ਅੰਮ੍ਰਿਤਸਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਾਬਕ ਵਿਧਾਇਕ ਸ. ਰਣਜੀਤ ਸਿੰਘ ਤਲਵੰਡੀ ਦੇ ਅਕਾਲ ਚਲਾਣੇ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਥਕ ਸਿਆਸਤ ਵਿੱਚ ਭਰਵੀਂ ਹਾਜਰੀ ਲਗਵਾਉਣ ਵਾਲੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਸਵਰਗੀ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੇ ਸਪੁੱਤਰ ਸ. ਰਣਜੀਤ ਸਿੰਘ ਤਲਵੰਡੀ ਨੇ ਸਮਾਜ ਭਲਾਈ ਅਤੇ ਪੰਥਕ ਖੇਤਰ ਅੰਦਰ ਜ਼ਿਕਰਯੋਗ ਸੇਵਾਵਾਂ ਦਿੱਤੀਆਂ ਹਨ। ਸ. ਰਣਜੀਤ ਸਿੰਘ ਦੇ ਚਲਾਣੇ ਨਾਲ ਪਰਿਵਾਰ ਨੂੰ ਵੱਡਾ ਘਾਟਾ ਪਿਆ ਹੈ। ਐਡਵੋਕੇਟ ਧਾਮੀ ਨੇ ਸਵਰਗੀ ਸ. ਰਣਜੀਤ ਸਿੰਘ ਤਲਵੰਡੀ ਦੇ ਭਰਾ ਸ਼੍ਰੋਮਣੀ ਕਮੇਟੀ ਮੈਂਬਰ ਸ. ਜਗਜੀਤ ਸਿੰਘ ਤਲਵੰਡੀ ਨਾਲ ਹਮਦਰਦੀ ਪਰਗਟ ਕਰਦਿਆਂ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿੱਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਦੇਣ।