ਸੰਸਾਰ

ਗੁਰਦੁਆਰਾ ਸਾਹਿਬ ਬਰੁੱਕਸਾਈਡ ਵਿਖੇ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

ਹਰਦਮ ਮਾਨ/ਕੌਮੀ ਮਾਰਗ ਬਿਊਰੋ | January 10, 2024 04:42 PM

ਸਰੀ-ਗੁਰਦੁਆਰਾ ਸਾਹਿਬ ਬਰੁੱਕਸਾਈਡ ਸਰੀ ਵਿਖੇ ਸ਼ਰਧਾਲੂਆਂ ਵੱਲੋਂ ਸਰਬੰਸ ਦਾਨੀ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਨਾਲ ਮਨਾਇਆ ਗਿਆ। ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ। ਉਪਰੰਤ ਭਾਈ ਇਕਬਾਲ ਸਿੰਘ ਲੁਧਿਆਣੇ ਵਾਲੇ ਤੇ ਭਾਈ ਸਰਬਜੀਤ ਸਿੰਘ ਰਾਮਦਾਸ ਵਾਲਿਆਂ ਦੇ ਕੀਰਤਨੀ ਜੱਥਿਆਂ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਰਚਨਾ ਬਚਿੱਤਰ ਨਾਟਕ ਵਿੱਚੋਂ ਅਤੇ ਭਾਈ ਨੰਦ ਲਾਲ ਦੀਆਂ ਰਚਨਾਵਾਂ ਨਾਲ ਹਾਜ਼ਰ ਸੰਗਤਾਂ ਦੇ ਮਨਾਂ ਨੂੰ ਟੁੰਬਿਆ।

ਗਿਆਨੀ ਸਤਵਿੰਦਰਪਾਲ ਸਿੰਘ ਨੇ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਉੱਪਰ ਰੌਸ਼ਨੀ ਪਾਈ ਅਤੇ ਉਨ੍ਹਾਂ ਦੇ ਵੱਖ ਵੱਖ ਪਹਿਲੂ ਸੰਗਤਾਂ ਨਾਲ ਸਾਂਝੇ ਕੀਤੇ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਲਿਖਤ “ਹਮ ਇਹ ਕਾਜ ਜਗਤ ਮੋ ਆਏ॥ ਧਰਮ ਹੇਤ ਗੁਰਦੇਵ ਪਠਾਏ॥ ਜਹਾਂ ਤਹਾਂ ਤੁਮ ਧਰਮ ਬਿਥਾਰੋ॥ ਦੁਸਟ ਦੋਖੀਅਨ ਪਕਰਿ ਪਛਾਰੋ॥” ਦਾ ਹਵਾਲਾ ਦਿੰਦਿਆਂ ਉਨ੍ਹਾਂ ਦੇ ਇਸ ਜਗਤ ਵਿਚ ਆਉਣ ਦੇ ਉਦੇਸ਼ ਬਾਰੇ ਵੀ ਦੱਸਿਆ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਉਹਨਾਂ ਦੇ ਪਰਿਵਾਰ ਦੀਆਂ ਸ਼ਹਾਦਤਾਂ ਨੂੰ ਅੱਜ ਇਕ ਰਾਸ਼ਟਰਵਾਦ ਨਾਲ ਜੋੜਨ ਦੀ ਸਿਰਤੋੜ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਇਹ ਸਮਝਣ ਦੀ ਅਤਿਅੰਤ ਲੋੜ ਹੈ ਕਿ ਧਰਮ ਚਲਾਉਣ ਵਾਲੇ ਮਰਦ ਅਗੰਮੜੇ ਅਤੇ ਭੁਜੰਗੀਆਂ ਨੂੰ ਕਿਸੇ ਇਕ ਰਾਸ਼ਟਰ ਤੱਕ ਸੀਮਿਤ ਨਹੀਂ ਕੀਤਾ ਜਾ ਸਕਦਾ ਅਤੇ ਉਸ ਸਮਰੱਥ ਗੁਰੂ ਦੀ ਕੁਰਬਾਨੀ ਅਤੇ ਫਲਸਫੇ ਦੇ ਤਾਂ ਬਹੁਤ ਸਾਰੇ ਰਾਸ਼ਟਰ ਵੀ ਕਾਇਲ ਹੋ ਰਹੇ ਹਨ। ਧਰਮ ਨੂੰ ਕਿਸੇ ਰਾਸ਼ਟਰੀ ਹੱਦਬੰਦੀ ਵਿਚ ਨਹੀਂ ਬੰਨ੍ਹਿਆ ਜਾ ਸਕਦਾ।

