ਪੰਜਾਬ

ਮਾਨਸਾ ਜ਼ਿਲ੍ਹੇ ਅੰਦਰ 9 ਦਸੰਬਰ ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤ ਦਾ ਲਾਹਾ ਲੈਣ ਲੋਕ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ

ਗੁਰਜੰਟ ਸਿੰਘ ਬਾਜੇਵਾਲੀਆ/ਕੌਮੀ ਮਾਰਗ ਬਿਊਰੋ | December 05, 2023 09:15 PM


ਮਾਨਸਾ-ਲੋਕਾਂ ਨੂੰ ਸਸਤਾ ਅਤੇ ਛੇਤੀ ਨਿਆ ਮਿਲੇ, ਝਗੜਿਆਂ ਦਾ ਨਿਪਟਾਰਾ ਆਪਸੀ ਸਹਿਮਤੀ ਅਤੇ ਰਜ਼ਾਮੰਦੀ ਨਾਲ ਹੋਵੇ, ਲੋਕਾਂ ਦੇ ਮਨਾਂ ਵਿੱਚੋਂ ਦੁਸ਼ਮਨੀ ਨੂੰ ਜੜੋਂ ਖਤਮ ਕੀਤਾ ਜਾਵੇ, ਇਨ੍ਹਾਂ ਸਾਰੇ ਉਦੇਸ਼ਾ ਨੂੰ ਲੈ ਕੇ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਹਮੇਸ਼ਾ ਹੀ ਲੋਕਾਂ ਦੇ ਫਾਇਦੇ ਲਈ ਤੱਤਪਰ ਰਹੀ ਹੈ। ਇਸੇ ਤਹਿਤ ਹਰ ਤੀਸਰੇ ਮਹੀਨੇ ਕੌਮੀ ਲੋਕ ਅਦਾਲਤ ਦਾ ਆਯੋਜਨ ਪੂਰੇ ਦੇਸ਼ ਭਰ ਵਿਚ ਕੀਤਾ ਜਾ ਰਿਹਾ ਹੈ।
ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮਾਨਸਾ ਸ੍ਰੀਮਤੀ ਗੁਰਜੀਤ ਕੌਰ ਢਿੱਲੋਂ ਨੇ ਦੱਸਿਆ ਕਿ ਜ਼ਿਲ੍ਹਾ ਮਾਨਸਾ ’ਚ 09 ਦਸੰਬਰ ਨੂੰ ਲਗਾਈ ਜਾ ਰਹੀ ਕੌਮੀ ਲੋਕ ਅਦਾਲਤ ਨੂੰ ਸਫਲ ਕਰਨ ਲੲ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ੍ਰੀਮਤੀ ਪ੍ਰੀਤੀ ਸਾਹਨੀ ਲਗਾਤਾਰ ਕੋਸ਼ਿਸਾਂ ਕਰ ਰਹੇ ਹਨ। ਇਸ ਸਬੰਧੀ ਲਗਾਤਾਰ ਮਾਨਸਾ ਅਦਾਲਤ ਦੇ ਜੱਜ ਸਾਹਿਬਾਨਾਂ ਸਬ ਡਵੀਜਨਾਂ ਬੁਢਲਾਡਾ ਅਤੇ ਸਰਦੂਲਗੜ੍ਹ ਦੇ ਜੱਜ ਸਾਹਿਬਾਨਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਤਾਂ ਕਿ ਵੱਧ ਤੋਂ ਵੱਧ ਲੋਕਾਂ ਨੂੰ ਕੌਮੀ ਲੋਕ ਅਦਾਲਤ ਦਾ ਫਾਇਦਾ ਦਿੱਤਾ ਜਾ ਸਕੇ।
ਉਨ੍ਹਾਂ ਦੱਸਿਆ ਕਿ ਬੈਂਕ ਅਧਿਕਾਰੀਆਂ, ਇੰਸ਼ੋਰੈਂਸ ਕੰਪਨੀਆਂ, ਜ਼ਿਲ੍ਹੇ ਦੇ ਥਾਣਿਆਂ ਦੇ ਮੁਖੀਆਂ, ਸਰਪੰਚ ਸਾਹਿਬਾਨਾਂ, ਬਾਰ ਐਸੋਸ਼ੀਏਸ਼ਨ-ਮਾਨਸਾ ਬੁਢਲਾਡਾ ਅਤੇ ਸਰਦੂਲਗੜ੍ਹ ਦੇ ਆਹੁਦੇਦਾਰਾਂ, ਸੀਨੀਅਰ ਸਿਟੀਜ਼ਨਾਂ ਤੋਂ ਇਲਾਵਾ ਸਮਾਜ ਦੇ ਹਰੇਕ ਵਰਗ ਦੇ ਨੁਮਾਇੰਦਿਆਂ ਨਾਲ ਲਗਾਤਾਰ ਮੀਟਿੰਗਾਂ ਦਾ ਦੌਰ ਜਾਰੀ ਹੈ। ਉਨ੍ਹਾਂ ਲੋਕਾਂ ਨੂੰ ਪੁਰਜੋਰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਕੇਸ ਕੌਮੀ ਲੋਕ ਅਦਾਲਤ ਵਿਚ ਲਗਾਉਣ ਜਿਸ ਨਾਲ ਵੱਧ ਤੋਂ ਵੱਧ ਲੋਕਾਂ ਨੂੰ ਫਾਇਦਾ ਹੋ ਸਕੇ।
ਉਨ੍ਹਾਂ ਦੱਸਿਆ ਕਿ ਇਸ ਲੋਕ ਅਦਾਲਤ ਵਿਚ ਦਿਵਾਨੀ ਮਾਮਲੇ, ਕਰਿਮੀਨਲ ਕੰਪਾਊਂਡੇਬਲ, ਚੈੱਕਾਂ ਦੇ ਕੇਸ, ਬੈਂਕ, ਬਿਜਲੀ, ਪਾਣੀ ਟੈਲੀਫੋਨ ਅਤੇ ਵਿਆਹ ਨਾਲ ਸਬੰਧਿਤ ਮਾਮਲਿਆਂ ਦਾ ਨਿਪਟਾਰਾ ਕੀਤਾ ਜਾਵੇਗਾ। ਕੌਮੀ ਲੋਕ ਅਦਾਲਤ ’ਚ ਦੋ ਧਿਰਾਂ ਦੀ ਆਪਸੀ ਰਜ਼ਾਮੰਦੀ ਨਾਲ ਝਗੜਿਆਂ ਦਾ ਨਿਪਟਾਰਾ ਕੀਤਾ ਜਾਂਦਾ ਹੈ। ਲੋਕ ਅਦਾਲਤ ਵਿੱਚ ਇਕ ਦਰਖਾਸਤ ਦੇ ਕੇ ਹੀ ਆਪਣਾ ਕੇਸ ਲਗਾਇਆ ਜਾ ਸਕਦਾ ਹੈ।

