਮੰਤਰੀ ਨੂੰ ਲਿਖਿਆ ਪੱਤਰ,ਲਾਈਆਂ ਪਾਬੰਦੀਆਂ ਹਟਾਈਆਂ ਜਾਣ

ਹਰਦਮ ਮਾਨ/ਕੌਮੀ ਮਾਰਗ ਬਿਊਰੋ | October 23, 2023 07:15 PM

ਸਰੀ-ਖਾਲਸਾ ਦੀਵਾਨ ਸੋਸਾਇਟੀ,  ਵੈਨਕੂਵਰ ਅਤੇ ਬ੍ਰਿਟਿਸ਼ ਕੋਲੰਬੀਆ ਦੀਆਂ 22 ਹੋਰ ਸਿੱਖ ਸੋਸਾਇਟੀਆਂ ਨੇ ਵੈਨਕੂਵਬ ਸਥਿਤ ਭਾਰਤ ਦੇ ਕੌਂਸਲੇਟ ਜਨਰਲ ਰਾਹੀਂ ਭਾਰਤ ਦੇ ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਨੂੰ ਭੇਜੀ ਇਕ ਮੇਲ ਰਾਹੀਂ ਮੰਗ ਕੀਤੀ ਹੈ ਕਿ ਕੈਨੇਡੀਅਨ ਨਾਗਰਿਕਾਂ ਲਈ ਭਾਰਤ ਦੀ ਯਾਤਰਾ ਲਈ ਈ-ਵੀਜ਼ਾ ਜਾਰੀ ਕਰਨ ਅਤੇ BLS ਦੁਆਰਾ ਜਾਰੀ ਕੀਤੇ ਜਾਂਦੇ ਵਿਅਕਤੀਗਤ ਅਰਜ਼ੀ ਵੀਜ਼ਾ 'ਤੇ ਲਾਈਆਂ ਪਾਬੰਦੀਆਂ ਹਟਾਈਆਂ ਜਾਣ।

ਖਾਲਸਾ ਦੀਵਾਨ ਸੋਸਾਇਟੀ,  ਵੈਨਕੂਵਰ ਦੇ ਪ੍ਰਧਾਨ ਕੁਲਦੀਪ ਸਿੰਘ ਥਾਂਦੀ ਦੇ ਦਸਤਖਤਾਂ ਹੇਠ ਲਿਖੇ ਇਸ ਪੱਤਰ ਰਾਹੀਂ ਸਿੱਖ ਸੋਸਾਇਟੀਆਂ ਨੇ ਕਿਹਾ ਹੈ ਕਿ ਭਾਰਤ ਸਰਕਾਰ ਵੱਲੋਂ ਵੀਜ਼ਾ ਅਰਜ਼ੀਆਂ ਅਤੇ ਨਾਗਰਿਕਾਂ ਲਈ ਪ੍ਰਵਾਨਗੀ ਵਿੱਚ ਕੀਤੀਆਂ ਕੁਝ ਤਬਦੀਲੀਆਂ ਸੈਰ-ਸਪਾਟਾ ਸੀਜ਼ਨ ਦੌਰਾਨ ਭਾਰਤ ਦੀ ਯਾਤਰਾ ਕਰਨ ਵਾਲੇ ਕੈਨੇਡੀਅਨ ਨਾਗਰਿਕਾਂ ਲਈ ਬਹੁਤ ਪ੍ਰੇਸ਼ਾਨੀ ਦਾ ਕਾਰਨ ਬਣ ਰਹੀਆਂ ਹਨ। ਇਨ੍ਹਾਂ ਤਬਦੀਲੀਆਂ ਕਾਰਨ ਭਾਰਤ ਵਿੱਚ ਵੀ ਸੇਵਾ ਅਤੇ ਪ੍ਰਚੂਨ ਉਦਯੋਗ ਉੱਪਰ ਨਕਾਰਾਤਮਕ ਅਸਰ ਪਵੇਗਾ। ਉਨ੍ਹਾਂ ਕਿਹਾ ਹੈ ਕਿ ਸਰਦੀਆਂ ਦੇ ਮਹੀਨਿਆਂ ਦੌਰਾਨ ਪੰਜਾਬ ਵਿੱਚ ਬਹੁਤ ਸਾਰੇ ਕਾਰੋਬਾਰ ਸੈਰ-ਸਪਾਟਾ ਕਾਰੋਬਾਰ 'ਤੇ ਨਿਰਭਰ ਕਰਦੇ ਹਨ। ਇਸ ਤੋਂ ਇਲਾਵਾ ਬਹੁਤੇ ਲੋਕ ਭਾਰਤ ਵਿੱਚ ਵਿਆਹ ਕਰਨ ਦੀ ਯੋਜਨਾ ਬਣਾ ਰਹੇ ਸਨ ਅਤੇ ਵਿਆਹ ਦੇ ਪ੍ਰਬੰਧਾਂ ਲਈ ਉਹ ਪਹਿਲਾਂ ਹੀ ਕਾਫੀ ਪੈਸਾ ਵੀ ਖਰਚ ਕਰ ਚੁੱਕੇ ਹਨ ਪਰ ਉਹਨਾਂ ਕੋਲ ਵੀਜ਼ਾ ਨਾ ਹੋਣ ਕਾਰਨ ਉਹ ਭਾਰਤ ਵਿਚ ਆਉਣ ਤੋਂ ਅਸਮਰੱਥ ਹਨ। ਸਿੱਖ ਸੋਸਾਇਟੀਆਂ ਨੇ ਕਿਹਾ ਹੈ ਕਿ ਜੇ ਭਾਰਤ ਸਰਕਾਰ ਲੋਕਾਂ ਦੀ ਚਿੰਤਾ ਅਤੇ ਛੋਟੇ ਕਾਰੋਬਾਰੀਆਂ ਦੇ ਹਿਤ ਸਮਝ ਕੇ ਵੀਜ਼ਾ ਅਰਜ਼ੀ ਅਤੇ ਮਨਜ਼ੂਰੀ ਕਾਰਵਾਈ ਬਹਾਲ ਕਰ ਦੇਵੇ ਤਾਂ ਸਾਰੀਆਂ ਸੰਸਥਾਵਾਂ ਭਾਰਤ ਸਰਕਾਰ ਦੀਆਂ ਬੇਹੱਦ ਧੰਨਵਾਦੀ ਹੋਣਗੀਆਂ।

