ਸੰਸਾਰ

ਪੈਸੇਫਿਕ ਅਕੈਡਮੀ ਸਕੂਲ ਦੇ ਵਿਦਿਆਰਥੀ ਗੁਰਦੁਆਰਾ ਸਾਹਿਬ ਬਰੁੱਕਸਾਈਡ ਵਿਖੇ ਨਤਮਸਤਕ ਹੋਏ

ਹਰਦਮ ਮਾਨ/ਕੌਮੀ ਮਾਰਗ ਬਿਊਰੋ | October 26, 2023 08:50 PM

ਸਰੀ-ਪੈਸੇਫਿਕ ਅਕੈਡਮੀ ਸਕੂਲ ਦੇ ਨਵੇਂ ਵਿਦਿਆਰਥੀ ਆਪਣੇ ਅਧਿਆਪਕ ਕਰਿਸ ਵੈਨਡਜ਼ੂਰਾ ਦੀ ਅਗਵਾਈ ਹੇਠ ਗੁਰਦੁਆਰਾ ਸਾਹਿਬ ਬਰੁੱਕਸਾਈਡ ਵਿਖੇ ਨਤਮਸਤਕ ਹੋਏ ਅਤੇ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰਨ ਦੇ ਨਾਲ ਨਾਲ ਸਿੱਖ ਧਰਮ ਬਾਰੇ ਜਾਣਕਾਰੀ ਹਾਸਲ ਕੀਤੀ।

ਕੈਨੇਡੀਅਨ ਰਾਮਗੜ੍ਹੀਆ ਸੁਸਾਇਟੀ ਦੇ ਪਬਲਿਕ ਰਿਲੇਸ਼ਨ ਸੈਕਟਰੀ ਸੁਰਿੰਦਰ ਸਿੰਘ ਜੱਬਲ ਨੇ ਇਨ੍ਹਾਂ ਵਿਦਿਆਰਥੀਆਂ ਨੂੰ ਜੀ ਆਇਆਂ ਕਿਹਾ ਅਤੇ ਗੁਰਦੁਅਰਾ ਸਾਹਿਬ ਦੀ ਮਰਿਯਾਦਾ,  ਸਿੱਖ ਧਰਮ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਸੰਬੰਧੀ ਮੁੱਢਲੀ ਜਾਣਕਾਰੀ ਦਿੱਤੀ। ਵਿਦਿਆਰਥੀਆਂ ਨੇ ਜਗਿਆਸਾ ਪ੍ਰਗਟ ਕਰਦਿਆਂ ਸਿੱਖ ਧਰਮ ਬਾਰੇ ਅਤੇ ਗੁਰਦੁਆਰਾ ਸਾਹਿਬ ਵਿਚ ਦਿਖਾਈ ਦੇ ਰਹੇ ਪਹਿਲੂਆਂ ਬਾਰੇ ਆਪਣੇ ਸਵਾਲ ਵੀ ਪੁੱਛੇ। ਤਕਰੀਬਨ ਇਕ ਘੰਟੇ ਦੇ ਵਿਚਾਰ ਵਟਾਂਦਰੇ ਬਾਅਦ ਇਨ੍ਹਾਂ ਵਿਦਿਆਰਥੀਆਂ ਨੇ ਲੰਗਰ ਹਾਲ ਵਿਚ ਜਾ ਕੇ ਲੰਗਰ ਛਕਿਆ। ਅਧਿਆਪਕ ਕਰਿਸ ਵੈਨਡਜ਼ੂਰਾ ਅਤੇ ਵਿਦਿਆਰਥੀਆਂ ਨੇ ਵਿਦਾਇਗੀ ਲੈਂਦਿਆਂ ਹੋਇਆਂ ਗੁਰਦੁਆਰਾ ਸਾਹਿਬ ਵੱਲੋਂ ਦਿੱਤੀਆਂ ਸੇਵਾਵਾਂ ਲਈ ਸੇਵਾਦਾਰਾਂ ਅਤੇ ਪ੍ਰਬੰਧਕਾਂ ਦਾ ਧੰਨਵਾਦ ਕੀਤਾ।

ਵਰਨਣਯੋਗ ਹੈ ਕਿ ਪੈਸੇਫਿਕ ਅਕੈਡਮੀ ਇਕ ਪ੍ਰਾਈਵੇਟ ਸਕੂਲ ਹੈ ਅਤੇ ਇਸ ਦੇ ਅਧਿਆਪਕ ਕਰਿਸ ਵੈਨਡਜ਼ੂਰਾ ਵਿਦਿਆਰਥੀਆਂ ਨੂੰ ਗੁਰਦੁਆਰਾ ਸਾਹਿਬ ਬਰੁੱਕਸਾਈਡ ਵਿਚ ਅਕਸਰ ਹੀ ਲਿਆਉਂਦੇ  ਤਾਂ ਜੋ ਵਿਦਿਆਰਥੀ ਦੂਜੇ ਧਰਮ ਤੇ ਸੱਭਿਆਚਾਰ ਤੋਂ ਵੀ ਜਾਣੂੰ ਹੋ ਸਕਣ।