Have something to say? Post your comment

 

ਪੰਜਾਬ

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਦੱਖਣ ਏਸ਼ੀਆ ਖ਼ਿੱਤੇ ਵਿੱਚ ਸੁੱਖ ਸ਼ਾਂਤੀ ਲਈ ਕੀਤੀ ਅਰਦਾਸ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ

ਭਾਰਤ-ਪਾਕਿ ਤਣਾਅ ਦੌਰਾਨ ਸਾਰੇ ਪੰਜਾਬੀ ਭਾਰਤੀ ਫੌਜਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਨ: ਸੰਧਵਾਂ

ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਪੁੰਛ ’ਚ ਹਮਲੇ ਦੌਰਾਨ ਜ਼ਖ਼ਮੀ ਹੋਏ ਸਿੱਖਾਂ ਹਾਲ ਜਾਣਿਆ

ਗੁਰੂ ਦੀਆਂ ਲਾਡਲੀਆਂ ਨਿਹੰਗ ਸਿੰਘ ਫੌਜਾਂ ਵੀ ਜੰਗ ਲਈ ਤਿਆਰ ਬਰ ਤਿਆਰ ਹਨ: ਬਾਬਾ ਬਲਬੀਰ ਸਿੰਘ

ਹਰਭਜਨ ਸਿੰਘ ਈ.ਟੀ.ਓ. ਵੱਲੋਂ ਅੰਮ੍ਰਿਤਸਰ ਦੇ ਬਿਜਲੀ ਬੁਨਿਆਦੀ ਢਾਂਚੇ ਵਿੱਚ ਪ੍ਰਮੁੱਖ ਪ੍ਰਾਪਤੀਆਂ ਦਾ ਐਲਾਨ

ਭਾਰਤੀਆਂ ਦੀ ਇੱਕਜੁਟਤਾ ਹੀ ਸਭ ਤੋਂ ਵੱਡੀ ਤਾਕਤ – ਹਰਚੰਦ ਸਿੰਘ ਬਰਸਟ

ਮਾਨ ਸਰਕਾਰ ਦਾ ਵੱਡਾ ਫੈਸਲਾ: ਪਕਿਸਤਾਨ ਤੋਂ ਹੁੰਦੀ ਅਤਿਵਾਦੀ ਫੰਡਿੰਗ ਉਤੇ ਸਖ਼ਤ ਹਮਲਾ, ਸਰਹੱਦ ਉਤੇ ਲੱਗੇਗੀ ਐਂਟੀ ਡਰੋਨ ਪ੍ਰਣਾਲੀ

ਕੈਬਨਿਟ ਮੰਤਰੀ ਫਾਇਰ ਬ੍ਰਿਗੇਡ ਦਫ਼ਤਰਾਂ ਅਤੇ ਹਸਪਤਾਲਾਂ ਦਾ ਦੌਰਾ ਕਰਨਗੇ

ਖ਼ਾਲਸਾ ਕਾਲਜ ਪਬਲਿਕ ਸਕੂਲ ਨੂੰ ਰੱਖਿਆ ਮੰਤਰਾਲੇ ਵੱਲੋਂ ਨਵੇਂ ਸੈਨਿਕ ਸਕੂਲ ਵਜੋਂ ਮਿਲੀ ਪ੍ਰਵਾਨਗੀ

ਵਰਲਡ ਸਿੱਖ ਚੈਂਬਰ ਆਫ ਕਮਰਸ ਦੀ ਸਮੁੱਚੀ ਟੀਮ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਵਿਖੇ ਨਤਮਸਤਕ ਹੋਈ