ਪੰਜਾਬ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਆਮ ਆਦਮੀ ਕਲੀਨਿਕਾਂ ਨੂੰ ਮਿਲੀ ਆਲਮੀ ਮਾਨਤਾ

ਕੌਮੀ ਮਾਰਗ ਬਿਊਰੋ | November 21, 2023 10:24 AM

ਚੰਡੀਗੜ੍ਹ-ਪੰਜਾਬ ਵਿੱਚ ਮੁੱਢਲੇ ਸਿਹਤ ਸੰਭਾਲ ਢਾਂਚੇ ਦੀ ਕਾਇਆ-ਕਲਪ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਨੂੰ ਉਦੋਂ ਆਲਮੀ ਪੱਧਰ ਉਤੇ ਮਾਨਤਾ ਮਿਲੀ, ਜਦੋਂ ਸੂਬੇ ਦੇ ਆਮ ਆਦਮੀ ਕਲੀਨਿਕਾਂ ਨੇ ਨੈਰੋਬੀ ਵਿੱਚ 14 ਤੋਂ 16 ਨਵੰਬਰ ਤੱਕ ਹੋਏ ਗਲੋਬਲ ਹੈਲਥ ਸਪਲਾਈ ਚੇਨ ਸੰਮੇਲਨ ਵਿੱਚ ਪਹਿਲਾ ਇਨਾਮ ਹਾਸਲ ਕੀਤਾ।

ਇਹ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਨੂੰ ‘ਦਵਾਈਆਂ ਦੀ ਹਰੇਕ ਵਿਅਕਤੀ ਤੱਕ ਪਹੁੰਚ: ਪੰਜਾਬ ਤੋਂ ਇਕ ਅਧਿਐਨ’ ਵਿਸ਼ੇ ਹੇਠਲੇ ਦਸਤਾਵੇਜ਼ ਲਈ ਪਹਿਲਾ ਇਨਾਮ ਮਿਲਿਆ। ਉਨ੍ਹਾਂ ਕਿਹਾ ਕਿ ਇਸ ਕਾਨਫਰੰਸ ਵਿੱਚ 85 ਮੁਲਕਾਂ ਨੇ ਭਾਗ ਲਿਆ ਅਤੇ ਚਾਰ ਦੇਸ਼ਾਂ ਨੇ ਆਪਣੇ ਦਸਤਾਵੇਜ਼ ਦਾਖ਼ਲ ਕੀਤੇ, ਜਿਨ੍ਹਾਂ ਵਿੱਚੋਂ ਪੰਜਾਬ ਸਰਕਾਰ ਦੇ ਦਸਤਾਵੇਜ਼ ਨੂੰ ਅੰਤਮ ਪੇਸ਼ਕਾਰੀ ਲਈ ਚੁਣਿਆ ਗਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਆਮ ਆਦਮੀ ਕਲੀਨਿਕਾਂ ਦੀ ਸਫ਼ਲਤਾ ਦੀ ਕਹਾਣੀ ਦੱਸੀ ਅਤੇ ਦੱਸਿਆ ਕਿ ਕਿਵੇਂ ਪੰਜਾਬ ਸਰਕਾਰ ਨੇ ਮੁੱਢਲੀਆਂ ਸਿਹਤ ਸੰਭਾਲ ਸਹੂਲਤਾਂ ਵਿੱਚ ਤੇਜ਼ੀ ਨਾਲ ਵਾਧਾ ਕੀਤਾ ਅਤੇ ਮਿਆਰੀ ਸਿਹਤ ਸੰਭਾਲ ਸੇਵਾਵਾਂ ਦਿੱਤੀਆਂ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਜੇਤੂ ਐਂਟਰੀ ਵਿੱਚ ਵਿਗਿਆਨ ਉਤੇ ਜ਼ੋਰ, ਸਮੱਸਿਆਵਾਂ ਦੇ ਹੱਲ ਲਈ ਸੁਪਰ ਪੁਜ਼ੀਸ਼ਨਿੰਗ, ਹੱਲ ਤੇ ਪ੍ਰਭਾਵ ਦੀ ਸਪੱਸ਼ਟਤਾ, ਨਵੀਨ ਹੱਲ, ਸਿਆਸੀ ਇੱਛਾ ਸ਼ਕਤੀ ਕਿਵੇਂ ਮੁੱਢਲੇ ਸਿਹਤ ਸੰਭਾਲ ਢਾਂਚੇ ਦੀ ਕਾਇਆਕਲਪ ਲਈ ਸਹਾਈ, ਪ੍ਰਾਈਵੇਟ ਖ਼ੇਤਰ ਨਾਲ ਸਹਿਯੋਗ ਤੇ ਸੁਧਾਰਾਂ ਲਈ ਸਪੱਸ਼ਟ ਵਿਆਖਿਆ ਨੂੰ ਦਰਸਾਇਆ ਗਿਆ। ਉਨ੍ਹਾਂ ਕਿਹਾ ਕਿ ਇਸ ਸੰਮੇਲਨ ਦੇ ਭਾਈਵਾਲ ਮੁਲਕਾਂ ਨੇ ਇੱਛਾ ਜਤਾਈ ਕਿ ਉਹ ਪੰਜਾਬ ਆ ਕੇ ਆਮ ਆਦਮੀ ਕਲੀਨਿਕ ਦੇਖਣ ਦੇ ਇੱਛੁਕ ਹਨ ਅਤੇ ਉਹ ਇਹ ਗੱਲ ਸਮਝਣੀ ਚਾਹੁੰਦੇ ਹਨ ਕਿ ਕਿਵੇਂ ਮਰੀਜ਼ਾਂ ਨੂੰ ਬਿਨਾਂ ਕਿਸੇ ਖ਼ਰਚ ਦੇ ਉਨ੍ਹਾਂ ਦੇ ਘਰਾਂ ਦੇ ਨੇੜੇ 84 ਦਵਾਈਆਂ ਤੇ 40 ਕਲੀਨਿਕਲ ਟੈਸਟ ਕੀਤੇ ਜਾਂਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਈਵਾਲ ਮੁਲਕ ਇਸ ਗੱਲੋਂ ਵੀ ਹੈਰਾਨ ਸਨ ਕਿ ਸਾਰੇ ਆਮ ਆਦਮੀ ਕਲੀਨਿਕ ਆਈ.ਟੀ. ਨਾਲ ਲੈਸ ਹਨ ਅਤੇ ਰਜਿਸਟਰੇਸ਼ਨ, ਡਾਕਟਰ ਦੀ ਸਲਾਹ, ਟੈਸਟ ਤੇ ਦਵਾਈਆਂ ਪੂਰੀ ਤਰ੍ਹਾਂ ਡਿਜੀਟਾਈਜ਼ਡ ਹਨ।