Have something to say? Post your comment

 

ਸੰਸਾਰ

ਕੈਨੇਡਾ: ਵੈਨਕੂਵਰ ਵਿਚਾਰ ਮੰਚ ਵੱਲੋਂ ਸੁੱਚਾ ਸਿੰਘ ਕਲੇਰ ਨਾਲ ਵਿਸ਼ੇਸ਼ ਮਿਲਣੀ

ਵਾਈਟ ਰੌਕ ਵਿਚ ਵਾਪਰੀਆਂ ਦੋ ਘਟਨਾਵਾਂ ਵਿਚ ਇਕ ਪੰਜਾਬੀ ਨੌਜਵਾਨ ਦੀ ਮੌਤ ਅਤੇ ਇਕ ਗੰਭੀਰ ਜ਼ਖ਼ਮੀ

ਬੈਲਜੀਅਮ ਵਿਖੇ ਪਹਿਲੇ ਸੰਸਾਰ ਜੰਗ ਵਿੱਚ ਸ਼ਹੀਦ ਹੋਏ ਸਿੱਖ ਫੌਜੀਆਂ ਦੀ ਯਾਦ ਵਿੱਚ ਕਰਵਾਏ ਜਾਣਗੇ ਅਖੰਡ ਪਾਠ ਸਾਹਿਬ

ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਕੈਨੇਡਾ ਵਿਖੇ ਕਿਤਾਬ ਤਵਾਰੀਖ ਬੱਬਰ ਖਾਲਸਾ ਭਾਗ ਤੀਜਾ ਕੀਤਾ ਗਿਆ ਰਿਲੀਜ਼

ਗ਼ਜ਼ਲ ਮੰਚ ਸਰੀ ਦੀ ਵਿਸ਼ੇਸ਼ ਮੀਟਿੰਗ ਵਿਚ ਚਾਰ ਸ਼ਾਇਰਾਂ ਦੀਆਂ ਕਿਤਾਬਾਂ ਰਿਲੀਜ਼

ਲਹਿੰਦੇ ਪੰਜਾਬ ਦੇ ਮੁੱਖ ਮੰਤਰੀ ਮੈਡਮ ਮਰੀਅਮ ਨਵਾਜ ਸ਼ਰੀਫ਼ ਵੱਲੋਂ ਕਰਤਾਰਪੁਰ ਸਾਹਿਬ ਦੇ ਗੁਰੂਘਰ ਸਰਧਾ ਨਾਲ ਦਰਸ਼ਨ ਕਰਨ ਦਾ ਸਵਾਗਤ : ਮਾਨ

ਸਰੀ ਵਿਚ ਵਿਸਾਖੀ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ- ਲੱਖਾਂ ਸ਼ਰਧਾਲੂ ਹੋਏ ਸ਼ਾਮਲ

ਸਵਿਟਜਰਲੈਡ ਦੇ ਗੁਰਦੁਆਰਾ ਸਾਹਿਬ ਡੈਨੀਕਨ ਵਿਖੇ ਖਾਲਸਾ ਪੰਥ ਦੇ ਸਾਜਨਾ ਦਿਵਸ ਵਿਸਾਖੀ ਮੌਕੇ ਸੰਗਤਾਂ ਦਾ ਹੋਇਆ ਭਾਰੀ ਇਕੱਠ - ਪ੍ਰਿਤਪਾਲ ਸਿੰਘ ਖਾਲਸਾ

ਸਰੀ ਵਿਚ ਨਾਵਲਕਾਰ ਬਖਸ਼ਿੰਦਰ ਦੇ ਨਾਵਲ ‘ਇਸ਼ਕ ਦਾ ਮੰਨੇ ਵਾਟ’ ਉਪਰ ਵਿਚਾਰ ਚਰਚਾ

ਅੰਗਰੇਜ਼ੀ ਮੈਗਜ਼ੀਨ ‘ਕੈਨੇਡਾ ਟੈਬਲਾਇਡ’ ਦਾ ਵਿਸਾਖੀ ਵਿਸ਼ੇਸ਼ ਅੰਕ ਰਿਲੀਜ਼ ਕਰਨ ਸ਼ਾਨਦਾਰ ਸਮਾਗਮ