ਪੰਜਾਬ

ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਤਖ਼ਤ ਨੂੰ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਕੀਤਾ ਸਨਮਾਨਤ

ਕੌਮੀ ਮਾਰਗ ਬਿਊਰੋ | November 20, 2023 11:19 PM

ਸ੍ਰੀ ਹਜ਼ੂਰ ਸਾਹਿਬ- ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਚਲਦਾ ਵਹੀਰ ਚੱਕ੍ਰਵਰਤੀ ਨਿਹੰਗ ਸਿੰਘਾਂ ਦੇ ਮੌਜੂਦਾ ਮੁਖੀ ਸ਼੍ਰੋਮਣੀ ਸੇਵਾ ਰਤਨ ਪੰਥ ਰਤਨ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨਿਹੰਗ ਸਿੰਘ ਫੌਜਾਂ ਸਮੇਤ ਦੱਖਣ ਭਾਰਤ ਦੇ ਪ੍ਰਮੁੱਖ ਸ਼ਹਿਰਾਂ ਵਿੱਚ ਧਰਮ ਪ੍ਰਚਾਰ ਕਰ ਰਹੇ ਹਨ ਅੱਜ ਬੁੱਢਾ ਦਲ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ ਸੱਚਖੰਡ ਸ੍ਰੀ ਹਜੂਰ ਸਾਹਿਬ ਅਬਿਚਲ ਨਗਰ ਨੰਦੇੜ ਵਿਖੇ ਨਤਮਸਤਕ ਹੋਏ ਜਿੱਥੇ ਉਨਾਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਗੁਰਤਾਗੱਦੀ ਤੇ ਪੰਥ ਬੁੱਢਾ ਦਲ ਦੇ ਸਥਾਪਨਾ ਦਿਵਸ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਅਰੰਭ ਕਰਵਾਏ ਗਏ। ਜਥੇਦਾਰ ਬਾਬਾ ਬਲਬੀਰ ਸਿੰਘ ਬੁੱਢਾ ਦਲ ਸੱਚਖੰਡ ਬੋਰਡ ਵਲੋਂ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸੱਚਖੰਡ ਗਮਨ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਤਾਗੱਤੀ ਦਿਵਸ ਨੂੰ ਸਮਰਪਿਤ ਸਮਾਗਮ ਵਿੱਚ ਨਿਹੰਗ ਸਿੰਘ ਫੌਜਾਂ ਸਮੇਤ ਹਾਜ਼ਰ ਹੋਏ। ਜਿਥੇ ਉਹਨਾਂ ਦਾ ਸਿੰਘ ਸਾਹਿਬ ਜਥੇਦਾਰ ਬਾਬਾ ਕੁਲਵੰਤ ਸਿੰਘ, ਬਾਬਾ ਬਲਵਿੰਦਰ ਸਿੰਘ ਲੰਗਰ ਸਾਹਿਬ ਤੇ ਸੱਚਖੰਡ ਬੋਰਡ ਵਲੋਂ ਸ੍ਰੀ ਹਜ਼ੂਰ ਸਾਹਿਬ ਦੀ ਪਰੰਪਰਾਗਤ ਮਰਿਆਦਾ ਅਨੁਸਾਰ ਦਸਤਾਰ, ਚੋਲਾ, ਕਮਰਕੱਸਾ, ਸ੍ਰੀ ਸਾਹਿਬ, ਸਿਰਪਾਓ ਆਦਿ ਨਾਲ ਸਨਮਾਨਿਤ ਕੀਤਾ ਗਿਆ ਜਥੇਦਾਰ ਬਾਬਾ ਬਲਬੀਰ ਸਿੰਘ ਬੁੱਢਾ ਦਲ ਦੇ ਸਿੰਘਾਂ ਸਮੇਤ ਗੁਰਦੁਆਰਾ ਲੰਗਰ ਸਾਹਿਬ, ਗੁਰਦੁਆਰਾ ਮਹਾਂਕਾਲ ਸਿੰਘ ਜੀ, ਗੁਰਦੁਆਰਾ ਭਜਨਗੜ੍ਹ ਸਾਹਿਬ, ਗੁਰਦੁਆਰਾ ਨਗੀਨਾ ਘਾਟ ਸਾਹਿਬ, ਗੁਰਦੁਆਰਾ ਬੰਦਾ ਘਾਟ ਸਾਹਿਬ, ਅਸਥਾਨ ਮਾਤਾ ਭਾਗੋ ਜੀ, ਜਥੇਦਾਰ ਪ੍ਰਹਿਲਾਦਾ ਸਿੰਘ ਜੀ ਦੇ ਸ਼ਹੀਦੀ ਅਸਥਾਨ ਤੇ ਵੀ ਨਤਮਸਤਕ ਹੋਏ। ਬਾਬਾ ਨਿਧਾਨ ਸਿੰਘ ਲੰਗਰ ਸਾਹਿਬ ਵਿਖੇ ਬਾਬਾ ਬਲਵਿੰਦਰ ਸਿੰਘ ਨੇ ਜਥੇਦਾਰ ਬਾਬਾ ਬਲਬੀਰ ਸਿੰਘ ਬੁੱਢਾ ਦਲ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ। ਇਸ ਮੌਕੇ ਉਨ੍ਹਾਂ ਨਾਲ ਬਾਬਾ ਇੰਦਰ ਸਿੰਘ ਘੋੜਿਆ ਦੇ ਜਥੇਦਾਰ, ਭਾਈ ਜਸਵਿੰਦਰ ਸਿੰਘ ਜੱਸੀ ਇੰਚਾਰਜ ਬੁੱਢਾ ਦਲ ਅਮਰੀਕਾ, ਬਾਬਾ ਮਨਮੋਹਨ ਸਿੰਘ ਬਾਰਨਵਾਲੇ, ਬਾਬਾ ਜੋਗਾ ਸਿੰਘ ਕਰਨਾਲ, ਭਾਈ ਰਣਜੋਧ ਸਿੰਘ, ਭਾਈ ਗੁਰਮੁੱਖ ਸਿੰਘ, ਭਾਈ ਹਰਪ੍ਰੀਤ ਸਿੰਘ ਹੈਪੀ, ਭਾਈ ਵਿਸਵਪ੍ਰਤਾਪ ਸਿੰਘ ਸਮਾਣਾ, ਬਾਬਾ ਜੱਗਾ ਸਿੰਘ ਹਨੂੰਮਾਨਗੜ੍ਹ, ਬਾਬਾ ਕਰਮ ਸਿੰਘ ਜੀਰਕਪੁਰ, ਭਾਈ ਸੁਖਵਿੰਦਰ ਸਿੰਘ ਮੌਰ ਸਟੇਜ ਸਕੱਤਰ, ਭਾਈ ਇੰਦਰਜੀਤ ਸਿੰਘ ਰਿੱਕੀ, ਭਾਈ ਰਣਜੋਤ ਸਿੰਘ, ਭਾਈ ਮਨੋਜ ਸਿੰਘ, ਭਾਈ ਸੁਖਦੇਵ ਸਿੰਘ, ਬਾਬਾ ਜੀਤ ਸਿੰਘ ਮਾਨਸਾ, ਭਾਈ ਪ੍ਰੇਮ ਸਿੰਘ ਵਾਹਿਗੁਰੂ, ਭਾਈ ਸ਼ੇਰ ਸਿੰਘ ਸਿਵੀਆ, ਭਾਈ ਸਤਨਾਮ ਸਿੰਘ ਮਠਿਆਈਸਰ, ਭਾਈ ਸ਼ੇਰ ਸਿੰਘ ਬੱਗਸਰ, ਭਾਈ ਸਰਵਣ ਸਿੰਘ ਮਝੈਲ, ਭਾਈ ਲਖਬੀਰ ਸਿੰਘ ਕੋਟਕਪੁਰਾ, ਬਾਬਾ ਬੂਟਾ ਸਿੰਘ ਲੰਬਵਾਲੀ, ਭਾਈ ਜਗਤਾਰ ਸਿੰਘ ਅਕਬਰਪੁਰ ਖੁਡਾਲ, ਭਾਈ ਕੁਲਵਿੰਦਰ ਸਿੰਘ ਸੰਗਤਸਰ ਆਦਿ ਨਿਹੰਗ ਸਿੰਘ ਮੌਜੂਦ ਸਨ।

