ਨੈਸ਼ਨਲ

ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਵਿਰਾਸਤੀ ਸ਼ਹਿਰ ਦੇ ਸੁੰਦਰੀਕਰਨ ਲਈ ਵਿਕਰਮਜੀਤ ਸਾਹਨੀ ਵਲੋਂ 1 ਕਰੋੜ ਰੁਪਏ ਦੇਣ ਦਾ ਐਲਾਨ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | October 31, 2023 07:23 PM

ਨਵੀਂ ਦਿੱਲੀ-ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ ‘ਤੇ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਸ੍ਰੀ ਹਰਮਿੰਦਰ ਸਾਹਿਬ ਦੇ ਵਿਰਾਸਤੀ ਸ਼ਹਿਰ ਨੂੰ ਸੁੰਦਰ ਬਣਾਉਣ ਅਤੇ ਸਾਫ਼-ਸਫ਼ਾਈ ਲਈ 1 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਹੈ।
ਸ੍ਰ. ਸਾਹਨੀ ਨੇ ਕਿਹਾ ਕਿ 40 ਹਜਾਰ ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਪ੍ਰਣ ਲੈਣ ਲਈ ਸ੍ਰੀ ਦਰਬਾਰ ਸਾਹਿਬ ਦੀ ਹਾਲ ਹੀ ਵਿੱਚ ਆਪਣੀ ਫੇਰੀ ਦੌਰਾਨ ਉਨ੍ਹਾਂ ਨੂੰ ਇਹ ਦੇਖ ਕੇ ਦੁੱਖ ਹੋਇਆ ਕਿ ਸ੍ਰੀ ਹਰਮਿੰਦਰ ਸਾਹਿਬ ਨੂੰ ਜਾਣ ਵਾਲੇ ਰਸਤੇ ਦੀ ਸਹੀ ਢੰਗ ਨਾਲ ਸਾਂਭ-ਸੰਭਾਲ ਨਹੀਂ ਕੀਤੀ ਗਈ ਅਤੇ ਹੈਰੀਟੇਜ ਵਾਕ ਵਾਲੀ ਸੜਕ ’ਤੇ ਗੰਦਗੀ ਦੇ ਢੇਰ ਲੱਗੇ ਹੋਏ ਹਨ।
ਸ੍ਰ. ਸਾਹਨੀ ਨੇ ਦੱਸਿਆ ਕਿ ਉਹ ਇੱਕ ਰੋਡ ਸਵੀਪਰ ਮਸ਼ੀਨ ਵਾਲਾ ਟਰੱਕ ਮੁਹੱਈਆ ਕਰਵਾਉਣਗੇ ਜੋ ਵਿਰਾਸਤੀ ਗਲੀ ਦੀ ਵਾਰ-ਵਾਰ ਚੰਗੀ ਤਰਾਂ ਸਫ਼ਾਈ ਕਰੇਗਾ। ਇਸ ਦੇ ਨਾਲ ਹੀ ਉਹ ਗਲੀ ਦੇ ਸੁੰਦਰੀਕਰਨ ਲਈ ਲਗਭਗ 50 ਲੱਖ ਰੁਪਏ ਦੀ ਗ੍ਰਾਂਟ ਪ੍ਰਦਾਨ ਕਰਨਗੇ, ਜਿਸ ਵਿੱਚ ਵਧੀਆ ਰੋਸ਼ਨੀ, ਲੇਨ ਦੇ ਦੋਵੇਂ ਪਾਸੇ ਹਰਿਆਲੀ ਅਤੇ ਅਪਾਹਜ ਲੋਕਾਂ ਲਈ ਸੁਚਾਰੂ ਆਵਾਜਾਈ ਵਾਸਤੇ ਸਹੂਲਤਾਂ ਸ਼ਾਮਲ ਹਨ।
ਸ਼. ਸਾਹਨੀ ਨੇ ਕਿਹਾ ਕਿ ਲੋਕ ਨੁਮਾਇੰਦੇ ਹੋਣ ਦੇ ਨਾਤੇ ਇਹ ਸਾਡੀ ਨੈਤਿਕ ਜ਼ਿੰਮੇਵਾਰੀ ਹੈ ਕਿ ਅਸੀਂ ਆਪਣੇ ਸੱਭਿਆਚਾਰ ਅਤੇ ਵਿਰਸੇ ਦੀ ਸਾਂਭ ਸੰਭਾਲ ਅਤੇ ਸੁੰਦਰੀਕਰਨ ਨੂੰ ਯਕੀਨੀ ਬਣਾਈਏ ਕਿਉਂਕਿ ਦਰਬਾਰ ਸਾਹਿਬ ਸਿਰਫ਼ ਪੰਜਾਬ ਦੀ ਵਿਰਾਸਤ ਹੀ ਨਹੀਂ ਹੈ, ਸਗੋਂ ਇਹ ਇੱਕ ਵਿਸ਼ਵ ਵਿਰਾਸਤੀ ਸਥਾਨ ਹੈ ਜੋ ਕਿ ਦੇਸ਼ ਦੇ ਸਭ ਤੋਂ ਮਹੱਤਵਪੂਰਨ ਸੈਰ-ਸਪਾਟਾ ਸਥਾਨਾਂ ਵਿੱਚੋਂ ਇੱਕ ਹੈ। “ਸਾਡੀ ਵਿਰਾਸਤ ਨੂੰ ਸੰਭਾਲਣਾ ਸਾਡੇ ਇਤਿਹਾਸ ਦੀਆਂ ਕਿਤਾਬਾਂ ਦੇ ਪੰਨਿਆਂ ਦੀ ਰਾਖੀ ਕਰਨ ਦੇ ਬਰਾਬਰ ਹੈ। ਸ੍ਰ ਸਾਹਨੀ ਨੇ ਕਿਹਾ ਕਿ ਮੈਂ ਸਿੱਖ ਵਿਰਸੇ ਦੇ ਖਜ਼ਾਨੇ ਨੂੰ ਸੰਭਾਲਣ ਲਈ ਵਚਨਬੱਧ ਹਾਂ।''