ਇਹ ਅਪੀਲ ਕਰਨ ਵਾਲੀਆਂ ਸਿੱਖ ਸਸਾਇਟੀਆਂ ਵਿਚ ਖਾਲਸਾ ਦੀਵਾਨ ਸੁਸਾਇਟੀ,  ਵੈਨਕੂਵਰ, ਅਕਾਲੀ ਸਿੰਘ ਸਿੱਖ ਸੁਸਾਇਟੀ ਵੈਨਕੂਵਰ, ਖਾਲਸਾ ਦੀਵਾਨ ਸੁਸਾਇਟੀ ਐਬਸਫੋਰਡ, ਗੁਰਦੁਆਰਾ ਸਾਹਿਬ ਬਰੁਕਸਾਈਡ ਸਰੀ, ਸ੍ਰੀ ਗੁਰੂ ਰਵਿਦਾਸ ਸਭਾ ਬਰਨਬੀ, ਗੁਰਦੁਆਰਾ ਨਾਨਕ ਨਿਵਾਸ ਰਿਚਮੰਡ, ਖਾਲਸਾ ਦੀਵਾਨ ਸੋਸਾਇਟੀ ਯਾਰਕ ਸੈਂਟਰ ਸਰੀ, ਬੀਅਰ ਕਰੀਕ ਹਾਲ ਗੁਰਦੁਆਰਾ ਸਰੀ, ਗੁਰੂ ਗੋਬਿੰਦ ਸਿੰਘ ਟੈਂਪਲ ਪ੍ਰਿੰਸ ਜਾਰਜ, ਗੁਰੂ ਨਾਨਕ ਸਿੱਖ ਟੈਂਪਲ ਵਿਲੀਅਮਜ਼ ਲੇਕ, ਕਰੀਬੂ ਗੁਰਸਿੱਖ ਟੈਂਪਲ ਕਿਊਜ਼ਨੇਲ,  ਵੈਨਕੂਵਰ ਆਈਲੈਂਡ ਸਿੱਖ ਕਲਚਰਲ ਸੁਸਾਇਟੀ ਡੰਕਨ, ਓਕਾਨਾਗਨ ਸਿੱਖ ਟੈਂਪਲ ਕੇਲੋਨਾ, ਮਿਸ਼ਨ ਸਿੱਖ ਟੈਂਪਲ ਮਿਸ਼ਨ, ਗੁਰਦੁਆਰਾ ਸਾਹਿਬ ਮੀਰੀ-ਪੀਰੀ ਖਾਲਸਾ ਦਰਬਾਰ ਟੈਰੇਸ, ਖਾਲਸਾ ਦੀਵਾਨ ਸੋਸਾਇਟੀ ਸਿੱਖ ਟੈਂਪਲ ਵਿਕਟੋਰੀਆ, ਖਾਲਸਾ ਦੀਵਾਨ ਸੋਸਾਇਟੀ ਨੋਨਾਇਮੋ, ਗੁਰੂ ਨਾਨਕ ਸਿੱਖ ਸੋਸਾਇਟੀ ਕੈਂਪਬੈਲ ਰਿਵਰ, ਸਿੱਖ ਟੈਂਪਲ ਸੁਕਾਮਿਸ਼,  ਸਿੱਖ ਕਲਚਰਲ ਸੁਸਾਇਟੀ ਕੈਮਲੂਪਸ, ਮੈਰਿਟ ਸਿੱਖ ਟੈਂਪਲ ਮੈਰਿਟ, ਅਲਬਰਨੀ ਵੈਲੀ ਗੁਰਦੁਆਰਾ ਸੁਸਾਇਟੀ ਪੋਰਟ ਅਲਬਰਨੀ, ਗੁਰਦੁਆਰਾ ਗੁਰੂ ਤੇਗ ਬਹਾਦਰ ਸਾਹਿਬ ਸਰੀ ਸ਼ਾਮਲ ਹਨ।

