ਧਰਮ

ਨਿਹੰਗ ਸਿੰਘ ਦਲ ਸੁਲਤਾਨਪੁਰ ਲੋਧੀ ਵਿਖੇ ਪੁਰਾਤਨ ਰਵਾਇਤ ਮੁਤਾਬਕ ਮਨਾਉਣਗੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ

ਕੌਮੀ ਮਾਰਗ ਬਿਊਰੋ | November 20, 2023 11:19 PM


ਸੁਲਤਾਨਪੁਰ ਲੋਧੀ-ਨਿਹੰਗ ਸਿੰਘ ਜਥੇਬੰਦੀਆਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖਤ ਚਲਦਾ ਵਹੀਰ ਚੱਕ੍ਰਵਰਤੀ ਦੇ 14ਵੇਂ ਮੁਖੀ ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ, ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਅਤੇ ਸਮੂਹ ਨਿਹੰਗ ਸਿੰਘ ਦਲ ਪੰਥ ਅਤੇ ਸਿੱਖ ਸੰਗਤਾਂ ਸਿੱਖ ਧਰਮ ਦੇ ਸੰਸਥਾਪਕ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ 554 ਪ੍ਰਕਾਸ਼ ਗੁਰਪੁਰਬ ਪੂਰੀ ਸ਼ਰਧਾ ਭਾਵਨਾ ਨਾਲ ਮਨਾਉਣਗੇ।ਸ. ਦਿਲਜੀਤ ਸਿੰਘ ਬੇਦੀ ਸਕੱਤਰ ਬੁੱਢਾ ਦਲ ਨੇ ਦਸਿਆ ਪੁਰਾਤਨ ਰਵਾਇਤ ਮੁਤਾਬਕ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ 26 ਨਵੰਬਰ ਨੂੰ ਗੁਰਦੁਆਰਾ ਅਕਾਲ ਬੁੰਗਾ ਸਾਹਿਬ, ਯਾਦਗਾਰ ਸਿੰਘ ਸਾਹਿਬ ਜਥੇਦਾਰ ਨਵਾਬ ਕਪੂਰ ਸਿੰਘ ਜੀ, ਛਾਉਣੀ ਨਿਹੰਗ ਸਿੰਘਾਂ ਬੁੱਢਾ ਦਲ ਵਿਖੇ ਪ੍ਰਾਅਰੰਭ ਹੋਣਗੇ ਜਿਨ੍ਹਾਂ ਦੇ ਭੋਗ 27 ਨਵੰਬਰ ਨੂੰ ਭੋਗ ਪਾਏ ਜਾਣਗੇ। ਏਸੇ ਤਰ੍ਹਾਂ ਬਾਕੀ ਨਿਹੰਗ ਸਿੰਘ ਛਾਉਣੀਆਂ ਵਿੱਚ ਵੀ ਏਹੀ ਪਰੰਪਰਾ ਹੋਵੇਗੀ। ਉਨ੍ਹਾਂ ਦਸਿਆ ਕਿ ਪ੍ਰਚਾਰਕ ਜਨ ਗੁਰਇਤਿਹਾਸ, ਰਾਗੀ ਸਿੰਘ ਗੁਰਬਾਣੀ ਕੀਰਤਨ, ਢਾਡੀ ਸਿੰਘ ਸਿੱਖ ਧਰਮ ਸਬੰਧੀ ਇਤਿਹਾਸ ਅਤੇ ਸਿੱਖ ਵਿਦਵਾਨ ਗੁਰਇਤਿਹਾਸ ਦੀਆਂ ਅਣਸੁਣੀਆਂ ਸਾਖੀਆਂ ਸਰਵਣ ਕਰਵਾਉਣਗੇ। 28 ਨਵੰਬਰ ਨੂੰ ਏਸੇ ਸਥਾਨ ਤੋਂ ਸਮੂਹ ਨਿਹੰਗ ਸਿੰਘ ਦਲ ਪੰਥ ਨਿਸ਼ਾਨ ਨਿਗਾਰਿਆਂ ਦੀ ਛੱਤਰ ਛਾਇਆ ਹੇਠ ਅਤੇ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਅਗਵਾਈ ਵਿੱਚ ਮਹੱਲਾ ਕੱਢਣਗੇ।
