ਸੰਸਾਰ

ਐਡਮਿੰਟਨ ਵਿਖੇ ਡਾ. ਹਿਰਦੇਪਾਲ ਸਿੰਘ ਦੀ ਪੁਸਤਕ ‘ਸੋਭਾ ਸਿੰਘ ਆਰਟਿਸਟ - ਲਾਈਫ ਐਂਡ ਲੈਗਸੀ’ ਰਿਲੀਜ਼

ਹਰਦਮ ਮਾਨ/ਕੌਮੀ ਮਾਰਗ ਬਿਊਰੋ | November 16, 2023 06:52 PM

ਸਰੀ-ਪਿਛਲੇ ਦਿਨੀਂ ਡਾ. ਹਿਰਦੇਪਾਲ ਸਿੰਘ ਦੀ ਅੰਗਰੇਜ਼ੀ ਵਿੱਚ ਲਿਖੀ ਪੁਸਤਕ ਸੋਭਾ ਸਿੰਘ ਆਰਟਿਸਟ ਲਾਈਫ ਐਂਡ ਲੈਗਸੀ ਨੂੰ ਗੁਰਦੁਆਰਾ ਮਿਲਵੁਡਜ਼ (ਗੁਰਸਿੱਖ ਸੋਸਾਇਟੀ ਆਫ ਐਡਮਿੰਟਨ) ਵਿਖੇ ਸੰਗਤਾਂ ਦੇ ਭਰੇ ਦੀਵਾਨ ਵਿੱਚ ਜੈਕਾਰਿਆਂ ਦੀ ਗੂੰਜ ਵਿੱਚ ਰਿਲੀਜ਼ ਕੀਤੀ ਗਈ। ਪੁਸਤਕ ਨੂੰ ਰਿਲੀਜ਼ ਕਰਨ ਦੀ ਰਸਮ ਗੁਰੂ ਘਰ ਦੇ ਮੁੱਖ ਸੇਵਾਦਾਰ ਸੁਰਿੰਦਰ ਸਿੰਘ ਹੂੰਝਣ, ਜਨਰਲ ਸਕੱਤਰ ਬਲਬੀਰ ਸਿੰਘ ਚਾਨਾ, ਸੀਨੀਅਰ ਮੀਤ ਪ੍ਰਧਾਨ ਭਾਈ ਨਰਿੰਦਰ ਸਿੰਘ, ਪਰਮਜੀਤ ਸਿੰਘ ਉੱਭੀ (ਪ੍ਰਿੰਸੀਪਲ ਰਾਮਗੜ੍ਹੀ ਖਾਲਸਾ ਸਕੂਲ) ਤੋਂ ਇਲਾਵਾ ਕਮੇਟੀ ਮੈਂਬਰ ਪਵਿੱਤਰ ਸਿੰਘ ਮਖੂ, ਗੁਰਦੀਪ ਸਿੰਘ ਝਾਜੀ, ਨਿਰਮਲ ਸਿੰਘ ਭੂਈ ਅਤੇ ਗਿਆਨੀ ਗੁਰਮੀਤ ਸਿੰਘ ਨੇ ਅਦਾ ਕੀਤੀ।

ਇਸ ਅਫਸਰ ਤੇ ਗੁਰੂ ਘਰ ਦੇ ਮੁੱਖ ਸੇਵਾਦਾਰ ਸੁਰਿੰਦਰ ਸਿੰਘ ਹੂੰਝਣ ਨੇ ਕਿਹਾ ਕਿ ਸੋਭਾ ਸਿੰਘ ਸਿੱਖ ਕੌਮ ਦਾ ਮਾਨ ਅਤੇ ਸ਼ਾਨ ਸਨ ਜਿਨ੍ਹਾਂ ਆਪਣੀ ਸੂਖ਼ਮ ਕਲਾ ਰਾਹੀਂ ਸਿੱਖ ਗੁਰੂ ਸਾਹਿਬਾਨ, ਭਗਤਾਂ, ਸਿੱਖ ਸ਼ਹੀਦਾਂ ਦੇ ਜੋ ਪੋਰਟਰੇਟ ਬਣਾਏ ਉਹ ਕਾਬਲੇ ਤਾਰੀਫ ਹਨ। ਉਹਨਾਂ ਦੇ ਸਿਖਰਾਂ ਛੋਂਹਦੇ ਹੁਨਰ ਅਤੇ ਉੱਤਮ ਕਲਾ ਕਰਕੇ ਭਾਰਤ ਸਰਕਾਰ ਨੇ ਉਹਨਾਂ ਨੂੰ ਸਰਬਉੱਚ ਐਵਾਰਡ ਪਦਮ ਸ੍ਰੀ ਨਾਲ ਨਿਵਾਜਿਆ। ਉਹ ਭਾਰਤ ਦੇ ਪਹਿਲੇ ਚਿੱਤਰਕਾਰ ਸਨ ਜਿਨ੍ਹਾਂ ਦੀ ਯਾਦ ਵਿਚ ਭਾਰਤ ਸਰਕਾਰ ਨੇ ਯਾਦਗਾਰੀ ਡਾਕ ਟਿਕਟ ਜਾਰੀ ਕੀਤੀ। ਗੁਰੂ ਘਰ ਦੇ ਜਨਰਲ ਸਕੱਤਰ ਬਲਵੀਰ ਸਿੰਘ ਚਾਨਾ ਨੇ ਦੱਸਿਆ ਤੇ ਉਹਨਾਂ ਦੀਆਂ ਕਲਾ ਕਿਰਤਾਂ ਪੂਰੇ ਵਿਸ਼ਵ ਵਿੱਚ ਆਪਣੀ ਮਹਿਕ ਖਿੰਡਾ ਰਹੀਆਂ ਹਨ। ਗੁਰੂ ਨਾਨਕ ਜੀ ਦੇ ਸੁੰਦਰ ਪੋਰਟਰੇਟ ਮਿਊਜ਼ੀਅਮ ਤੇ ਆਰਟ ਗੈਲਰੀ ਚੰਡੀਗੜ੍ਹ ਵਿੱਚ ਸਮੁੱਚੇ ਦਰਸ਼ਕਾਂ ਨੂੰ ਬੇਹੱਦ ਪ੍ਰਭਾਵਿਤ ਕਰਦੇ ਹਨ। ਗੁਰਦੁਆਰਾ ਮਿਲਵੁਡਜ਼ ਦੀ ਸਮੁੱਚੀ ਕਮੇਟੀ ਵੱਲੋਂ ਡਾ. ਹਿਰਦੇਪਾਲ ਸਿੰਘ ਨੂੰ ਇਸ ਪੁਸਤਕ ਲਈ ਵਧਾਈ ਦਿੱਤੀ ਗਈ ਅਤੇ ਉੱਘੇ ਵਿਦਵਾਨ ਜੈਤੇਗ ਸਿੰਘ ਅਨੰਤ ਦੀ ਸਿਹਤਯਾਬੀ ਤੇ ਤੰਦਰੁਸਤੀ ਲਈ ਅਰਦਾਸ ਕੀਤੀ ਗਈ।