Have something to say? Post your comment

 

ਸੰਸਾਰ

ਭਾਰਤ-ਪਾਕਿਸਤਾਨ ਤੁਰੰਤ ਅਤੇ ਸੰਪੂਰਨ ਜੰਗਬੰਦੀ 'ਤੇ ਸਹਿਮਤ: ਅਮਰੀਕਾ

ਜੇਕਰ ਭਾਰਤ ਪਿੱਛੇ ਹਟਦਾ ਹੈ, ਤਾਂ ਅਸੀਂ ਵੀ ਤਣਾਅ ਖਤਮ ਕਰਾਂਗੇ: ਪਾਕਿਸਤਾਨੀ ਰੱਖਿਆ ਮੰਤਰੀ ਖਵਾਜਾ ਆਸਿਫ

ਬੇਅਰਕਰੀਕ ਐਲੀਮੈਂਟਰੀ ਸਕੂਲ ਦੇ ਵਿਦਿਆਰਥੀ ਗੁਰਦੁਆਰਾ ਸਾਹਿਬ ਬਰੁੱਕਸਾਈਡ ਸਰੀ ਵਿਖੇ ਨਤਮਸਤਕ ਹੋਏ

ਕੈਨੇਡਾ ਦੀਆਂ ਫੈਡਰਲ ਚੋਣਾਂ ‘ਚ ਲਿਬਰਲ ਪਾਰਟੀ ਨੇ 169 ਅਤੇ ਕਸੰਰਵੇਟਿਵ ਨੇ 144 ਸੀਟਾਂ ‘ਤੇ ਜਿੱਤ/ਲੀਡ ਹਾਸਲ ਕੀਤੀ

ਕੈਨੇਡਾ ਚੋਣਾਂ ਵਿੱਚ ਜਗਮੀਤ ਸਿੰਘ ਅਤੇ ਉਨ੍ਹਾਂ ਦੀ ਪਾਰਟੀ ਨੂੰ ਮਿਲੀ ਕਰਾਰੀ ਹਾਰ

ਕੈਨੇਡਾ ਚੋਣ: ਲਿਬਰਲ ਪਾਰਟੀ ਚੌਥੀ ਵਾਰ ਸੱਤਾ ਵਿੱਚ ਵਾਪਸ ਆਈ, ਟਰੰਪ ਦੀ 'ਟੈਰਿਫ ਵਾਰ' ਨੇ ਮਾਰਕ ਕਾਰਨੀ ਦਾ ਰਸਤਾ ਆਸਾਨ ਕਰ ਦਿੱਤਾ

ਕਿਲੋਨਾ ਵਿਖੇ ਓਕਆਗਨ ਗੁਰਦੁਆਰਾ ਵੱਲੋਂ ਸਜਾਏ ਵਿਸਾਖੀ ਨਗਰ ਕੀਰਤਨ ਵਿਚ ਹਜਾਰਾਂ ਸ਼ਰਧਾਲੂ ਬੜੇ ਉਤਸ਼ਾਹ ਨਾਲ ਹੋਏ ਸ਼ਾਮਲ

ਕੈਨੇਡਾ: ਬਲਵੀਰ ਢੱਟ,ਤੇਗਜੋਤ ਬੱਲ, ਬਲਦੀਪ ਝੰਡ ਅਤੇ ਮਨਦੀਪ ਧਾਲੀਵਾਲ ਨੇ ਰਾਜਵੀਰ ਢਿੱਲੋਂ ਦੇ ਹੱਕ ਵਿੱਚ ਸੰਭਾਲਿਆ ਮੋਰਚਾ

ਭਾਰਤ-ਪਾਕਿਸਤਾਨ ਸਰਹੱਦੀ ਤਣਾਅ -ਦੋਵੇਂ ਦੇਸ਼ ਇਸਨੂੰ ਹੱਲ ਕਰ ਲੈਣਗੇ- ਟਰੰਪ ਨੇ ਕਿਹਾ

ਕੈਨੇਡਾ ਚੋਣਾਂ ਲਈ 18 ਤੋਂ 21 ਅਪ੍ਰੈਲ ਤੱਕ 4 ਦਿਨ ਹੋਈ ਐਡਵਾਂਸ ਪੋਲ ਨੇ ਪਿਛਲੇ ਸਾਰੇ ਰਿਕਾਰਡ ਮਾਤ ਪਾਏ