ਪੰਜਾਬ

ਪੰਜਾਬ ਵਿੱਚ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਮੁਫ਼ਤ ਵੰਡਿਆ ਸਰ੍ਹੋਂ ਦਾ ਬੀਜ

ਕੌਮੀ ਮਾਰਗ ਬਿਊਰੋ | December 05, 2023 07:12 PM

ਚੰਡੀਗੜ੍ਹ-ਸੂਬੇ ਵਿੱਚ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਹਾੜ੍ਹੀ ਦੇ ਸੀਜ਼ਨ 2023-24 ਦੌਰਾਨ ਸਰ੍ਹੋਂ ਦੇ ਬੀਜ ਦੀਆਂ 4500 ਮਿੰਨੀ-ਕਿੱਟਾਂ ਚਾਰ ਜ਼ਿਲ੍ਹਿਆਂ ਵਿੱਚ ਮੁਫ਼ਤ ਵੰਡੀਆਂ ਗਈਆਂ ਹਨ। ਇਸ ਸਾਲ ਸਰ੍ਹੋਂ ਦੀ ਫਸਲ ਹੇਠ ਰਕਬਾ ਤਕਰੀਬਨ 4000 ਹੈਕਟੇਅਰ ਤੱਕ ਵਧਣ ਦੀ ਸੰਭਾਵਨਾ ਹੈ।

ਇਹ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਬਠਿੰਡਾ, ਫਾਜ਼ਿਲਕਾ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਦੇ ਕਿਸਾਨਾਂ ਨੂੰ ਸਰ੍ਹੋਂ ਦੀ ਆਰ.ਐੱਚ.-761 ਕਿਸਮ ਦਾ 90 ਕੁਇੰਟਲ ਬੀਜ ਮੁਫ਼ਤ ਉਪਲਬਧ ਕਰਵਾਇਆ ਗਿਆ ਹੈ।

ਖੇਤੀਬਾੜੀ ਮੰਤਰੀ ਨੇ ਕਿਹਾ ਕਿ ਇਸ ਪਹਿਲਕਦਮੀ ਨਾਲ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਸੂਬੇ ਵਿੱਚ ਸ਼ੁਰੂ ਕੀਤੀ ਗਈ ਫਸਲੀ ਵਿਭਿੰਨਤਾ ਮੁਹਿੰਮ ਨੂੰ ਹੋਰ ਹੁਲਾਰਾ ਮਿਲੇਗਾ। ਉਨ੍ਹਾਂ ਦੱਸਿਆ ਕਿ ਇਸ ਸਾਲ ਸਰ੍ਹੋਂ ਦੀ ਫਸਲ ਹੇਠ ਰਕਬਾ ਤਕਰੀਬਨ 49000 ਹੈਕਟੇਅਰ ਹੋਣ ਦਾ ਅਨੁਮਾਨ ਹੈ, ਜੋ ਕਿ ਹਾੜ੍ਹੀ ਦੇ ਸੀਜ਼ਨ 2022-23 ਵਿੱਚ 45000 ਹੈਕਟੇਅਰ ਸੀ।

ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਇਸ ਸਾਉਣੀ ਦੇ ਸੀਜ਼ਨ ਦੌਰਾਨ ਬਾਸਮਤੀ ਹੇਠ ਰਕਬਾ ਤਕਰੀਬਨ 20 ਫੀਸਦ ਤੱਕ ਵਧਿਆ ਹੈ। ਪਿਛਲੇ ਸੀਜ਼ਨ ਦੇ 4.94 ਲੱਖ ਹੈਕਟੇਅਰ ਦੇ ਮੁਕਾਬਲੇ ਇਸ ਵਾਰ ਬਾਸਮਤੀ ਹੇਠ ਰਕਬਾ ਵਧ ਕੇ 5.96 ਲੱਖ ਹੈਕਟੇਅਰ ਹੋ ਗਿਆ।

ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਰਾਸ਼ਟਰੀ ਖੁਰਾਕ ਸੁਰੱਖਿਆ ਮਿਸ਼ਨ ਤਹਿਤ ਸਰ੍ਹੋਂ ਦੇ ਬੀਜਾਂ ਦੀਆਂ ਕਿੱਟਾਂ ਮੁਫ਼ਤ ਵੰਡੀਆਂ ਗਈਆਂ ਹਨ ਤਾਂ ਜੋ ਕਿਸਾਨਾਂ ਵਿੱਚ ਸਰ੍ਹੋਂ ਦੀਆਂ ਵੱਧ ਝਾੜ ਦੇਣ ਵਾਲੀਆਂ ਨਵੀਆਂ ਕਿਸਮਾਂ ਨੂੰ ਉਤਸ਼ਾਹਿਤ ਕੀਤਾ ਜਾ ਸਕੇ।

 

Have something to say? Post your comment

 

ਪੰਜਾਬ

ਜੰਗ ਕਿਸੇ ਸਮੱਸਿਆ ਦਾ ਹੱਲ ਨਹੀਂ ਇਹ ਸਿਰਫ਼ ਮੌਤ ਤੇ ਤਬਾਹੀ ਹੀ ਲੈ ਕੇ ਆਉਂਦੀ ਹੈ : ਬਾਪੂ ਤਰਸੇਮ ਸਿੰਘ

'ਦੀ ਵਾਇਰ' ਯੂ ਟਿਊਬ ਚੈਨਲ ਨੂੰ ਬਲੌਕ ਕਰਨ ਨਾਲ ਸੱਚ ਦੀ ਆਵਾਜ਼ ਨੂੰ ਦਬਾਇਆ ਨਹੀਂ ਜਾ ਸਕੇਗਾ: ਦੱਤ, ਖੰਨਾ

ਮੁੱਖ ਮੰਤਰੀ ਨੇ ਕੈਬਨਿਟ ਮੰਤਰੀਆਂ ਨੂੰ ਸੰਵੇਦਨਸ਼ੀਲ ਇਲਾਕਿਆਂ ਵਿੱਚ ਡੇਰਾ ਲਾਉਣ ਦੇ ਆਦੇਸ਼ ਦਿੱਤੇ

ਸਰਕਾਰੀ ਹਸਪਤਾਲ ਕਲਾਨੌਰ ਵਿੱਚ ਐਮਰਜੈਂਸੀ ਸਿਹਤ ਸੇਵਾਵਾਂ ਦਾ ਜਾਇਜ਼ਾ ਲਿਆ

ਮੰਤਰੀ ਮੰਡਲ ਨੇ ਪੰਜਾਬ ਦੀ ਭਲਾਈ, ਸੁਰੱਖਿਆ ਤੇ ਵਿਕਾਸ ਨੂੰ ਧਿਆਨ ਵਿੱਚ ਰੱਖਦਿਆਂ ਮਹੱਤਵਪੂਰਨ ਫੈਸਲੇ ਲਏ

ਭਾਰਤ ਪਾਕਿਸਤਾਨ ਤਣਾਓ ਦੌਰਾਨ ਜਥੇਦਾਰ ਸ਼੍ਰੀ ਅਕਾਲ ਤਖਤ ਨੇ ਸਰਹੱਦੀ ਪਿੰਡਾਂ ਦਾ ਕੀਤਾ ਦੌਰਾ

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਦੱਖਣ ਏਸ਼ੀਆ ਖ਼ਿੱਤੇ ਵਿੱਚ ਸੁੱਖ ਸ਼ਾਂਤੀ ਲਈ ਕੀਤੀ ਅਰਦਾਸ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ

ਭਾਰਤ-ਪਾਕਿ ਤਣਾਅ ਦੌਰਾਨ ਸਾਰੇ ਪੰਜਾਬੀ ਭਾਰਤੀ ਫੌਜਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਨ: ਸੰਧਵਾਂ

ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਪੁੰਛ ’ਚ ਹਮਲੇ ਦੌਰਾਨ ਜ਼ਖ਼ਮੀ ਹੋਏ ਸਿੱਖਾਂ ਹਾਲ ਜਾਣਿਆ

ਗੁਰੂ ਦੀਆਂ ਲਾਡਲੀਆਂ ਨਿਹੰਗ ਸਿੰਘ ਫੌਜਾਂ ਵੀ ਜੰਗ ਲਈ ਤਿਆਰ ਬਰ ਤਿਆਰ ਹਨ: ਬਾਬਾ ਬਲਬੀਰ ਸਿੰਘ