ਧਰਮ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਸੰਗਤਾਂ ਨੂੰ ਦਿੱਤੀ ਵਧਾਈ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ 

ਕੌਮੀ ਮਾਰਗ ਬਿਊਰੋ/ਚਰਨਜੀਤ ਸਿੰਘ | November 26, 2023 06:17 PM

ਅੰਮ੍ਰਿਤਸਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਦੀ ਸਿੱਖ ਸੰਗਤਾਂ ਨੂੰ ਵਧਾਈ ਦਿੰਦਿਆਂ ਗੁਰੂ ਸਾਹਿਬ ਵੱਲੋਂ ਬਖ਼ਸ਼ਿਸ਼ ਕੀਤੇ ਉਪਦੇਸ਼ਾਂ ’ਤੇ ਚਲਣ ਦੀ ਪ੍ਰੇਰਨਾ ਕੀਤੀ। ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਮੁੱਚੀ ਮਨੁੱਖਤਾ ਨੂੰ ਬਰਾਬਰਤਾ, ਸਾਂਝੀਵਾਲਤਾ ਅਤੇ ਸੁਤੰਤਰਤਾ ਵਾਲੀ ਕ੍ਰਾਂਤੀਕਾਰੀ ਵਿਚਾਰਧਾਰਾ ਦੇ ਕੇ ਸੰਸਾਰ ਦਾ ਮਾਰਗ-ਦਰਸ਼ਨ ਕੀਤਾ। ਗੁਰੂ ਸਾਹਿਬ ਨੇ ਮਨੁੱਖ ਨੂੰ ਸਚਾਈ, ਨਿਮਰਤਾ, ਦਇਆ, ਸੇਵਾ, ਸਬਰ, ਸੰਤੋਖ, ਪਰਉਪਕਾਰ ਆਦਿ ਗੁਣਾਂ ਦੇ ਧਾਰਨੀ ਬਣਨ ਦੀ ਪ੍ਰੇਰਣਾ ਕੀਤੀ ਅਤੇ ਆਤਮ-ਨਿਰਭਰ ਤੇ ਸਵੈਮਾਣ ਵਾਲਾ ਜੀਵਨ ਜੀਣ ਦੇ ਯੋਗ ਬਣਾਇਆ।
ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਵੱਲੋਂ ਦਰਸਾਇਆ ਮਾਰਗ ਨਾਮ ਜਪੋ, ਕਿਰਤ ਕਰੋ ਤੇ ਵੰਡ ਛਕੋ ਦੇ ਬੁਨਿਆਦੀ ਸਿਧਾਂਤਾਂ ’ਤੇ ਆਧਾਰਤ ਹੈ, ਜਿਸ ਵਿਚ ਲੰਗਰ ਪ੍ਰਥਾ ਦੇ ਨਾਲ-ਨਾਲ ਸੰਗਤ-ਪੰਗਤ ਤੇ ਸੇਵਾ-ਸਿਮਰਨ ਆਦਿ ਦੇ ਅਜਿਹੇ ਅਦੁੱਤੀ ਸਿਧਾਂਤ ਹਨ ਜੋ ਮਨੁੱਖਤਾ ਨੂੰ ਸਦੀਵੀ ਸੇਧ ਦੇਣ ਵਾਲੇ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਪ੍ਰਕਾਸ਼ ਪੁਰਬ ਦੀ ਵਿਸ਼ਵ ’ਚ ਵੱਸਦੀ ਸੰਗਤ ਨੂੰ ਹਾਰਦਿਕ ਵਧਾਈ ਦਿੰਦਿਆਂ ਮਾਨਵਤਾ ਦੀ ਖੁਸ਼ਹਾਲੀ ਲਈ ਅਰਦਾਸ ਕੀਤੀ।

Have something to say? Post your comment

 

ਧਰਮ

ਪੰਜਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਸੁੰਦਰ ਜਲੌ

ਗੁਰੂ ਤੇਗ ਬਹਾਦਰ ਸਾਹਿਬ ਦਾ ਜੀਵਨ ਹਿੰਮਤ ਅਤੇ ਨਿਰਸਵਾਰਥ ਸੇਵਾ ਦਾ ਪ੍ਰਤੀਕ-ਪ੍ਰਧਾਨ ਮੰਤਰੀ ਮੋਦੀ

ਪਾਕਿਸਤਾਨ ਦੇ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਫੀਸ ਵਧਾਉਣੀ ਵਾਜਬ ਨਹੀ: ਬਾਬਾ ਬਲਬੀਰ ਸਿੰਘ

ਮੁੱਖ ਮੰਤਰੀ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 648ਵੇਂ ਪ੍ਰਕਾਸ਼ ਉਤਸਵ ਮੌਕੇ ਲੋਕਾਂ ਨੂੰ ਵਧਾਈ

ਪੰਜਾਬ ਸਰਕਾਰ ਨੇ ਮੇਲਾ ਮਾਘੀ ਮੌਕੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ ਸਥਾਨਕ ਛੁੱਟੀ ਐਲਾਨੀ

ਐਡਵੋਕੇਟ ਧਾਮੀ ਨੇ ਦਸਵੇਂ ਪਾਤਸ਼ਾਹ ਦੇ ਪ੍ਰਕਾਸ਼ ਗੁਰਪੁਰਬ ਦੀ ਸੰਗਤ ਨੂੰ ਦਿੱਤੀ ਵਧਾਈ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਮੁੱਖ ਮੰਤਰੀ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲੜੀਵਾਰ ਸਮਾਗਮ ਕਰਵਾਉਣ ਲਈ ਦਿੱਤੀ ਪ੍ਰਵਾਨਗੀ

ਮੁੱਖ ਮੰਤਰੀ ਵੱਲੋਂ ਲੋਕਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀਆਂ ਸਿੱਖਿਆਵਾਂ 'ਤੇ ਚੱਲਣ ਦਾ ਸੱਦਾ

ਸ਼੍ਰੋਮਣੀ ਕਮੇਟੀ ਨੇ ਭਾਈ ਮਰਦਾਨਾ ਜੀ ਦਾ ਅਕਾਲ ਚਲਾਣਾ ਦਿਵਸ ਮਨਾਇਆ