ਸੰਸਾਰ

ਗੁਰਦੁਆਰਾ ਸਾਹਿਬ ਬਰੁੱਕਸਾਈਡ ਦੀਆਂ ਸੰਗਤਾਂ ਨੇ ਬੜੇ ਉਤਸ਼ਾਹ ਨਾਲ ਮਨਾਇਆ ਨਵਾਂ ਸਾਲ

ਹਰਦਮ ਮਾਨ/ਕੌਮੀ ਮਾਰਗ ਬਿਊਰੋ | January 05, 2024 12:59 PM

ਸਰੀ- ਗੁਰਦੁਆਰਾ ਸਾਹਿਬ ਬਰੁੱਕਸਾਈਡ ਸਰੀ ਵਿਚ ਨਵੇਂ ਸਾਲ ਦੀ ਆਮਦ ਦਾ ਦਿਨ ਸੰਗਤਾਂ ਵੱਲੋਂ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਨਵੇਂ ਸਾਲ ਦੇ ਸੰਬੰਧ ਵਿਚ ਦਸੰਬਰ 31 ਦੀ ਸ਼ਾਂਮ ਨੂੰ ਗੁਰਦੁਆਰਾ ਸਾਹਿਬ ਵਿਚ ਰਹਿਰਾਸ ਦੇ ਪਾਠ ਉਪਰੰਤ ਸਵੇਰ ਦੇ 12:15 ਤੀਕ ਕੀਰਤਨ ਦਰਬਾਰ ਸਜਾਏ ਗਏ। ਭਰੇ ਦਰਬਾਰ ਵਿਚ ਸੰਗਤਾਂ ਨੇ ਕੀਰਤਨ ਦਾ ਰਸ ਮਾਣਦਿਆਂ 2023 ਨੂੰ ਅਲਵਿਦਾ ਕਿਹਾ ਤੇ 2024 ਨੂੰ ਸਰਬੱਤ ਦੇ ਭਲੇ ਲਈ ਅਰਦਾਸ ਕਰ ਕੇ ਜੈਕਾਰਿਆਂ ਨਾਲ ਜੀ ਆਇਆਂ ਕਿਹਾ ਅਤੇ ਕਾਮਨਾ ਕੀਤੀ ਕਿ ਇਹ ਨਵਾਂ ਸਾਲ ਹਰ ਇਕ ਲਈ ਖੁਸ਼ੀਆਂ ਤੇ ਖੇੜੇ ਲੈ ਕੇ ਆਵੇ,  ਸੰਸਾਰ ਵਿਚ ਸੁੱਖ ਸ਼ਾਂਤੀ ਵਰਤੇ,  ਸੰਸਾਰ ਵਿਚ ਚੱਲ ਰਹੇ ਜੰਗਾਂ ਯੁੱਧਾਂ ਤੋਂ ਆਮ ਖ਼ਲਕਤ ਨੂੰ ਛੁਟਕਾਰਾ ਮਿਲੇ,  ਪੰਥ ਵਿਚ ਏਕਤਾ ਹੋਵੇ ਅਤੇ ਸੰਸਾਰ ਵਿਚ ਖਾਲਸਾਈ ਨਿਸ਼ਾਨ ਝੂਲਣ ਵਿਚ ਹੋਰ ਵਾਧਾ ਹੋਵੇ। ਨਵੇਂ ਸਾਲ ਤੇ ਸਵੇਰ ਤੋਂ ਲੈ ਕੇ ਰਾਤ ਦੇ ਸਾਢੇ ਅੱਠ ਵਜੇ ਤੱਕ ਕਥਾ ਤੇ ਕੀਰਤਨ ਦਰਬਾਰ ਚੱਲਦੇ ਰਹੇ।

ਦੋਹਾਂ ਦਿਨਾਂ ਦੇ ਸਮਾਗਮਾਂ ਵਿਚ ਗੁਰਦੁਆਰਾ ਸਾਹਿਬ ਦੇ ਗਿਆਨੀ ਬਤਿੰਦਰਜੀਤ ਸਿੰਘ ਤੇ ਗੁਲਾਬ ਸਿੰਘ ਨੇ ਆਪਣੀਆਂ ਸੇਵਾਵਾਂ ਰਾਹੀਂ,  ਗਿਆਨੀ ਕੁਲਵੰਤ ਸਿੰਘ ਤੇ ਸਤਵਿੰਦਪਾਲ ਸਿੰਘ ਨੇ ਕਥਾ ਰਾਹੀਂ,  ਬੀਬੀਆਂ ਤੇ ਬੱਚੀਆਂ (ਪੁਨੀਤ ਤੇ ਜੈਯਾ) ਅਤੇ ਰਾਗੀ ਜੱਥਿਆਂ ਭਾਈ ਇਕਬਾਲ ਸਿੰਘ,  ਭਾਈ ਸਰਬਜੀਤ ਸਿੰਘ ਤੇ ਭਾਈ ਅਮਰੀਕ ਸਿੰਘ ਨੇ ਰਸਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਪ੍ਰਬੰਧਕਾਂ ਨੇ ਨਵੇਂ ਸਾਲ ਦੀਆਂ ਵਧਾਈਆਂ ਦਿੰਦੇ ਹੋਇਆਂ ਸਾਰੇ ਹੀ ਸੇਵਾਦਾਰਾਂ ਅਤੇ ਸੰਗਤਾਂ ਦਾ ਧੰਨਵਾਦ ਕੀਤਾ

