ਧਰਮ

ਬੰਦੀ ਛੋੜ ਦਿਵਸ ਦੀ ਸਿੱਖ ਜਗਤ ਨੂੰ ਦਿੱਤੀ ਵਧਾਈ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ 

ਕੌਮੀ ਮਾਰਗ ਬਿਊਰੋ/ਚਰਨਜੀਤ ਸਿੰਘ | November 11, 2023 05:12 PM
 
ਅੰਮ੍ਰਿਤਸਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਮੁੱਚੇ ਸਿੱਖ ਜਗਤ ਨੂੰ ਬੰਦੀ ਛੋੜ ਦਿਵਸ ਦੀ ਵਧਾਈ ਦਿੱਤੀ ਹੈ। ਆਪਣੇ ਵਧਾਈ ਸੰਦੇਸ਼ ਵਿਚ ਉਨ੍ਹਾਂ ਆਖਿਆ ਕਿ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਗਵਾਲੀਅਰ ਦੀ ਕੈਦ ਵਿਚੋਂ ਰਿਹਾਅ ਹੋ ਕੇ ਸ੍ਰੀ ਅੰਮ੍ਰਿਤਸਰ ਪਹੁੰਚਣ ਦੀ ਯਾਦ ਵਿਚ ਮਨਾਇਆ ਜਾਂਦਾ ਇਹ ਦਿਹਾੜਾ ਮਾਨਵਤਾ ਦੇ ਹੱਕ ਵਿਚ ਅਵਾਜ਼ ਬੁਲੰਦ ਕਰਨ ਦੀ ਪ੍ਰੇਰਣਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਛੇਵੇਂ ਪਾਤਸ਼ਾਹ ਜੀ ਨੇ ਆਪਣੇ ਨਾਲ 52 ਰਾਜਿਆਂ ਨੂੰ ਮੁਗ਼ਲ ਕੈਦ ਵਿੱਚੋਂ ਰਿਹਾਅ ਕਰਵਾ ਕੇ ਵਿਸ਼ਵ ਦੇ ਧਾਰਮਿਕ ਇਤਿਹਾਸ ਅੰਦਰ ਪਰਉਪਕਾਰ ਦੀ ਮਿਸਾਲੀ ਉਦਾਹਰਨ ਪੇਸ਼ ਕੀਤੀ। ਐਡਵੋਕੇਟ ਧਾਮੀ ਨੇ ਬੰਦੀ ਛੋੜ ਦਿਵਸ ਮੌਕੇ ਗੁਰੂ ਸਾਹਿਬ ਦੇ ਉਪਦੇਸ਼ਾਂ ਦੀ ਰੌਸ਼ਨੀ ਵਿਚ ਜੀਵਨ ਜਿਊਣ ਦੀ ਸੰਗਤ ਨੂੰ ਅਪੀਲ ਕੀਤੀ। ਉਨ੍ਹਾਂ ਇਹ ਵੀ ਕਿਹਾ ਕਿ ਬੰਦੀ ਛੋੜ ਦਿਵਸ ਮੌਕੇ ਅਸੀਂ ਆਪਣਾ ਚੌਗਿਰਦਾ ਰੁਸ਼ਨਾਉਣਾ ਹੈ, ਉਥੇ ਹੀ ਗੁਰਬਾਣੀ ਜਾਪ ਦੁਆਰਾ ਆਪਣਾ ਮਨ ਵੀ ਰੌਸ਼ਨ ਕਰਨਾ ਹੈ।
ਦੱਸਣਯੋਗ ਹੈ ਕਿ ਸਿੱਖ ਕੌਮ ਦੀ ਚਲਦੀ ਆ ਰਹੀ ਪ੍ਰੰਪਰਾ ਅਨੁਸਾਰ ਭਲਕੇ 12 ਨਵੰਬਰ ਨੂੰ ਸ਼ਾਮ 5 ਵਜੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਦਰਸ਼ਨੀ ਡਿਓੜੀ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਸਿੱਖ ਕੌਮ ਦੇ ਨਾਂ ਸੰਦੇਸ਼ ਦੇਣਗੇ। ਬੰਦੀ ਛੋੜ ਦਿਵਸ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਸ੍ਰੀ ਅੰਮ੍ਰਿਤਸਰ ਵਿਖੇ ਗੁਰਮਤਿ ਸਮਾਗਮ ਜਾਰੀ ਹਨ, ਜੋ 13 ਨਵੰਬਰ ਤੱਕ ਚੱਲਣਗੇ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸੁੰਦਰ ਦੀਪਮਾਲਾ ਤੇ ਆਤਿਸ਼ਬਾਜ਼ੀ ਵੀ ਹੋਵੇਗੀ।

Have something to say? Post your comment

 

ਧਰਮ

ਪੰਜਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਸੁੰਦਰ ਜਲੌ

ਗੁਰੂ ਤੇਗ ਬਹਾਦਰ ਸਾਹਿਬ ਦਾ ਜੀਵਨ ਹਿੰਮਤ ਅਤੇ ਨਿਰਸਵਾਰਥ ਸੇਵਾ ਦਾ ਪ੍ਰਤੀਕ-ਪ੍ਰਧਾਨ ਮੰਤਰੀ ਮੋਦੀ

ਪਾਕਿਸਤਾਨ ਦੇ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਫੀਸ ਵਧਾਉਣੀ ਵਾਜਬ ਨਹੀ: ਬਾਬਾ ਬਲਬੀਰ ਸਿੰਘ

ਮੁੱਖ ਮੰਤਰੀ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 648ਵੇਂ ਪ੍ਰਕਾਸ਼ ਉਤਸਵ ਮੌਕੇ ਲੋਕਾਂ ਨੂੰ ਵਧਾਈ

ਪੰਜਾਬ ਸਰਕਾਰ ਨੇ ਮੇਲਾ ਮਾਘੀ ਮੌਕੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ ਸਥਾਨਕ ਛੁੱਟੀ ਐਲਾਨੀ

ਐਡਵੋਕੇਟ ਧਾਮੀ ਨੇ ਦਸਵੇਂ ਪਾਤਸ਼ਾਹ ਦੇ ਪ੍ਰਕਾਸ਼ ਗੁਰਪੁਰਬ ਦੀ ਸੰਗਤ ਨੂੰ ਦਿੱਤੀ ਵਧਾਈ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਮੁੱਖ ਮੰਤਰੀ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲੜੀਵਾਰ ਸਮਾਗਮ ਕਰਵਾਉਣ ਲਈ ਦਿੱਤੀ ਪ੍ਰਵਾਨਗੀ

ਮੁੱਖ ਮੰਤਰੀ ਵੱਲੋਂ ਲੋਕਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀਆਂ ਸਿੱਖਿਆਵਾਂ 'ਤੇ ਚੱਲਣ ਦਾ ਸੱਦਾ

ਸ਼੍ਰੋਮਣੀ ਕਮੇਟੀ ਨੇ ਭਾਈ ਮਰਦਾਨਾ ਜੀ ਦਾ ਅਕਾਲ ਚਲਾਣਾ ਦਿਵਸ ਮਨਾਇਆ