Have something to say? Post your comment

 

ਸੰਸਾਰ

ਭਾਰਤ-ਪਾਕਿਸਤਾਨ ਤੁਰੰਤ ਅਤੇ ਸੰਪੂਰਨ ਜੰਗਬੰਦੀ 'ਤੇ ਸਹਿਮਤ: ਅਮਰੀਕਾ

ਜੇਕਰ ਭਾਰਤ ਪਿੱਛੇ ਹਟਦਾ ਹੈ, ਤਾਂ ਅਸੀਂ ਵੀ ਤਣਾਅ ਖਤਮ ਕਰਾਂਗੇ: ਪਾਕਿਸਤਾਨੀ ਰੱਖਿਆ ਮੰਤਰੀ ਖਵਾਜਾ ਆਸਿਫ

ਬੇਅਰਕਰੀਕ ਐਲੀਮੈਂਟਰੀ ਸਕੂਲ ਦੇ ਵਿਦਿਆਰਥੀ ਗੁਰਦੁਆਰਾ ਸਾਹਿਬ ਬਰੁੱਕਸਾਈਡ ਸਰੀ ਵਿਖੇ ਨਤਮਸਤਕ ਹੋਏ

ਕੈਨੇਡਾ ਦੀਆਂ ਫੈਡਰਲ ਚੋਣਾਂ ‘ਚ ਲਿਬਰਲ ਪਾਰਟੀ ਨੇ 169 ਅਤੇ ਕਸੰਰਵੇਟਿਵ ਨੇ 144 ਸੀਟਾਂ ‘ਤੇ ਜਿੱਤ/ਲੀਡ ਹਾਸਲ ਕੀਤੀ

ਕੈਨੇਡਾ ਚੋਣਾਂ ਵਿੱਚ ਜਗਮੀਤ ਸਿੰਘ ਅਤੇ ਉਨ੍ਹਾਂ ਦੀ ਪਾਰਟੀ ਨੂੰ ਮਿਲੀ ਕਰਾਰੀ ਹਾਰ

ਕੈਨੇਡਾ ਚੋਣ: ਲਿਬਰਲ ਪਾਰਟੀ ਚੌਥੀ ਵਾਰ ਸੱਤਾ ਵਿੱਚ ਵਾਪਸ ਆਈ, ਟਰੰਪ ਦੀ 'ਟੈਰਿਫ ਵਾਰ' ਨੇ ਮਾਰਕ ਕਾਰਨੀ ਦਾ ਰਸਤਾ ਆਸਾਨ ਕਰ ਦਿੱਤਾ

ਕਿਲੋਨਾ ਵਿਖੇ ਓਕਆਗਨ ਗੁਰਦੁਆਰਾ ਵੱਲੋਂ ਸਜਾਏ ਵਿਸਾਖੀ ਨਗਰ ਕੀਰਤਨ ਵਿਚ ਹਜਾਰਾਂ ਸ਼ਰਧਾਲੂ ਬੜੇ ਉਤਸ਼ਾਹ ਨਾਲ ਹੋਏ ਸ਼ਾਮਲ

ਕੈਨੇਡਾ: ਬਲਵੀਰ ਢੱਟ,ਤੇਗਜੋਤ ਬੱਲ, ਬਲਦੀਪ ਝੰਡ ਅਤੇ ਮਨਦੀਪ ਧਾਲੀਵਾਲ ਨੇ ਰਾਜਵੀਰ ਢਿੱਲੋਂ ਦੇ ਹੱਕ ਵਿੱਚ ਸੰਭਾਲਿਆ ਮੋਰਚਾ

ਭਾਰਤ-ਪਾਕਿਸਤਾਨ ਸਰਹੱਦੀ ਤਣਾਅ -ਦੋਵੇਂ ਦੇਸ਼ ਇਸਨੂੰ ਹੱਲ ਕਰ ਲੈਣਗੇ- ਟਰੰਪ ਨੇ ਕਿਹਾ

ਕੈਨੇਡਾ ਚੋਣਾਂ ਲਈ 18 ਤੋਂ 21 ਅਪ੍ਰੈਲ ਤੱਕ 4 ਦਿਨ ਹੋਈ ਐਡਵਾਂਸ ਪੋਲ ਨੇ ਪਿਛਲੇ ਸਾਰੇ ਰਿਕਾਰਡ ਮਾਤ ਪਾਏ