ਅੰਮ੍ਰਿਤਸਰ -ਵਖ ਵਖ ਪੰਥਕ ਮਾਮਲਿਆਂ ਨੂੰ ਲੈ ਕੇ ਤਖ਼ਤਾਂ ਦੇ ਜਥੇਦਾਰਾਂ ਦੀ ਮੀਟਿੰਗ ਅੱਜ ਦਿਨੇ 11 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਸਕਤਰੇਤ ਵਿਖੇ ਹੋਵੇਗੀ। ਜਾਣਕਾਰੀ ਮੁਤਾਬਿਕ ਇਸ ਮੀਟਿੰਗ ਵਿਚ ਮੁੱਖ ਤੌਰ ਤੇ ਪਟਿਆਲਾ ਜ਼ੇਲ੍ਹ ਵਿਚ ਨਜਰਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਭੁੱਖ ਹੜਤਾਲ ਖ਼ਤਮ ਕਰਨ ਲਈ ਯਤਨ ਦਾ ਮਾਮਲਾ ਵਿਚਾਰਿਆ ਜਾਵੇਗਾ। ਇਕਤਰਤਾ ਵਿਚ ਦਿੱਲੀ ਅਕਾਲੀ ਦਲ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਦੁਆਰਾ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਵਲੋ ਕੀਤੀ ਮਨੀ ਲਾਂਡਰਿੰਗ ਦਾ ਮਾਮਲਾ, ਦਿੱਲੀ ਦੇ ਰਾਜੋਰੀ ਗਾਰਡਨ ਵਿਚਲੇ ਗੁਰੂ ਘਰ ਵਿਚ ਸ੍ਰੀ ਗੁਰੂ ਨਾਨਕ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਤੇ ਲਗਾਈ ਲਾਇਨਿੰਗ ਵਿਚ ਭਾਜਪਾ ਦੇ ਚੋਣ ਨਿਸ਼ਾਨ ਵਾਲੇ ਬਿਜਲਈ ਲਾਟੂਆਂ ਬਾਰੇ ਦਿੱਲੀ ਕਮੇਟੀ ਮੈਂਬਰ ਇੰਦਰਪ੍ਰੀਤ ਸਿੰਘ ਵਲੋ ਦਿੱਤੀ ਸ਼ਿਕਾਇਤ ਤੇ ਵੀ ਵਿਚਾਰ ਕੀਤੇ ਜਾਣ ਦੀਆਂ ਸੰਭਾਵਨਾਵਾਂ ਹਨ। ਜਾਣਕਾਰੀ ਮੁਤਾਬਿਕ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਪੰਜਾਬ ਤੋ ਬਾਹਰ ਜਾ ਰਹੇ ਸਨ। ਉਨਾ ਨੂੰ ਰਾਹ ਵਿਚੋ ਮੁੜਣ ਲਈ ਕਿਹਾ ਗਿਆ ਸੀ।