Have something to say? Post your comment

 

ਸੰਸਾਰ

ਕੈਨੇਡਾ: ਵੈਨਕੂਵਰ ਵਿਚਾਰ ਮੰਚ ਵੱਲੋਂ ਸੁੱਚਾ ਸਿੰਘ ਕਲੇਰ ਨਾਲ ਵਿਸ਼ੇਸ਼ ਮਿਲਣੀ

ਵਾਈਟ ਰੌਕ ਵਿਚ ਵਾਪਰੀਆਂ ਦੋ ਘਟਨਾਵਾਂ ਵਿਚ ਇਕ ਪੰਜਾਬੀ ਨੌਜਵਾਨ ਦੀ ਮੌਤ ਅਤੇ ਇਕ ਗੰਭੀਰ ਜ਼ਖ਼ਮੀ

ਬੈਲਜੀਅਮ ਵਿਖੇ ਪਹਿਲੇ ਸੰਸਾਰ ਜੰਗ ਵਿੱਚ ਸ਼ਹੀਦ ਹੋਏ ਸਿੱਖ ਫੌਜੀਆਂ ਦੀ ਯਾਦ ਵਿੱਚ ਕਰਵਾਏ ਜਾਣਗੇ ਅਖੰਡ ਪਾਠ ਸਾਹਿਬ

ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਕੈਨੇਡਾ ਵਿਖੇ ਕਿਤਾਬ ਤਵਾਰੀਖ ਬੱਬਰ ਖਾਲਸਾ ਭਾਗ ਤੀਜਾ ਕੀਤਾ ਗਿਆ ਰਿਲੀਜ਼

ਗ਼ਜ਼ਲ ਮੰਚ ਸਰੀ ਦੀ ਵਿਸ਼ੇਸ਼ ਮੀਟਿੰਗ ਵਿਚ ਚਾਰ ਸ਼ਾਇਰਾਂ ਦੀਆਂ ਕਿਤਾਬਾਂ ਰਿਲੀਜ਼

ਲਹਿੰਦੇ ਪੰਜਾਬ ਦੇ ਮੁੱਖ ਮੰਤਰੀ ਮੈਡਮ ਮਰੀਅਮ ਨਵਾਜ ਸ਼ਰੀਫ਼ ਵੱਲੋਂ ਕਰਤਾਰਪੁਰ ਸਾਹਿਬ ਦੇ ਗੁਰੂਘਰ ਸਰਧਾ ਨਾਲ ਦਰਸ਼ਨ ਕਰਨ ਦਾ ਸਵਾਗਤ : ਮਾਨ

ਸਰੀ ਵਿਚ ਵਿਸਾਖੀ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ- ਲੱਖਾਂ ਸ਼ਰਧਾਲੂ ਹੋਏ ਸ਼ਾਮਲ

ਸਵਿਟਜਰਲੈਡ ਦੇ ਗੁਰਦੁਆਰਾ ਸਾਹਿਬ ਡੈਨੀਕਨ ਵਿਖੇ ਖਾਲਸਾ ਪੰਥ ਦੇ ਸਾਜਨਾ ਦਿਵਸ ਵਿਸਾਖੀ ਮੌਕੇ ਸੰਗਤਾਂ ਦਾ ਹੋਇਆ ਭਾਰੀ ਇਕੱਠ - ਪ੍ਰਿਤਪਾਲ ਸਿੰਘ ਖਾਲਸਾ

ਸਰੀ ਵਿਚ ਨਾਵਲਕਾਰ ਬਖਸ਼ਿੰਦਰ ਦੇ ਨਾਵਲ ‘ਇਸ਼ਕ ਦਾ ਮੰਨੇ ਵਾਟ’ ਉਪਰ ਵਿਚਾਰ ਚਰਚਾ

ਅੰਗਰੇਜ਼ੀ ਮੈਗਜ਼ੀਨ ‘ਕੈਨੇਡਾ ਟੈਬਲਾਇਡ’ ਦਾ ਵਿਸਾਖੀ ਵਿਸ਼ੇਸ਼ ਅੰਕ ਰਿਲੀਜ਼ ਕਰਨ ਸ਼ਾਨਦਾਰ ਸਮਾਗਮ