ਸ. ਦਿਲਜੀਤ ਸਿੰਘ ਬੇਦੀ ਸਕੱਤਰ ਬੁੱਢਾ ਦਲ ਨੇ ਦਸਿਆ ਕਿ ਵੱਖ-ਵੱਖ ਨਿਹੰਗ ਸਿੰਘ ਦਲਾਂ ਨੇ ਗੁਰੂ ਮਹਾਰਾਜ ਦੀਆਂ ਪਾਲਕੀ ਵਾਲੀਆਂ ਗੱਡੀਆਂ, ਅਤੇ ਹਾਥੀਆਂ, ਊਠਾਂ, ਘੋੜਿਆਂ ਸਮੇਤ ਆਪੋ ਆਪਣੀਆਂ ਛਾਉਣੀਆਂ ਵਿੱਚ 24, 25 ਨਵੰਬਰ ਤੋਂ ਉਤਾਰੇ ਕਰ ਲੈਣਗੇ।ਸਾਰੇ ਨਿਹੰਗ ਸਿੰਘ ਦਲਾਂ ਵਲੋਂ ਨਿਹੰਗ ਛਾਉਣੀਆਂ ਵਿੱਚ ਸਾਫ ਸਫਾਈ ਤੋਂ ਇਲਾਵਾ ਤੰਬੂ, ਘੋੜਿਆਂ, ਹਾਥੀਆਂ, ਊਠਾਂ ਦੇ ਦਾਣਾਪਾਣੀ ਆਦਿ ਦਾ ਵੱਡੀ ਪੱਧਰ ਤੇ ਪ੍ਰਬੰਧ ਕੀਤਾ ਜਾ ਰਿਹਾ ਹੈ।ਸਵੇਰੇ ਸ਼ਾਮ ਨਿਤਨੇਮ ਤੋਂ ਇਲਾਵਾ ਕਥਾ ਕੀਰਤਨ ਦਾ ਪ੍ਰਵਾਹ ਚਲੇਗਾ। ਉਨ੍ਹਾਂ ਕਿਹਾ ਲੋਧੀ ਸ਼ਹਿਰ ਸਮੁੱਚੇ ਸੁਲਤਾਨਪੁਰ ਦੀ ਫਿਜਾ ਧਾਰਮਿਕ ਮਾਹੌਲ ਵਿਚ ਰੰਗੀ ਜਾਵੇਗੀ।ਵੱਖ-ਵੱਖ ਹੋਰਡਿੰਗ, ਬੈਨਰ, ਲੰਗਰਾਂ ਦਾ ਪ੍ਰਬੰਧ ਪੂਰੀ ਸ਼ਰਧਾ ਭਾਵਨਾ ਨਾਲ ਸ਼ੁਰੂ ਹੋ ਗਿਆ ਹੈ।ਨਿਹੰਗ ਸਿੰਘ ਤਿਆਰ ਬਰ ਤਿਆਰ ਜਦੋਂ “ਜੋ ਬੋਲੇ ਸੋ ਨਿਹਾਲ, ਸਤਿ ਸ੍ਰੀ ਅਕਾਲ” ਦੇ ਜੈਕਾਰੇ ਲਾਉਂਦੇ ਸ਼ਹਿਰ ‘ਚ ਲੰਘਣਗੇ ਤਾਂ ਪੁਰਾਣੀਆਂ ਸਦੀਆਂ ਵਾਲੇ ਪੁਰਾਤਨ ਸਿੰਘਾਂ ਦੀ ਯਾਦ ਦਿਵਾਉਂਦੇ ਨਜ਼ਰ ਆਉਣਗੇ। ਬਾਬਾ ਜੋਗਾ ਸਿੰਘ ਮੁਖੀ ਮਿਸਲ ਬਾਬਾ ਦੀਪ ਸਿੰਘ ਜੀ ਸ਼ਹੀਦ ਤਰਨਾ ਦਲ ਬਾਬਾ ਬਕਾਲਾ, ਬਾਬਾ ਅਵਤਾਰ ਸਿੰਘ ਮੁਖੀ ਬਾਬਾ ਬਿਧੀ ਚੰਦ ਜੀ ਤਰਨਾ ਦਲ ਸੁਰ ਸਿੰਘ, ਬਾਬਾ ਨਿਹਾਲ ਸਿੰਘ ਮਿਸਲ ਸ਼ਹੀਦਾਂ ਤਰਨਾ ਦਲ ਹਰੀਆਂ ਵੇਲਾਂ ਹੁਸ਼ਿਆਰਪੁਰ, ਬਾਬਾ ਮੇਜਰ ਸਿੰਘ ਸੋਢੀ ਦਸ਼ਮੇਸ਼ ਤਰਨਾ ਦਲ ਤੋਂ ਇਲਾਵਾ ਬੇਅੰਤ ਹੋਰ ਨਿਹੰਗ ਸਿੰਘ ਫੌਜਾਂ ਦੇ ਪੜਾ ਇਸ ਅਸਥਾਨ ਤੇ ਹੋਣਗੇ।
ਫੋਟੋ ਕੈਪਸ਼ਨ:- ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਵੱਲੋਂ ਬੁੱਢਾ ਦਲ ਦੇ ਸਥਾਪਨਾ ਦਿਵਸ ਤੇ ਸਿੰਘ ਸਾਹਿਬ ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਜੀ ਦੀ ਦੂਸਰੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਅਬਿਚਲਨਗਰ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਰਖਵਾਏ ਗਏ ਹਨ ਜਿਨ੍ਹਾਂ ਦੇ ਭੋਗ ਉਪਰੰਤ ਤਖ਼ਤ ਸਾਹਿਬ ਦੇ ਮੁੱਖ ਜਥੇਦਾਰ ਸਿੰਘ ਸਾਹਿਬ ਜਥੇਦਾਰ ਬਾਬਾ ਕੁਲਵੰਤ ਸਿੰਘ ਦੀ ਰਿਹਾਇਸ਼ ਤੇ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਨੂੰ ਸਨਮਾਨਿਤ ਕੀਤਾ ਗਿਆ। ਤਸਵੀਰ ਵਿਚ ਉਨ੍ਹਾਂ ਨਾਲ ਬਾਬਾ ਜਸਵਿੰਦਰ ਸਿੰਘ ਜੱਸੀ ਯੂ.ਐਸ.ਏ, ਬਾਬਾ ਮਨਮੋਹਣ ਸਿੰਘ ਬਾਰਨਵਾਲੇ, ਬਾਬਾ ਜੋਗਾ ਸਿੰਘ ਕਰਨਾਲ, ਬਾਬਾ ਸੁਖਜੀਤ ਸਿੰਘ ਕਨੱਈਆ ਆਦਿ ਸਾਮਲ ਸਨ।

