ਸੰਸਾਰ

ਪੀ.ਯੂ. ਕੈਂਪਸ ਸਟੂਡੈਂਟਸ ਅਲੂਮਨੀ ਐਸੋਸੀਏਸ਼ਨ ਨੇ ਮਨਾਇਆ ਸਾਲਾਨਾ ਰੰਗਾਰੰਗ ਸਮਾਗਮ

ਹਰਦਮ ਮਾਨ/ਕੌਮੀ ਮਾਰਗ ਬਿਊਰੋ | January 05, 2024 01:02 PM

ਸਰੀ-ਪੰਜਾਬ ਯੂਨੀਵਰਸਿਟੀ ਕੈਂਪਸ ਸਟੂਡੈਂਟਸ ਅਲੂਮਨੀ ਐਸੋਸੀਏਸ਼ਨ ਵੈਨਕੂਵਰ ਵੱਲੋਂ ਆਪਣਾ ਅੱਠਵਾਂ ਸਾਲਾਨਾ ਸਮਾਗਮ ਅੰਪਾਇਰ ਬੈਂਕੁਇਟ ਹਾਲ ਸਰੀ ਵਿਖੇ ਧੂਮਧਾਮ ਤੇ ਸ਼ਾਨਦਾਰ ਢੰਗ ਨਾਲ ਮਨਾਇਆ ਗਿਆ। ਡਾ. ਗੁਰਬਾਜ ਸਿੰਘ ਬਰਾੜ,  ਹਰਿੰਦਰਜੀਤ ਡੁੱਲਟ,  ਹਰਵਿੰਦਰ ਨਈਅਰ,  ਹਰਮੀਤ ਸਿੰਘ ਖੁੱਡੀਆਂ,  ਹਰਪ੍ਰੀਤ ਧਾਲੀਵਾਲ,  ਬਲਜਿੰਦਰ ਸੰਘਾ ਤੇ ਹੋਰ ਸਾਥੀਆਂ ਦੇ ਸਹਿਯੋਗ ਨਾਲ ਕਰਵਾਏ ਇਸ ਸਮਾਗਮ ਵਿਚ ਵੱਡੀ ਗਿਣਤੀ ਵਿਚ ਯੂਨੀਵਰਸਿਟੀ ਦੇ ਸਾਬਕਾ ਵਿਦਿਆਰਥੀ ਸ਼ਾਮਲ ਹੋਏ। ਸਮਾਗਮ ਵਿਚ ਰਿਆਤ ਬਾਹਰਾ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਅਤੇ ਪੰਜਾਬ ਯੂਨੀਵਰਸਿਟੀ ਦੇ ਸਾਬਕਾ ਕੰਟਰੋਲਰ (ਪ੍ਰੀਖਿਆਵਾਂ)  ਡਾ. ਪਰਵਿੰਦਰ ਸਿੰਘ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਏ ਅਤੇ ਪ੍ਰਬੰਧਕਾਂ ਵੱਲੋਂ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।

ਸਮਾਗਮ ਦੌਰਾਨ ਸਾਬਕਾ ਵਿਦਿਆਰਥੀਆਂ ਤੇ ਵਿਦਿਆਰਥਣਾਂ ਵੱਲੋਂ ਗੀਤ ਸੰਗੀਤ, ਭੰਗੜਾ, ਗਿੱਧਾ ਅਤੇ ਹੋਰ ਕਈ ਸਭਿਆਚਾਰਕ ਵੰਨਗੀਆਂ ਨਾਲ ਬਹੁਤ ਹੀ ਦਿਲਕਸ਼ ਮਾਹੌਲ ਸਿਰਜਿਆ ਗਿਆ। ਜਾਗੋ, ਭੰਗੜੇ ਅਤੇ  ਬਾਲੀਵੁਡ ਗੀਤ ਸੰਗੀਤ ਨੇ ਇਸ ਮਹਿਫ਼ਿਲ ਨੂੰ ਯਾਦਗਾਰੀ ਬਣਾਇਆ। ਦੇਰ ਰਾਤ ਤੱਕ ਚੱਲੇ ਇਸ ਰੰਗਾ ਰੰਗ ਪ੍ਰੋਗਰਾਮ ਨੂੰ ਸਭ ਨੇ ਬੇਹੱਦ ਮਾਣਿਆ ਅਤੇ ਵਿਦਿਆਰਥੀ ਜੀਵਨ ਦੇ ਸੁਨਹਿਰੀ ਦਿਨਾਂ ਨੂੰ ਯਾਦ ਕੀਤਾ।

