ਨਵੀਂ ਦਿੱਲੀ-ਕਿਨਰ ਨੇਸਟ ਸਕੂਲ ਦੇ ਛੋਟੇ-ਛੋਟੇ ਬੱਚਿਆਂ ਨੇ ਰਾਜੌਰੀ ਗਾਰਡਨ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਕੇ ਕੀਰਤਨ ਸਰਵਣ ਕਰਵਾਇਆ ਅਤੇ ਗੁਰੂ ਇਤਿਹਾਸ ਨਾਲ ਸਬੰਧਤ ਕਵਿਤਾਵਾਂ, ਕਥਾਵਾਂ ਵੀ ਸੁਣਾਈਆਂ। ਗੁਰਦੁਆਰਾ ਰਾਜੌਰੀ ਗਾਰਡਨ ਸ਼੍ਰੀ ਗੁਰੂ ਸਿੰਘ ਸਭਾ ਦੇ ਪ੍ਰਧਾਨ ਹਰਮਨਜੀਤ ਸਿੰਘ, ਜਨਰਲ ਸਕੱਤਰ ਮਨਜੀਤ ਸਿੰਘ ਖੰਨਾ, ਧਰਮ ਪ੍ਰਚਾਰ ਮੁਖੀ ਦਲੀਪ ਸਿੰਘ ਸੇਠੀ ਸਮੇਤ ਸਮੁੱਚੀ ਕਮੇਟੀ ਨੇ ਬੱਚਿਆਂ ਦੀ ਹੌਸਲਾ ਅਫਜ਼ਾਈ ਕੀਤੀ ਅਤੇ ਉਨ੍ਹਾਂ ਨੂੰ ਸਨਮਾਨਿਤ ਕੀਤਾ । ਸ: ਹਰਮਨਜੀਤ ਸਿੰਘ ਨੇ ਕਿਹਾ ਕਿ ਅੱਜ ਸਮੇਂ ਦੀ ਲੋੜ ਹੈ ਕਿ ਅਸੀਂ ਆਪਣੇ ਬੱਚਿਆਂ ਨੂੰ ਇਤਿਹਾਸ ਸੁਣਾ ਕੇ ਗੁਰਦੁਆਰਾ ਸਾਹਿਬ ਵਿਖੇ ਪਹੁੰਚਾਈਏ । ਉਨ੍ਹਾਂ ਕਿਹਾ ਕਿ ਅੱਜ ਸਾਨੂੰ ਖੁਸ਼ੀ ਹੈ ਕਿ ਕਿਨਰ ਨੇਸਟ ਸਕੂਲ ਦੇ ਪ੍ਰਬੰਧਕ ਆਪਣੀ ਜ਼ਿੰਮੇਵਾਰੀ ਨੂੰ ਬਾਖੂਬੀ ਨਿਭਾ ਰਹੇ ਹਨ। ਪ੍ਰਬੰਧਕਾਂ ਵੱਲੋਂ ਗੁਰਬਾਣੀ ਕੀਰਤਨ, ਕਵਿਤਾਵਾਂ ਅਤੇ ਸਾਖੀਆਂ ਦਾ ਪਾਠ ਕਰਨ ਵਾਲੇ ਬੱਚਿਆਂ ਨੂੰ ਸਨਮਾਨਿਤ ਵੀ ਕੀਤਾ ਗਿਆ।