ਧਰਮ

ਸ਼੍ਰੋਮਣੀ ਕਮੇਟੀ ਵੱਲੋਂ ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ਮੌਕੇ ਗੁਰਮਤਿ ਸਮਾਗਮ

ਕੌਮੀ ਮਾਰਗ ਬਿਊਰੋ | November 23, 2023 06:08 AM
 

ਅੰਮ੍ਰਿਤਸਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਨਾਮਦੇਵ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ। ਇਸ ਸਬੰਧ ਵਿਚ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਜਿਸ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਹਰਵਿੰਦਰ ਸਿੰਘ ਦੇ ਜਥੇ ਨੇੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ। ਅਰਦਾਸ ਭਾਈ ਸਰਵਨ ਸਿੰਘ ਨੇ ਕੀਤੀ ਅਤੇ ਸੰਗਤ ਨੂੰ ਪਾਵਨ ਹੁਕਮਨਾਮਾ ਪ੍ਰਚਾਰਕ ਭਾਈ ਸਤਵੰਤ ਸਿੰਘ ਨੇ ਸਰਵਣ ਕਰਵਾਇਆ।
ਇਸ ਮੌਕੇ ਪ੍ਰਚਾਰਕ ਭਾਈ ਸਤਵੰਤ ਸਿੰਘ ਨੇ ਸੰਗਤਾਂ ਨਾਲ ਭਗਤ ਨਾਮਦੇਵ ਜੀ ਦੇ ਜੀਵਨ ਇਤਿਹਾਸ ਬਾਰੇ ਸਾਂਝ ਪਾਈ। ਉਨ੍ਹਾਂ ਕਿਹਾ ਕਿ ਭਗਤ ਨਾਮਦੇਵ ਜੀ ਦਾ ਜੀਵਨ ਕਿਰਤ ਕਰਨ ਅਤੇ ਨਾਮ ਸਿਮਰਨ ਦੀ ਪ੍ਰੇਰਣਾ ਦਿੰਦਾ ਹੈ। ਭਗਤ ਨਾਮਦੇਵ ਜੀ ਦੀ ਬਾਣੀ ਮਨੁੱਖਤਾ ਲਈ ਚਾਨਣ ਮੁਨਾਰਾ ਹੈ, ਜਿਸ ਵਿੱਚੋਂ ਰੱਬੀ ਅਤੇ ਮਨੁੱਖੀ ਏਕਤਾ ਦੀ ਸੇਧ ਮਿਲਦੀ ਹੈ। ਉਨ੍ਹਾਂ ਸੰਗਤਾਂ ਨੂੰ ਭਗਤ ਜੀ ਦੇ ਜੀਵਨ ਤੋਂ ਪ੍ਰੇਰਣਾ ਲੈਣ ਦੀ ਅਪੀਲ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਤੇਜਿੰਦਰ ਸਿੰਘ ਪੱਡਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਸੁਪਰਡੈਂਟ ਸ. ਨਿਸ਼ਾਨ ਸਿੰਘ, ਇੰਚਾਰਜ ਸ. ਮਲਕੀਤ ਸਿੰਘ ਬਹਿੜਵਾਲ, ਸ. ਮੇਜਰ ਸਿੰਘ, ਸ. ਬਗੀਚਾ ਸਿੰਘ, ਮੈਨੇਜਰ ਸ. ਸਤਨਾਮ ਸਿੰਘ ਰਿਆੜ, ਵਧੀਕ ਮੈਨੇਜਰ ਸ. ਨਿਸ਼ਾਨ ਸਿੰਘ ਜੱਫਰਵਾਲ ਆਦਿ ਹਾਜ਼ਰ ਸਨ।

Have something to say? Post your comment

 

ਧਰਮ

ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਗੁਰਮਤਿ ਸਮਾਗਮ

ਨੌਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਅਲੌਕਿਕ ਜਲੌ

ਨੌਵੇਂ ਪਾਤਸ਼ਾਹ ਦੇ ਪ੍ਰਕਾਸ਼ ਗੁਰਪੁਰਬ ਦੀ ਸੰਗਤ ਨੂੰ ਦਿੱਤੀ ਵਧਾਈ ਐਡਵੋਕੇਟ ਧਾਮੀ ਨੇ 

ਸ੍ਰੀ ਹੇਮਕੁੰਟ ਸਾਹਿਬ ਜੀ ਦੀ ਯਾਤਰਾ ਤੇ ਜਾਣ ਵਾਲੇ ਸਰਧਾਲੂ ਇਨ੍ਹਾਂ ਸਥਾਨਾਂ ਅਤੇ ਦਰਿਆਵਾਂ ਦੀ ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਣ : ਮਾਨ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਭਗਤ ਧੰਨਾ ਜੀ ਦਾ ਜਨਮ ਦਿਹਾੜਾ

ਬਨਵਾਰੀ ਲਾਲ ਪੁਰੋਹਿਤ ਨੇ ਰਾਮ ਨੌਮੀ ਮੌਕੇ ਲੋਕਾਂ ਨੂੰ ਦਿੱਤੀ ਵਧਾਈ

ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਦੇ ਸਮਾਗਮ ਪੰਥਕ ਰਵਾਇਤਾਂ ਅਨੁਸਾਰ ਸ਼ੁਰੂ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਖ਼ਾਲਸਾ ਸਾਜਣਾ ਦਿਵਸ ਦੀ ਦਿੱਤੀ ਵਧਾਈ

ਗੁਰੂ ਨਾਨਕ ਸਾਹਿਬ ਦੀਆਂ ਸਿੱਖਿਆਵਾਂ ਹੀ ਪੂਰੀ ਦੁਨੀਆਂ ਦਾ ਭਲਾ ਕਰ ਸਕਦੀਆਂ ਹਨ-ਮਾਸਟਰ ਰਾਜੇਸ਼

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦਾ ਗੁਰਗੱਦੀ ਦਿਵਸ