ਸੰਸਾਰ

ਲਾਹੌਰ ਵਿਚ ਗਿਆਨੀ ਗੁਰਦਿੱਤ ਸਿੰਘ ਅਤੇ ਇੰਦਰਜੀਤ ਕੌਰ ਸੰਧੂ ਦੀ ਜਨਮ ਸ਼ਤਾਬਦੀ ਸੰਬੰਧੀ ਵਿਸ਼ੇਸ਼ ਸਮਾਗਮ

ਹਰਦਮ ਮਾਨ/ਕੌਮੀ ਮਾਰਗ ਬਿਊਰੋ | November 09, 2023 09:36 PM

 

ਸਰੀ, - ਦਿਆਲ ਸਿੰਘ ਰਿਸਰਚ ਐਂਡ ਕਲਚਰਲ ਫ਼ੋਰਮ ਲਾਹੌਰ ਵੱਲੋਂ ਹਰਦਰਸ਼ਨ ਮੈਮੋਰੀਅਲ ਇੰਟਰਨੈਸ਼ਨਲ ਟਰੱਸਟ ਕੈਨੇਡਾ ਅਤੇ ਭਾਈ ਸਾਹਿਬ ਰਣਧੀਰ ਸਿੰਘ ਟਰੱਸਟ ਯੂ.ਕੇ. ਦੇ ਸਹਿਯੋਗ ਨਾਲ ਬੀਤੇ ਦਿਨੀਂ ਨਾਮਵਰ ਪੰਜਾਬੀ ਸਾਹਿਤਕਾਰ ਮਰਹੂਮ ਗਿਆਨੀ ਗੁਰਦਿੱਤ ਸਿੰਘ ਅਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਾਬਕਾ ਵਾਈਸ ਚਾਂਸਲਰ ਮਰਹੂਮ ਇੰਦਰਜੀਤ ਕੌਰ ਸੰਧੂ ਦੀ ਜਨਮ ਸ਼ਤਾਬਦੀ ਮੌਕੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਦੇ ਮੁੱਖ ਮਹਿਮਾਨ ਮੀਰ ਖ਼ਲੀਲੁ ਰਹਿਮਾਨ ਮੈਮੋਰੀਅਲ ਸੁਸਾਇਟੀ ਦੇ ਚੇਅਰਮੈਨ ਅਤੇ ਰੋਜ਼ਾਨਾ ਜੰਗ ਨਾਲ ਜੁੜੇ ਸੀਨੀਅਰ ਪੱਤਰਕਾਰ ਵਾਸੀਫ ਨਾਗੀ ਸਨ,  ਵਿਸ਼ੇਸ਼ ਮਹਿਮਾਨ ਡਾ. ਸ਼ਾਇਸਤਾ ਨੁਜ਼ਹਤ ਅਤੇ ਪੰਜਾਬ ਹਾਇਰ ਐਜੂਕੇਸ਼ਨ ਕਮਿਸ਼ਨ ਦੇ ਡਾਇਰੈਕਟਰ ਕੋਆਰਡੀਨੇਸ਼ਨ ਡਾ. ਤਨਵੀਰ ਕਾਸਿਮ ਰਾਣਾ ਸਨ। ਦਿਆਲ ਸਿੰਘ ਰਿਸਰਚ ਐਂਡ ਕਲਚਰਲ ਫ਼ੋਰਮ ਦੇ ਡਾਇਰੈਕਟਰ ਡਾ. ਅਬਦੁੱਲ ਰੱਜ਼ਾਕ ਸ਼ਾਹਿਦ ਨੇ ਆਏ ਮਹਿਮਾਨਾਂ ਦਾ ਸਵਾਗਤ ਕਰਦਿਆਂ ਗਿਆਨੀ ਗੁਰਦਿੱਤ ਸਿੰਘ ਦੀਆਂ ਸਾਹਿਤਕ ਸੇਵਾਵਾਂ ਅਤੇ ਪ੍ਰੋ. ਇੰਦਰਜੀਤ ਕੌਰ ਦੀਆਂ ਵਿੱਦਿਅਕ ਸੇਵਾਵਾਂ ਬਾਰੇ ਚਾਨਣਾ ਪਾਇਆ।