ਸੂਬੇ ਦੇ ਲੋਕਾਂ ਨੂੰ ਮੁਬਾਰਕਬਾਦ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਮਾਨਤਾ ਨੇ ਸੂਬੇ ਦੇ ਲੋਕਾਂ ਦੀ ਹੋਰ ਸਮਰਪਣ ਨਾਲ ਸੇਵਾ ਕਰਨ ਦਾ ਜਜ਼ਬਾ ਭਰਿਆ ਹੈ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਅਜਿਹੀਆਂ ਹੋਰ ਕੋਸ਼ਿਸ਼ਾਂ ਕੀਤੀਆਂ ਜਾਣਗੀਆਂ ਤਾਂ ਕਿ ਇਨ੍ਹਾਂ ਲੋਕ-ਪੱਖੀ ਪਹਿਲਕਦਮੀਆਂ ਨਾਲ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਪਹੁੰਚਣਾ ਯਕੀਨੀ ਬਣੇ। ਭਗਵੰਤ ਸਿੰਘ ਮਾਨ ਨੇ ਇਸ ਨਿਵੇਕਲੇ ਮਾਅਰਕੇ ਲਈ ਸਿਹਤ ਵਿਭਾਗ ਨੂੰ ਮੁਬਾਰਕਬਾਦ ਦਿੱਤੀ ਅਤੇ ਉਮੀਦ ਜਤਾਈ ਕਿ ਉਹ ਇਸੇ ਮਿਸ਼ਨਰੀ ਭਾਵਨਾ ਨਾਲ ਲੋਕਾਂ ਦੀ ਸੇਵਾ ਜਾਰੀ ਰੱਖਣਗੇ।