Have something to say? Post your comment

 

ਸੰਸਾਰ

ਭਾਰਤ-ਪਾਕਿਸਤਾਨ ਤੁਰੰਤ ਅਤੇ ਸੰਪੂਰਨ ਜੰਗਬੰਦੀ 'ਤੇ ਸਹਿਮਤ: ਅਮਰੀਕਾ

ਜੇਕਰ ਭਾਰਤ ਪਿੱਛੇ ਹਟਦਾ ਹੈ, ਤਾਂ ਅਸੀਂ ਵੀ ਤਣਾਅ ਖਤਮ ਕਰਾਂਗੇ: ਪਾਕਿਸਤਾਨੀ ਰੱਖਿਆ ਮੰਤਰੀ ਖਵਾਜਾ ਆਸਿਫ

ਬੇਅਰਕਰੀਕ ਐਲੀਮੈਂਟਰੀ ਸਕੂਲ ਦੇ ਵਿਦਿਆਰਥੀ ਗੁਰਦੁਆਰਾ ਸਾਹਿਬ ਬਰੁੱਕਸਾਈਡ ਸਰੀ ਵਿਖੇ ਨਤਮਸਤਕ ਹੋਏ

ਕੈਨੇਡਾ ਦੀਆਂ ਫੈਡਰਲ ਚੋਣਾਂ ‘ਚ ਲਿਬਰਲ ਪਾਰਟੀ ਨੇ 169 ਅਤੇ ਕਸੰਰਵੇਟਿਵ ਨੇ 144 ਸੀਟਾਂ ‘ਤੇ ਜਿੱਤ/ਲੀਡ ਹਾਸਲ ਕੀਤੀ

ਕੈਨੇਡਾ ਚੋਣਾਂ ਵਿੱਚ ਜਗਮੀਤ ਸਿੰਘ ਅਤੇ ਉਨ੍ਹਾਂ ਦੀ ਪਾਰਟੀ ਨੂੰ ਮਿਲੀ ਕਰਾਰੀ ਹਾਰ

ਕੈਨੇਡਾ ਚੋਣ: ਲਿਬਰਲ ਪਾਰਟੀ ਚੌਥੀ ਵਾਰ ਸੱਤਾ ਵਿੱਚ ਵਾਪਸ ਆਈ, ਟਰੰਪ ਦੀ 'ਟੈਰਿਫ ਵਾਰ' ਨੇ ਮਾਰਕ ਕਾਰਨੀ ਦਾ ਰਸਤਾ ਆਸਾਨ ਕਰ ਦਿੱਤਾ

ਕਿਲੋਨਾ ਵਿਖੇ ਓਕਆਗਨ ਗੁਰਦੁਆਰਾ ਵੱਲੋਂ ਸਜਾਏ ਵਿਸਾਖੀ ਨਗਰ ਕੀਰਤਨ ਵਿਚ ਹਜਾਰਾਂ ਸ਼ਰਧਾਲੂ ਬੜੇ ਉਤਸ਼ਾਹ ਨਾਲ ਹੋਏ ਸ਼ਾਮਲ

ਕੈਨੇਡਾ: ਬਲਵੀਰ ਢੱਟ,ਤੇਗਜੋਤ ਬੱਲ, ਬਲਦੀਪ ਝੰਡ ਅਤੇ ਮਨਦੀਪ ਧਾਲੀਵਾਲ ਨੇ ਰਾਜਵੀਰ ਢਿੱਲੋਂ ਦੇ ਹੱਕ ਵਿੱਚ ਸੰਭਾਲਿਆ ਮੋਰਚਾ

ਭਾਰਤ-ਪਾਕਿਸਤਾਨ ਸਰਹੱਦੀ ਤਣਾਅ -ਦੋਵੇਂ ਦੇਸ਼ ਇਸਨੂੰ ਹੱਲ ਕਰ ਲੈਣਗੇ- ਟਰੰਪ ਨੇ ਕਿਹਾ

ਕੈਨੇਡਾ ਚੋਣਾਂ ਲਈ 18 ਤੋਂ 21 ਅਪ੍ਰੈਲ ਤੱਕ 4 ਦਿਨ ਹੋਈ ਐਡਵਾਂਸ ਪੋਲ ਨੇ ਪਿਛਲੇ ਸਾਰੇ ਰਿਕਾਰਡ ਮਾਤ ਪਾਏ