ਉਨ੍ਹਾਂ ਦੱਸਿਆ ਕਿ ਦੋਵੇਂ ਪਤੀ-ਪਤਨੀ ਦਾ ਜਨਮ 1923ਈ. ਵਿੱਚ ਹੋਇਆ ਸੀ। ਉਨ੍ਹਾਂ ਦੇ ਸ਼ਤਾਬਦੀ ਸਮਾਗਮ ਪੂਰੇ ਭਾਰਤ ਵਿੱਚ ਮਨਾਏ ਜਾ ਰਹੇ ਹਨ। ਗਿਆਨੀ ਜੀ ਪੰਜਾਬੀ ਅਖ਼ਬਾਰ “ਪ੍ਰਕਾਸ਼” ਦੇ ਮਾਲਕ ਅਤੇ ਸੰਪਾਦਕ ਸਨ। ਉਹ ਸਿੱਖ ਇਤਿਹਾਸ ਦੇ ਮਾਸਿਕ ਮੈਗਜ਼ੀਨ “ਸਿੰਘ ਸਭਾ ਪੱਤ੍ਰਿਕਾ” ਦੇ ਸੰਪਾਦਕ ਵੀ ਸਨ। ਉਨ੍ਹਾਂ ਨੇ ਪੰਜਾਬ ਯੂਨੀਵਰਸਿਟੀ,  ਲਾਹੌਰ ਤੋਂ ਗ੍ਰੈਜੂਏਸ਼ਨ ਕੀਤੀ। 1956 ਤੋਂ 1962 ਤੱਕ ਉਹ ਪੰਜਾਬ ਲੈਜਿਸਲੇਟਿਵ ਕੌਂਸਲ ਦੇ ਮੈਂਬਰ ਰਹੇ। ਇਹ ਸਨਮਾਨ ਪ੍ਰਾਪਤ ਕਰਨ ਵਾਲੇ ਉਹ ਪਹਿਲੇ ਅਤੇ ਆਖ਼ਰੀ ਪੰਜਾਬੀ ਲੇਖਕ ਸਨ। ਪ੍ਰੋ. ਇੰਦਰਜੀਤ ਕੌਰ ਨੇ ਵੀ ਬੈਚਲਰ ਆਫ਼ ਟੀਚਿੰਗ ਦੇ ਨਾਲ-ਨਾਲ ਲਾਹੌਰ ਕਾਲਜ ਤੋਂ ਫਿਲਾਸਫੀ ਵਿਚ ਆਪਣੀ ਐਮ.ਏ. ਕੀਤੀ। ਉਨ੍ਹਾਂ ਨੇ ਆਪਣਾ ਪੇਸ਼ੇਵਰ ਜੀਵਨ ਇੱਕ ਅਧਿਆਪਕਾ ਵਜੋਂ ਸ਼ੁਰੂ ਕੀਤਾ। ਕਈ ਕਾਲਜਾਂ ਵਿੱਚ ਪੜ੍ਹਾਉਣ ਤੋਂ ਬਾਅਦ ਉਹ ਬੇਸਿਕ ਟਰੇਨਿੰਗ ਕਾਲਜ ਚੰਡੀਗੜ੍ਹ ਦੀ ਪ੍ਰਿੰਸੀਪਲ ਬਣ ਗਈ। ਉਹ ਗੌਰਮਿੰਟ ਕਾਲਜ ਫ਼ਾਰ ਵੂਮੈਨ ਅੰਮ੍ਰਿਤਸਰ ਦੀ ਪ੍ਰਿੰਸੀਪਲ ਵੀ ਰਹੀ। 1975 ਵਿੱਚ ਉਹ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਵਾਈਸ-ਚਾਂਸਲਰ ਬਣੀ। ਉਹ ਯੂਨੀਵਰਸਿਟੀ ਦੀ ਤੀਜੀ ਵਾਈਸ-ਚਾਂਸਲਰ ਅਤੇ ਉੱਤਰੀ ਭਾਰਤ ਦੀ ਪਹਿਲੀ ਮਹਿਲਾ ਵਾਈਸ-ਚਾਂਸਲਰ ਸਨ। ਉਹ ਪਿਛਲੇ ਸਾਲ 99 ਸਾਲ ਦੀ ਉਮਰ ਵਿੱਚ ਅਕਾਲ ਚਲਾਣਾ ਕਰ ਗਏ ਸਨ।

