ਨੈਸ਼ਨਲ

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੁਭਾਸ਼ ਨਗਰ ਵਿਚ ਨਿਕਲਿਆ ਨਗਰ ਕੀਰਤਨ: ਇੰਦਰਪ੍ਰੀਤ ਸਿੰਘ ਕੌਛੜ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | November 20, 2023 11:20 PM

ਨਵੀਂ ਦਿੱਲੀ - ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸੁਭਾਸ਼ ਨਗਰ 14 ਬਲਾਕ ਦੇ ਗੁਰਦਵਾਰਾ ਜੈ ਸਿੰਘ ਵੱਲੋਂ ਧਾਰਮਿਕ ਸਭਾ-ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਨਗਰ ਕੀਰਤਨ ਸਜਾਇਆ ਗਿਆ। ਸਵੇਰੇ 7 ਵਜੇ ਗੁਰਦੁਆਰਾ ਸਾਹਿਬ ਤੋਂ ਅਰਦਾਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਏ ਗਏ ਇਸ ਨਗਰ ਕੀਰਤਨ ਮੌਕੇ ਗੁਰਦਵਾਰਾ ਸਾਹਿਬ ਦੇ ਗ੍ਰੰਥੀ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ’ਤੇ ਚੌਰ ਸਾਹਿਬ ਦੀ ਸੇਵਾ ਨਿਭਾਈ। ਨਗਰ ਕੀਰਤਨ ਦੌਰਾਨ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕਰਦਿਆਂ ਗੁਰੂ ਜਸ ਉਚਾਰਨ ਕਰਦੇ ਹੋਏ ਸ਼ਰਧਾ ਦਾ ਪ੍ਰਗਟਾਵਾ ਕੀਤਾ। ਨਗਰ ਕੀਰਤਨ ਦੇ ਰਸਤੇ ਵਿਚ ਸੰਗਤਾਂ ਨੇ ਵੱਖ-ਵੱਖ ਪਕਵਾਨਾਂ ਦੇ ਲੰਗਰਾਂ ਰਾਹੀਂ ਸੇਵਾ ਕੀਤੀ। ਇਸ ਦੌਰਾਨ ਸਕੂਲੀ ਬੱਚਿਆਂ, ਬੈਂਡ ਪਾਰਟੀਆਂ, ਸ਼ਬਦ ਚੌਂਕੀ ਜਥੇ ਤੇ ਗਤਕਾ ਪਾਰਟੀਆਂ ਨੇ ਪੂਰੇ ਉਤਸ਼ਾਹ ਨਾਲ ਨਗਰ ਕੀਰਤਨ ਵਿਚ ਸ਼ਮੂਲੀਅਤ ਕੀਤੀ।

ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇੰਦਰਪ੍ਰੀਤ ਸਿੰਘ ਮੌਂਟੀ ਕੋਛੜ ਨੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਸਿੱਖ ਜਗਤ ਨੂੰ ਵਧਾਈ ਦਿੰਦਿਆਂ ਗੁਰੂ ਸਾਹਿਬ ਦੇ ਉਪਦੇਸ਼ਾਂ ’ਤੇ ਚੱਲਣ ਦੀ ਅਪੀਲ ਕੀਤੀ। ਗੁਰਦੁਆਰਾ ਸਾਹਿਬ ਤੋਂ ਪ੍ਰਕਾਸ਼ ਪੁਰਬ ਮੌਕੇ ਨੂੰ ਸਮਰਪਿਤ ਸਜਾਏ ਗਏ ਨਗਰ ਕੀਰਤਨ ’ਚ ਸ਼ਮੂਲੀਅਤ ਕਰਨ ਮੌਕੇ ਮੌਂਟੀ ਕੋਛੜ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਮਨੁੱਖਤਾ ਨੂੰ ਬਰਾਬਰਤਾ ਅਤੇ ਸਾਂਝੀਵਾਲਤਾ ਦਾ ਉਪਦੇਸ਼ ਦਿੰਦਿਆਂ ਜਾਤ-ਪਾਤ ਦੀ ਵਲਗਣ ਵਿੱਚੋਂ ਕੱਢਿਆ। ਗੁਰੂ ਸਾਹਿਬ ਨੇ ਨਾਮ ਜਪੋ, ਕਿਰਤ ਕਰੋ ਤੇ ਵੰਡ ਛਕੋ ਦੇ ਉਪਦੇਸ਼ ਨਾਲ ਦੁਨੀਆਂ ਦੇ ਧਰਮ ਇਤਿਹਾਸ ਅੰਦਰ ਵਿਲੱਖਣ ਮਾਰਗ ਨਿਰਧਾਰਤ ਕੀਤਾ। ਮੌਂਟੀ ਕੋਛੜ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸੰਗਤ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਗੁਰਬਾਣੀ ਉਪਦੇਸ਼ ਮਨੁੱਖ ਨੂੰ ਸਾਂਵੀਂ-ਸੁਖਾਵੀਂ ਜ਼ਿੰਦਗੀ ਲਈ ਪ੍ਰੇਰਣਾ ਸਰੋਤ ਹਨ ਅਤੇ ਸਭ ਦਾ ਫ਼ਰਜ਼ ਹੈ ਕਿ ਗੁਰਬਾਣੀ ’ਤੇ ਅਮਲ ਕਰਕੇ ਆਪਣਾ ਜੀਵਨ ਬਤੀਤ ਕਰੀਏ। ਨਗਰ ਕੀਰਤਨ ਦੌਰਾਨ ਸਾਬਕਾ ਮੰਤਰੀ ਹਰਸ਼ਰਨ ਸਿੰਘ ਬੱਲੀ, ਗਗਨਦੀਪ ਸਿੰਘ, ਨਿਰਮਲ ਸਿੰਘ ਸੇਠੀ, ਮਾਤਾ ਸਰਬਜੀਤ ਕੌਰ, ਅਮਰਜੀਤ ਸਿੰਘ ਸੇਠੀ, ਗੁਰਮੀਤ ਸਿੰਘ ਸੇਠੀ, ਕੰਵਲਜੀਤ ਸਿੰਘ, ਪਰਮਜੀਤ ਸਿੰਘ, ਭੁਪਿੰਦਰ ਸਿੰਘ ਬੱਗਾ, ਮੋਹਨ ਸਿੰਘ ਰਾਜਵੰਸ਼ੀ, ਜਸਬੀਰ ਸਿੰਘ ਲੱਟੂ, ਗੁਰਮੀਤ ਸਿੰਘ ਰਿੰਕੂ ਸਮੇਤ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।