 

Have something to say? Post your comment

 

ਧਰਮ

ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਗੁਰਮਤਿ ਸਮਾਗਮ

ਨੌਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਅਲੌਕਿਕ ਜਲੌ

ਨੌਵੇਂ ਪਾਤਸ਼ਾਹ ਦੇ ਪ੍ਰਕਾਸ਼ ਗੁਰਪੁਰਬ ਦੀ ਸੰਗਤ ਨੂੰ ਦਿੱਤੀ ਵਧਾਈ ਐਡਵੋਕੇਟ ਧਾਮੀ ਨੇ 

ਸ੍ਰੀ ਹੇਮਕੁੰਟ ਸਾਹਿਬ ਜੀ ਦੀ ਯਾਤਰਾ ਤੇ ਜਾਣ ਵਾਲੇ ਸਰਧਾਲੂ ਇਨ੍ਹਾਂ ਸਥਾਨਾਂ ਅਤੇ ਦਰਿਆਵਾਂ ਦੀ ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਣ : ਮਾਨ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਭਗਤ ਧੰਨਾ ਜੀ ਦਾ ਜਨਮ ਦਿਹਾੜਾ

ਬਨਵਾਰੀ ਲਾਲ ਪੁਰੋਹਿਤ ਨੇ ਰਾਮ ਨੌਮੀ ਮੌਕੇ ਲੋਕਾਂ ਨੂੰ ਦਿੱਤੀ ਵਧਾਈ

ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਦੇ ਸਮਾਗਮ ਪੰਥਕ ਰਵਾਇਤਾਂ ਅਨੁਸਾਰ ਸ਼ੁਰੂ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਖ਼ਾਲਸਾ ਸਾਜਣਾ ਦਿਵਸ ਦੀ ਦਿੱਤੀ ਵਧਾਈ

ਗੁਰੂ ਨਾਨਕ ਸਾਹਿਬ ਦੀਆਂ ਸਿੱਖਿਆਵਾਂ ਹੀ ਪੂਰੀ ਦੁਨੀਆਂ ਦਾ ਭਲਾ ਕਰ ਸਕਦੀਆਂ ਹਨ-ਮਾਸਟਰ ਰਾਜੇਸ਼

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦਾ ਗੁਰਗੱਦੀ ਦਿਵਸ