ਪ੍ਰੋਗਰਾਮ ਵਿਚ ਹੋਰਨਾਂ ਤੋਂ ਇਲਾਵਾ ਡਾ. ਸੁਖਵਿੰਦਰ ਵਿਰਕ,  ਦੇਸ ਪ੍ਰਦੇਸ ਟਾਈਮਜ਼ ਅਖਬਾਰ ਦੇ ਸੰਪਾਦਕ ਸੁਖਵਿੰਦਰ ਚੋਹਲਾ, ਅੰਗਰੇਜ਼ ਬਰਾੜ, ਨਵਰੂਪ ਸਿੰਘ, ਰਣਧੀਰ ਢਿੱਲੋਂ, ਐਡਵੋਕੇਟ ਅਮਨ ਚੀਮਾ, ਐਡਵੋਕੇਟ ਅਜੇਪਾਲ ਸਿੰਘ ਧਾਲੀਵਾਲ, ਹਰਦਮ ਸਿੰਘ ਮਾਨ ਅਤੇ ਹੋਰ ਕਈ ਨਾਮਵਰ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ।

Have something to say? Post your comment

 

ਸੰਸਾਰ

ਕੈਨੇਡਾ: ਵੈਨਕੂਵਰ ਵਿਚਾਰ ਮੰਚ ਵੱਲੋਂ ਸੁੱਚਾ ਸਿੰਘ ਕਲੇਰ ਨਾਲ ਵਿਸ਼ੇਸ਼ ਮਿਲਣੀ

ਵਾਈਟ ਰੌਕ ਵਿਚ ਵਾਪਰੀਆਂ ਦੋ ਘਟਨਾਵਾਂ ਵਿਚ ਇਕ ਪੰਜਾਬੀ ਨੌਜਵਾਨ ਦੀ ਮੌਤ ਅਤੇ ਇਕ ਗੰਭੀਰ ਜ਼ਖ਼ਮੀ

ਬੈਲਜੀਅਮ ਵਿਖੇ ਪਹਿਲੇ ਸੰਸਾਰ ਜੰਗ ਵਿੱਚ ਸ਼ਹੀਦ ਹੋਏ ਸਿੱਖ ਫੌਜੀਆਂ ਦੀ ਯਾਦ ਵਿੱਚ ਕਰਵਾਏ ਜਾਣਗੇ ਅਖੰਡ ਪਾਠ ਸਾਹਿਬ

ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਕੈਨੇਡਾ ਵਿਖੇ ਕਿਤਾਬ ਤਵਾਰੀਖ ਬੱਬਰ ਖਾਲਸਾ ਭਾਗ ਤੀਜਾ ਕੀਤਾ ਗਿਆ ਰਿਲੀਜ਼

ਗ਼ਜ਼ਲ ਮੰਚ ਸਰੀ ਦੀ ਵਿਸ਼ੇਸ਼ ਮੀਟਿੰਗ ਵਿਚ ਚਾਰ ਸ਼ਾਇਰਾਂ ਦੀਆਂ ਕਿਤਾਬਾਂ ਰਿਲੀਜ਼

ਲਹਿੰਦੇ ਪੰਜਾਬ ਦੇ ਮੁੱਖ ਮੰਤਰੀ ਮੈਡਮ ਮਰੀਅਮ ਨਵਾਜ ਸ਼ਰੀਫ਼ ਵੱਲੋਂ ਕਰਤਾਰਪੁਰ ਸਾਹਿਬ ਦੇ ਗੁਰੂਘਰ ਸਰਧਾ ਨਾਲ ਦਰਸ਼ਨ ਕਰਨ ਦਾ ਸਵਾਗਤ : ਮਾਨ

ਸਰੀ ਵਿਚ ਵਿਸਾਖੀ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ- ਲੱਖਾਂ ਸ਼ਰਧਾਲੂ ਹੋਏ ਸ਼ਾਮਲ

ਸਵਿਟਜਰਲੈਡ ਦੇ ਗੁਰਦੁਆਰਾ ਸਾਹਿਬ ਡੈਨੀਕਨ ਵਿਖੇ ਖਾਲਸਾ ਪੰਥ ਦੇ ਸਾਜਨਾ ਦਿਵਸ ਵਿਸਾਖੀ ਮੌਕੇ ਸੰਗਤਾਂ ਦਾ ਹੋਇਆ ਭਾਰੀ ਇਕੱਠ - ਪ੍ਰਿਤਪਾਲ ਸਿੰਘ ਖਾਲਸਾ

ਸਰੀ ਵਿਚ ਨਾਵਲਕਾਰ ਬਖਸ਼ਿੰਦਰ ਦੇ ਨਾਵਲ ‘ਇਸ਼ਕ ਦਾ ਮੰਨੇ ਵਾਟ’ ਉਪਰ ਵਿਚਾਰ ਚਰਚਾ

ਅੰਗਰੇਜ਼ੀ ਮੈਗਜ਼ੀਨ ‘ਕੈਨੇਡਾ ਟੈਬਲਾਇਡ’ ਦਾ ਵਿਸਾਖੀ ਵਿਸ਼ੇਸ਼ ਅੰਕ ਰਿਲੀਜ਼ ਕਰਨ ਸ਼ਾਨਦਾਰ ਸਮਾਗਮ