Have something to say? Post your comment

 

ਨੈਸ਼ਨਲ

ਦੁਬਈ ਵਿੱਚ ਮਹਾਂਵੀਰ ਅੰਤਰਰਾਸ਼ਟਰੀ ਵੀਰਾ ਕਾਨਫਰੰਸ "ਅਮੁਧਾ" ਸੰਪੰਨ

ਰਿਪੁਦਮਨ ਸਿੰਘ ਮਲਿਕ ਦੇ ਕਤਲ ਕੇਸ 'ਚ 2 ਮੁਲਜ਼ਮ ਦੋਸ਼ੀ ਕਰਾਰ, 31 ਅਕਤੂਬਰ ਨੂੰ ਹੋਵੇਗਾ ਸਜ਼ਾ ਦਾ ਐਲਾਨ

ਡਾ. ਮਨਮੋਹਨ ਸਿੰਘ ਨੂੰ "ਭਾਰਤ ਰਤਨ" ਨਾਲ ਸਨਮਾਨਿਤ ਕੀਤਾ ਜਾਵੇ - ਨਾਮਧਾਰੀ ਸਿੱਖ

ਐੱਸਕੇਐੱਮ ਨੇ ਕਿਸਾਨਾਂ ਨੂੰ ਮੰਡੀ ਸਿਸਟਮ ਅਤੇ ਲੋਕਾਂ ਦੀ ਖੁਰਾਕ ਸੁਰੱਖਿਆ ਦੀ ਰੱਖਿਆ ਲਈ ਐਫਸੀਆਈ ਨੂੰ ਬਚਾਉਣ ਦਾ ਸੱਦਾ ਦਿੱਤਾ

ਨੈਸ਼ਨਲ ਅਪ੍ਰੈਂਟਿਸਸ਼ਿਪ ਕੌਂਸਲ ਦੇ ਉਪ-ਚੇਅਰਮੈਨ ਵਜੋਂ ਨਿਯੁਕਤ ਹੋਏ ਸੰਸਦ ਮੈਂਬਰ ਵਿਕਰਮਜੀਤ ਸਿੰਘ ਸਾਹਨੀ

ਸੰਸਦ ਮੈਂਬਰ ਵਿਕਰਮ ਸਾਹਨੀ ਨੇ ਬੈਂਕ ਵਿੱਚ 30 ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ, 500 ਹੋਰ ਨੌਕਰੀਆਂ ਦੇਣ ਦਾ ਭਰੋਸਾ ਦਿੱਤਾ

ਕੈਨੇਡਾ ਦੇ ਸਿੱਖਾਂ ਵੱਲੋਂ ਭਾਰਤ ਦੀ ਐੰਬੈਸੀ ਵੈਨਕੂਵਰ ਸਾਹਮਣੇ ਵੱਡਾ ਪ੍ਰਦਰਸ਼ਨ

ਤਖ਼ਤ ਅਤੇ ਸਿੰਘ ਸਾਹਿਬਾਨ ਨਾਲ ਕਿਸੇ ਵੀ ਸਿਆਸੀ ਵਿਅਕਤੀ ਦਾ ਅਪਮਾਨ ਜਨਕ ਵਤੀਰਾ ਬਰਦਾਸ਼ਤ ਯੋਗ ਨਹੀਂ : ਸਿੱਖ ਫੈਡਰੇਸ਼ਨ ਯੂਕੇ

ਸਥਾਨ ਦੀ ਘਾਟ ਅਤੇ ਝੋਨੇ ਦੀ ਖਰੀਦ ਸੰਕਟ ਲਈ ਐਫਸੀਆਈ ਜ਼ਿੰਮੇਵਾਰ: ਸੰਯੁਕਤ ਕਿਸਾਨ ਮੋਰਚਾ 

ਅਮਰੀਕਾ ਨੇ ਵਿਕਾਸ ਯਾਦਵ ਦਾ ਪਨੂੰ ਕੇਸ ਵਿਚ ਜਾਰੀ ਕੀਤਾ ਮੋਸਟ ਵਾਂਟੇਡ ਇਸ਼ਤਿਹਾਰ