 

Have something to say? Post your comment

 

ਨੈਸ਼ਨਲ

ਅਸੀਂ ਸੰਜਮ ਨਾਲ ਜਵਾਬ ਦਿੱਤਾ- ਲਾਹੌਰ ਵਿੱਚ ਹਵਾਈ ਰੱਖਿਆ ਪ੍ਰਣਾਲੀ ਨੂੰ ਕਰ ਦਿੱਤਾ ਤਬਾਹ- ਭਾਰਤ

ਗੁਰੂਬਾਣੀ ਰਿਸਰਚ ਫਾਉਂਡੇਸ਼ਨ ਵਲੋਂ ਹਰਲੀਨ ਕੌਰ ਨੂੰ ਕੀਰਤਨ ਸਿੱਖਣ ਲਈ ਮਿਲਿਆ ਹਰਮੋਨੀਅਮ

ਸਦਰ ਬਾਜ਼ਾਰ ਦੇ ਵਪਾਰੀਆਂ ਨੇ ਤਿਰੰਗਾ ਮਾਰਚ ਕੱਢਿਆ ਅਤੇ ਅੱਤਵਾਦ ਵਿਰੁੱਧ ਕੀਤਾ ਪ੍ਰਦਰਸ਼ਨ

ਖੁੱਡੀਆਂ ਵੱਲੋਂ ਕੇਂਦਰ ਨੂੰ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਪ੍ਰਤੀ ਹੈਕਟੇਅਰ 17,500 ਦਾ ਨਕਦੀ ਪ੍ਰੋਤਸਾਹਨ ਦੇਣ ਦੀ ਅਪੀਲ

ਜੰਮੂ-ਕਸ਼ਮੀਰ ਚ ਸ਼ਹੀਦ ਹੋਏ ਪਰਿਵਾਰਾਂ ਨਾਲ ਗਿਆਨੀ ਪ੍ਰੀਤਮ ਸਿੰਘ ਚੱਕਪਖੀ ਵਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ

ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਨੂੰ ਵੱਡਾ ਹੁਲਾਰਾ, ਵਾਰਡ ਨੰਬਰ 34 ਸਰਿਤਾ ਵਿਹਾਰ ਤੋਂ ਇੰਦਰਪਾਲ ਸਿੰਘ ਸਾਥੀਆਂ ਸਮੇਤ ਪਾਰਟੀ ਵਿਚ ਹੋਏ ਸ਼ਾਮਲ

ਕਾਨਪੁਰ 1984 ਦੇ ਸਿੱਖ ਕਤਲੇਆਮ ਨਾਲ ਸਬੰਧਤ ਚਲ ਰਹੇ ਮਾਮਲਿਆਂ ਦੀ ਕਾਰਵਾਈ ਤੇ ਵਕੀਲਾਂ ਨੇ ਕੀਤਾ ਵਿਸ਼ਲੇਸ਼ਣ: ਭੋਗਲ

ਰਾਮਗੜ੍ਹੀਆ ਬਰਾਦਰੀ ਵਲੋਂ ਜੱਥੇਦਾਰ ਜਸਾ ਸਿੰਘ ਰਾਮਗੜ੍ਹੀਆ ਦਾ 302 ਸਾਲਾਂ ਜਨਮ ਦਿਹਾੜਾ ਉਤਸ਼ਾਹ ਨਾਲ ਮਨਾਇਆ ਗਿਆ

'ਆਪ੍ਰੇਸ਼ਨ ਸਿੰਦੂਰ': ਭਾਰਤ ਦੇ ਹਵਾਈ ਹਮਲੇ ਵਿੱਚ ਮਾਰੇ ਗਏ 70 ਤੋਂ ਵੱਧ ਅੱਤਵਾਦੀ

'ਆਪ੍ਰੇਸ਼ਨ ਸਿੰਦੂਰ' ਦੀ ਸਫਲਤਾ ਤੋਂ ਬਾਅਦ, ਕੇਂਦਰ ਨੇ 8 ਮਈ ਨੂੰ ਬੁਲਾਈ ਸਰਬ-ਪਾਰਟੀ ਮੀਟਿੰਗ