ਦੋਵਾਂ ਸ਼ਖ਼ਸੀਅਤਾਂ ਦੀ ਜਾਣ-ਪਛਾਣ ਤੋਂ ਬਾਅਦ ਕੈਨੇਡਾ ਵਸਦੇ ਜੈਤੇਗ ਸਿੰਘ ਅਨੰਤ ਵੱਲੋਂ ਵੌਇਸ ਸੰਦੇਸ਼ ਸੁਣਾਇਆ ਗਿਆ। ਦੋਵਾਂ ਪਤੀ-ਪਤਨੀ ਦੀਆਂ ਜੀਵਨ ਪ੍ਰਾਪਤੀਆਂ 'ਤੇ ਆਧਾਰਿਤ ਸਲਾਈਡਾਂ ਦਿਖਾਈਆਂ ਗਈਆਂ। ਜ਼ੂਮ ਲਿੰਕ 'ਤੇ ਹੋਏ ਸਮਾਰੋਹ 'ਚ ਦੋਵਾਂ ਸ਼ਖਸੀਅਤਾਂ ਦੇ ਰਿਸ਼ਤੇਦਾਰ ਮੌਜੂਦ ਸਨ। ਗੁਰਦਿੱਤ ਸਿੰਘ ਦੇ ਸਪੁੱਤਰ ਰੂਪਿੰਦਰ ਸਿੰਘ ਨੇ ਦੋਵਾਂ ਬਾਰੇ ਖ਼ੂਬਸੂਰਤ ਜਾਣਕਾਰੀ ਦਿੰਦਿਆਂ ਕਿਹਾ ਕਿ ਉਨ੍ਹਾਂ ਦੀਆਂ ਸਾਹਿਤਕ ਅਤੇ ਅਕਾਦਮਿਕ ਸੇਵਾਵਾਂ ਦਾ ਇੱਕ ਜ਼ਮਾਨਾ ਸ਼ਲਾਘਾ ਕਰਦਾ ਹੈ। ਗੁਰਿੰਦਰ ਮਾਨ ਅਮਰੀਕਾ ਤੋਂ ਇਸ ਸਮਾਗਮ ਵਿੱਚ ਸ਼ਾਮਲ ਹੋਏ।

ਸਮਾਗਮ ਦੇ ਅਗਲੇ ਪੜਾਅ ਵਿੱਚ ਗਿਆਨੀ ਗੁਰਦਿੱਤ ਸਿੰਘ ਬਾਰੇ ਬਲਦੇਵ ਸਿੰਘ 'ਸੜਕਨਾਮਾਦੀ ਸ਼ਾਹਮੁਖੀ ਵਿਚ ਛਪੀ ਪੁਸਤਕ ਰਿਲੀਜ਼ ਕੀਤੀ ਗਈ। ਇਸ ਪੁਸਤਕ ਵਿੱਚ ਉਨ੍ਹਾਂ ਨੇ ਗਿਆਨੀ ਗੁਰਦਿੱਤ ਸਿੰਘ ਦੀਆਂ ਸੇਵਾਵਾਂ ਦਾ ਵਰਨਣ ਕੀਤਾ ਹੈ। ਸਮਾਗਮ ਦਾ ਤੀਜੇ ਪੜਾਅ ਵਿਚ ਪੰਜਾਬੀ ਸਾਹਿਤ ਅਤੇ ਸੱਭਿਆਚਾਰ ਦੀਆਂ ਨਾਮਵਰ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ ਗਿਆ। ਨੈਸ਼ਨਲ ਕਾਲਜ ਆਫ਼ ਆਰਟਸ ਦੇ ਸਾਬਕਾ ਪ੍ਰਿੰਸੀਪਲ ਅਤੇ ‘ਥਾਪ’ ਦੇ ਸੀਈਓ ਪ੍ਰੋ. ਸਾਜਿਦਾ ਹੈਦਰ ਵੰਡਲ,  ਨਾਮਵਰ ਪੰਜਾਬੀ ਲੇਖਕ,  ਨਾਵਲਕਾਰ,  ਸਫ਼ਰਨਾਮਾ ਲੇਖਕ ਅਤੇ ਕਵੀ ਪ੍ਰੋ. ਆਸ਼ਿਕ ਰਾਹੀਲ ਨੂੰ ਲਾਈਫ਼ਟਾਈਮ ਅਚੀਵਮੈਂਟ ਐਵਾਰਡ ਅਤੇ ਨਕਦ ਇਨਾਮ ਦਿੱਤਾ ਗਿਆ। ਪੰਜਾਬੀ ਭਾਸ਼ਾ ਅਤੇ ਸਾਹਿਤ ਪ੍ਰਤੀ ਸੇਵਾਵਾਂ ਬਦਲੇ ਪ੍ਰੋ. ਡਾ. ਕਲਿਆਣ ਸਿੰਘ ਕਲਿਆਣ,  ਪ੍ਰੋ. ਡਾ. ਇਬਾਦਤ ਨਬੀਲ ਸ਼ਾਦ ਅਤੇ ਸਤਵੰਤ ਕੌਰ ਲੈਕਚਰ ਕਿੰਨਰਡ ਕਾਲਜ ਨੂੰ ਪੰਜਾਬੀ ਸੇਵਕ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ |

 

Have something to say? Post your comment

 

ਸੰਸਾਰ

ਭਾਰਤ-ਪਾਕਿਸਤਾਨ ਤੁਰੰਤ ਅਤੇ ਸੰਪੂਰਨ ਜੰਗਬੰਦੀ 'ਤੇ ਸਹਿਮਤ: ਅਮਰੀਕਾ

ਜੇਕਰ ਭਾਰਤ ਪਿੱਛੇ ਹਟਦਾ ਹੈ, ਤਾਂ ਅਸੀਂ ਵੀ ਤਣਾਅ ਖਤਮ ਕਰਾਂਗੇ: ਪਾਕਿਸਤਾਨੀ ਰੱਖਿਆ ਮੰਤਰੀ ਖਵਾਜਾ ਆਸਿਫ

ਬੇਅਰਕਰੀਕ ਐਲੀਮੈਂਟਰੀ ਸਕੂਲ ਦੇ ਵਿਦਿਆਰਥੀ ਗੁਰਦੁਆਰਾ ਸਾਹਿਬ ਬਰੁੱਕਸਾਈਡ ਸਰੀ ਵਿਖੇ ਨਤਮਸਤਕ ਹੋਏ

ਕੈਨੇਡਾ ਦੀਆਂ ਫੈਡਰਲ ਚੋਣਾਂ ‘ਚ ਲਿਬਰਲ ਪਾਰਟੀ ਨੇ 169 ਅਤੇ ਕਸੰਰਵੇਟਿਵ ਨੇ 144 ਸੀਟਾਂ ‘ਤੇ ਜਿੱਤ/ਲੀਡ ਹਾਸਲ ਕੀਤੀ

ਕੈਨੇਡਾ ਚੋਣਾਂ ਵਿੱਚ ਜਗਮੀਤ ਸਿੰਘ ਅਤੇ ਉਨ੍ਹਾਂ ਦੀ ਪਾਰਟੀ ਨੂੰ ਮਿਲੀ ਕਰਾਰੀ ਹਾਰ

ਕੈਨੇਡਾ ਚੋਣ: ਲਿਬਰਲ ਪਾਰਟੀ ਚੌਥੀ ਵਾਰ ਸੱਤਾ ਵਿੱਚ ਵਾਪਸ ਆਈ, ਟਰੰਪ ਦੀ 'ਟੈਰਿਫ ਵਾਰ' ਨੇ ਮਾਰਕ ਕਾਰਨੀ ਦਾ ਰਸਤਾ ਆਸਾਨ ਕਰ ਦਿੱਤਾ

ਕਿਲੋਨਾ ਵਿਖੇ ਓਕਆਗਨ ਗੁਰਦੁਆਰਾ ਵੱਲੋਂ ਸਜਾਏ ਵਿਸਾਖੀ ਨਗਰ ਕੀਰਤਨ ਵਿਚ ਹਜਾਰਾਂ ਸ਼ਰਧਾਲੂ ਬੜੇ ਉਤਸ਼ਾਹ ਨਾਲ ਹੋਏ ਸ਼ਾਮਲ

ਕੈਨੇਡਾ: ਬਲਵੀਰ ਢੱਟ,ਤੇਗਜੋਤ ਬੱਲ, ਬਲਦੀਪ ਝੰਡ ਅਤੇ ਮਨਦੀਪ ਧਾਲੀਵਾਲ ਨੇ ਰਾਜਵੀਰ ਢਿੱਲੋਂ ਦੇ ਹੱਕ ਵਿੱਚ ਸੰਭਾਲਿਆ ਮੋਰਚਾ

ਭਾਰਤ-ਪਾਕਿਸਤਾਨ ਸਰਹੱਦੀ ਤਣਾਅ -ਦੋਵੇਂ ਦੇਸ਼ ਇਸਨੂੰ ਹੱਲ ਕਰ ਲੈਣਗੇ- ਟਰੰਪ ਨੇ ਕਿਹਾ

ਕੈਨੇਡਾ ਚੋਣਾਂ ਲਈ 18 ਤੋਂ 21 ਅਪ੍ਰੈਲ ਤੱਕ 4 ਦਿਨ ਹੋਈ ਐਡਵਾਂਸ ਪੋਲ ਨੇ ਪਿਛਲੇ ਸਾਰੇ ਰਿਕਾਰਡ ਮਾਤ ਪਾਏ