Have something to say? Post your comment

 

ਪੰਜਾਬ

ਭਾਜਪਾ ਨੇ ਪੰਜਾਬ ਵਿਧਾਨ ਸਭਾ ਜ਼ਿਮਨੀ ਚੋਣ ਲਈ ਤਿੰਨ ਉਮੀਦਵਾਰਾਂ ਦੇ ਨਾਂ ਐਲਾਨੇ, ਮਨਪ੍ਰੀਤ ਬਾਦਲ ਗਿੱਦੜਬਾਹਾ ਤੋਂ ਮੈਦਾਨ 'ਚ

ਮੈਗਾ ਪੇਰੈਂਟ ਟੀਚਰ ਮੀਟ, ਸਰਕਾਰੀ ਸਕੂਲਾਂ ਦਾ ਪੱਧਰ ਉੱਚਾ ਚੁੱਕਣ ਲਈ ਭਗਵੰਤ ਮਾਨ ਸਰਕਾਰ ਦਾ ਸ਼ਲਾਘਾਯੋਗ ਕਦਮ-ਡਾ. ਬਲਜੀਤ ਕੌਰ

ਝੋਨੇ ਦੀ ਖਰੀਦ ਚ ਅੜਿੱਕੇ ਢਾਹ ਕੇ ਕੇਂਦਰ ਕਿਸਾਨਾਂ ਨਾਲ ਧ੍ਰੋਹ ਕਮਾ ਰਿਹੈ: ਹਰਦੀਪ ਸਿੰਘ ਮੁੰਡੀਆ

ਖ਼ਾਲਸਾ ਕਾਲਜ ਲਾਅ ਵਿਖੇ ਮੂਟ ਕੋਰਟ ਮੁਕਾਬਲਾ ਕਰਵਾਇਆ ਗਿਆ

ਸੀਐੱਸਆਰ ਫੰਤ ਤਹਿਤ ਢਕਾਂਨਸੂ ਕਲਾਂ ਸਕੂਲ ਵਿੱਚ ਈ-ਲਰਨਿੰਗ ਡਿਜੀਟਲ ਲਾਇਬ੍ਰੇਰੀ ਦਾ ਹੋਇਆ ਉਦਘਾਟਨ

ਪਿੰਡਾਂ ਦਾ ਸਰਬ-ਪੱਖੀ ਵਿਕਾਸ ਕਰਵਾਉਣਾ ਪੰਚਾਇਤਾਂ ਦੇ ਮੋਢਿਆਂ 'ਤੇ ਅਹਿਮ ਜ਼ਿੰਮੇਵਾਰੀ: ਕੁਲਵੰਤ ਸਿੰਘ

68ਵੀਆਂ ਪੰਜਾਬ ਸਕੂਲ ਖੇਡਾਂ ਵੁਸ਼ੂ ਦੇ ਮੁਕਾਬਲਿਆਂ ਦੀ ਜਲੰਧਰ ਵਿਖੇ ਹੋਈ ਸ਼ਾਨਦਾਰ ਸ਼ੁਰੂਆਤ

ਮੁੱਖ ਮੰਤਰੀ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕੋਲ ਝੋਨੇ ਦੇ ਖਰੀਦ ਕਾਰਜਾਂ ਦਾ ਮਸਲਾ ਚੁੱਕਿਆ

 ਕਿਸਾਨ ਅੰਦੋਲਨ ਦਾ ਬਦਲਾ ਲੈਣਾ ਚਾਹੁੰਦੀ ਹੈ ਕੇਂਦਰ ਦੀ ਭਾਜਪਾ ਸਰਕਾਰ 

ਸਿੱਖਿਆ ਖੇਤਰ ’ਚ ਕ੍ਰਾਂਤੀਕਾਰੀ ਬਦਲਾਅ ਦੇ ਰਾਹ ’ਤੇ ਪੰਜਾਬ, ਸਰਕਾਰੀ ਸਕੂਲਾਂ ਦੇ ਮੈਗਾ ਪੀ.ਟੀ.ਐਮ. ਵਿੱਚ 27 ਲੱਖ ਮਾਪਿਆਂ ਨੇ ਸ਼ਿਰਕਤ ਕੀਤੀ-ਮੁੱਖ ਮੰਤਰੀ