Have something to say? Post your comment

 

ਪੰਜਾਬ

ਜਥੇਦਾਰ ਰਣਜੀਤ ਸਿੰਘ ਤਲਵੰਡੀ ਦੇ ਚਲਾਣੇ ਨਾਲ ਪਾਰਟੀ ਤੇ ਪੰਥਕ ਹਲਕਿਆਂ ਵਿਚ ਵੱਡਾ ਘਟਾ ਪਿਆ: ਸੁਖਦੇਵ ਸਿੰਘ ਢੀਂਡਸਾ

ਸ. ਰਣਜੀਤ ਸਿੰਘ ਤਲਵੰਡੀ ਦੇ ਚਲਾਣੇ 'ਤੇ ਐਡਵੋਕੇਟ ਧਾਮੀ ਨੇ ਕੀਤਾ ਦੁੱਖ ਦਾ ਪ੍ਰਗਟਾਵਾ

ਮਾਨਸਾ ਜ਼ਿਲ੍ਹੇ ਅੰਦਰ 9 ਦਸੰਬਰ ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤ ਦਾ ਲਾਹਾ ਲੈਣ ਲੋਕ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ

ਮਾਨਸਾ ਅੰਦਰ ਪੋਲੀਓ ਰੋਕੂ ਬੂੰਦਾਂ ਪਿਲਾਉਣ ਲਈ 377 ਟੀਮਾਂ, 15 ਮੋਬਾਇਲ ਟੀਮਾਂ ਅਤੇ 14 ਟਰਾਂਜ਼ਿਟ ਟੀਮਾਂ ਦਾ ਗਠਨ-ਡਿਪਟੀ ਕਮਿਸ਼ਨਰ

ਭਾਈ ਰਾਜੋਆਣਾ ਨੇ ਲਿਿਖਆ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਪੱਤਰ ਰਹਿਮ ਦੀ ਅਪੀਲ ਨੂੰ ਵਾਪਸ ਲੈਣ ਲਈ ਤੁਰੰਤ ਕੀਤੇ ਜਾਣ ਆਦੇਸ਼ ਜਾਰੀ

ਪੰਥਕ ਮਾਮਲਿਆਂ ਨੂੰ ਲੈ ਕੇ ਜਥੇਦਾਰਾਂ ਦੀ ਮੀਟਿੰਗ ਕੱਲ੍ਹ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ

ਭਾਜਪਾ ਵਫ਼ਦ ਨੇ ਡੇਰਾ ਰਾਧਾ ਸੁਆਮੀ ਮੁੱਖੀ ਨਾਲ ਕੀਤੇ ਵਿਚਾਰ ਸਾਂਝੇ : ਛੀਨਾ

ਕੈਬਨਿਟ ਸਬ-ਕਮੇਟੀ ਵੱਲੋਂ ਕਿਸਾਨ ਤੇ ਮੁਲਾਜ਼ਮ ਜਥੇਬੰਦੀਆਂ ਨਾਲ ਮੀਟਿੰਗ,ਅਹਿਮ ਮਸਲੇ ਵਿਚਾਰੇ ਗਏ

ਪੰਜਾਬ ਵਿੱਚ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਮੁਫ਼ਤ ਵੰਡਿਆ ਸਰ੍ਹੋਂ ਦਾ ਬੀਜ

ਪੰਜਾਬ ਪੁਲਿਸ ਨੇ ਭਾਈ ਪਰਮਜੀਤ ਸਿੰਘ ਢਾਡੀ ਨੂੰ ਅੰਮ੍ਰਿਤਸਰ ਦੇ ਹਵਾਈ ਅੱਡੇ ਤੋ ਹਿਰਾਸਤ ਵਿਚ ਲਿਆ